ਹੁਕਮਨਾਮਾ ਸਾਹਿਬ

Hukamnama Sahib

Tuesday, 30 December 2008

ਮੰਗਲਵਾਰ, ੧੬ ਪੋਹ (ਸੰਮਤ ੫੪੦ ਨਾਨਕਸ਼ਾਹੀ)

Ang 609 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥

gur pooraa bheTio vaddabhaagee maneh bhiaa paragaasaa ||

ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥

koi na pahuchanahaaraa dhoojaa apune saahib kaa bharavaasaa ||1||

ਅਪੁਨੇ ਸਤਿਗੁਰ ਕੈ ਬਲਿਹਾਰੈ ॥

apune satigur kai balihaarai ||

ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥

aagai sukh paachhai sukh sahajaa ghar aana(n)dh hamaarai || rahaau ||

ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥

a(n)tarajaamee karanaihaaraa soiee khasam hamaaraa ||

ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥

nirabhau bhe gur charanee laage ik raam naam aadhaaraa ||2||

ਸਫਲ ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥

safal dharasan akaal moorat prabh hai bhee hovanahaaraa ||

ਕੰਠਿ ਲਗਾਇ ਅਪੁਨੇ ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥

ka(n)Th lagai apune jan raakhe apunee preet piaaraa ||3||

ਵਡੀ ਵਡਿਆਈ ਅਚਰਜ ਸੋਭਾ ਕਾਰਜੁ ਆਇਆ ਰਾਸੇ ॥

vaddee vaddiaaiee acharaj sobhaa kaaraj aaiaa raase ||

ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥

naanak kau gur pooraa bheTio sagale dhookh binaase ||4||5||

English Translation

Sorat'h, Fifth Mehla:

I met the perfect Guru, by great good fortune, and my mind has been enlightened.

No one else can equal me, because I have the loving support of my Lord and Master. ||1||

I am a sacrifice to my True Guru.

I am at peace in this world, and I shall be in celestial peace in the next; my home is filled with bliss. ||Pause||

He is the Inner-knower, the Searcher of hearts, the Creator, my Lord and Master.

Attached to the Guru's feet, I have become fearless. I take the Support of the Name of the One Lord. ||2||

Fruitful is the Blessed Vision of His Darshan; the Form of God is deathless; He is and shall always be.

He holds His humble servants close, and protects and preserves them; their love for Him is sweet to Him. ||3||

Great is His glorious greatness, and wondrous is His magnificence; through Him, all affairs are resolved.

Nanak has met with the Perfect Guru; all his sorrows have been dispelled. ||4||5||

ਪੰਜਾਬੀ ਵਿਆਖਿਆ (Punjabi Explanation)

ਸੋਰਠਿ ਪੰਜਵੀਂ ਪਾਤਿਸ਼ਾਹੀ।

ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ ।

। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ ।੧।

ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,

(ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ ।ਰਹਾਉ।

(ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ

ਹੇ ਭਾਈ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ, ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ ।੨।

(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ ।

ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ ।੩।

ਹੇ ਭਾਈ! ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ

ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ ।।੪।੫।

Source: BaniDB · Read Ang 609 in Sri Guru Granth Sahib Ji

On this day in earlier years

  • Sunday, 30 December 2007 ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥ Ang 681 · Raag Dhanaasree
  • Saturday, 30 December 2006 ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ Ang 709 · Raag Jaithsree
  • Friday, 30 December 2005 ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ Ang 705 · Raag Jaithsree
  • Tuesday, 30 December 2003 ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥ Ang 769
  • Monday, 30 December 2002 ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥ Ang 791 · Raag Soohee