ਹੁਕਮਨਾਮਾ ਸਾਹਿਬ

Hukamnama Sahib

Thursday, 15 January 2009

ਵੀਰਵਾਰ, ੩ ਮਾਘ (ਸੰਮਤ ੫੪੦ ਨਾਨਕਸ਼ਾਹੀ)

Ang 906

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੧ ॥

ਜਿਉ ਆਇਆ ਤਿਉ ਜਾਵਹਿ ਬਉਰੇ ਜਿਉ ਜਨਮੇ ਤਿਉ ਮਰਣੁ ਭਇਆ ॥

ਜਿਉ ਰਸ ਭੋਗ ਕੀਏ ਤੇਤਾ ਦੁਖੁ ਲਾਗੈ ਨਾਮੁ ਵਿਸਾਰਿ ਭਵਜਲਿ ਪਇਆ ॥ ੧ ॥

ਤਨੁ ਧਨੁ ਦੇਖਤ ਗਰਬਿ ਗਇਆ ॥

ਕਨਿਕ ਕਾਮਨੀ ਸਿਉ ਹੇਤੁ ਵਧਾਇਹਿ ਕੀ ਨਾਮੁ ਵਿਸਾਰਹਿ ਭਰਮਿ ਗਇਆ ॥ ੧ ॥ ਰਹਾਉ ॥

ਜਤੁ ਸਤੁ ਸੰਜਮੁ ਸੀਲੁ ਨ ਰਾਖਿਆ ਪ੍ਰੇਤ ਪਿੰਜਰ ਮਹਿ ਕਾਸਟੁ ਭਇਆ ॥

ਪੁੰਨੁ ਦਾਨੁ ਇਸਨਾਨੁ ਨ ਸੰਜਮੁ ਸਾਧ ਸੰਗਤਿ ਬਿਨੁ ਬਾਦਿ ਜਇਆ ॥ ੨ ॥

ਲਾਲਚਿ ਲਾਗੈ ਨਾਮੁ ਬਿਸਾਰਿਓ ਆਵਤ ਜਾਵਤ ਜਨਮੁ ਗਇਆ ॥

ਜਾ ਜਮੁ ਧਾਇ ਕੇਸ ਗਹਿ ਮਾਰੈ ਸੁਰਤਿ ਨਹੀ ਮੁਖਿ ਕਾਲ ਗਇਆ ॥ ੩ ॥

ਅਹਿਨਿਸਿ ਨਿੰਦਾ ਤਾਤਿ ਪਰਾਈ ਹਿਰਦੈ ਨਾਮੁ ਨ ਸਰਬ ਦਇਆ ॥

ਬਿਨੁ ਗੁਰ ਸਬਦ ਨ ਗਤਿ ਪਤਿ ਪਾਵਹਿ ਰਾਮ ਨਾਮ ਬਿਨੁ ਨਰਕਿ ਗਇਆ ॥ ੪ ॥

ਖਿਨ ਮਹਿ ਵੇਸ ਕਰਹਿ ਨਟੂਆ ਜਿਉ ਮੋਹ ਪਾਪ ਮਹਿ ਗਲਤੁ ਗਇਆ ॥

ਇਤ ਉਤ ਮਾਇਆ ਦੇਖਿ ਪਸਾਰੀ ਮੋਹ ਮਾਇਆ ਕੈ ਮਗਨੁ ਭਇਆ ॥ ੫ ॥

ਕਰਹਿ ਬਿਕਾਰ ਵਿਥਾਰ ਘਨੇਰੇ ਸੁਰਤਿ ਸਬਦ ਬਿਨੁ ਭਰਮਿ ਪਇਆ ॥

ਹਉਮੈ ਰੋਗੁ ਮਹਾ ਦੁਖੁ ਲਾਗਾ ਗੁਰਮਤਿ ਲੇਵਹੁ ਰੋਗੁ ਗਇਆ ॥ ੬ ॥

ਸੁਖ ਸੰਪਤਿ ਕਉ ਆਵਤ ਦੇਖੈ ਸਾਕਤ ਮਨਿ ਅਭਿਮਾਨੁ ਭਇਆ ॥

ਜਿਸ ਕਾ ਇਹੁ ਤਨੁ ਧਨੁ ਸੋ ਫਿਰਿ ਲੇਵੈ ਅੰਤਰਿ ਸਹਸਾ ਦੂਖੁ ਪਇਆ ॥ ੭ ॥

ਅੰਤਿ ਕਾਲਿ ਕਿਛੁ ਸਾਥਿ ਨ ਚਾਲੈ ਜੋ ਦੀਸੈ ਸਭੁ ਤਿਸਹਿ ਮਇਆ ॥

ਆਦਿ ਪੁਰਖੁ ਅਪਰੰਪਰੁ ਸੋ ਪ੍ਰਭੁ ਹਰਿ ਨਾਮੁ ਰਿਦੈ ਲੈ ਪਾਰਿ ਪਇਆ ॥ ੮ ॥

ਮੂਏ ਕਉ ਰੋਵਹਿ ਕਿਸਹਿ ਸੁਣਾਵਹਿ ਭੈ ਸਾਗਰ ਅਸਰਾਲਿ ਪਇਆ ॥

ਦੇਖਿ ਕੁਟੰਬੁ ਮਾਇਆ ਗ੍ਰਿਹ ਮੰਦਰੁ ਸਾਕਤੁ ਜੰਜਾਲਿ ਪਰਾਲਿ ਪਇਆ ॥ ੯ ॥

ਜਾ ਆਏ ਤਾ ਤਿਨਹਿ ਪਠਾਏ ਚਾਲੇ ਤਿਨੈ ਬੁਲਾਇ ਲਇਆ ॥

