ਹੁਕਮਨਾਮਾ ਸਾਹਿਬ
Hukamnama Sahib
Monday, 12 January 2009
ਸੋਮਵਾਰ, ੩੦ ਪੋਹ (ਸੰਮਤ ੫੪੦ ਨਾਨਕਸ਼ਾਹੀ)
Ang 736 · Raag Soohee · Guru Raam Daas Ji
ਗੁਰਮੁਖੀ (Gurmukhi)
ਸੂਹੀ ਮਹਲਾ ੪ ॥
soohee mahalaa chauthhaa ||
ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥
keetaa karanaa sarab rajaiee kichh keechai je kar sakeeaai ||
ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥
aapanaa keetaa kichhoo na hovai jiau har bhaavai tiau rakheeaai ||1||
ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥
mere har jeeau sabh ko terai vas ||
ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥
asaa jor naahee je kichh kar ham saakeh jiau bhaavai tivai bakhas ||1|| rahaau ||
ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥
sabh jeeau pi(n)dd dheeaa tudh aape tudh aape kaarai laiaa ||
ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥
jehaa too(n) hukam kareh tehe ko karam kamaavai jehaa tudh dhur likh paiaa ||2||
ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥
pa(n)ch tat kar tudh sirasaT sabh saajee koiee chhevaa kariau je kichh keetaa hovai ||
ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥
eikanaa satigur mel too(n) bujhaaveh ik manmukh kareh s rovai ||3||
ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥
har kee vaddiaaiee hau aakh na saakaa hau moorakh mugadh neechaan ||
ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥
jan naanak kau har bakhas lai mere suaamee saranaagat piaa ajaan ||4||4||15||24||
English Translation
SOOHEE, FOURTH MEHL:
All that happens, and all that will happen, is by His Will. If we could do something by ourselves, we would. By ourselves, we cannot do anything at all. As it pleases the Lord, He preserves us. || 1 ||
O my Dear Lord, everything is in Your power. I have no power to do anything at all. As it pleases You, You forgive us. || 1 || Pause ||
You Yourself bless us with soul, body and everything. You Yourself cause us to act. As You issue Your Commands, so do we act, according to our pre-ordained destiny. || 2 ||
