ਹੁਕਮਨਾਮਾ ਸਾਹਿਬ

Hukamnama Sahib

Wednesday, 04 March 2009

ਬੁੱਧਵਾਰ, ੨੧ ਫੱਗਣ (ਸੰਮਤ ੫੪੦ ਨਾਨਕਸ਼ਾਹੀ)

Ang 482 · Raag Aasaa · Bhagat Kabeer Ji

Reading: Permalink

ਗੁਰਮੁਖੀ (Gurmukhi)

ਆਸਾ ॥

aasaa ||

ਸਾਸੁ ਕੀ ਦੁਖੀ ਸਸੁਰ ਕੀ ਪਿਆਰੀ ਜੇਠ ਕੇ ਨਾਮਿ ਡਰਉ ਰੇ ॥

saas kee dhukhee sasur kee piaaree jeTh ke naam ddarau re ||

ਸਖੀ ਸਹੇਲੀ ਨਨਦ ਗਹੇਲੀ ਦੇਵਰ ਕੈ ਬਿਰਹਿ ਜਰਉ ਰੇ ॥੧॥

sakhee sahelee nanadh gahelee dhevar kai bireh jarau re ||1||

ਮੇਰੀ ਮਤਿ ਬਉਰੀ ਮੈ ਰਾਮੁ ਬਿਸਾਰਿਓ ਕਿਨ ਬਿਧਿ ਰਹਨਿ ਰਹਉ ਰੇ ॥

meree mat bauree mai raam bisaario kin bidh rahan rahau re ||

ਸੇਜੈ ਰਮਤੁ ਨੈਨ ਨਹੀ ਪੇਖਉ ਇਹੁ ਦੁਖੁ ਕਾ ਸਉ ਕਹਉ ਰੇ ॥੧॥ ਰਹਾਉ ॥

sejai ramat nain nahee pekhau ih dhukh kaa sau kahau re ||1|| rahaau ||

ਬਾਪੁ ਸਾਵਕਾ ਕਰੈ ਲਰਾਈ ਮਾਇਆ ਸਦ ਮਤਵਾਰੀ ॥

baap saavakaa karai laraiee maiaa sadh matavaaree ||

ਬਡੇ ਭਾਈ ਕੈ ਜਬ ਸੰਗਿ ਹੋਤੀ ਤਬ ਹਉ ਨਾਹ ਪਿਆਰੀ ॥੨॥

badde bhaiee kai jab sa(n)g hotee tab hau naeh piaaree ||2||

ਕਹਤ ਕਬੀਰ ਪੰਚ ਕੋ ਝਗਰਾ ਝਗਰਤ ਜਨਮੁ ਗਵਾਇਆ ॥

kahat kabeer pa(n)ch ko jhagaraa jhagarat janam gavaiaa ||

ਝੂਠੀ ਮਾਇਆ ਸਭੁ ਜਗੁ ਬਾਧਿਆ ਮੈ ਰਾਮ ਰਮਤ ਸੁਖੁ ਪਾਇਆ ॥੩॥੩॥੨੫॥

jhooThee maiaa sabh jag baadhiaa mai raam ramat sukh paiaa ||3||3||25||

English Translation

AASAA:

I am bothered by my mother-in-law, Maya, and loved by my father-in-law, the Lord. I fear even the name of my husband’s elder brother, Death. O my mates and companions, my husband’s sister, misunderstanding has seized me, and I am burning with the pain of separation from my husband’s younger brother, divine knowledge. || 1 ||

My mind has gone insane, since I forgot the Lord. How can I lead a virtuous lifestyle? He rests in the bed of my mind, but I cannot see Him with my eyes. Unto whom should I tell my sufferings? || 1 || Pause ||

My step-father, egotism, fights with me, and my mother, desire, is always intoxicated. When I stayed with my elder brother, meditation, then I was loved by my Husband Lord. || 2 ||

Says Kabeer, the five passions argue with me, and in these arguments, my life is wasting away. The false Maya has bound the whole world, but I have obtained peace, chanting the Name of the Lord. || 3 || 3 || 25 ||

ਪੰਜਾਬੀ ਵਿਆਖਿਆ (Punjabi Explanation)