ਜੋ ਕਿਛੁ ਕਰਣਾ ਸੋ ਕਰਿ ਰਹਿਆ ਬਖਸਣਹਾਰੈ ਬਖਸਿ ਲਇਆ ॥ ੧੦ ॥

ਜਿਨਿ ਏਹੁ ਚਾਖਿਆ ਰਾਮ ਰਸਾਇਣੁ ਤਿਨ ਕੀ ਸੰਗਤਿ ਖੋਜੁ ਭਇਆ ॥

ਰਿਧਿ ਸਿਧਿ ਬੁਧਿ ਗਿਆਨੁ ਗੁਰੂ ਤੇ ਪਾਇਆ ਮੁਕਤਿ ਪਦਾਰਥੁ ਸਰਣਿ ਪਇਆ ॥ ੧੧ ॥

ਦੁਖੁ ਸੁਖੁ ਗੁਰਮੁਖਿ ਸਮ ਕਰਿ ਜਾਣਾ ਹਰਖ ਸੋਗ ਤੇ ਬਿਰਕਤੁ ਭਇਆ ॥

ਆਪੁ ਮਾਰਿ ਗੁਰਮੁਖਿ ਹਰਿ ਪਾਏ ਨਾਨਕ ਸਹਜਿ ਸਮਾਇ ਲਇਆ ॥ ੧੨ ॥ ੭ ॥

English Translation

RAAMKALEE, FIRST MEHL:

As you come, so will you leave, you fool; as you were born, so will you die. As you enjoy pleasures, so will you suffer pain. Forgetting the Naam, the Name of the Lord, you will fall into the terrifying world-ocean. || 1 ||

Gazing upon your body and wealth, you are so proud. Your love for gold and sexual pleasures increases; why have you forgotten the Naam, and why do you wander in doubt? || 1 || Pause ||

You do not practice truth, abstinence, self-discipline or humility; the ghost within your skeleton has turned to dry wood. You have not practiced charity, donations, cleansing baths or austerities. Without the Saadh Sangat, the Company of the Holy, your life has gone in vain. || 2 ||

Attached to greed, you have forgotten the Naam. Coming and going, your life has been ruined. When the Messenger of Death grabs you by your hair, you will be punished. You are unconscious, and have fallen into Death’s mouth. || 3 ||

