ਹੁਕਮਨਾਮਾ ਸਾਹਿਬ
Hukamnama Sahib
Tuesday, 13 January 2009
ਮੰਗਲਵਾਰ, ੧ ਮਾਘ (ਸੰਮਤ ੫੪੦ ਨਾਨਕਸ਼ਾਹੀ)
Ang 810
ਗੁਰਮੁਖੀ (Gurmukhi)
ਬਿਲਾਵਲੁ ਮਹਲਾ ੫ ॥
ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥
ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ ਭਈ ਹਮਾਰੀ ॥ ੧ ॥
ਜਾ ਦਿਨ ਭੇਟੇ ਸਾਧ ਮੋਹਿ ਉਆ ਦਿਨ ਬਲਿਹਾਰੀ ॥
ਤਨੁ ਮਨੁ ਅਪਨੋ ਜੀਅਰਾ ਫਿਰਿ ਫਿਰਿ ਹਉ ਵਾਰੀ ॥ ੧ ॥ ਰਹਾਉ ॥
ਏਤ ਛਡਾਈ ਮੋਹਿ ਤੇ ਇਤਨੀ ਦ੍ਰਿੜਤਾਰੀ ॥
ਸਗਲ ਰੇਨ ਇਹੁ ਮਨੁ ਭਇਆ ਬਿਨਸੀ ਅਪਧਾਰੀ ॥ ੨ ॥
ਨਿੰਦ ਚਿੰਦ ਪਰ ਦੂਖਨਾ ਏ ਖਿਨ ਮਹਿ ਜਾਰੀ ॥
ਦਇਆ ਮਇਆ ਅਰੁ ਨਿਕਟਿ ਪੇਖੁ ਨਾਹੀ ਦੂਰਾਰੀ ॥ ੩ ॥
ਤਨ ਮਨ ਸੀਤਲ ਭਏ ਅਬ ਮੁਕਤੇ ਸੰਸਾਰੀ ॥
ਹੀਤ ਚੀਤ ਸਭ ਪ੍ਰਾਨ ਧਨ ਨਾਨਕ ਦਰਸਾਰੀ ॥ ੪ ॥ ੧੦ ॥ ੪੦ ॥
English Translation
BILAAVAL, FIFTH MEHL:
That life, which has no contact with the Holy, is useless. Joining their congregation, all doubts are dispelled, and I am emancipated. || 1 ||
That day, when I meet with the Holy — I am a sacrifice to that day. Again and again, I sacrifice my body, mind and soul to them. || 1 || Pause ||
They have helped me renounce this ego, and implant this humility within myself. This mind has become the dust of all men’s feet, and my self-conceit has been dispelled. || 2 ||
In an instant, I burnt away the ideas of slander and ill-will towards others. I see close at hand, the Lord of mercy and compassion; He is not far away at all. || 3 ||
My body and mind are cooled and soothed, and now, I am liberated from the world. Love, consciousness, the breath of life, wealth and everything, O Nanak, are in the Blessed Vision of the Lord’s Darshan. || 4 || 10 || 40 ||
ਪੰਜਾਬੀ ਵਿਆਖਿਆ (Punjabi Explanation)
(ਹੇ ਭਾਈ! ਗੁਰੂ (ਦੇ ਮਿਲਾਪ) ਤੋਂ ਬਿਨਾ ਜਿਤਨੀ ਭੀ ਉਮਰ ਗੁਜ਼ਾਰਨੀ ਹੈ, ਉਹ ਸਾਰੀ ਵਿਅਰਥ ਚਲੀ ਜਾਂਦੀ ਹੈ । ਗੁਰੂ ਦੀ ਸੰਗਤਿ ਵਿਚ ਮਿਲਦਿਆਂ ਹੀ ਸਾਰੀਆਂ ਭਟਕਣਾ ਮਿਟ ਜਾਂਦੀਆਂ ਹਨ, (ਗੁਰੂ ਦੀ ਕਿਰਪਾ ਨਾਲ) ਅਸਾਂ ਜੀਵਾਂ ਨੂੰ ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ।੧।
(ਹੇ ਭਾਈ!) ਮੈਂ ਉਸ ਦਿਨ ਤੋਂ ਸਦਕੇ ਜਾਂਦਾ ਹਾਂ, ਜਿਸ ਦਿਨ ਮੈਨੂੰ ਮੇਰੇ ਗੁਰੂ (ਪਾਤਿਸ਼ਾਹ) ਮਿਲ ਪਏ । ਹੁਣ ਮੈਂ (ਆਪਣੇ ਗੁਰੂ ਤੋਂ) ਆਪਣਾ ਸਰੀਰ, ਆਪਣਾ ਮਨ, ਆਪਣੀ ਪਿਆਰੀ ਜਿੰਦ ਮੁੜ ਮੁੜ ਸਦਕੇ ਕਰਦਾ ਹਾਂ।੧।ਰਹਾਉ।
ਹੇ ਭਾਈ! (ਗੁਰੂ ਨੇ ਕਿਰਪਾ ਕਰ ਕੇ) ਮੈਥੋਂ ਅਪਣੱਤ ਇਤਨੀ ਛਡਾ ਦਿੱਤੀ ਹੈ, ਅਤੇ ਨਿੰਮ੍ਰਤਾ (ਮੇਰੇ ਹਿਰਦੇ ਵਿਚ) ਇਤਨੀ ਪੱਕੀ ਕਰ ਦਿੱਤੀ ਹੈ ਕਿ ਹੁਣ ਮੇਰਾ ਇਹ ਮਨ ਸਭਨਾਂ ਦੀ ਚਰਨ-ਧੂੜ ਬਣ ਗਿਆ ਹੈ, ਹਰ ਵੇਲੇ ਆਪਣੇ ਹੀ ਸੁਆਰਥ ਦਾ ਖ਼ਿਆਲ ਮੇਰੇ ਅੰਦਰੋਂ ਮੁੱਕ ਗਿਆ ਹੈ।੧।
ਹੇ ਭਾਈ! ਗੁਰੂ ਨੇ ਮੇਰੇ ਅੰਦਰੋਂ ਪਰਾਈ ਨਿੰਦਾ ਦਾ ਖ਼ਿਆਲ, ਦੂਜਿਆਂ ਦਾ ਬੁਰਾ ਤੱਕਣਾ—ਇਹ ਸਭ ਕੁਝ ਇਕ ਖਿਨ ਵਿਚ ਹੀ ਸਾੜ ਦਿੱਤੇ ਹਨ । (ਦੂਜਿਆਂ ਉਤੇ) ਦਇਆ (ਕਰਨੀ), (ਲੋੜਵੰਦਿਆਂ ਉਤੇ) ਤਰਸ (ਕਰਨਾ), ਅਤੇ (ਪਰਮਾਤਮਾ ਨੂੰ ਹਰ ਵੇਲੇ) ਆਪਣੇ ਨੇੜੇ ਵੇਖਣਾ—ਇਹ ਹਰ ਵੇਲੇ ਮੇਰੇ ਅੰਦਰ ਵੱਸਦੇ ਹਨ।੩।
ਹੇ ਨਾਨਕ! (ਆਖ—ਹੇ ਭਾਈ! ਜਦੋਂ ਤੋਂ ਮੈਨੂੰ ਗੁਰੂ ਮਿਲ ਪਿਆ ਹੈ, ਉਸ ਦੀ ਮੇਹਰ ਨਾਲ) ਹੁਣ ਮੇਰਾ ਮਨ ਅਤੇ ਤਨ (ਵਿਕਾਰਾਂ ਵਲੋਂ) ਸ਼ਾਂਤ ਹੋ ਗਏ ਹਨ, ਦੁਨੀਆ ਦੇ ਮੋਹ ਤੇ ਬੰਧਨਾਂ ਤੋਂ ਆਜ਼ਾਦ ਹੋ ਗਏ ਹਨ । ਹੁਣ ਮੇਰੀ ਲਗਨ, ਮੇਰੀ ਸੁਰਤਿ, ਮੇਰੀ ਜਿੰਦ ਪ੍ਰਭੂ ਦੇ ਦਰਸਨ ਵਿਚ ਹੀ ਮਗਨ ਹੈ, ਪ੍ਰਭੂ ਦਾ ਦਰਸਨ ਹੀ ਮੇਰੇ ਵਾਸਤੇ ਧਨ ਹੈ।੪।੧੦।੪੦।
Source: SGPC Official · Read Ang 810 in Sri Guru Granth Sahib Ji