ਹੇ ਵੀਰ! ਮੈਂ ਮਾਇਆ ਦੇ ਹੱਥੋਂ ਦੁੱਖੀ ਹਾਂ, ਫਿਰ ਭੀ ਸਰੀਰ ਨਾਲ ਪਿਆਰ (ਦੇਹ-ਅੱਧਿਆਸ) ਹੋਣ ਕਰਕੇ, ਮੈਨੂੰ ਜੇਠ ਦੇ ਨਾਮ ਤੋਂ ਹੀ ਡਰ ਲੱਗਦਾ ਹੈ (ਭਾਵ, ਮੇਰਾ ਮਰਨ ਨੂੰ ਚਿੱਤ ਨਹੀਂ ਕਰਦਾ) । ਹੇ ਸਖੀ ਸਹੇਲੀਓ! ਮੈਨੂੰ ਇੰਦ੍ਰੀਆਂ ਨੇ ਆਪਣੇ ਵੱਸ ਵਿਚ ਕਰ ਰੱਖਿਆ ਹੈ, ਮੈਂ ਦਿਉਰ ਦੇ ਵਿਛੋੜੇ ਵਿਚ (ਭਾਵ, ਵਿਚਾਰ ਤੋਂ ਸੱਖਣੀ ਹੋਣ ਕਰਕੇ ਅੰਦਰੇ-ਅੰਦਰ) ਸੜ ਰਹੀ ਹਾਂ।੧।

ਮੇਰੀ ਅਕਲ ਮਾਰੀ ਗਈ ਹੈ, ਮੈਂ ਪਰਮਾਤਮਾ ਨੂੰ ਭੁਲਾ ਦਿੱਤਾ ਹੈ । ਹੇ ਵੀਰ! ਹੁਣ (ਇਸ ਹਾਲਤ ਵਿਚ) ਕਿਵੇਂ ਉਮਰ ਗੁਜ਼ਾਰਾਂ? ਹੇ ਵੀਰ! ਇਹ ਦੁੱਖ ਮੈਂ ਕਿਸ ਨੂੰ ਸੁਣਾਵਾਂ ਕਿ ਉਹ ਪ੍ਰਭੂ ਮੇਰੀ ਹਿਰਦੇ-ਸੇਜ ਉੱਤੇ ਵੱਸਦਾ ਹੈ, ਪਰ ਮੈਨੂੰ ਅੱਖੀਂ ਨਹੀਂ ਦਿੱਸਦਾ।੧।ਰਹਾਉ।

ਮੇਰੇ ਨਾਲ ਜੰਮਿਆ ਇਹ ਸਰੀਰ ਸਦਾ ਮੇਰੇ ਨਾਲ ਲੜਾਈ ਕਰਦਾ ਹੈ (ਭਾਵ, ਸਦਾ ਖਾਣ ਨੂੰ ਮੰਗਦਾ ਹੈ), ਮਾਇਆ ਨੇ ਮੈਨੂੰ ਝੱਲੀ ਕਰ ਰੱਖਿਆ ਹੈ । ਜਦੋਂ (ਮਾਂ ਦੇ ਪੇਟ ਵਿਚ) ਮੈਂ ਵੱਡੇ ਵੀਰ (ਗਿਆਨ) ਦੇ ਨਾਲ ਸਾਂ ਤਦੋਂ (ਸਿਮਰਨ ਕਰਦੀ ਸਾਂ ਤੇ) ਪਤੀ ਨੂੰ ਪਿਆਰੀ ਸਾਂ।੨।

ਕਬੀਰ ਆਖਦਾ ਹੈ—(ਬੱਸ! ਇਸੇ ਤਰ੍ਹਾਂ) ਸਭ ਜੀਵਾਂ ਨੂੰ ਪੰਜ ਕਾਮਾਦਿਕਾਂ ਨਾਲ ਵਾਸਤਾ ਪਿਆ ਹੋਇਆ ਹੈ । ਸਾਰਾ ਜਗਤ ਇਹਨਾਂ ਨਾਲ ਖਹਿੰਦਿਆਂ ਹੀ ਉਮਰ ਅਜਾਈਂ ਗਵਾ ਰਿਹਾ ਹੈ; ਠਗਣੀ ਮਾਇਆ ਨਾਲ ਬੱਝਾ ਪਿਆ ਹੈ । ਪਰ ਮੈਂ ਪ੍ਰਭੂ ਨੂੰ ਸਿਮਰ ਕੇ ਸੁਖ ਪਾ ਲਿਆ ਹੈ।੩।

Source: SGPC Official; BaniDB · Read Ang 482 in Sri Guru Granth Sahib Ji

On this day in earlier years

  • Tuesday, 04 March 2008 ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ Ang 621 · Raag Sorath
  • Sunday, 04 March 2007 ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥੧॥ Ang 616 · Raag Sorath
  • Saturday, 04 March 2006 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 719 · Raag Baihaaree
  • Friday, 04 March 2005 ਸੇਵਕ ਜਨ ਬਨੇ ਠਾਕੁਰ ਲਿਵ ਲਾਗੇ ॥ Ang 527 · Raag Dayv Gandhaaree
  • Thursday, 04 March 2004 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree
  • Tuesday, 04 March 2003 ਗੁਰ ਪ੍ਰਸਾਦੀ ਪ੍ਰਭੁ ਧਿਆਇਆ ਗਈ ਸੰਕਾ ਤੂਟਿ ॥ Ang 501 · Raag Gujri