Day and night, you jealously slander others; in your heart, you have neither the Naam, nor compassion for all. Without the Word of the Guru’s Shabad, you will not find salvation or honor. Without the Lord’s Name, you shall go to hell. || 4 ||

In an instant, you change into various costumes, like a juggler; you are entangled in emotional attachment and sin. You gaze here and there upon the expanse of Maya; you are intoxicated with attachment to Maya. || 5 ||

You act in corruption, and put on ostentatious shows, but without awareness of the Shabad, you have fallen into confusion. You suffer great pain from the disease of egotism. Following the Guru’s Teachings, you shall be rid of this disease. || 6 ||

Seeing peace and wealth come to him, the faithless cynic become proud in his mind. But He who owns this body and wealth, takes them back again, and then the mortal feels anxiety and pain deep within. || 7 ||

At the very last instant, nothing goes along with you; all is visible only by His Mercy. God is our Primal and Infinite Lord; enshrining the Lord’s Name in the heart, one crosses over. || 8 ||

You weep for the dead, but who hears you weeping? The dead have fallen to the serpent in the terrifying world-ocean. Gazing upon his family, wealth, household and mansions, the faithless cynic is entangled in worthless worldly affairs. || 9 ||

He comes when the Lord sends him; when the Lord calls him back, he goes. Whatever he does, the Lord is doing. The Forgiving Lord forgives him. || 10 ||

I seek to be with those who have tasted this sublime essence of the Lord. Wealth, miraculous spiritual powers, wisdom and spiritual knowledge, are obtained from the Guru. The treasure of liberation is obtained in His Sanctuary. || 11 ||

The Gurmukh looks upon pain and pleasure as one and the same; he remains untouched by joy and sorrow. Conquering his self-conceit, the Gurmukh finds the Lord; O Nanak, he intuitively merges into the Lord. || 12 || 7||

ਪੰਜਾਬੀ ਵਿਆਖਿਆ (Punjabi Explanation)

ਹੇ ਝੱਲੇ ਜੀਵ! ਜਿਵੇਂ ਤੂੰ (ਜਗਤ ਵਿਚ) ਆਇਆ ਹੈਂ ਤਿਵੇਂ (ਇਥੋਂ) ਚਲਾ ਭੀ ਜਾਵੇਂਗਾ, ਜਿਵੇਂ ਤੈਨੂੰ ਜਨਮ ਮਿਲਿਆ ਹੈ ਤਿਵੇਂ ਮੌਤ ਭੀ ਹੋ ਜਾਇਗੀ (ਇਥੇ ਕਿਸੇ ਹਾਲਤ ਵਿਚ ਸਦਾ ਬੈਠ ਨਹੀਂ ਰਹਿਣਾ) । ਜਿਉਂ ਜਿਉਂ ਤੂੰ ਦੁਨੀਆ ਦੇ ਰਸਾਂ ਦੇ ਭੋਗ ਮਾਣਦਾ ਹੈਂ, ਤਿਉਂ ਤਿਉਂ ਉਤਨਾ ਹੀ (ਤੇਰੇ ਸਰੀਰ ਨੂੰ ਤੇ ਆਤਮਾ ਨੂੰ) ਦੁੱਖ-ਰੋਗ ਚੰਬੜ ਰਿਹਾ ਹੈ । (ਇਹਨਾਂ ਭੋਗਾਂ ਵਿਚ ਮਸਤ ਹੋ ਕੇ) ਪਰਮਾਤਮਾ ਦਾ ਨਾਮ ਵਿਸਾਰ ਕੇ ਤੂੰ ਜਨਮ ਮਰਨ ਦੇ ਚੱਕਰ ਵਿਚ ਪਿਆ ਸਮਝ।੧।

