ਹੁਕਮਨਾਮਾ ਸਾਹਿਬ
Hukamnama Sahib
Wednesday, 14 January 2009
ਬੁੱਧਵਾਰ, ੨ ਮਾਘ (ਸੰਮਤ ੫੪੦ ਨਾਨਕਸ਼ਾਹੀ)
Ang 853 · Raag Bilaaval · Guru Amar Daas Ji
ਗੁਰਮੁਖੀ (Gurmukhi)
ਸਲੋਕ ਮਃ ੩ ॥
salok mahalaa teejaa ||
ਗੁਰਮੁਖਿ ਸੰਸਾ ਮੂਲਿ ਨ ਹੋਵਈ ਚਿੰਤਾ ਵਿਚਹੁ ਜਾਇ ॥
gurmukh sa(n)saa mool na hoviee chi(n)taa vichahu jai ||
ਜੋ ਕਿਛੁ ਹੋਇ ਸੁ ਸਹਜੇ ਹੋਇ ਕਹਣਾ ਕਿਛੂ ਨ ਜਾਇ ॥
jo kichh hoi su sahaje hoi kahanaa kichhoo na jai ||
ਨਾਨਕ ਤਿਨ ਕਾ ਆਖਿਆ ਆਪਿ ਸੁਣੇ ਜਿ ਲਇਅਨੁ ਪੰਨੈ ਪਾਇ ॥੧॥
naanak tin kaa aakhiaa aap sune j lian pa(n)nai pai ||1||
ਮਃ ੩ ॥
mahalaa teejaa ||
ਕਾਲੁ ਮਾਰਿ ਮਨਸਾ ਮਨਹਿ ਸਮਾਣੀ ਅੰਤਰਿ ਨਿਰਮਲੁ ਨਾਉ ॥
kaal maar manasaa maneh samaanee a(n)tar niramal naau ||
ਅਨਦਿਨੁ ਜਾਗੈ ਕਦੇ ਨ ਸੋਵੈ ਸਹਜੇ ਅੰਮ੍ਰਿਤੁ ਪਿਆਉ ॥
anadhin jaagai kadhe na sovai sahaje a(n)mrit piaau ||
ਮੀਠਾ ਬੋਲੇ ਅੰਮ੍ਰਿਤ ਬਾਣੀ ਅਨਦਿਨੁ ਹਰਿ ਗੁਣ ਗਾਉ ॥
meeThaa bole a(n)mirat baanee anadhin har gun gaau ||
ਨਿਜ ਘਰਿ ਵਾਸਾ ਸਦਾ ਸੋਹਦੇ ਨਾਨਕ ਤਿਨ ਮਿਲਿਆ ਸੁਖੁ ਪਾਉ ॥੨॥
nij ghar vaasaa sadhaa sohadhe naanak tin miliaa sukh paau ||2||
ਪਉੜੀ ॥
pauRee ||
ਹਰਿ ਧਨੁ ਰਤਨ ਜਵੇਹਰੀ ਸੋ ਗੁਰਿ ਹਰਿ ਧਨੁ ਹਰਿ ਪਾਸਹੁ ਦੇਵਾਇਆ ॥
har dhan ratan javeharee so gur har dhan har paasahu dhevaiaa ||
ਜੇ ਕਿਸੈ ਕਿਹੁ ਦਿਸਿ ਆਵੈ ਤਾ ਕੋਈ ਕਿਹੁ ਮੰਗਿ ਲਏ ਅਕੈ ਕੋਈ ਕਿਹੁ ਦੇਵਾਏ ਏਹੁ ਹਰਿ ਧਨੁ ਜੋਰਿ ਕੀਤੈ ਕਿਸੈ ਨਾਲਿ ਨ ਜਾਇ ਵੰਡਾਇਆ ॥
je kisai kih dhis aavai taa koiee kih ma(n)g le akai koiee kih dhevaae eh har dhan jor keetai kisai naal na jai va(n)ddaiaa ||
ਜਿਸ ਨੋ ਸਤਿਗੁਰ ਨਾਲਿ ਹਰਿ ਸਰਧਾ ਲਾਏ ਤਿਸੁ ਹਰਿ ਧਨ ਕੀ ਵੰਡ ਹਥਿ ਆਵੈ ਜਿਸ ਨੋ ਕਰਤੈ ਧੁਰਿ ਲਿਖਿ ਪਾਇਆ ॥
jis no satigur naal har saradhaa laae tis har dhan kee va(n)dd hath aavai jis no karatai dhur likh paiaa ||
