ਹੁਕਮਨਾਮਾ ਸਾਹਿਬ

Hukamnama Sahib

Monday, 09 March 2009

ਸੋਮਵਾਰ, ੨੬ ਫੱਗਣ (ਸੰਮਤ ੫੪੦ ਨਾਨਕਸ਼ਾਹੀ)

Ang 544 · Raag Bihaagraa · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਹਾਗੜਾ ਮਹਲਾ ੫ ਘਰੁ ੨

bihaagaRaa mahalaa panjavaa ghar doojaa

ੴ ਸਤਿ ਨਾਮੁ ਗੁਰ ਪ੍ਰਸਾਦਿ ॥

ikOankaar sat naam gur prasaadh ||

ਵਧੁ ਸੁਖੁ ਰੈਨੜੀਏ ਪ੍ਰਿਅ ਪ੍ਰੇਮੁ ਲਗਾ ॥

vadh sukh rainaRe'e pria prem lagaa ||

ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥

ghaT dhukh needhaRe'e parasau sadhaa pagaa ||

ਪਗ ਧੂਰਿ ਬਾਂਛਉ ਸਦਾ ਜਾਚਉ ਨਾਮ ਰਸਿ ਬੈਰਾਗਨੀ ॥

pag dhoor baa(n)chhau sadhaa jaachau naam ras bairaaganee ||

ਪ੍ਰਿਅ ਰੰਗਿ ਰਾਤੀ ਸਹਜ ਮਾਤੀ ਮਹਾ ਦੁਰਮਤਿ ਤਿਆਗਨੀ ॥

pria ra(n)g raatee sahaj maatee mahaa dhuramat tiaaganee ||

ਗਹਿ ਭੁਜਾ ਲੀਨੑੀ ਪ੍ਰੇਮ ਭੀਨੀ ਮਿਲਨੁ ਪ੍ਰੀਤਮ ਸਚ ਮਗਾ ॥

geh bhujaa leen(h)ee prem bheenee milan preetam sach magaa ||

ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ ਸੰਗਿ ਲਗਾ ॥੧॥

binava(n)t naanak dhaar kirapaa rahau charaneh sa(n)g lagaa ||1||

ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥

meree sakhee sahelaReeho prabh kai charan lageh ||

ਮਨਿ ਪ੍ਰਿਅ ਪ੍ਰੇਮੁ ਘਣਾ ਹਰਿ ਕੀ ਭਗਤਿ ਮੰਗਹ ॥

man pria prem ghanaa har kee bhagat ma(n)geh ||

ਹਰਿ ਭਗਤਿ ਪਾਈਐ ਪ੍ਰਭੁ ਧਿਆਈਐ ਜਾਇ ਮਿਲੀਐ ਹਰਿ ਜਨਾ ॥

har bhagat paieeaai prabh dhiaaieeaai jai mileeaai har janaa ||

ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ ਇਹੁ ਮਨਾ ॥

maan moh bikaar tajeeaai arap tan dhan ih manaa ||

ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ ਮਿਲਿ ਭਗਹ ॥

badd purakh pooran gun sa(n)pooran bhram bheet har har mil bhageh ||

ਬਿਨਵੰਤਿ ਨਾਨਕ ਸੁਣਿ ਮੰਤ੍ਰੁ ਸਖੀਏ ਹਰਿ ਨਾਮੁ ਨਿਤ ਨਿਤ ਨਿਤ ਜਪਹ ॥੨॥

binava(n)t naanak sun ma(n)tr sakhe'ee har naam nit nit nit japeh ||2||

ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥

har naar suhaagane sabh ra(n)g maane ||

ਰਾਂਡ ਨ ਬੈਸਈ ਪ੍ਰਭ ਪੁਰਖ ਚਿਰਾਣੇ ॥

raa(n)dd na baisiee prabh purakh chiraane ||

ਨਹ ਦੂਖ ਪਾਵੈ ਪ੍ਰਭ ਧਿਆਵੈ ਧੰਨਿ ਤੇ ਬਡਭਾਗੀਆ ॥

neh dhookh paavai prabh dhiaavai dha(n)n te baddabhaageeaa ||

ਸੁਖ ਸਹਜਿ ਸੋਵਹਿ ਕਿਲਬਿਖ ਖੋਵਹਿ ਨਾਮ ਰਸਿ ਰੰਗਿ ਜਾਗੀਆ ॥

sukh sahaj soveh kilabikh khoveh naam ras ra(n)g jaageeaa ||

ਮਿਲਿ ਪ੍ਰੇਮ ਰਹਣਾ ਹਰਿ ਨਾਮੁ ਗਹਣਾ ਪ੍ਰਿਅ ਬਚਨ ਮੀਠੇ ਭਾਣੇ ॥

mil prem rahanaa har naam gahanaa pria bachan meeThe bhaane ||

ਬਿਨਵੰਤਿ ਨਾਨਕ ਮਨ ਇਛ ਪਾਈ ਹਰਿ ਮਿਲੇ ਪੁਰਖ ਚਿਰਾਣੇ ॥੩॥

binava(n)t naanak man ichh paiee har mile purakh chiraane ||3||

ਤਿਤੁ ਗ੍ਰਿਹਿ ਸੋਹਿਲੜੇ ਕੋਡ ਅਨੰਦਾ ॥

tit gireh sohilaRe kodd ana(n)dhaa ||

ਮਨਿ ਤਨਿ ਰਵਿ ਰਹਿਆ ਪ੍ਰਭ ਪਰਮਾਨੰਦਾ ॥

man tan rav rahiaa prabh paramaana(n)dhaa ||

ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ ਪਤਿਤ ਉਧਾਰਣੋ ॥

har ka(n)t ana(n)t dhiaal sreedhar gobi(n)dh patit udhaarano ||

ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ ਭੈ ਸਿੰਧੁ ਸਾਗਰ ਤਾਰਣੋ ॥

prabh kirapaa dhaaree har muraaree bhai si(n)dh saagar taarano ||

ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥

jo saran aavai tis ka(n)Th laavai ih biradh suaamee sa(n)dhaa ||

ਬਿਨਵੰਤਿ ਨਾਨਕ ਹਰਿ ਕੰਤੁ ਮਿਲਿਆ ਸਦਾ ਕੇਲ ਕਰੰਦਾ ॥੪॥੧॥੪॥

binava(n)t naanak har ka(n)t miliaa sadhaa kel kara(n)dhaa ||4||1||4||

English Translation

BIHAAGRAA, FIFTH MEHL, SECOND HOUSE:

ONE UNIVERSAL CREATOR GOD. BY THE GRACE OF THE TRUE GURU:

O peaceful night, grow longer — I have enshrined love for my Beloved. O painful sleep, grow shorter, so that I may constantly touch His Feet. I long for the dust of His Feet, and always beg for His Name; for His Love, I have renounced the world. I am imbued with the Love of my Beloved, intuitively intoxicated with it; I have forsaken my terrible evil-mindedness. He has taken me by the arm; I am drenched in His Love. I have met my Beloved on the Path of Truth. Prays Nanak, please shower me with Your Mercy, that I may remain attached to Your Feet. || 1 ||

O my friends and companions, let us remain attached to the Feet of God. My mind is filled with a great love for my Beloved; I beg for the Lord’s devotional worship. The Lord’s devotional worship is obtained by meditating on God. Let us go and meet the humble servants of the Lord. Renounce pride, emotional attachment and corruption, and dedicate this body, wealth and mind to Him. The Lord God is great, perfect, glorious, absolutely perfect; meeting the Lord, Har, Har, the wall of doubt is torn down. Prays Nanak, hear these teachings, O friends — chant the Lord’s Name constantly, continually, over and over again. || 2 ||

The Lord’s bride is a happy wife; she enjoys all pleasures. She does not sit around like a widow, because the Lord God lives forever. She does not suffer pain — she meditates on God. She is blessed, and very fortunate. She sleeps in peaceful ease, her sins are eradicated, and she wakes to the joy and love of the Naam. She remains absorbed in her Beloved — the Lord’s Name is her ornament. The Words of her Beloved are sweet and pleasing to her. Prays Nanak, I have obtained my mind’s desires; I have met my eternal Husband Lord. || 3 ||

The songs of bliss resound, and millions of pleasures are found in that house; the mind and body are permeated by God, the Lord of supreme bliss. My Husband Lord is infinite and merciful; He is the Supreme Lord, the Lord of the Universe, the Saving Grace of sinners. God, the Giver of mercy, the Lord, the Destroyer of pride, carries us across the terrifying world-ocean of poison. The Lord lovingly embraces whoever comes to His Sanctuary — this is the way of the Lord and Master. Prays Nanak, I have met my Husband Lord, who plays with me forever. || 4 || 1 || 4 ||

