ਹੁਕਮਨਾਮਾ ਸਾਹਿਬ

Hukamnama Sahib

Sunday, 11 January 2009

ਐਤਵਾਰ, ੨੯ ਪੋਹ (ਸੰਮਤ ੫੪੦ ਨਾਨਕਸ਼ਾਹੀ)

Ang 734 · Raag Soohee · Guru Raam Daas Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੪ ॥

soohee mahalaa chauthhaa ||

ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥

jis no har suprasa(n)n hoi so har gunaa ravai so bhagat so paravaan ||

ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥੧॥

tis kee mahimaa kiaa varaneeaai jis kai hiradhai vasiaa har purakh bhagavaan ||1||

ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥੧॥ ਰਹਾਉ ॥

govi(n)dh gun gaieeaai jeeau lai satiguroo naal dhiaan ||1|| rahaau ||

ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥

so satiguroo saa sevaa satigur kee safal hai jis te paieeaai param nidhaan ||

ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲ ਸਭੁ ਅਗਿਆਨੁ ॥੨॥

jo dhoojai bhai saakat kaamanaa arath dhuraga(n)dh sarevadhe so nihafal sabh agiaan ||2||

ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥

jis no parateet hovai tis kaa gaaviaa thai pavai so paavai dharageh maan ||

ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥੩॥

jo bin parateetee kapaTee kooRee kooRee akhee meeTadhe un kaa utar jaigaa jhooTh gumaan ||3||

ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥

jetaa jeeau pi(n)dd sabh teraa too(n) a(n)tarajaamee purakh bhagavaan ||

ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥੪॥੪॥੧੧॥

dhaasan dhaas kahai jan naanak jehaa too(n) karaieh tehaa hau karee vakhiaan ||4||4||11||

English Translation

SOOHEE, FOURTH MEHL:

That mortal, with whom the Lord is pleased, repeats the Glorious Praises of the Lord; he alone is a devotee, and he alone is approved. How can his glory be described? Within his heart, the Primal Lord, the Lord God, abides. || 1 ||

Sing the Glorious Praises of the Lord of the Universe; focus your meditation on the True Guru. || 1 || Pause ||

He is the True Guru — service to the True Guru is fruitful and rewarding. By this service, the greatest treasure is obtained. The faithless cynics in their love of duality and sensual desires, harbor foul-smelling urges. They are totally useless and ignorant. || 2 ||

One who has faith — his singing is approved. He is honored in the Court of the Lord. Those who lack faith may close their eyes, hypocritically pretending and faking devotion, but their false pretenses shall soon wear off. || 3 ||

My soul and body are totally Yours, Lord; You are the Inner-knower, the Searcher of hearts, my Primal Lord God. So speaks servant Nanak, the slave of Your slaves; as You make me speak, so do I speak. || 4 || 4 || 11 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਚੰਗੀ ਤਰ੍ਹਾਂ ਖ਼ੁਸ਼ ਹੁੰਦਾ ਹੈ, ਉਹ ਮਨੁੱਖ ਪਰਮਾਤਮਾ ਦੇ ਗੁਣ ਗਾਉਂਦਾ ਹੈ, ਉਹ ਮਨੁੱਖ ਉਸ ਦੀਆਂ ਨਜ਼ਰਾਂ ਵਿਚ ਭਗਤ ਹੈ, ਉਸ ਦੇ ਦਰ ਤੇ ਕਬੂਲ ਹੈ। ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਪੁਰਖ ਆ ਵੱਸਦਾ ਹੈ, ਉਸ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ।੧।

ਹੇ ਭਾਈ! ਆਓ, ਚਿੱਤ ਜੋੜ ਕੇ, ਗੁਰੂ ਦੀ ਬਾਣੀ ਨਾਲ ਸੁਰਤਿ ਜੋੜ ਕੇ, ਪਰਮਾਤਮਾ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਇਆ ਕਰੀਏ।੧। ਰਹਾਉ।