You created the entire Universe out of the five elements; if anyone can create a sixth, let him. You unite some with the True Guru, and cause them to understand, while others, the self-willed manmukhs, do their deeds and cry out in pain. || 3 ||
I cannot describe the glorious greatness of the Lord; I am foolish, thoughtless, idiotic and lowly. Please, forgive servant Nanak, O my Lord and Master; I am ignorant, but I have entered Your Sanctuary. || 4 || 4 || 15 || 24 ||
ਪੰਜਾਬੀ ਵਿਆਖਿਆ (Punjabi Explanation)
ਹੇ ਮੇਰੇ ਪ੍ਰਭੂ ਜੀ! ਹਰੇਕ ਜੀਵ ਤੇਰੇ ਵੱਸ ਵਿਚ ਹੈ । ਅਸਾਂ ਜੀਵਾਂ ਵਿਚ ਕੋਈ ਸਮਰਥਾ ਨਹੀਂ ਹੈ ਕਿ (ਤੈਥੋਂ ਬਾਹਰਾ) ਕੁਝ ਕਰ ਸਕੀਏ । ਹੇ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਸਾਡੇ ਉਤੇ ਮੇਹਰ ਕਰ।੧।ਰਹਾਉ।
ਹੇ ਭਾਈ! ਜੋ ਕੁਝ ਜਗਤ ਵਿਚ ਬਣਿਆ ਹੈ ਜੋ ਕੁਝ ਕਰ ਰਿਹਾ ਹੈ, ਇਹ ਸਭ ਰਜ਼ਾ ਦਾ ਮਾਲਕ ਪਰਮਾਤਮਾ ਕਰ ਰਿਹਾ ਹੈ । ਅਸੀ ਜੀਵ (ਤਾਂ ਹੀ) ਕੁਝ ਕਰੀਏ, ਜੇ ਕਰ ਸਕਦੇ ਹੋਵੀਏ । ਅਸਾਂ ਜੀਵਾਂ ਦਾ ਕੀਤਾ ਕੁਝ ਨਹੀਂ ਹੋ ਸਕਦਾ । ਜਿਵੇਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਤਿਵੇਂ ਜੀਵਾਂ ਨੂੰ ਰੱਖਦਾ ਹੈ।੧।
ਹੇ ਪ੍ਰਭੂ! ਇਹ ਜਿੰਦ, ਇਹ ਸਰੀਰ, ਸਭ ਕੁਝ (ਹਰੇਕ ਜੀਵ ਨੂੰ) ਤੂੰ ਆਪ ਹੀ ਦਿੱਤਾ ਹੈ, ਤੂੰ ਆਪ ਹੀ (ਹਰੇਕ ਜੀਵ ¬ਨੂੰ) ਕੰਮ ਵਿਚ ਲਾਇਆ ਹੋਇਆ ਹੈ । ਜਿਹੋ ਜਿਹਾ ਹੁਕਮ ਤੂੰ ਕਰਦਾ ਹੈਂ, ਜੀਵ ਉਹੋ ਜਿਹਾ ਹੀ ਕੰਮ ਕਰਦਾ ਹੈ (ਜੀਵ ਉਹੋ ਜਿਹਾ ਬਣਦਾ ਹੈ) ਜਿਹੋ ਜਿਹਾ ਤੂੰ ਧੁਰ ਦਰਗਾਹ ਤੋਂ (ਉਸ ਦੇ ਮੱਥੇ ਉਤੇ) ਲੇਖ ਲਿਖ ਕੇ ਰੱਖ ਦਿੱਤਾ ਹੈ।੨।
ਹੇ ਪ੍ਰਭੂ! ਤੂੰ ਪੰਜ ਤੱਤ ਬਣਾ ਕੇ ਸਾਰੀ ਦੁਨੀਆ ਪੈਦਾ ਕੀਤੀ ਹੈ । ਜੇ (ਤੈਥੋਂ ਬਾਹਰਾ) ਜੀਵ ਪਾਸੋਂ ਕੁਝ ਹੋ ਸਕਦਾ ਹੋਵੇ, ਤਾਂ ਉਹ ਬੇਸ਼ੱਕ ਛੇਵਾਂ ਤੱਤ ਬਣਾ ਕੇ ਵਿਖਾ ਦੇਵੇ । ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਗੁਰੂ ਮਿਲਾ ਕੇ ਆਤਮਕ ਜੀਵਨ ਦੀ ਸੂਝ ਬਖ਼ਸ਼ਦਾ ਹੈਂ । ਕਈ ਜੀਵਾਂ ਨੂੰ ਤੂੰ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲਾ ਬਣਾ ਦੇਂਦਾ ਹੈਂ । ਫਿਰ ਉਹ (ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਦੁੱਖੀ ਹੁੰਦਾ ਰਹਿੰਦਾ ਹੈ।੩।
ਹੇ ਭਾਈ! ਮੈਂ (ਤਾਂ) ਮੂਰਖ ਹਾਂ, ਨੀਵੇਂ ਜੀਵਨ ਵਾਲਾ ਹਾਂ, ਮੈਂ ਪਰਮਾਤਮਾ ਦੀ ਬਜ਼ੁਰਗੀ ਬਿਆਨ ਨਹੀਂ ਕਰ ਸਕਦਾ । ਹੇ ਹਰੀ! ਦਾਸ ਨਾਨਕ ਉਤੇ ਮੇਹਰ ਕਰ, (ਇਹ) ਅੰਞਾਣ ਦਾਸ ਤੇਰੀ ਸਰਨ ਆ ਪਿਆ ਹੈ।੪।੪।੧੫।੨੪।
Source: SGPC Official; BaniDB · Read Ang 736 in Sri Guru Granth Sahib Ji