ਹੁਕਮਨਾਮਾ ਸਾਹਿਬ

Hukamnama Sahib

Tuesday, 17 March 2009

ਮੰਗਲਵਾਰ, ੪ ਚੇਤ (ਸੰਮਤ ੫੪੧ ਨਾਨਕਸ਼ਾਹੀ)

Ang 674 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਹਰਿ ਹਰਿ ਲੀਨੇ ਸੰਤ ਉਬਾਰਿ ॥

har har leene sa(n)t ubaar ||

ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥

har ke dhaas kee chitavai buriaaiee tis hee kau fir maar ||1|| rahaau ||

ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥

jan kaa aap sahaiee hoaa ni(n)dhak bhaage haar ||

ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥੧॥

bhramat bhramat uoohaa(n) hee mooe baahuR gireh na ma(n)jhaar ||1||

ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥

naanak saran pario dhukh bha(n)jan gun gaavai sadhaa apaar ||

ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥

ni(n)dhak kaa mukh kaalaa hoaa dheen dhuneeaa kai dharabaar ||2||15||

English Translation

DHANAASAREE, FIFTH MEHL:

The Lord saves His Saints. One who wishes misfortune upon the Lord’s slaves, shall be destroyed by the Lord eventually. || 1 || Pause ||

He Himself is the help and support of His humble servants; He defeats the slanderers, and chases them away. Wandering around aimlessly, they die out there; they never return to their homes again. || 1 ||

Nanak seeks the Sanctuary of the Destroyer of pain; he sings the Glorious Praises of the infinite Lord forever. The faces of the slanderers are blackened in the courts of this world, and the world beyond. || 2 || 15 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਆਪਣੇ ਸੰਤਾਂ ਨੂੰ ਸਦਾ ਹੀ ਬਚਾਉਂਦਾ ਆ ਰਿਹਾ ਹੈ। ਜੇ ਕੋਈ ਮਨੁੱਖ ਪਰਮਾਤਮਾ ਦੇ ਸੇਵਕ ਦੀ ਕੋਈ ਹਾਨੀ ਕਰਨ ਦੀਆਂ ਸੋਚਾਂ ਸੋਚਦਾ ਹੈ, ਤਾਂ ਪਰਮਾਤਮਾ ਉਸੇ ਨੂੰ ਹੀ ਆਤਮਕ ਮੌਤੇ ਮਾਰ ਦੇਂਦਾ ਹੈ।ਰਹਾਉ।

ਹੇ ਭਾਈ! ਪਰਮਾਤਮਾ ਆਪਣੇ ਸੇਵਕ ਦਾ ਆਪ ਮਦਦਗਾਰ ਬਣਦਾ ਹੈ, ਉਸ ਦੇ ਨਿੰਦਕ (ਨਿੰਦਾ ਦੇ ਕੰਮ ਵਿਚ) ਹਾਰ ਖਾ ਕੇ ਭੱਜ ਜਾਂਦੇ ਹਨ। ਨਿੰਦਕ ਮਨੁੱਖ ਨਿੰਦਾ ਦੇ ਕੰਮ ਵਿਚ ਭਟਕ ਕੇ ਨਿੰਦਾ ਦੇ ਗੇੜ ਵਿਚ ਹੀ ਆਤਮਕ ਮੌਤ ਸਹੇੜ ਲੈਂਦੇ ਹਨ, ਤੇ ਫਿਰ ਅਨੇਕਾਂ ਜੂਨਾਂ ਵਿਚ ਜਾ ਪੈਂਦੇ ਹਨ।੧।

ਹੇ ਨਾਨਕ! ਆਖ- ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਦੇ ਨਾਸ ਕਰਨ ਵਾਲੇ ਪਰਮਾਤਮਾ ਦੀ ਸਰਨ ਆ ਪੈਂਦਾ ਹੈ, ਉਹ ਉਸ ਬੇਅੰਤ ਪ੍ਰਭੂ ਵਿਚ ਲੀਨ ਹੋ ਕੇ ਸਦਾ ਉਸ ਦੇ ਗੁਣ ਗਾਉਂਦਾ ਰਹਿੰਦਾ ਹੈ। ਪਰ ਉਸ ਦੀ ਨਿੰਦਾ ਕਰਨ ਵਾਲੇ ਮਨੁੱਖ ਦਾ ਮੂੰਹ ਦੁਨੀਆਂ ਦੇ ਦਰਬਾਰ ਵਿਚ ਅਤੇ ਦੀਨ ਦੇ ਦਰਬਾਰ ਵਿਚ ਲੋਕ ਪਰਲੋਕ ਵਿਚ ਕਾਲਾ ਹੁੰਦਾ ਹੈ। ਨਿੰਦਕ ਲੋਕ ਪਰਲੋਕ ਵਿਚ ਬਦਨਾਮੀ ਖੱਟਦਾ ਹੈ।੨।੧੫।

Source: SGPC Official; BaniDB · Read Ang 674 in Sri Guru Granth Sahib Ji

On this day in earlier years

  • Monday, 17 March 2008 ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ Ang 649 · Raag Sorath
  • Saturday, 17 March 2007 ਜਿਨ ਹਰਿ ਹਰਿ ਨਾਮੁ ਨ ਚੇਤਿਓ ਮੇਰੀ ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ Ang 540 · Raag Bihaagraa
  • Friday, 17 March 2006 ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ Ang 669 · Raag Dhanaasree
  • Thursday, 17 March 2005 ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥ Ang 651 · Raag Sorath
  • Wednesday, 17 March 2004 ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ Ang 731 · Raag Soohee
  • Monday, 17 March 2003 ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥ Ang 606 · Raag Sorath