ਹੁਕਮਨਾਮਾ ਸਾਹਿਬ

Hukamnama Sahib

Thursday, 05 March 2009

ਵੀਰਵਾਰ, ੨੨ ਫੱਗਣ (ਸੰਮਤ ੫੪੦ ਨਾਨਕਸ਼ਾਹੀ)

Ang 570 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੩ ॥

vaddaha(n)s mahalaa teejaa ||

ਸਚਾ ਸਉਦਾ ਹਰਿ ਨਾਮੁ ਹੈ ਸਚਾ ਵਾਪਾਰਾ ਰਾਮ ॥

sachaa saudhaa har naam hai sachaa vaapaaraa raam ||

ਗੁਰਮਤੀ ਹਰਿ ਨਾਮੁ ਵਣਜੀਐ ਅਤਿ ਮੋਲੁ ਅਫਾਰਾ ਰਾਮ ॥

gurmatee har naam vanajeeaai at mol afaaraa raam ||

ਅਤਿ ਮੋਲੁ ਅਫਾਰਾ ਸਚ ਵਾਪਾਰਾ ਸਚਿ ਵਾਪਾਰਿ ਲਗੇ ਵਡਭਾਗੀ ॥

at mol afaaraa sach vaapaaraa sach vaapaar lage vaddabhaagee ||

ਅੰਤਰਿ ਬਾਹਰਿ ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ ॥

a(n)tar baahar bhagatee raate sach naam liv laagee ||

ਨਦਰਿ ਕਰੇ ਸੋਈ ਸਚੁ ਪਾਏ ਗੁਰ ਕੈ ਸਬਦਿ ਵੀਚਾਰਾ ॥

nadhar kare soiee sach paae gur kai sabadh veechaaraa ||

ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ ਸਾਚੈ ਕੇ ਵਾਪਾਰਾ ॥੧॥

naanak naam rate tin hee sukh paiaa saachai ke vaapaaraa ||1||

ਹੰਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ ਰਾਮ ॥

ha(n)aumai maiaa mail hai maiaa mail bhareejai raam ||

ਗੁਰਮਤੀ ਮਨੁ ਨਿਰਮਲਾ ਰਸਨਾ ਹਰਿ ਰਸੁ ਪੀਜੈ ਰਾਮ ॥

gurmatee man niramalaa rasanaa har ras peejai raam ||

ਰਸਨਾ ਹਰਿ ਰਸੁ ਪੀਜੈ ਅੰਤਰੁ ਭੀਜੈ ਸਾਚ ਸਬਦਿ ਬੀਚਾਰੀ ॥

rasanaa har ras peejai a(n)tar bheejai saach sabadh beechaaree ||

ਅੰਤਰਿ ਖੂਹਟਾ ਅੰਮ੍ਰਿਤਿ ਭਰਿਆ ਸਬਦੇ ਕਾਢਿ ਪੀਐ ਪਨਿਹਾਰੀ ॥

a(n)tar khoohaTaa a(n)mirat bhariaa sabadhe kaadd peeaai panihaaree ||

ਜਿਸੁ ਨਦਰਿ ਕਰੇ ਸੋਈ ਸਚਿ ਲਾਗੈ ਰਸਨਾ ਰਾਮੁ ਰਵੀਜੈ ॥

jis nadhar kare soiee sach laagai rasanaa raam raveejai ||

ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ ਭਰੀਜੈ ॥੨॥

naanak naam rate se niramal hor haumai mail bhareejai ||2||

ਪੰਡਿਤ ਜੋਤਕੀ ਸਭਿ ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ ਪੁਕਾਰਾ ਰਾਮ ॥