ਪੰਜਾਬੀ ਵਿਆਖਿਆ (Punjabi Explanation)

ਹੇ ਆਤਮਕ ਆਨੰਦ ਦੇਣ ਵਾਲੀ ਸੋਹਣੀ ਜੀਵਨ ਰਾਤ! ਤੂੰ ਲੰਮੀ ਹੁੰਦੀ ਜਾ, ਮੇਰੇ ਹਿਰਦੇ ਵਿਚ ਪਿਆਰੇ ਦਾ ਪ੍ਰੇਮ ਬਣਿਆ ਰਹੇ। ਹੇ ਦੁਖਦਾਈ ਕੋਝੀ ਗਫ਼ਲਤ ਦੀ ਨੀਂਦ! ਤੂੰ ਘਟਦੀ ਜਾ, ਮੈਂ ਤੈਥੋਂ ਬਚ ਕੇ ਪ੍ਰਭੂ ਦੇ ਚਰਨ ਸਦਾ ਛੁਂਹਦੀ ਰਹਾਂ। ਮੈਂ ਪ੍ਰਭੂ ਦੇ ਚਰਨਾਂ ਦੀ ਧੂੜ ਲੋਚਦੀ ਹਾਂ, ਮੈਂ ਸਦਾ ਉਸ ਦੇ ਦਰ ਤੋਂ ਇਹੀ ਮੰਗਦੀ ਹਾਂ ਕਿ ਉਸ ਦੇ ਨਾਮ ਦੇ ਸਵਾਦ ਵਿਚ ਦੁਨੀਆਂ ਵੱਲੋਂ ਵੈਰਾਗਵਾਨ ਹੋਈ ਰਹਾਂ, ਪਿਆਰੇ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ, ਆਤਮਕ ਅਡੋਲਤਾ ਦੇ ਆਨੰਦ ਵਿਚ ਮਸਤ ਮੈਂ ਇਸ ਵੑਡੀ ਵੈਰਨ ਭੈੜੀ ਮਤਿ ਦਾ ਤਿਆਗ ਕਰੀ ਰੱਖਾਂ। ਪ੍ਰਭੂ ਨੇ ਮੇਰੀ ਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੈਂ ਉਸ ਦੇ ਪ੍ਰੇਮ-ਰਸ ਵਿਚ ਭਿੱਜ ਗਈ ਹਾਂ, ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਨੂੰ ਮਿਲਣਾ ਹੀ ਜ਼ਿੰਦਗੀ ਦਾ ਸਹੀ ਰਸਤਾ ਹੈ। ਨਾਨਕ ਬੇਨਤੀ ਕਰਦਾ ਹੈ- ਹੇ ਪ੍ਰਭੂ! ਕਿਰਪਾ ਕਰ, ਮੈਂ ਸਦਾ ਤੇਰੇ ਚਰਨਾਂ ਨਾਲ ਜੁੜਿਆ ਰਹਾਂ।੧।