(ਹੇ ਜੀਵ!) ਆਪਣਾ ਸਰੀਰ ਤੇ ਧਨ ਵੇਖ ਵੇਖ ਕੇ ਤੂੰ ਅਹੰਕਾਰ ਵਿਚ ਆਇਆ ਰਹਿੰਦਾ ਹੈਂ । ਸੋਨੇ ਤੇ ਇਸਤ੍ਰੀ ਨਾਲ ਤੂੰ ਮੋਹ ਵਧਾਈ ਜਾ ਰਿਹਾ ਹੈਂ । ਤੂੰ ਕਿਉਂ ਪਰਮਾਤਮਾ ਦਾ ਨਾਮ ਵਿਸਾਰ ਰਿਹਾ ਹੈਂ, ਤੇ, ਕਿਉਂ ਭਟਕਣਾ ਵਿਚ ਪੈ ਗਿਆ ਹੈਂ?।੧।ਰਹਾਉ।

(ਹੇ ਜੀਵ! ਤੂੰ ਆਪਣੇ ਆਪ ਨੂੰ) ਕਾਮ-ਵਾਸਨਾ ਵਲੋਂ ਨਹੀਂ ਬਚਾਇਆ, ਤੂੰ ਉੱਚਾ ਆਚਰਨ ਨਹੀਂ ਬਣਾਇਆ, ਤੂੰ ਇੰਦ੍ਰਿਆਂ ਨੂੰ ਮੰਦੇ ਪਾਸੇ ਵਲੋਂ ਰੋਕਣ ਦਾ ਉੱਦਮ ਨਹੀਂ ਕੀਤਾ, ਤੂੰ ਮਿੱਠਾ ਸੁਭਾਉ ਨਹੀਂ ਬਣਾਇਆ । (ਵਿਕਾਰਾਂ ਦੇ ਕਾਰਨ) ਅਪਵਿਤ੍ਰ ਹੋਏ ਸਰੀਰ-ਪਿੰਜਰ ਵਿਚ ਤੂੰ ਲੱਕੜ (ਵਰਗਾ ਕੁਰਖ਼ਤ-ਦਿਲ) ਹੋ ਚੁਕਾ ਹੈਂ । ਤੇਰੇ ਅੰਦਰ ਨਾਹ ਦੂਜਿਆਂ ਦੀ ਭਲਾਈ ਦਾ ਖ਼ਿਆਲ ਹੈ, ਨਾਹ ਦੂਜਿਆਂ ਦੀ ਸੇਵਾ ਦੀ ਤਾਂਘ ਹੈ, ਨਾਹ ਆਚਰਨਿਕ ਪਵਿਤ੍ਰਤਾ ਹੈ, ਨਾਹ ਕੋਈ ਬੰਧੇਜ ਹੈ । ਸਾਧ ਸੰਗਤਿ ਤੋਂ ਵਾਂਜਿਆਂ ਰਹਿ ਕੇ ਤੇਰਾ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ।੨।

(ਹੇ ਜੀਵ!) ਤੂੰ ਮਾਇਆ ਦੇ ਲਾਲਚ ਵਿਚ ਲੱਗਾ ਪਿਆ ਹੈਂ, ਪਰਮਾਤਮਾ ਦਾ ਨਾਮ ਤੂੰ ਭੁਲਾ ਦਿੱਤਾ ਹੈ । ਮਾਇਆ ਦੀ ਖ਼ਾਤਰ ਦੌੜਦਿਆਂ ਭੱਜਦਿਆਂ ਤੇਰਾ ਜੀਵਨ (ਅਜਾਈਂ) ਜਾਂਦਾ ਹੈ । ਜਦੋਂ ਜਮ ਅਚਨਚੇਤ ਆ ਕੇ ਤੈਨੂੰ ਕੇਸਾਂ ਤੋਂ ਫੜ ਕੇ ਪਟਕਾ ਕੇ ਮਾਰੇਗਾ, ਕਾਲ ਦੇ ਮੂੰਹ ਵਿਚ ਪਹੁੰਚੇ ਹੋਏ ਨੂੰ ਤੈਨੂੰ (ਸਿਮਰਨ ਦੀ) ਸੁਰਤਿ ਨਹੀਂ ਆ ਸਕੇਗੀ।੩।