pa(n)ddit jotakee sabh paR paR kookadhe kis peh kareh pukaaraa raam ||

ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ ਰਾਮ ॥

maiaa moh a(n)tar mal laagai maiaa ke vaapaaraa raam ||

ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ ਪਾਈ ॥

maiaa ke vaapaaraa jagat piaaraa aavan jaan dhukh paiee ||

ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸ੍ਟਾ ਮਾਹਿ ਸਮਾਈ ॥

bikh kaa keeRaa bikh siau laagaa bisaTaa maeh samaiee ||

ਜੋ ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥

jo dhur likhiaa soi kamaavai koi na meTanahaaraa ||

ਨਾਨਕ ਨਾਮਿ ਰਤੇ ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਾਵਾਰਾ ॥੩॥

naanak naam rate tin sadhaa sukh paiaa hor moorakh kook mue gaavaaraa ||3||

ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥

maiaa moh man ra(n)giaa moh sudh na kaiee raam ||

ਗੁਰਮੁਖਿ ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥

gurmukh ih man ra(n)geeaai dhoojaa ra(n)g jaiee raam ||

ਦੂਜਾ ਰੰਗੁ ਜਾਈ ਸਾਚਿ ਸਮਾਈ ਸਚਿ ਭਰੇ ਭੰਡਾਰਾ ॥

dhoojaa ra(n)g jaiee saach samaiee sach bhare bha(n)ddaaraa ||

ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥

gurmukh hovai soiee boojhai sach savaaranahaaraa ||

ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੂ ਨ ਜਾਏ ॥

aape mele so har milai hor kahanaa kichhoo na jaae ||

ਨਾਨਕ ਵਿਣੁ ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥੪॥੫॥

naanak vin naavai bharam bhulaiaa ik naam rate ra(n)g laae ||4||5||

English Translation

WADAHANS, THIRD MEHL:

The True merchandise is the Name of the Lord. This is the true trade. Under Guru’s Instruction, we trade in the Lord’s Name; its value is so very great. The value of this true trade is so very great; those who are engaged in the true trade are very fortunate. Inwardly and outwardly, they are imbued with devotion; they enshrine love for the True Name. Those who are blessed with the Lord’s Glance of Grace obtain Truth, and contemplate the Word of the Guru’s Shabad. O Nanak, those who are attuned to the Name find peace, dealing in Truth. || 1 ||

Egotistical involvement in Maya is filth; Maya is overflowing with filth. Under Guru’s Instruction, the mind is made pure, and the tongue drinks in the subtle essence of the Lord. The tongue drinks in the subtle essence of the Lord, and deep within, the heart is drenched with His Love, contemplating the True Word of the Shabad. Deep within, the well of the heart is overflowing with the Lord’s Ambrosial Nectar; the water-carrier draws and drinks in the water of the Shabad. One who is blessed with the Lord’s Glance of Grace is attuned to the Truth; with his tongue, he chants the Lord’s Name. O Nanak, those who are attuned to the Naam are immaculate. The others are full of the filth of egotism. || 2 ||

All the religious scholars and astrologers read and study, and argue and shout. Who are they trying to teach? Deep within, they are stained with the filth of emotional attachment to Maya; they deal in Maya alone. They love to deal in Maya in this world; coming and going, they suffer in pain. The worm of poison is addicted to poison; it is immersed in manure. He does what is pre-ordained for him; no one can erase his destiny. O Nanak, attuned to the Naam, lasting peace is found; the ignorant fools die screaming. || 3 ||

Their minds are colored by emotional attachment to Maya; because of this emotional attachment, they do not understand. The mind of the Gurmukh is imbued with the Lord’s Love, and the love of duality departs. The love of duality departs, and one merges in Truth; the treasure of Truth is overflowing. One who becomes Gurmukh, comes to understand; the Lord embellishes him with Truth. He alone merges with the Lord, whom the Lord causes to merge; nothing else can be said or done. O Nanak, without the Name, some are deluded by doubt; but others, imbued with the Name, enshrine love for the Lord. || 4 || 5 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਦਾ ਨਾਮ ਹੀ ਸਦਾ ਨਾਲ ਨਿਭਣ ਵਾਲਾ ਸੌਦਾ ਹੈ ਵਪਾਰ ਹੈ। ਇਹ ਹਰਿ-ਨਾਮ ਗੁਰੂ ਦੀ ਮਤਿ ਉਤੇ ਤੁਰ ਕੇ ਵਣਜਿਆ ਜਾ ਸਕਦਾ ਹੈ, ਇਸ ਦਾ ਮੁੱਲ ਬਹੁਤ ਹੀ ਜ਼ਿਆਦਾ ਹੈ (ਦੁਨੀਆ ਦਾ ਕੋਈ ਪਦਾਰਥ ਇਸ ਦੀ ਬਰਾਬਰੀ ਨਹੀਂ ਕਰ ਸਕਦਾ) । ਸਦਾ-ਥਿਰ ਪ੍ਰਭੂ ਦੇ ਨਾਮ ਦਾ ਵਪਾਰ ਬਹੁਤ ਮੁੱਲ ਪਾਂਦਾ ਹੈ, ਜੇਹੜੇ ਮਨੁੱਖ ਇਸ ਵਪਾਰ ਵਿਚ ਲੱਗਦੇ ਹਨ ਉਹ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ । ਉਹ ਮਨੁੱਖ ਅੰਤਰ-ਆਤਮੇ ਭਗਤੀ-ਰੰਗ ਨਾਲ ਰੰਗੇ ਰਹਿੰਦੇ ਹਨ, ਦੁਨੀਆ ਨਾਲ ਕਾਰ-ਵਿਹਾਰ ਕਰਦੇ ਭੀ ਉਹ ਭਗਤੀ-ਰੰਗ ਵਿਚ ਰੰਗੇ ਰਹਿੰਦੇ ਹਨ, ਸਦਾ-ਥਿਰ ਹਰਿ-ਨਾਮ ਵਿਚ ਉਹਨਾਂ ਦੀ ਲਗਨ ਲੱਗੀ ਰਹਿੰਦੀ ਹੈ । ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ ਸਦਾ-ਥਿਰ ਹਰਿ-ਨਾਮ-ਸੌਦਾ ਹਾਸਲ ਕਰਦਾ ਹੈ ਜਿਸ ਉਤੇ ਪਰਮਾਤਮਾ ਮੇਹਰ ਦੀ ਨਜ਼ਰ ਕਰਦਾ ਹੈ । ਹੇ ਨਾਨਕ! (ਆਖ—) ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ ਉਹਨਾਂ ਨੇ ਹੀ ਸਦਾ-ਥਿਰ ਪ੍ਰਭੂ ਦੇ ਨਾਮ-ਵਪਾਰ ਵਿਚ ਆਤਮਕ ਆਨੰਦ ਪ੍ਰਾਪਤ ਕੀਤਾ ਹੈ।੧।