ਹੇ ਭਾਈ! ਉਹ ਗੁਰੂ ਐਸਾ ਸਮਰਥ ਹੈ ਕਿ ਉਸ ਪਾਸੋਂ ਸਭ ਤੋਂ ਉੱਚਾ ਖ਼ਜ਼ਾਨਾ ਮਿਲ ਜਾਂਦਾ ਹੈ, ਉਸ ਗੁਰੂ ਦੀ ਦੱਸੀ ਹੋਈ ਉਹ ਸੇਵਾ ਭੀ ਫਲ ਲਿਆਉਂਦੀ ਹੈ। ਜੇਹੜੇ ਮਾਇਆਂ-ਵੇੜੇ੍ਹ ਮਨੁੱਖ ਮਾਇਆ ਦੇ ਪਿਆਰ ਵਿਚ ਫਸ ਕੇ ਮਨ ਦੀਆਂ ਵਾਸਨਾਂ ਪੂਰੀਆਂ ਕਰਨ ਦੀ ਖ਼ਾਤਰ ਵਿਸੇ ਵਿਕਾਰਾਂ ਵਿਚ ਲੱਗੇ ਰਹਿੰਦੇ ਹਨ, ਉਹ ਜੀਵਨ ਵਿਅਰਥ ਗਵਾ ਲੈਂਦੇ ਹਨ, ਉਹਨਾਂ ਦਾ ਸਾਰਾ ਜੀਵਨ ਹੀ ਆਤਮਕ ਜੀਵਨ ਵਲੋਂ ਬੇ-ਸਮਝੀ ਹੈ।੨।

ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਉੱਤੇ ਸ਼ਰਧਾ ਹੁੰਦੀ ਹੈ, ਉਸ ਦਾ ਹਰਿ-ਜੱਸ ਗਾਉਣਾ ਹਰੀ ਦੀ ਹਜ਼ੂਰੀ ਵਿਚ ਕਬੂਲ ਪੈਂਦਾ ਹੈ; ਉਹ ਮਨੁੱਖ ਪਰਮਾਤਮਾ ਦੀ ਦਰਗਾਹ ਵਿਚ ਆਦਰ ਪਾਉਂਦਾ ਹੈ। ਪਰ ਜੇਹੜੇ ਫਰੇਬੀ ਮਨੁੱਖ ਗੁਰੂ ਉਤੇ ਨਿਸਚਾ ਰੱਖਣ ਤੋਂ ਬਿਨਾਂ ਝੂਠ-ਮੂਠ ਹੀ ਅੱਖਾਂ ਮੀਟਦੇ ਹਨ ਮਾਨੋ, ਸਮਾਧੀ ਲਾਈ ਬੈਠੇ ਹਨ ਉਹਨਾਂ ਦਾ ਆਪਣੀ ਉੱਚਤਾ ਬਾਰੇ ਝੂਠਾ ਅਹੰਕਾਰ ਆਖ਼ਰ ਲਹਿ ਜਾਇਗਾ।੩।

ਹੇ ਪ੍ਰਭੂ! ਜਿਤਨਾ ਭੀ ਜੀਵਾਂ ਦਾ ਜਿੰਦ-ਸਰੀਰ ਹੈ, ਇਹ ਸਭ ਤੇਰਾ ਦਿੱਤਾ ਹੋਇਆ ਹੈ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਸਰਬ-ਵਿਆਪਕ ਪ੍ਰਭੂ ਹੈਂ। ਹੇ ਪ੍ਰਭੂ! ਤੇਰੇ ਦਾਸਾਂ ਦਾ ਦਾਸ ਨਾਨਕ ਆਖਦਾ ਹੈ – ਹੇ ਪ੍ਰਭੂ! ਤੂੰ ਜੋ ਕੁਝ ਮੈਥੋਂ ਅਖਵਾਂਦਾ ਹੈਂ, ਮੈਂ ਉਹੀ ਕੁਝ ਆਖਦਾ ਹਾਂ।੪।੪।੧੧।

Source: SGPC Official; BaniDB · Read Ang 734 in Sri Guru Granth Sahib Ji

On this day in earlier years

  • Friday, 11 January 2008 ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ Ang 755 · Raag Soohee
  • Thursday, 11 January 2007 ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ Ang 659 · Raag Sorath
  • Wednesday, 11 January 2006 ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ Ang 731 · Raag Soohee
  • Tuesday, 11 January 2005 ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ Ang 660 · Raag Dhanaasree
  • Sunday, 11 January 2004 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ Ang 723 · Raag Tilang
  • Saturday, 11 January 2003 ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥ Ang 689 · Raag Dhanaasree