ਹੁਕਮਨਾਮਾ ਸਾਹਿਬ

Hukamnama Sahib

Sunday, 25 January 2009

ਐਤਵਾਰ, ੧੩ ਮਾਘ (ਸੰਮਤ ੫੪੦ ਨਾਨਕਸ਼ਾਹੀ)

Ang 709 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ॥

salok ||

ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥

rasanaa uchara(n)t naama(n) sravana(n) suna(n)t sabadh a(n)mriteh ||

ਨਾਨਕ ਤਿਨ ਸਦ ਬਲਿਹਾਰੰ ਜਿਨਾ ਧਿਆਨੁ ਪਾਰਬ੍ਰਹਮਣਹ ॥੧॥

naanak tin sadh balihaara(n) jinaa dhiaan paarabrahamaneh ||1||

ਹਭਿ ਕੂੜਾਵੇ ਕੰਮ ਇਕਸੁ ਸਾਈ ਬਾਹਰੇ ॥

habh kooRaave ka(n)m ikas saiee baahare ||

ਨਾਨਕ ਸੇਈ ਧੰਨੁ ਜਿਨਾ ਪਿਰਹੜੀ ਸਚ ਸਿਉ ॥੨॥

naanak seiee dha(n)n jinaa pirahaRee sach siau ||2||

ਪਉੜੀ ॥

pauRee ||

ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ ॥

sadh balihaaree tinaa j sunate har kathaa ||

ਪੂਰੇ ਤੇ ਪਰਧਾਨ ਨਿਵਾਵਹਿ ਪ੍ਰਭ ਮਥਾ ॥

poore te paradhaan nivaaveh prabh mathaa ||

ਹਰਿ ਜਸੁ ਲਿਖਹਿ ਬੇਅੰਤ ਸੋਹਹਿ ਸੇ ਹਥਾ ॥

har jas likheh bea(n)t soheh se hathaa ||

ਚਰਨ ਪੁਨੀਤ ਪਵਿਤ੍ਰ ਚਾਲਹਿ ਪ੍ਰਭ ਪਥਾ ॥

charan puneet pavitr chaaleh prabh pathaa ||

ਸੰਤਾਂ ਸੰਗਿ ਉਧਾਰੁ ਸਗਲਾ ਦੁਖੁ ਲਥਾ ॥੧੪॥

sa(n)taa(n) sa(n)g udhaar sagalaa dhukh lathaa ||14||

English Translation

SHALOK:

With my tongue, I chant the Lord’s Name; with my ears, I listen to the Ambrosial Word of His Shabad. Nanak is forever a sacrifice to those who meditate on the Supreme Lord God. || 1 ||

All concerns are false, except those of the One Lord. O Nanak, blessed are those, who are in love with their True Lord. || 2 ||

PAUREE: I am forever a sacrifice to those who listen to the sermon of the Lord. Those who bow their heads before God are perfect and distinguished. Those hands, which write the Praises of the infinite Lord are beautiful. Those feet which walk on God’s Path are pure and holy. In the Society of the Saints, they are emancipated; all their sorrows depart. || 14 ||

ਪੰਜਾਬੀ ਵਿਆਖਿਆ (Punjabi Explanation)

ਜੋ ਮਨੁੱਖ ਜੀਭ ਨਾਲ ਪਾਰਬ੍ਰਹਮ ਦਾ ਨਾਮ ਉਚਾਰਦੇ ਹਨ, ਜੋ ਕੰਨਾਂ ਨਾਲ ਸਿਫ਼ਤਿ-ਸਾਲਾਹ ਦੀ ਪਵਿਤ੍ਰ ਬਾਣੀ ਸੁਣਦੇ ਹਨ ਤੇ ਜੋ ਪਾਰਬ੍ਰਹਮ ਦਾ ਧਿਆਨ (ਧਰਦੇ ਹਨ,) ਹੇ ਨਾਨਕ! ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਹਾਂ।੧।

ਇਕ ਖਸਮ-ਪ੍ਰਭੂ ਦੀ ਯਾਦ ਤੋਂ ਬਿਨਾ ਹੋਰ ਸਾਰੇ ਹੀ ਕੰਮ ਵਿਅਰਥ ਹਨ (ਭਾਵ, ਜੇ ਖਸਮ ਸਾਂਈ ਨੂੰ ਭੁਲਾ ਦਿੱਤਾ ਤਾਂ....) । ਹੇ ਨਾਨਕ! ਸਿਰਫ਼ ਉਹੀ ਬੰਦੇ ਭਾਗਾਂ ਵਾਲੇ ਹਨ, ਜਿਨ੍ਹਾਂ ਦਾ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨਾਲ ਪਿਆਰ ਹੈ।੨।

ਮੈਂ ਉਹਨਾਂ ਬੰਦਿਆਂ ਤੋਂ ਸਦਾ ਕੁਰਬਾਨ ਜਾਂਦਾ ਹਾਂ ਜੋ ਪ੍ਰਭੂ ਦੀਆਂ ਗੱਲਾਂ ਸੁਣਦੇ ਹਨ । ਉਹ ਮਨੁੱਖ ਸਭ ਗੁਣਾਂ ਵਾਲੇ ਤੇ ਸਭ ਤੋਂ ਚੰਗੇ ਹਨ ਜੋ ਪ੍ਰਭੂ ਅੱਗੇ ਸਿਰ ਨਿਵਾਉਂਦੇ ਹਨ । (ਉਹਨਾਂ ਦੇ) ਉਹ ਹੱਥ ਸੋਹਣੇ ਲੱਗਦੇ ਹਨ ਜੋ ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਦੇ ਹਨ ਤੇ ਉਹ ਪੈਰ ਪਵਿੱਤ੍ਰ ਹਨ ਜੋ ਪ੍ਰਭੂ ਦੇ ਰਾਹ ਤੇ ਤੁਰਦੇ ਹਨ । (ਅਜੇਹੇ) ਸੰਤਾਂ ਦੀ ਸੰਗਤਿ ਵਿਚ (ਦੁੱਖ ਵਿਕਾਰਾਂ ਤੋਂ) ਬਚਾਉ ਹੋ ਜਾਂਦਾ ਹੈ, ਸਾਰਾ ਦੁੱਖ ਦੂਰ ਹੋ ਜਾਂਦਾ ਹੈ।੧੪।

Source: SGPC Official; BaniDB · Read Ang 709 in Sri Guru Granth Sahib Ji

On this day in earlier years

  • Friday, 25 January 2008 ਆਪਣੀ ਕੁਦਰਤਿ ਆਪੇ ਜਾਣੁ ॥੧॥ ਰਹਾਉ ॥ Ang 743 · Raag Soohee
  • Thursday, 25 January 2007 ਸਭੁ ਕਰਤਾ ਸਭੁ ਭੁਗਤਾ ॥੧॥ ਰਹਾਉ ॥ Ang 862 · Raag Gond
  • Wednesday, 25 January 2006 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree
  • Tuesday, 25 January 2005 ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ Ang 682 · Raag Dhanaasree
  • Sunday, 25 January 2004 ਕਾਹੂ ਬਿਹਾਵੈ ਰਾਜ ਮਿਲਖ ਵਾਪਾਰਾ ॥ Ang 913 · Raag Raamkalee
  • Saturday, 25 January 2003 ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ Ang 677 · Raag Dhanaasree