ਹੇ ਭਾਈ! ਹਉਮੈ ਅਤੇ ਮਾਇਆ (ਦੀ ਮਮਤਾ ਮਨੁੱਖ ਦੇ ਆਤਮਕ ਜੀਵਨ ਨੂੰ ਮੈਲਾ ਕਰਨ ਵਾਲੀ) ਮੈਲ ਹੈ, ਮਨੁੱਖ ਦਾ ਮਨ ਮਾਇਆ (ਦੀ ਮਮਤਾ) ਦੀ ਮੈਲ ਨਾਲ ਲਿਬੜਿਆ ਰਹਿੰਦਾ ਹੈ । ਗੁਰੂ ਦੀ ਮਤਿ ਉਤੇ ਤੁਰਿਆਂ ਮਨ ਪਵਿਤ੍ਰ ਹੋ ਜਾਂਦਾ ਹੈ (ਇਸ ਵਾਸਤੇ, ਹੇ ਭਾਈ! ਗੁਰੂ ਦੀ ਮਤਿ ਉਤੇ ਤੁਰ ਕੇ) ਜੀਭ ਨਾਲ ਪਰਮਾਤਮਾ ਦਾ ਨਾਮ-ਜਲ ਪੀਂਦੇ ਰਹਿਣਾ ਚਾਹੀਦਾ ਹੈ । ਜੀਭ ਨਾਲ ਹਰਿ ਨਾਮ-ਜਲ ਪੀਂਦੇ ਰਹਿਣਾ ਚਾਹੀਦਾ ਹੈ, (ਇਸ ਨਾਮ ਜਲ ਨਾਲ) ਹਿਰਦਾ ਤਰੋ-ਤਰ ਹੋ ਜਾਂਦਾ ਹੈ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਨਾਲ ਵਿਚਾਰ-ਵਾਨ ਹੋ ਜਾਂਦਾ ਹੈ । ਹੇ ਭਾਈ! ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਰਿਆ ਹੋਇਆ ਚਸ਼ਮਾ ਮਨੁੱਖ ਦੇ ਅੰਦਰ ਹੀ ਹੈ, ਜਿਸ ਮਨੁੱਖ ਦੀ ਸੁਰਤਿ ਗੁਰੂ ਦੇ ਸ਼ਬਦ ਦੀ ਰਾਹੀਂ ਇਹ ਨਾਮ-ਜਲ ਭਰਨਾ ਜਾਣਦੀ ਹੈ ਉਹ ਮਨੁੱਖ (ਅੰਦਰਲੇ ਚਸ਼ਮੇ ਵਿਚੋਂ ਨਾਮ-ਜਲ) ਕੱਢ ਕੇ ਪੀਂਦਾ ਰਹਿੰਦਾ ਹੈ । (ਪਰ, ਹੇ ਭਾਈ!) ਉਹੀ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ ਲੱਗਦਾ ਹੈ ਜਿਸ ਉਤੇ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ । (ਹੇ ਭਾਈ!) ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਦੇ ਰਹਿਣਾ ਚਾਹੀਦਾ ਹੈ । ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਪਵਿਤ੍ਰ ਹੋ ਜਾਂਦੇ ਹਨ, ਬਾਕੀ ਦੀ ਲੁਕਾਈ ਹਉਮੈ ਦੀ ਮੈਲ ਨਾਲ ਲਿਬੜੀ ਰਹਿੰਦੀ ਹੈ।੨।

