ਹੁਕਮਨਾਮਾ ਸਾਹਿਬ
Hukamnama Sahib
Tuesday, 06 January 2009
ਮੰਗਲਵਾਰ, ੨੪ ਪੋਹ (ਸੰਮਤ ੫੪੦ ਨਾਨਕਸ਼ਾਹੀ)
Ang 529 · Raag Dayv Gandhaaree · Guru Arjan Dev Ji
ਗੁਰਮੁਖੀ (Gurmukhi)
ਦੇਵਗੰਧਾਰੀ ॥
dhevaga(n)dhaaree ||
ਮਾਈ ਸੁਨਤ ਸੋਚ ਭੈ ਡਰਤ ॥
maiee sunat soch bhai ddarat ||
ਮੇਰ ਤੇਰ ਤਜਉ ਅਭਿਮਾਨਾ ਸਰਨਿ ਸੁਆਮੀ ਕੀ ਪਰਤ ॥੧॥ ਰਹਾਉ ॥
mer ter tajau abhimaanaa saran suaamee kee parat ||1|| rahaau ||
ਜੋ ਜੋ ਕਹੈ ਸੋਈ ਭਲ ਮਾਨਉ ਨਾਹਿ ਨ ਕਾ ਬੋਲ ਕਰਤ ॥
jo jo kahai soiee bhal maanau naeh na kaa bol karat ||
ਨਿਮਖ ਨ ਬਿਸਰਉ ਹੀਏ ਮੋਰੇ ਤੇ ਬਿਸਰਤ ਜਾਈ ਹਉ ਮਰਤ ॥੧॥
nimakh na bisarau he'ee more te bisarat jaiee hau marat ||1||
ਸੁਖਦਾਈ ਪੂਰਨ ਪ੍ਰਭੁ ਕਰਤਾ ਮੇਰੀ ਬਹੁਤੁ ਇਆਨਪ ਜਰਤ ॥
sukhadhaiee pooran prabh karataa meree bahut iaanap jarat ||
ਨਿਰਗੁਨਿ ਕਰੂਪਿ ਕੁਲਹੀਣ ਨਾਨਕ ਹਉ ਅਨਦ ਰੂਪ ਸੁਆਮੀ ਭਰਤ ॥੨॥੩॥
niragun karoop kulaheen naanak hau anadh roop suaamee bharat ||2||3||
English Translation
DAYV-GANDHAAREE:
O mother, I hear of death, and think of it, and I am filled with fear. Renouncing ‘mine and yours’ and egotism, I have sought the Sanctuary of the Lord and Master. || 1 || Pause ||
Whatever He says, I accept that as good. I do not say “No” to what He says. Let me not forget Him, even for an instant; forgetting Him, I die. || 1 ||
The Giver of peace, God, the Perfect Creator, endures my great ignorance. I am worthless, ugly and of low birth, O Nanak, but my Husband Lord is the embodiment of bliss. || 2 || 3 ||
ਪੰਜਾਬੀ ਵਿਆਖਿਆ (Punjabi Explanation)
ਹੇ ਮਾਂ! ਖਸਮ-ਪ੍ਰਭੂ ਦੀ ਸਰਨ ਨਾਹ ਪੈਣ ਵਾਲੀਆਂ ਦੀ ਦਸ਼ਾ ਸੁਣ ਕੇ ਮੈਨੂੰ ਸੋਚਾਂ ਫੁਰਦੀਆਂ ਹਨ, ਮੈਨੂੰ ਡਰ-ਸਹਮ ਵਾਪਰਦੇ ਹਨ, ਮੈਂ ਡਰਦੀ ਹਾਂ ਕਿ ਕਿਤੇ ਮੇਰਾ ਭੀ ਇਹੀ ਹਾਲ ਨਾਹ ਹੋਵੇ। ਇਸ ਵਾਸਤੇ ਮੇਰੀ ਸਦਾ ਇਹ ਤਾਂਘ ਰਹਿੰਦੀ ਹੈ ਕਿ ਮਾਲਕ-ਪ੍ਰਭੂ ਦੀ ਸਰਨ ਪਈ ਰਹਿ ਕੇ ਮੈਂ ਆਪਣੇ ਅੰਦਰੋਂ ਮੇਰ-ਤੇਰ ਗਵਾ ਦਿਆਂ, ਅਹੰਕਾਰ ਤਿਆਗ ਦਿਆਂ।੧।ਰਹਾਉ।
ਹੇ ਮਾਂ! ਪ੍ਰਭੂ-ਪਤੀ ਜੇਹੜਾ ਜੇਹੜਾ ਹੁਕਮ ਕਰਦਾ ਹੈ, ਮੈਂ ਉਸੇ ਨੂੰ ਭਲਾ ਮੰਨਦੀ ਹਾਂ, ਮੈਂ ਉਸ ਦੀ ਰਜ਼ਾ ਬਾਰੇ ਕੋਈ ਉਲਟਾ ਬੋਲ ਨਹੀਂ ਬੋਲਦੀ। ਹੇ ਮਾਂ! ਮੇਰੀ ਸਦਾ ਇਹ ਅਰਦਾਸਿ ਹੈ ਕਿ ਅੱਖ ਝਮਕਣ ਦੇ ਸਮੇਂ ਲਈ ਭੀ ਉਹ ਪ੍ਰਭੂ-ਪਤੀ ਮੇਰੇ ਹਿਰਦੇ ਤੋਂ ਨਾਹ ਵਿਸਰੇ, ਉਸ ਦੇ ਭੁਲਾਇਆਂ ਮੈਨੂੰ ਆਤਮਕ ਮੌਤ ਆ ਜਾਂਦੀ ਹੈ।੧।
ਹੇ ਮਾਂ! ਉਹ ਸਰਬ-ਵਿਆਪਕ ਕਰਤਾਰ ਪ੍ਰਭੂ ਮੈਨੂੰ ਸਾਰੇ ਸੁਖ ਦੇਣ ਵਾਲਾ ਹੈ, ਮੇਰੇ ਅੰਞਾਣਪੁਣੇ ਨੂੰ ਉਹ ਬਹੁਤ ਸਹਾਰਦਾ ਰਹਿੰਦਾ ਹੈ। ਹੇ ਨਾਨਕ! ਆਖ- ਹੇ ਮਾਂ! ਮੈਂ ਗੁਣ-ਹੀਨ ਹਾਂ, ਮੈਂ ਕੋਝੀ ਸ਼ਕਲ ਵਾਲੀ ਹਾਂ, ਮੇਰੀ ਉੱਚੀ ਕੁਲ ਭੀ ਨਹੀਂ ਹੈ; ਪਰ, ਮੇਰਾ ਖਸਮ-ਪ੍ਰਭੂ ਸਦਾ ਖਿੜੇ ਮੱਥੇ ਰਹਿਣ ਵਾਲਾ ਹੈ।੨।੩।
Source: SGPC Official; BaniDB · Read Ang 529 in Sri Guru Granth Sahib Ji