ਦਿਨ ਰਾਤ ਤੂੰ ਪਰਾਈ ਨਿੰਦਾ ਕਰਦਾ ਹੈਂ ਦੂਜਿਆਂ ਨਾਲ ਈਰਖਾ ਕਰਦਾ ਹੈਂ । ਤੇਰੇ ਹਿਰਦੇ ਵਿਚ ਨਾਹ ਪਰਮਾਤਮਾ ਦਾ ਨਾਮ ਹੈ ਤੇ ਨਾਹ ਸਭ ਜੀਵਾਂ ਵਾਸਤੇ ਦਇਆ-ਪਿਆਰ । ਗੁਰੂ ਦੇ ਸ਼ਬਦ ਤੋਂ ਬਿਨਾ ਨਾਹ ਤੂੰ ਉੱਚੀ ਆਤਮਕ ਅਵਸਥਾ ਹਾਸਲ ਕਰ ਸਕੇਂਗਾ ਨਾਹ ਹੀ (ਲੋਕ ਪਰਲੋਕ ਦੀ) ਇੱਜ਼ਤ । ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਤੂੰ ਨਰਕ ਵਿਚ ਪਿਆ ਹੋਇਆ ਹੈਂ।੪।

(ਹੇ ਜੀਵ! ਮਾਇਆ ਦੀ ਖ਼ਾਤਰ) ਤੂੰ ਖਿਨ-ਪਲ ਵਿਚ ਸ੍ਵਾਂਗੀ ਵਾਂਗ ਕਈ ਰੂਪ ਧਾਰਦਾ ਹੈਂ । ਤੂੰ ਮੋਹ ਵਿਚ ਪਾਪਾਂ ਵਿਚ ਗ਼ਲਤਾਨ ਹੋਇਆ ਪਿਆ ਹੈਂ । ਹਰ ਪਾਸੇ ਮਾਇਆ ਦਾ ਖਿਲਾਰਾ ਵੇਖ ਕੇ ਤੂੰ ਮਾਇਆ ਦੇ ਮੋਹ ਵਿਚ ਮਸਤ ਹੋ ਰਿਹਾ ਹੈਂ।੫।

(ਹੇ ਝੱਲੇ ਜੀਵ!) ਤੂੰ ਵਿਕਾਰਾਂ ਦੀ ਖ਼ਾਤਰ ਅਨੇਕਾਂ ਖਿਲਾਰੇ ਖਿਲਾਰਦਾ ਹੈਂ ਗੁਰੂ ਦੇ ਸ਼ਬਦ ਦੀ ਲਗਨ ਤੋਂ ਬਿਨਾ ਤੂੰ (ਵਿਕਾਰਾਂ ਦੀ) ਭਟਕਣਾ ਵਿਚ ਭਟਕਦਾ ਹੈਂ । ਤੈਨੂੰ ਹਉਮੈ ਦਾ ਵੱਡਾ ਰੋਗ ਵੱਡਾ ਦੁੱਖ ਚੰਬੜਿਆ ਹੋਇਆ ਹੈ । ਜੇ ਤੂੰ ਚਾਹੁੰਦਾ ਹੈਂ ਇਹ ਰੋਗ ਦੂਰ ਹੋ ਜਾਏ ਤਾਂ ਗੁਰੂ ਦੀ ਸਿੱਖਿਆ ਲੈ।੬।

ਮਾਇਆ-ਵੇੜ੍ਹਿਆ ਜੀਵ ਜਦੋਂ ਸੁਖਾਂ ਨੂੰ ਤੇ ਧਨ ਨੂੰ ਆਉਂਦਾ ਵੇਖਦਾ ਹੈ ਤਾਂ ਇਸ ਦੇ ਮਨ ਵਿਚ ਅਹੰਕਾਰ ਪੈਦਾ ਹੁੰਦਾ ਹੈ । ਪਰ ਜਿਸ ਪਰਮਾਤਮਾ ਦਾ ਦਿੱਤਾ ਹੋਇਆ ਇਹ ਸਰੀਰ ਤੇ ਧਨ ਹੈ ਉਹ ਮੁੜ ਮੋੜ ਲੈਂਦਾ ਹੈ । ਮਾਇਆ-ਵੇੜ੍ਹੇ ਜੀਵ ਨੂੰ ਸਦਾ ਇਹੀ ਸਹਿਮ ਦਾ ਰੋਗ ਖਾਈ ਜਾਂਦਾ ਹੈ।੭।