ਇਸੁ ਹਰਿ ਧਨ ਕਾ ਕੋਈ ਸਰੀਕੁ ਨਾਹੀ ਕਿਸੈ ਕਾ ਖਤੁ ਨਾਹੀ ਕਿਸੈ ਕੈ ਸੀਵ ਬੰਨੈ ਰੋਲੁ ਨਾਹੀ ਜੇ ਕੋ ਹਰਿ ਧਨ ਕੀ ਬਖੀਲੀ ਕਰੇ ਤਿਸ ਕਾ ਮੁਹੁ ਹਰਿ ਚਹੁ ਕੁੰਡਾ ਵਿਚਿ ਕਾਲਾ ਕਰਾਇਆ ॥
eis har dhan kaa koiee sareek naahee kisai kaa khat naahee kisai kai seev ba(n)nai rol naahee je ko har dhan kee bakheelee kare tis kaa muh har chahu ku(n)ddaa vich kaalaa karaiaa ||
ਹਰਿ ਕੇ ਦਿਤੇ ਨਾਲਿ ਕਿਸੈ ਜੋਰੁ ਬਖੀਲੀ ਨ ਚਲਈ ਦਿਹੁ ਦਿਹੁ ਨਿਤ ਨਿਤ ਚੜੈ ਸਵਾਇਆ ॥੯॥
har ke dhite naal kisai jor bakheelee na chaliee dhih dhih nit nit chaRai savaiaa ||9||
English Translation
SHALOK, THIRD MEHL:
The Gurmukh does not have an iota of skepticism or doubt; worries depart from within him. Whatever he does, he does with grace and poise. Nothing else can be said about him. O Nanak, the Lord Himself hears the speech of those whom He makes His own. || 1 ||
THIRD MEHL: He conquers death, and subdues the desires of his mind; the Immaculate Name abides deep within him. Night and day, he remains awake and aware; he never sleeps, and he intuitively drinks in the Ambrosial Nectar. His speech is sweet, and his words are nectar; night and day, he sings the Glorious Praises of the Lord. He dwells in the home of his own self, and appears beautiful forever; meeting him, Nanak finds peace. || 2 ||