ਪੰਡਿਤ ਅਤੇ ਜੋਤਸ਼ੀ ਇਹ ਸਾਰੇ (ਜੋਤਸ਼ ਆਦਿਕ ਦੀਆਂ ਪੁਸਤਕਾਂ) ਪੜ੍ਹ ਪੜ੍ਹ ਕੇ ਉੱਚੀ ਉੱਚੀ ਹੋਰਨਾਂ ਨੂੰ ਉਪਦੇਸ਼ ਕਰਦੇ ਹਨ, ਪਰ ਇਹ ਕਿਸ ਨੂੰ ਉੱਚੀ ਉੱਚੀ ਸੁਣਾਂਦੇ ਹਨ? ਇਹਨਾਂ ਦੇ ਆਪਣੇ ਅੰਦਰ ਤਾਂ ਮਾਇਆ ਦਾ ਮੋਹ (ਪ੍ਰਬਲ) ਹੈ, (ਇਹਨਾਂ ਦੇ ਆਪਣੇ ਮਨ ਨੂੰ ਤਾਂ ਮਾਇਆ ਦੀ) ਮੈਲ ਲੱਗੀ ਰਹਿੰਦੀ ਹੈ, (ਇਹਨਾਂ ਦੇ ਇਹ ਸਾਰੇ ਉਪਦੇਸ਼) ਮਾਇਆ ਦੇ ਹੀ ਵਪਾਰ ਹਨ । (ਅਜੇਹੇ ਮਨੁੱਖ ਨੂੰ) ਜਗਤ ਵਿਚ (ਇਹ ਧਰਮ-ਉਪਦੇਸ਼) ਮਾਇਆ ਦੇ ਵਪਾਰ (ਵਾਂਗ ਹੀ) ਪਿਆਰੇ ਹਨ, (ਹੋਰਨਾਂ ਨੂੰ ਉਪਦੇਸ਼ ਕਰਦਾ ਹੈ, ਪਰ ਆਪ) ਜਨਮ ਮਰਨ ਦੇ ਗੇੜ ਵਿਚ ਦੁੱਖ ਪਾਂਦਾ ਰਹਿੰਦਾ ਹੈ । (ਅਜੇਹਾ ਮਨੁੱਖ ਸਾਰੀ ਉਮਰ ਆਤਮਕ ਮੌਤ ਲਿਆਉਣ ਵਾਲੇ ਮੋਹ-) ਜ਼ਹਿਰ ਦਾ ਕੀੜਾ ਬਣਿਆ ਰਹਿੰਦਾ ਹੈ, ਇਸੇ ਜ਼ਹਿਰ ਨਾਲ ਚੰਬੜਿਆ ਰਹਿੰਦਾ ਹੈ, ਇਸੇ ਗੰਦ ਵਿਚ ਆਤਮਕ ਜੀਵਨ ਮੁਕਾ ਲੈਂਦਾ ਹੈ । (ਪਰਮਾਤਮਾ ਨੇ ਅਜੇਹੇ ਮਨੁੱਖ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ) ਜੋ ਕੁਝ ਧੁਰ ਤੋਂ (ਉਸ ਦੇ ਮੱਥੇ ਉਤੇ) ਲਿਖ ਦਿੱਤਾ ਹੈ (ਜਗਤ ਵਿਚ ਆ ਕੇ) ਇਹ ਉਹੀ ਕੁਝ ਕਮਾਂਦਾ ਰਹਿੰਦਾ ਹੈ । ਕੋਈ ਮਨੁੱਖ (ਉਸ ਦੇ ਮੱਥੇ ਦੇ ਉਹਨਾਂ ਲੇਖਾਂ ਨੂੰ) ਮਿਟਾ ਨਹੀਂ ਸਕਦਾ । ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ ਉਹ ਸਦਾ ਹੀ ਆਨੰਦ ਮਾਣਦੇ ਹਨ, ਬਾਕੀ ਦੇ ਉਹ ਮੂਰਖ ਹਨ ਗੰਵਾਰ ਹਨ ਜੋ ਹੋਰਨਾਂ ਨੂੰ ਹੀ ਉਪਦੇਸ਼ ਕਰ ਕਰ ਕੇ ਆਪ ਆਤਮਕ ਮੌਤ ਸਹੇੜ ਲੈਂਦੇ ਹਨ।੩।