(ਹੇ ਜੀਵ! ਇਹ ਸਰੀਰ, ਇਹ ਧਨ, ਇਹ ਸੋਨਾ, ਇਹ ਇਸਤ੍ਰੀ) ਜੋ ਕੁਝ ਦਿੱਸ ਰਿਹਾ ਹੈ, ਇਹ ਸਭ ਕੁਝ ਉਸ ਪਰਮਾਤਮਾ ਦੀ ਮੇਹਰ ਸਦਕਾ ਮਿਲਿਆ ਹੋਇਆ ਹੈ, ਪਰ ਅੰਤ ਵੇਲੇ ਇਹਨਾਂ ਵਿਚੋਂ ਭੀ (ਕਿਸੇ ਦੇ) ਨਾਲ ਨਹੀਂ ਜਾ ਸਕਦਾ । (ਦੁਨੀਆ ਦੇ ਇਹ ਪਦਾਰਥ ਦੇਣ ਵਾਲਾ) ਉਹ ਪਰਮਾਤਮਾ ਸਾਰੇ ਜਗਤ ਦਾ ਮੂਲ ਹੈ, ਸਭ ਵਿਚ ਵਿਆਪਕ ਹੈ, ਬੇਅੰਤ ਹੈ । ਜੇਹੜਾ ਮਨੁੱਖ ਉਸ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਂਦਾ ਹੈ, ਉਹ (ਸੰਸਾਰ-ਸਮੁੰਦਰ ਦੀਆਂ ਮੋਹ ਦੀਆਂ ਲਹਿਰਾਂ ਵਿਚੋਂ) ਪਾਰ ਲੰਘ ਜਾਂਦਾ ਹੈ।੮।

(ਹੇ ਸਾਕਤ ਜੀਵ! ਮਰਨਾ ਤਾਂ ਸਭਨਾਂ ਨੇ ਹੈ, ਫਿਰ ਤੂੰ ਆਪਣੇ ਕਿਸੇ) ਮਰੇ ਸੰਬੰਧੀ ਨੂੰ ਰੋਂਦਾ ਹੈਂ ਤੇ (ਰੋ ਰੋ ਕੇ) ਕਿਸ ਨੂੰ ਸੁਣਾਂਦਾ ਹੈ? (ਪਰਮਾਤਮਾ ਦੀ ਯਾਦ ਤੋਂ ਖੁੰਝ ਕੇ) ਤੂੰ ਬੜੇ ਡਰਾਉਣੇ ਸੰਸਾਰ-ਸਮੁੰਦਰ ਵਿਚ ਗੋਤੇ ਖਾ ਰਿਹਾ ਹੈਂ । ਮਾਇਆ-ਵੇੜ੍ਹਿਆ ਜੀਵ ਆਪਣੇ ਪਰਵਾਰ ਨੂੰ, ਧਨ ਨੂੰ, ਸੋਹਣੇ ਘਰਾਂ ਨੂੰ ਵੇਖ ਵੇਖ ਕੇ ਨਿਕੰਮੇ ਜੰਜਾਲ ਵਿਚ ਫਸਿਆ ਪਿਆ ਹੈ।੯।

