ਹੁਕਮਨਾਮਾ ਸਾਹਿਬ

Hukamnama Sahib

Saturday, 27 December 2008

ਸ਼ਨਿੱਚਰਵਾਰ, ੧੩ ਪੋਹ (ਸੰਮਤ ੫੪੦ ਨਾਨਕਸ਼ਾਹੀ)

Ang 696 · Raag Jaithsree · Guru Raam Daas Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੪ ਘਰੁ ੧ ਚਉਪਦੇ

jaitasaree mahalaa chauthhaa ghar pehilaa chaupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

merai heearai ratan naam har basiaa gur haath dhario merai maathaa ||

ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥

janam janam ke kilabikh dhukh utare gur naam dheeo rin laathaa ||1||

ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥

mere man bhaj raam naam sabh arathaa ||

ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥

gur poorai har naam dhiraRaiaa bin naavai jeevan birathaa || rahaau ||

ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥

bin gur mooR bhe hai manmukh te moh maiaa nit faathaa ||

ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥

tin saadhoo charan na seve kabahoo tin sabh janam akaathaa ||2||

ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥

jin saadhoo charan saadh pag seve tin safalio janam sanaathaa ||

ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥

mo kau keejai dhaas dhaas dhaasan ko har dhiaa dhaar jaga(n)naathaa ||3||

ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥

ham a(n)dhule giaanaheen agiaanee kiau chaaleh maarag pa(n)thaa ||

ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ham a(n)dhule kau gur a(n)chal dheejai jan naanak chaleh mila(n)thaa ||4||1||

English Translation

Jaitsree, Fourth Mehla, First House, Chau-Padhay:

One Universal Creator God. By The Grace Of The True Guru:

The Jewel of the Lord's Name abides within my heart; the Guru has placed His hand on my forehead.

The sins and pains of countless incarnations have been cast out. The Guru has blessed me with the Naam, the Name of the Lord, and my debt has been paid off. ||1||

O my mind, vibrate the Lord's Name, and all your affairs shall be resolved.

The Perfect Guru has implanted the Lord's Name within me; without the Name, life is useless. ||Pause||

Without the Guru, the self-willed manmukhs are foolish and ignorant; they are forever entangled in emotional attachment to Maya.

They never serve the feet of the Holy; their lives are totally useless. ||2||

Those who serve at the feet of the Holy, the feet of the Holy, their lives are made fruitful, and they belong to the Lord.

Make me the slave of the slave of the slaves of the Lord; bless me with Your Mercy, O Lord of the Universe. ||3||

I am blind, ignorant and totally without wisdom; how can I walk on the Path?

I am blind - O Guru, please let me grasp the hem of Your robe, so that servant Nanak may walk in harmony with You. ||4||1||

ਪੰਜਾਬੀ ਵਿਆਖਿਆ (Punjabi Explanation)

ਜੈਤਸਰੀ ਚੌਥੀ ਪਾਤਿਸ਼ਾਹੀ ਚਉਪਦੇ।

ਵਾਹਿਗੁਰੂ ਕੇਵਲ ਇੱਕ ਹੈ। ਸੱਚੇ ਗੁਰਾਂ ਦੀ ਮਿਹਰ ਦੁਆਰਾ ਉਹ ਪਾਇਆ ਜਾਂਦਾ ਹੈ।

ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ ।

ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ

ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)

(ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ । ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ।ਰਹਾਉ

ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ

ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ ।੨

ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ

ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ।੩।

ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ

ਹੇ ਦਾਸ ਨਾਨਕ! (ਆਖ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ।੪।੧।

Source: BaniDB · Read Ang 696 in Sri Guru Granth Sahib Ji

On this day in earlier years

  • Thursday, 27 December 2007 ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥ Ang 684 · Raag Dhanaasree
  • Wednesday, 27 December 2006 ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮੁ ਧਿਆਈ ॥ ਰਹਾਉ ॥ Ang 626 · Raag Sorath
  • Tuesday, 27 December 2005 ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ Ang 823 · Raag Bilaaval
  • Monday, 27 December 2004 ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ Ang 755 · Raag Soohee
  • Saturday, 27 December 2003 ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ Ang 617
  • Friday, 27 December 2002 ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ Ang 620 · Raag Sorath