ਹੇ ਭਾਈ! ਮਾਇਆ ਦੇ ਮੋਹ ਵਿਚ (ਇਸ ਮਨੁੱਖ ਦਾ) ਮਨ ਰੰਗਿਆ ਜਾਂਦਾ ਹੈ, ਮੋਹ ਵਿਚ (ਫਸ ਕੇ ਉਸ ਨੂੰ ਆਤਮਕ ਜੀਵਨ ਦੀ) ਕੋਈ ਸਮਝ ਨਹੀਂ ਆਉਂਦੀ । ਜੇ ਇਸ ਮਨ ਨੂੰ ਗੁਰੂ ਦੀ ਸਰਨ ਪੈ ਕੇ (ਨਾਮ-ਰੰਗ ਨਾਲ) ਰੰਗ ਲਿਆ ਜਾਏ, ਤਾਂ (ਇਸ ਤੋਂ) ਮਾਇਆ ਦੇ ਮੋਹ ਦਾ ਰੰਗ ਉਤਰ ਜਾਂਦਾ ਹੈ । (ਜਦੋਂ ਮਨੁੱਖ ਦੇ ਮਨ ਤੋਂ) ਮਾਇਆ ਦੇ ਮੋਹ ਦਾ ਰੰਗ ਲਹਿ ਜਾਂਦਾ ਹੈ, ਤਦੋਂ (ਮਨੁੱਖ) ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ, ਸਦਾ-ਥਿਰ ਹਰਿ-ਨਾਮ-ਧਨ ਨਾਲ (ਉਸ ਦੇ ਆਤਮਕ) ਖ਼ਜ਼ਾਨੇ ਭਰ ਜਾਂਦੇ ਹਨ । ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹੀ (ਇਸ ਭੇਤ ਨੂੰ) ਸਮਝਦਾ ਹੈ । ਉਹ ਸਦਾ-ਥਿਰ ਹਰਿ-ਨਾਮ ਨਾਲ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦਾ ਹੈ । ਪਰ, ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਪਣੇ ਨਾਲ) ਮਿਲਾਂਦਾ ਹੈ ਉਹੀ ਪਰਮਾਤਮਾ ਨੂੰ ਮਿਲ ਸਕਦਾ ਹੈ (ਪਰਮਾਤਮਾ ਦੀ ਆਪਣੀ ਮੇਹਰ ਤੋਂ ਛੁਟ) ਕੋਈ ਹੋਰ ਉਪਾਉ ਦੱਸਿਆ ਨਹੀਂ ਜਾ ਸਕਦਾ । ਹੇ ਨਾਨਕ! ਜਗਤ ਨਾਮ ਤੋਂ ਬਿਨਾ ਭਟਕਣਾ ਵਿੱਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ । ਕਈ ਐਸੇ ਭੀ ਹਨ ਜੋ (ਪ੍ਰਭੂ-ਚਰਨਾਂ ਨਾਲ) ਪ੍ਰੀਤਿ ਜੋੜ ਕੇ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ।੪।੫।

Source: SGPC Official; BaniDB · Read Ang 570 in Sri Guru Granth Sahib Ji

On this day in earlier years

  • Wednesday, 05 March 2008 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Monday, 05 March 2007 ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ Ang 580 · Raag Vadhans
  • Sunday, 05 March 2006 ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ Ang 633 · Raag Sorath
  • Saturday, 05 March 2005 ਕਰਹੁ ਅਨੁਗ੍ਰਹੁ ਸੁਆਮੀ ਮੇਰੇ ਮਨ ਤੇ ਕਬਹੁ ਨ ਡਾਰਉ ॥੧॥ ਰਹਾਉ ॥ Ang 531 · Raag Dayv Gandhaaree
  • Friday, 05 March 2004 ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ Ang 697 · Raag Jaithsree
  • Wednesday, 05 March 2003 ਹਰਿ ਕਾ ਏਕੁ ਅਚੰਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇ ਸੁ ਧਰਮ ਨਿਆਏ ਰਾਮ ॥ Ang 541 · Raag Bihaagraa