ਹੇ ਮੇਰੀ ਸਖੀਹੋ! ਹੇ ਮੇਰੀ ਪਿਆਰੀ ਸਹੇਲੀਹੋ! ਆਓ, ਅਸੀਂ ਪ੍ਰਭੂ ਦੇ ਚਰਨਾਂ ਵਿਚ ਜੁੜੀਏ। ਮੇਰੇ ਮਨ ਵਿਚ ਪਿਆਰੇ ਦਾ ਬਹੁਤ ਪ੍ਰੇਮ ਵੱਸ ਰਿਹਾ ਹੈ, ਆਓ ਅਸੀ ਉਸ ਪਾਸੋਂ ਭਗਤੀ ਦੀ ਦਾਤਿ ਮੰਗੀਏ। ਹੇ ਸਹੇਲੀਹੋ! ਜਾ ਕੇ ਹਰੀ ਦੇ ਸੰਤ ਜਨਾਂ ਨੂੰ ਮਿਲਣਾ ਚਾਹੀਦਾ ਹੈ, ਉਹਨਾਂ ਦੀ ਸਹਾਇਤਾ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਇਸੇ ਤਰ੍ਹਾਂ ਪਰਮਾਤਮਾ ਦੀ ਭਗਤੀ ਪ੍ਰਾਪਤ ਹੁੰਦੀ ਹੈ। ਹੇ ਸਖੀਹੋ! ਆਪਣਾ ਇਹ ਮਨ ਇਹ ਸਰੀਰ ਇਹ ਧਨ ਸਭ ਕੁਝ ਭੇਟਾ ਕਰ ਕੇ ਆਪਣੇ ਅੰਦਰੋਂ ਅਹੰਕਾਰ, ਮਾਇਆ ਦਾ ਮੋਹ, ਵਿਕਾਰ ਦੂਰ ਕਰ ਦੇਣਾ ਚਾਹੀਦਾ ਹੈ। ਹੇ ਸਹੇਲੀਹੋ! ਜੋ ਪ੍ਰਭੂ ਸਭ ਤੋਂ ਵੑਡਾ ਹੈ, ਸਰਬ-ਵਿਆਪਕ ਹੈ, ਸਾਰੇ ਗੁਣਾਂ ਨਾਲ ਭਰਪੂਰ ਹੈ, ਉਸ ਨੂੰ ਮਿਲ ਕੇ ਉਸ ਨਾਲੋਂ ਵਿੱਥ ਪਾਣ ਵਾਲੀ ਆਪਣੇ ਅੰਦਰੋਂ ਭਟਕਣਾ ਦੀ ਕੰਧ ਢਾਹ ਦੇਈਏ। ਨਾਨਕ ਬੇਨਤੀ ਕਰਦਾ ਹੈ- ਹੇ ਮੇਰੀ ਸਹੇਲੀਏ! ਮੇਰੀ ਸਲਾਹ ਸੁਣ, ਆਓ ਸਦਾ ਹੀ ਸਦਾ ਹੀ ਪਰਮਾਤਮਾ ਦਾ ਨਾਮ ਜਪਦੇ ਰਹੀਏ।੨।

ਜੇਹੜੀ ਜੀਵ-ਇਸਤ੍ਰੀ ਆਪਣੇ ਆਪ ਨੂੰ ਪ੍ਰਭੂ-ਪਤੀ ਦੇ ਹਵਾਲੇ ਕਰ ਦੇਂਦੀ ਹੈ ਉਹ ਭਾਗਾਂ ਵਾਲੀ ਬਣ ਜਾਂਦੀ ਹੈ, ਉਹ ਸਾਰੇ ਆਨੰਦ ਮਾਣਦੀ ਹੈ, ਉਹ ਕਦੇ ਵੀ ਨਿਖਸਮੀ ਨਹੀਂ ਹੁੰਦੀ, ਉਸ ਦੇ ਸਿਰ ਉੱਤੇ ਮੁੱਢ-ਕਦੀਮਾਂ ਦਾ ਖਸਮ-ਪ੍ਰਭੂ ਹੱਥ ਰੱਖੀ ਰੱਖਦਾ ਹੈ, ਉਸ ਜੀਵ-ਇਸਤ੍ਰੀ ਨੂੰ ਕੋਈ ਦੁੱਖ ਨਹੀਂ ਵਿਆਪਦਾ, ਉਹ ਸਦਾ ਪ੍ਰਭੂ-ਪਤੀ ਦਾ ਧਿਆਨ ਧਰਦੀ ਹੈ। ਜੇਹੜੀਆਂ ਜੀਵ-ਇਸਤ੍ਰੀਆਂ ਪ੍ਰਭੂ ਦੇ ਨਾਮ ਦੇ ਸਵਾਦ ਵਿਚ ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ, ਮਾਇਆ ਦੇ ਮੋਹ ਦੀ ਨੀਂਦ ਵਿਚ ਪੈਣੋਂ ਸੁਚੇਤ ਰਹਿੰਦੀਆਂ ਹਨ ਉਹ ਮੁਬਾਰਿਕ ਹਨ, ਉਹ ਵੑਡੇ ਭਾਗਾਂ ਵਾਲੀਆਂ ਹਨ, ਉਹ ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਲੀਨ ਰਹਿੰਦੀਆਂ ਹਨ, ਉਹ ਆਪਣੇ ਅੰਦਰੋਂ ਸਾਰੇ ਪਾਪ ਦੂਰ ਕਰ ਲੈਂਦੀਆਂ ਹਨ। ਨਾਨਕ ਬੇਨਤੀ ਕਰਦਾ ਹੈ- ਜੇਹੜੀਆਂ ਜੀਵ-ਇਸਤ੍ਰੀਆਂ ਸਾਧ ਸੰਗਤਿ ਵਿਚ ਪ੍ਰੇਮ ਨਾਲ ਮਿਲ ਕੇ ਰਹਿੰਦੀਆਂ ਹਨ, ਪ੍ਰਭੂ ਦਾ ਨਾਮ ਜਿਨੑਾਂ ਦੀ ਜ਼ਿੰਦਗੀ ਦਾ ਸਿੰਗਾਰ ਬਣਿਆ ਰਹਿੰਦਾ ਹੈ, ਜਿਨੑਾਂ ਨੂੰ ਪ੍ਰੀਤਮ-ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਬੋਲ ਮਿੱਠੇ ਲੱਗਦੇ ਹਨ, ਚੰਗੇ ਲੱਗਦੇ ਹਨ, ਉਹਨਾਂ ਦੀ ਚਿਰਾਂ ਦੀ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ, ਭਾਵ ਉਹਨਾਂ ਨੂੰ ਮੁੱਢ-ਕਦੀਮਾਂ ਦਾ ਪਤੀ-ਪ੍ਰਭੂ ਮਿਲ ਪੈਂਦਾ ਹੈ।੩।