ਅਸੀ ਜੀਵ ਜਦੋਂ ਸੰਸਾਰ ਵਿਚ ਆਉਂਦੇ ਹਾਂ ਤਾਂ ਉਸ ਪਰਮਾਤਮਾ ਨੇ ਹੀ ਸਾਨੂੰ ਭੇਜਿਆ ਹੁੰਦਾ ਹੈ, ਇਥੋਂ ਜਾਂਦੇ ਹਾਂ ਤਦੋਂ ਭੀ ਉਸੇ ਨੇ ਬੁਲਾ ਭੇਜਿਆ ਹੁੰਦਾ ਹੈ । ਜੋ ਕੁਝ ਉਹ ਪ੍ਰਭੂ ਕਰਨਾ ਚਾਹੁੰਦਾ ਹੈ ਉਹ ਕਰ ਰਿਹਾ ਹੈ । (ਅਸੀ ਜੀਵ ਉਸ ਦੀ ਰਜ਼ਾ ਨੂੰ ਭੁੱਲ ਜਾਂਦੇ ਹਾਂ, ਪਰ) ਉਹ ਬਖ਼ਸ਼ਣਹਾਰ ਹੈ ਉਹ ਬਖ਼ਸ਼ ਲੈਂਦਾ ਹੈ।੧੦।

(ਜੇ ਜੀਵ!) ਪਰਮਾਤਮਾ ਦਾ ਨਾਮ ਸਾਰੇ ਆਨੰਦ ਰਸ ਦੇਣ ਵਾਲਾ ਹੈ, ਜਿਸ ਜਿਸ ਬੰਦੇ ਨੇ ਇਹ ਨਾਮ-ਰਸ ਚੱਖ ਲਿਆ ਹੈ ਉਹਨਾਂ ਦੀ ਸੰਗਤਿ ਵਿਚ ਰਿਹਾਂ ਇਸ ਭੇਤ ਦੀ ਸਮਝ ਆਉਂਦੀ ਹੈ । ਗੁਰੂ ਦੀ ਸਰਨ ਪੈ ਕੇ ਗੁਰੂ ਤੋਂ ਹੀ ਪਰਮਾਤਮਾ ਦਾ ਨਾਮ-ਪਦਾਰਥ ਮਿਲਦਾ ਹੈ, ਇਸ ਨਾਮ ਵਿਚ ਸਭ ਕਰਾਮਾਤੀ ਤਾਕਤਾਂ ਹਨ, ਉੱਚੀ ਅਕਲ ਹੈ, ਸਹੀ ਜੀਵਨ-ਰਾਹ ਦੀ ਸੂਝ ਹੈ, ਤੇ ਇਸ ਨਾਮ ਨਾਲ ਹੀ ਮਾਇਆ ਦੇ ਮੋਹ ਤੋਂ ਖ਼ਲਾਸੀ ਮਿਲਦੀ ਹੈ।੧੧।

ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ (ਵਾਪਰਦੇ) ਦੁੱਖ ਸੁਖ ਨੂੰ ਇਕੋ ਜਿਹਾ ਜਾਣਦਾ ਹੈ, ਉਹ ਖ਼ੁਸ਼ੀ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ । ਹੇ ਨਾਨਕ! ਗੁਰੂ ਦੀ ਸਰਨ ਪਿਆ ਮਨੁੱਖ ਆਪਾ-ਭਾਵ ਮਾਰ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ ਤੇ ਅਡੋਲ ਆਤਮਕ ਅਵਸਥਾ ਵਿਚ ਰਹਿੰਦਾ ਹੈ।੧੨।੭।

Source: SGPC Official · Read Ang 906 in Sri Guru Granth Sahib Ji

On this day in earlier years

  • Tuesday, 15 January 2008 ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ Ang 679 · Raag Dhanaasree
  • Monday, 15 January 2007 ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥ Ang 570 · Raag Vadhans
  • Sunday, 15 January 2006 ਜਾ ਕਉ ਭਏ ਕ੍ਰਿਪਾਲ ਪ੍ਰਭ ਹਰਿ ਹਰਿ ਸੇਈ ਜਪਾਤ ॥ Ang 521 · Raag Gujri
  • Saturday, 15 January 2005 ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ Ang 683 · Raag Dhanaasree
  • Thursday, 15 January 2004 ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ Ang 746 · Raag Soohee
  • Wednesday, 15 January 2003 ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ Ang 773 · Raag Soohee