ਹੁਕਮਨਾਮਾ ਸਾਹਿਬ

Hukamnama Sahib

Wednesday, 18 March 2009

ਬੁੱਧਵਾਰ, ੫ ਚੇਤ (ਸੰਮਤ ੫੪੧ ਨਾਨਕਸ਼ਾਹੀ)

Ang 715 · Raag Todee · Guru Arjan Dev Ji

Reading: Permalink

ਗੁਰਮੁਖੀ (Gurmukhi)

ਟੋਡੀ ਮਹਲਾ ੫ ॥

Toddee mahalaa panjavaa ||

ਗਰਬਿ ਗਹਿਲੜੋ ਮੂੜੜੋ ਹੀਓ ਰੇ ॥

garab gahilaRo mooRaRo heeo re ||

ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥

heeo maharaaj ree maio || ddeehar niaaiee moh faakio re || rahaau ||

ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥

ghano ghano ghano sadh loRai bin lahane kaiThai paio re ||

ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥

maharaaj ro gaath vaahoo siau lubhaRio nihabhaagaRo bhaeh sa(n)joio re ||1||

ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥

sun man seekh saadhoo jan sagalo thaare sagale praachhat miTio re ||

ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥

jaa ko lahano maharaaj ree gaaThaReeo jan naanak garabhaas na pauRio re ||2||2||19||

English Translation

TODEE, FIFTH MEHL:

My foolish heart is in the grip of pride. By the Will of my Lord God, Maya, like a witch, has swallowed by soul. || Pause ||

More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 ||

Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ, ਜਿਵੇਂ ਮੱਛੀ ਨੂੰ ਕੁੰਡੀ ਵਿਚ।ਰਹਾਉ।

ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ ਸਦਾ ਬਹੁਤ ਬਹੁਤ ਮਾਇਆ ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ ਦਿੱਤਾ ਹੋਇਆ ਇਹ ਸਰੀਰ ਹੈ, ਇਸੇ ਨਾਲ ਮੂਰਖ ਜੀਵ ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ ਆਪਣੇ ਮਨ ਨੂੰ ਤ੍ਰਿਸ਼ਨਾ ਦੀ ਅੱਗ ਨਾਲ ਜੋੜੀ ਰੱਖਦਾ ਹੈ।੧।

ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, ਇਸ ਦੀ ਬਰਕਤਿ ਨਾਲ ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! (ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

Source: SGPC Official; BaniDB · Read Ang 715 in Sri Guru Granth Sahib Ji

On this day in earlier years

  • Tuesday, 18 March 2008 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath
  • Sunday, 18 March 2007 ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥੧॥ ਰਹਾਉ ॥ Ang 630 · Raag Sorath
  • Saturday, 18 March 2006 ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ Ang 601 · Raag Sorath
  • Friday, 18 March 2005 ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ Ang 682 · Raag Dhanaasree
  • Thursday, 18 March 2004 ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ ॥ Ang 583 · Raag Vadhans
  • Tuesday, 18 March 2003 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath