ਹੁਕਮਨਾਮਾ ਸਾਹਿਬ
Hukamnama Sahib
Saturday, 14 March 2009
ਸ਼ਨੀਵਾਰ, ੧ ਚੇਤ (ਸੰਮਤ ੫੪੧ ਨਾਨਕਸ਼ਾਹੀ)
Ang 791 · Raag Soohee · Guru Angad Dev Ji
ਗੁਰਮੁਖੀ (Gurmukhi)
ਸਲੋਕ ਮਃ ੨ ॥
salok mahalaa doojaa ||
ਕਿਸ ਹੀ ਕੋਈ ਕੋਇ ਮੰਞੁ ਨਿਮਾਣੀ ਇਕੁ ਤੂ ॥
kis hee koiee koi ma(n)n(j) nimaanee ik too ||
ਕਿਉ ਨ ਮਰੀਜੈ ਰੋਇ ਜਾ ਲਗੁ ਚਿਤਿ ਨ ਆਵਹੀ ॥੧॥
kiau na mareejai roi jaa lag chit na aavahee ||1||
English Translation
SHALOK, SECOND MEHL:
Some people have others, but I am forlorn and dishonored; I have only You, Lord. I might as well just die crying, if You will not come into my mind. || 1 ||
SECOND MEHL: When there is peace and pleasure, that is the time to remember your Husband Lord. In times of suffering and pain, remember Him then as well. Says Nanak, O wise bride, this is the way to meet your Husband Lord. || 2 ||
PAUREE: I am a worm — how can I praise You, O Lord; Your glorious greatness is so great! You are inaccessible, merciful and unapproachable; You Yourself unite us with Yourself. I have no other friend except You; in the end, You alone will be my Companion and Support. You save those who enter Your Sanctuary.. O Nanak, He is care-free; He has no greed at all. || 20 ||
ਪੰਜਾਬੀ ਵਿਆਖਿਆ (Punjabi Explanation)
ਹੇ ਪ੍ਰਭੂ! ਕਿਸੇ ਦਾ ਕੋਈ (ਮਿਥਿਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ । ਜਦ ਤਕ ਤੂੰ ਮੇਰੇ ਚਿੱਤ ਵਿਚ ਨਾਹ ਵਸੇਂ, ਕਿਉਂ ਨ ਰੋ ਕੇ ਮਰਾਂ? (ਤੈਨੂੰ ਵਿਸਾਰ ਕੇ ਦੁੱਖਾਂ ਵਿਚ ਹੀ ਖਪੀਦਾ ਹੈ)।੧।
ਜੇ ਸੁਖ ਹੈ ਤਾਂ ਭੀ ਖਸਮ-ਪ੍ਰਭੂ ਨੂੰ ਯਾਦ ਕਰੀਏ, ਦੁੱਖ ਵਿਚ ਭੀ ਮਾਲਕ ਨੂੰ ਚੇਤੇ ਰੱਖੀਏ, ਤਾਂ, ਨਾਨਕ ਆਖਦਾ ਹੈ, ਹੇ ਸਿਆਣੀ ਜੀਵ-ਇਸਤ੍ਰੀਏ! ਇਸ ਤਰ੍ਹਾਂ ਖਸਮ ਨਾਲ ਮੇਲ ਹੁੰਦਾ ਹੈ।੨।
ਹੇ ਪ੍ਰਭੂ! ਮੈਂ ਇਕ ਕੀੜਾ ਜਿਹਾ ਹਾਂ, ਤੇਰੀ ਵਡਿਆਈ ਵੱਡੀ ਹੈ, ਮੈਂ ਤੇਰੇ ਕੀਹ ਕੀਹ ਗੁਣ ਬਿਆਨ ਕਰਾਂ? ਤੂੰ ਬੜਾ ਹੀ ਦਿਆਲ ਹੈਂ, ਅਪਹੁੰਚ ਹੈਂ ਤੂੰ ਆਪ ਹੀ ਆਪਣੇ ਨਾਲ ਮਿਲਾਂਦਾ ਹੈਂ । ਮੈਨੂੰ ਤੈਥੋਂ ਬਿਨਾ ਕੋਈ ਬੇਲੀ ਨਹੀਂ ਦਿੱਸਦਾ, ਆਖ਼ਰ ਤੂੰ ਹੀ ਸਾਥੀ ਹੋ ਕੇ ਪੁਕਾਰਦਾ ਹੈਂ, ਜੋ ਜੋ ਜੀਵ ਤੇਰੀ ਸਰਨ ਆਉਂਦਾ ਹੈ ਉਹਨਾਂ ਨੂੰ (ਹਉਮੈ ਦੇ ਗੇੜ ਤੋਂ) ਬਚਾ ਲੈਂਦਾ ਹੈਂ । ਹੇ ਨਾਨਕ! ਪ੍ਰਭੂ ਆਪ ਬੇ-ਮੁਥਾਜ ਹੈ, ਉਸ ਨੂੰ ਰਤਾ ਭੀ ਕੋਈ ਲਾਲਚ ਨਹੀਂ ਹੈ।੨੦।੧।
Source: SGPC Official; BaniDB · Read Ang 791 in Sri Guru Granth Sahib Ji