ਹੁਕਮਨਾਮਾ ਸਾਹਿਬ

Hukamnama Sahib

Thursday, 06 November 2008

ਵੀਰਵਾਰ, ੨੧ ਕੱਤਕ (ਸੰਮਤ ੫੪੦ ਨਾਨਕਸ਼ਾਹੀ)

Ang 649 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥

braham bi(n)dhai tis dhaa brahamat rahai ek sabadh liv lai ||

ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥

nav nidhee aThaareh sidhee pichhai lageeaa fireh jo har hiradhai sadhaa vasai ||

ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥

bin satigur naau na paieeaai bujhahu kar veechaar ||

ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥

naanak poorai bhaag satigur milai sukh paae jug chaar ||1||

ਮਃ ੩ ॥

mahalaa teejaa ||

ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥

kiaa gabharoo kiaa biradh hai manmukh tirasanaa bhukh na jai ||

ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥

gurmukh sabadhe ratiaa seetal hoe aap gavai ||

ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥

a(n)dhar tirapat sa(n)tokhiaa fir bhukh na lagai aai ||

ਨਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥੨॥

naanak j gurmukh kareh so paravaan hai jo naam rahe liv lai ||2||

English Translation

Shalok, Third Mehla:

One who knows God, and who lovingly focuses his attention on the One Word of the Shabad, keeps his spirituality intact.

The nine treasures and the eighteen spiritual powers of the Siddhas follow him, who keeps the Lord enshrined in his heart.

Without the True Guru, the Name is not found; understand this, and reflect upon it.

O Nanak, through perfect good destiny, one meets the True Guru, and finds peace, throughout the four ages. ||1||

Third Mehla:

Whether he is young or old, the self-willed manmukh cannot escape hunger and thirst.

The Gurmukhs are imbued with the Word of the Shabad; they are at peace, having lost their self-conceit.

They are satisfied and satiated within; they never feel hungry again.

O Nanak, whatever the Gurmukhs do is acceptable; they remain lovingly absorbed in the Naam, the Name of the Lord. ||2||

ਪੰਜਾਬੀ ਵਿਆਖਿਆ (Punjabi Explanation)

ਸਲੋਕ ਤੀਜੀ ਪਾਤਿਸ਼ਾਹੀ।

ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ;

ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ ।

ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ

ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ ।੧।

ਤੀਜੀ ਪਾਤਿਸ਼ਾਹੀ।

ਜਵਾਨ ਹੋਵੇ ਭਾਵੇਂ ਬੁੱਢਾ—ਮਨਮੁਖ ਦੀ ਤ੍ਰਿਸ਼ਨਾ ਭੁੱਖ ਦੂਰ ਨਹੀਂ ਹੰੁਦੀ,

ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੰੁਦੇ ਹਨ ।

ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੰੁਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ

ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੰੁਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ

Source: BaniDB · Read Ang 649 in Sri Guru Granth Sahib Ji

On this day in earlier years

  • Tuesday, 06 November 2007 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath
  • Monday, 06 November 2006 ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ Ang 668 · Raag Dhanaasree
  • Sunday, 06 November 2005 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree
  • Saturday, 06 November 2004 ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ Ang 710 · Raag Jaithsree
  • Thursday, 06 November 2003 ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ Ang 643 · Raag Sorath
  • Wednesday, 06 November 2002 ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ Ang 640 · Raag Sorath