ਹੁਕਮਨਾਮਾ ਸਾਹਿਬ

Hukamnama Sahib

Wednesday, 25 March 2009

ਬੁੱਧਵਾਰ, ੧੨ ਚੇਤ (ਸੰਮਤ ੫੪੧ ਨਾਨਕਸ਼ਾਹੀ)

Ang 659 · Raag Sorath · Bhagat Bheekhan Ji

Reading: Permalink

ਗੁਰਮੁਖੀ (Gurmukhi)

ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ

raag soraTh baanee bhagat bheekhan kee

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥

nainahu neer bahai tan kheenaa bhe kes dhudh vaanee ||

ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥

roodhaa ka(n)Th sabadh nahee ucharai ab kiaa kareh paraanee ||1||

ਰਾਮ ਰਾਇ ਹੋਹਿ ਬੈਦ ਬਨਵਾਰੀ ॥

raam rai hoh baidh banavaaree ||

ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥

apane sa(n)teh leh ubaaree ||1|| rahaau ||

ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥

maathe peer sareer jalan hai karak kareje maahee ||

ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥

aaisee bedhan upaj kharee bhiee vaa kaa aaukhadh naahee ||2||

ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥

har kaa naam a(n)mirat jal niramal ih aaukhadh jag saaraa ||

ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥

gur parasaadh kahai jan bheekhan paavau mokh dhuaaraa ||3||1||

English Translation

RAAG SORAT’H, THE WORD OF DEVOTEE BHEEKHAN JEE,

ONE UNIVERSAL CREATOR GOD. BY THE GRACE OF THE TRUE GURU:

Tears well up in my eyes, my body has become weak, and my hair has become milky-white. My throat is tight, and I cannot utter even one word; what can I do now? I am a mere mortal. || 1 ||

O Lord, my King, Gardener of the world-garden, be my Physician, and save me, Your Saint. || 1 || Pause ||

My head aches, my body is burning, and my heart is filled with anguish. Such is the disease that has struck me; there is no medicine to cure it. || 2 ||

The Name of the Lord, the ambrosial, immaculate water, is the best medicine in the world. By Guru’s Grace, says servant Bheekhan, I have found the Door of Salvation. || 3 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਜੀਵ! (ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ ਹੋ ਗਏ ਹਨ, ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ, ਅਜੇ ਭੀ ਤੂੰ ਕੀਹ ਕਰ ਰਿਹਾ ਹੈਂ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ? ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ? ਤੂੰ ਕਿਉਂ ਦੇਹ-ਅਧਿਆਸ ਨਹੀਂ ਛੱਡਦਾ?)।੧।

ਹੇ ਸੋਹਣੇ ਰਾਮ! ਹੇ ਪ੍ਰਭੂ! ਜੇ ਤੂੰ ਹਕੀਮ ਬਣੇਂ ਤਾਂ ਤੂੰ ਆਪਣੇ ਸੰਤਾਂ ਨੂੰ ਦੇਹ-ਅਧਿਆਸ ਤੋਂ ਬਚਾ ਲੈਂਦਾ ਹੈਂ। (ਭਾਵ ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ ਦੇਹ-ਅਧਿਆਸ ਤੋਂ ਬਚਾ ਲੈਂਦਾ ਹੈਂ)।੧।ਰਹਾਉ।

ਹੇ ਪ੍ਰਾਣੀ! (ਬਿਰਧ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੇਜੇ ਵਿਚ ਦਰਦ ਉਠਦੀ ਹੈ। ਕਿਸ ਕਿਸ ਅੰਗ ਦਾ ਫ਼ਿਕਰ ਕਰੀਏ? ਸਾਰੇ ਹੀ ਜਿਸਮ ਵਿਚ ਬੁਢੇਪੇ ਦਾ ਇਕ ਐਸਾ ਵੱਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ।(ਫਿਰ ਭੀ ਇਹ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ)।੨।

ਇਸ ਸਰੀਰਕ ਮੋਹ ਨੂੰ ਮਿਟਾਣ ਦਾ ਇੱਕੋ ਹੀ ਸ੍ਰੇਸ਼ਟ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ। ਦਾਸ ਭੀਖਣ ਆਖਦਾ ਹੈ- ਆਪਣੇ ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖ਼ਲਾਸੀ ਪਾ ਲਈ ਹੈ।੩।੧।

Source: SGPC Official; BaniDB · Read Ang 659 in Sri Guru Granth Sahib Ji

On this day in earlier years

  • Tuesday, 25 March 2008 ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ Ang 709 · Raag Jaithsree
  • Sunday, 25 March 2007 ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ Ang 731 · Raag Soohee
  • Saturday, 25 March 2006 ਇਹੁ ਧਨੁ ਅਖੁਟੁ ਨ ਨਿਖੁਟੈ ਨ ਜਾਇ ॥ Ang 663 · Raag Dhanaasree
  • Friday, 25 March 2005 ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥ Ang 882 · Raag Raamkalee
  • Thursday, 25 March 2004 ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ Ang 700 · Raag Jaithsree
  • Tuesday, 25 March 2003 ਦਰਸਨੁ ਦੇਹੁ ਪੂਰਨ ਕਿਰਪਾਲਾ ॥ ਰਹਾਉ ॥ Ang 744 · Raag Soohee