ਸਭ ਤੋਂ ਸ੍ਰੇਸ਼ਟ ਆਨੰਦ ਦਾ ਮਾਲਕ-ਪ੍ਰਭੂ ਜਿਸ ਮਨ ਵਿਚ, ਜਿਸ ਹਿਰਦੇ ਵਿਚ ਆ ਵੱਸਦਾ ਹੈ, ਉਸ ਹਿਰਦੇ-ਘਰ ਵਿਚ ਮਾਨੋ ਖੁਸ਼ੀ ਦੇ ਗੀਤ ਗਾਏ ਜਾ ਰਹੇ ਹਨ, ਕੌਤਕ-ਤਮਾਸ਼ੇ ਹੋ ਰਹੇ ਹਨ, ਆਨੰਦ ਹੋ ਰਹੇ ਹਨ। ਪ੍ਰਭੂ-ਪਤੀ ਬੇਅੰਤ ਹੈ, ਸਦਾ ਦਇਆ ਦਾ ਘਰ ਹੈ, ਲੱਛਮੀ ਦਾ ਆਸਰਾ ਹੈ, ਸ੍ਰਿਸ਼ਟੀ ਦੀ ਸਾਰ ਲੈਣ ਵਾਲਾ ਹੈ, ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲਾ ਹੈ। ਉਸ ਮੁਰਾਰੀ ਪ੍ਰਭੂ ਨੇ ਜਿਸ ਜੀਵ ਉੱਤੇ ਮੇਹਰ ਦੀ ਨਿਗਾਹ ਕਰ ਦਿੱਤੀ, ਉਸ ਜੀਵ ਨੂੰ ਅਨੇਕਾਂ ਸਹਿਮਾਂ ਭਰੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲਿਆ। ਨਾਨਕ ਬੇਨਤੀ ਕਰਦਾ ਹੈ-ਮਾਲਕ ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਜਿਹੜਾ ਜੀਵ ਉਸ ਦੀ ਸਰਨ ਆਉਂਦਾ ਹੈ ਉਸ ਨੂੰ ਉਹ ਆਪਣੇ ਗਲ ਨਾਲ ਲਾ ਲੈਂਦਾ ਹੈ, ਤੇ ਉਹ ਸਦਾ ਚੋਜ ਤਮਾਸ਼ੇ ਕਰਨ ਵਾਲਾ ਪ੍ਰਭੂ ਉਸ ਸਰਨ ਆਏ ਨੂੰ ਮਿਲ ਪੈਂਦਾ ਹੈ।੪।੧।੪।

Source: SGPC Official; BaniDB · Read Ang 544 in Sri Guru Granth Sahib Ji

On this day in earlier years

  • Sunday, 09 March 2008 ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥ Ang 741 · Raag Soohee
  • Friday, 09 March 2007 ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ ਸਮਾਇ ॥ Ang 653
  • Thursday, 09 March 2006 ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ Ang 761 · Raag Soohee
  • Wednesday, 09 March 2005 ਜਾ ਸਿਉ ਰਾਚਿ ਮਾਚਿ ਤੁਮੑ ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥ Ang 821 · Raag Bilaaval
  • Tuesday, 09 March 2004 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ Ang 641 · Raag Sorath
  • Sunday, 09 March 2003 ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ Ang 694 · Raag Dhanaasree