PAUREE: The wealth of the Lord is a jewel, a gem; the Guru has caused the Lord to grant that wealth of the Lord. If someone sees something, he may ask for it; or, someone may cause it to be given to him. But no one can take a share of this wealth of the Lord by force. He alone obtains a share of the wealth of the Lord, who is blessed by the Creator with faith and devotion to the True Guru, according to his pre-ordained destiny. No one is a share-holder in this wealth of the Lord, and no one owns any of it. It has no boundaries or borders to be disputed. If anyone speaks ill of the wealth of the Lord, his face will be blackened in the four directions. No one’s power or slander can prevail against the gifts of the Lord; day by day they continually, continuously increase. || 9 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਜਿਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ, ਉਹਨਾਂ ਨੂੰ (ਕਿਸੇ ਕਿਸਮ ਦਾ) ਤੌਖ਼ਲਾ ਉੱਕਾ ਹੀ ਨਹੀਂ ਹੁੰਦਾ, ਉਹਨਾਂ ਦੇ ਅੰਦਰੋਂ ਚਿੰਤਾ ਦੂਰ ਹੋ ਜਾਂਦੀ ਹੈ । (ਉਹਨਾਂ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਸੰਸਾਰ ਵਿਚ) ਜੋ ਕੁਝ ਹੋ ਰਿਹਾ ਹੈ ਉਹ ਪਰਮਾਤਮਾ ਦੀ ਰਜ਼ਾ ਵਿਚ ਹੋ ਰਿਹਾ ਹੈ, ਉਸ ਉਤੇ ਕੋਈ ਇਤਰਾਜ਼ ਨਹੀਂ ਕੀਤਾ ਜਾ ਸਕਦਾ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਆਪਣੇ ਲੜ ਲਾ ਲੈਂਦਾ ਹੈ ਉਹਨਾਂ ਦੀ ਅਰਜ਼ੋਈ (ਪਰਮਾਤਮਾ ਸਦਾ) ਆਪ ਸੁਣਦਾ ਹੈ।੧।
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਵਿੱਤਰ ਨਾਮ ਵੱਸਦਾ ਹੈ ਉਹ ਆਤਮਕ ਮੌਤ ਨੂੰ ਮੁਕਾ ਕੇ ਮਨ ਦੇ ਮਾਇਕ ਫੁਰਨੇ ਨੂੰ ਮਨ ਵਿਚ ਹੀ ਦੱਬ ਦੇਂਦਾ ਹੈ । ਉਹ ਮਨੁੱਖ (ਮਾਇਆ ਦੇ ਹੱਲਿਆਂ ਵਲੋਂ) ਹਰ ਵੇਲੇ ਸੁਚੇਤ ਰਹਿੰਦਾ ਹੈ, ਕਦੇ ਉਹ (ਗ਼ਫ਼ਲਤ ਦੀ ਨੀਂਦ ਵਿਚ) ਨਹੀਂ ਸੌਂਦਾ । ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦਾ ਨਾਮ-ਅੰਮ੍ਰਿਤ (ਉਸ ਦੀ) ਖ਼ੁਰਾਕ ਹੁੰਦਾ ਹੈ । ਉਹ ਮਨੁੱਖ (ਸਦਾ) ਮਿੱਠਾ ਬੋਲਦਾ ਹੈ, (ਸਤਿਗੁਰੂ ਦੀ) ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ ਉਹ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦਾ ਹੈ । ਇਹੋ ਜਿਹੇ ਮਨੁੱਖ ਸਦਾ ਪਰਮਾਤਮਾ ਦੇ ਚਰਨਾਂ ਵਿਚ ਟਿਕੇ ਰਹਿੰਦੇ ਹਨ, ਉਹਨਾਂ ਦਾ ਜੀਵਨ ਸੋਹਣਾ ਬਣ ਜਾਂਦਾ ਹੈ । ਹੇ ਨਾਨਕ! (ਆਖ—ਹੇ ਭਾਈ!) ਇਹੋ ਜਿਹੇ ਮਨੁੱਖਾਂ ਨੂੰ ਮਿਲ ਕੇ ਮੈਂ ਭੀ ਆਤਮਕ ਆਨੰਦ ਮਾਣਦਾ ਹਾਂ।੨।
ਹੇ ਭਾਈ! ਪਰਮਾਤਮਾ ਦਾ ਨਾਮ-ਧਨ ਰਤਨ ਹੀਰੇ ਹਨ । ਇਹ ਹਰਿ-ਨਾਮ-ਧਨ (ਜਿਸ ਨੂੰ) ਪਰਮਾਤਮਾ ਪਾਸੋਂ ਦਿਵਾਇਆ ਹੈ ਗੁਰੂ ਨੇ (ਹੀ) ਦਿਵਾਇਆ ਹੈ । ਜੇ ਕਿਸੇ ਮਨੁੱਖ ਨੂੰ (ਗੁਰੂ ਤੋਂ ਬਿਨਾ ਕਿਸੇ ਹੋਰ ਕੋਲ) ਕੁਝ ਦਿੱਸ ਪਏ ਤਾਂ (ਉਸ ਪਾਸੋਂ ਕੋਈ) ਕੁਝ ਮੰਗ ਭੀ ਲਏ, ਜਾਂ, ਕੋਈ ਕੁਝ ਦਿਵਾ ਦੇਵੇ । ਪਰ ਇਹ ਨਾਮ-ਧਨ ਧੱਕਾ ਕਰ ਕੇ (ਭੀ) ਕਿਸੇ ਨਾਲ ਵੰਡਾਇਆ ਨਹੀਂ ਜਾ ਸਕਦਾ (ਇਹ ਤਾਂ ਪਰਮਾਤਮਾ ਦੀ ਮਿਹਰ ਨਾਲ ਗੁਰੂ ਦੀ ਰਾਹੀਂ ਹੀ ਮਿਲਦਾ ਹੈ) । ਹੇ ਭਾਈ! ਪਰਮਾਤਮਾ ਨੇ ਧੁਰੋਂ ਜਿਸ ਮਨੁੱਖ ਦੇ ਮੱਥੇ ਤੇ ਲੇਖ ਲਿਖ ਦਿੱਤਾ ਹੈ, ਪਰਮਾਤਮਾ ਉਸ ਮਨੁੱਖ ਦੀ ਗੁਰੂ ਵਿਚ ਸਰਧਾ ਬਣਾਂਦਾ ਹੈ, ਤੇ (ਗੁਰੂ ਦੀ ਰਾਹੀਂ) ਉਸ ਮਨੁੱਖ ਨੂੰ ਨਾਮ-ਧਨ ਦਾ ਹਿੱਸਾ ਮਿਲਦਾ ਹੈ । ਹੇ ਭਾਈ! ਇਹ ਨਾਮ-ਧਨ (ਐਸੀ ਜਾਇਦਾਦ ਹੈ ਕਿ) ਇਸ ਦਾ ਕੋਈ ਸ਼ਰੀਕ ਨਹੀਂ ਬਣ ਸਕਦਾ (ਇਸ ਉਤੇ) ਕੋਈ ਜੱਦੀ ਹੱਕ ਨਹੀਂ ਬਣਾ ਸਕਦਾ, ਕਿਸੇ ਕੋਲ ਇਸ ਦੀ ਮਲਕੀਅਤ ਦਾ ਪਟਾ ਭੀ ਨਹੀਂ ਹੋ ਸਕਦਾ । (ਜਿਵੇਂ ਜ਼ਿਮੀਂਦਾਰਾਂ ਦਾ ਜ਼ਮੀਨ ਦੇ) ਵੱਟੇ-ਬੰਨੇ ਦਾ ਰੌਲਾ (ਪੈ ਸਕਦਾ ਹੈ), ਇਸ ਹਰਿ-ਧਨ ਦਾ ਕੋਈ ਅਜਿਹਾ ਰੌਲਾ ਭੀ ਨਹੀਂ ਹੋ ਸਕਦਾ । (ਕਿਸੇ ਗੁਰਮੁਖ ਨੂੰ ਵੇਖ ਕੇ) ਜੇ ਕੋਈ ਮਨੁੱਖ ਇਸ ਨਾਮ-ਧਨ ਦੀ (ਖ਼ਾਤਰ) ਈਰਖਾ ਕਰਦਾ ਹੈ, ਉਸ ਨੂੰ ਸਗੋਂ ਹਰ ਪਾਸੇ ਫਿਟਕਾਰ ਹੀ ਪੈਂਦੀ ਹੈ । (ਹੇ ਭਾਈ! ਇਹ ਨਾਮ-ਧਨ ਪਰਮਾਤਮਾ ਆਪ ਹੀ ਗੁਰੂ ਦੀ ਰਾਹੀਂ ਦੇਂਦਾ ਹੈ, ਤੇ) ਜੇ ਪਰਮਾਤਮਾ ਕਿਸੇ ਨੂੰ ਇਹ ਨਾਮ-ਧਨ ਦੇਵੇ ਤਾਂ ਕਿਸੇ ਹੋਰ ਦਾ ਜ਼ੋਰ ਨਹੀਂ ਚੜ੍ਹ ਸਕਦਾ, ਕਿਸੇ ਦੀ ਈਰਖਾ ਕੁਝ ਵਿਗਾੜ ਨਹੀਂ ਸਕਦੀ (ਇਹ ਐਸੀ ਦਾਤਿ ਹੈ ਕਿ) ਇਹ ਹਰ ਰੋਜ਼ ਸਦਾ ਵਧਦੀ ਹੀ ਜਾਂਦੀ ਹੈ।੯।
Source: SGPC Official; BaniDB · Read Ang 853 in Sri Guru Granth Sahib Ji