ਹੁਕਮਨਾਮਾ ਸਾਹਿਬ

Hukamnama Sahib

Thursday, 25 December 2008

ਵੀਰਵਾਰ, ੧੧ ਪੋਹ (ਸੰਮਤ ੫੪੦ ਨਾਨਕਸ਼ਾਹੀ)

Ang 679 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥

jaa kau har ra(n)g laago is jug meh so kaheeat hai sooraa ||

ਆਤਮ ਜਿਣੈ ਸਗਲ ਵਸਿ ਤਾ ਕੈ ਜਾ ਕਾ ਸਤਿਗੁਰੁ ਪੂਰਾ ॥੧॥

aatam jinai sagal vas taa kai jaa kaa satigur pooraa ||1||

ਠਾਕੁਰੁ ਗਾਈਐ ਆਤਮ ਰੰਗਿ ॥

Thaakur gaieeaai aatam ra(n)g ||

ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥

saranee paavan naam dhiaavan sahaj samaavan sa(n)g ||1|| rahaau ||

ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥

jan ke charan vaseh merai heearai sa(n)g puneetaa dhehee ||

ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥

jan kee dhoor dheh kirapaa nidh naanak kai sukh ehee ||2||4||35||

English Translation

Dhanaasaree, Fifth Mehla:

He alone is called a warrior, who is attached to the Lord's Love in this age.

Through the Perfect True Guru, he conquers his own soul, and then everything comes under his control. ||1||

Sing the Praises of the Lord and Master, with the love of your soul.

Those who seek His Sanctuary, and meditate on the Naam, the Name of the Lord, are blended with the Lord in celestial peace. ||1||Pause||

The feet of the Lord's humble servant abide in my heart; with them, my body is made pure.

O treasure of mercy, please bless Nanak with the dust of the feet of Your humble servants; this alone brings peace. ||2||4||35||

ਪੰਜਾਬੀ ਵਿਆਖਿਆ (Punjabi Explanation)

ਧਨਾਸਰੀ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਇਸ ਜਗਤ ਵਿਚ ਉਹ ਮਨੁੱਖ ਸੂਰਮਾ ਆਖਿਆ ਜਾਂਦਾ ਹੈ ਜਿਸ ਨੂੰ (ਜਿਸ ਦੇ ਹਿਰਦੇ ਵਿਚ) ਪ੍ਰਭੂ ਦਾ ਪਿਆਰ ਪੈਦਾ ਹੋ ਜਾਂਦਾ ਹੈ

ਪੂਰਾ ਗੁਰੂ ਜਿਸ ਮਨੁੱਖ ਦਾ (ਮਦਦਗਾਰ ਬਣ ਜਾਂਦਾ) ਹੈ, ਉਹ ਮਨੁੱਖ ਆਪਣੇ ਮਨ ਨੂੰ ਜਿੱਤ ਲੈਂਦਾ ਹੈ, ਸਾਰੀ (ਸ੍ਰਿਸ਼ਟੀ) ਉਸ ਦੇ ਵੱਸ ਵਿਚ ਆ ਜਾਂਦੀ ਹੈ (ਦੁਨੀਆ ਦਾ ਕੋਈ ਪਦਾਰਥ ਉਸ ਨੂੰ ਮੋਹ ਨਹੀਂ ਸਕਦਾ) ।੧।

ਹੇ ਭਾਈ! ਦਿਲ ਦੇ ਪਿਆਰ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।

ਉਸ ਪਰਮਾਤਮਾ ਦੀ ਸਰਨ ਵਿਚ ਟਿਕੇ ਰਹਿਣਾ, ਉਸ ਦਾ ਨਾਮ ਸਿਮਰਨਾ—ਇਸ ਤਰੀਕੇ ਨਾਲ ਆਤਮਕ ਅਡੋਲਤਾ ਵਿਚ ਟਿਕ ਕੇ ਉਸ ਵਿਚ ਲੀਨ ਹੋ ਜਾਈਦਾ ਹੈ ।੧।ਰਹਾਉ

ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜੇ ਤੇਰੇ ਦਾਸਾਂ ਦੇ ਚਰਨ ਮੇਰੇ ਹਿਰਦੇ ਵਿਚ ਵੱਸ ਪੈਣ, ਤਾਂ ਉਹਨਾਂ ਦੀ ਸੰਗਤਿ ਵਿਚ ਮੇਰਾ ਸਰੀਰ ਪਵਿਤ੍ਰ ਹੋ ਜਾਏ

(ਮੇਹਰ ਕਰ, ਮੈਨੂੰ) ਆਪਣੇ ਦਾਸਾਂ ਦੇ ਚਰਨਾਂ ਦੀ ਧੂੜ ਬਖ਼ਸ਼, ਮੈਂ ਨਾਨਕ ਵਾਸਤੇ (ਸਭ ਤੋਂ ਵੱਡਾ) ਇਹੀ ਸੁਖ ਹੈ ।੨।੪।੩੫।

Source: BaniDB · Read Ang 679 in Sri Guru Granth Sahib Ji

On this day in earlier years

  • Tuesday, 25 December 2007 ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ Ang 649 · Raag Sorath
  • Monday, 25 December 2006 ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥੧॥ Ang 616 · Raag Sorath
  • Sunday, 25 December 2005 ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ Ang 761 · Raag Soohee
  • Saturday, 25 December 2004 ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥ Ang 724 · Raag Tilang
  • Thursday, 25 December 2003 ਪੂਰਨ ਕਰਮੁ ਹੋਇ ਪ੍ਰਭ ਮੇਰਾ ॥ ੧ ॥ Ang 742
  • Wednesday, 25 December 2002 ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ Ang 666 · Raag Dhanaasree