ਹੁਕਮਨਾਮਾ ਸਾਹਿਬ

Hukamnama Sahib

Sunday, 05 April 2009

ਐਤਵਾਰ, ੨੩ ਚੇਤ (ਸੰਮਤ ੫੪੧ ਨਾਨਕਸ਼ਾਹੀ)

Ang 673 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥

jeh karanee hoveh sarami(n)dhaa ihaa kamaanee reet ||

ਸੰਤ ਕੀ ਨਿੰਦਾ ਸਾਕਤ ਕੀ ਪੂਜਾ ਐਸੀ ਦ੍ਰਿੜੑੀ ਬਿਪਰੀਤਿ ॥੧॥

sa(n)t kee ni(n)dhaa saakat kee poojaa aaisee dhiraR(h)ee bipareet ||1||

ਮਾਇਆ ਮੋਹ ਭੂਲੋ ਅਵਰੈ ਹੀਤ ॥

maiaa moh bhoolo avarai heet ||

ਹਰਿਚੰਦਉਰੀ ਬਨ ਹਰ ਪਾਤ ਰੇ ਇਹੈ ਤੁਹਾਰੋ ਬੀਤ ॥੧॥ ਰਹਾਉ ॥

haricha(n)dhauree ban har paat re ihai tuhaaro beet ||1|| rahaau ||

ਚੰਦਨ ਲੇਪ ਹੋਤ ਦੇਹ ਕਉ ਸੁਖੁ ਗਰਧਭ ਭਸਮ ਸੰਗੀਤਿ ॥

cha(n)dhan lep hot dheh kau sukh garadhabh bhasam sa(n)geet ||

ਅੰਮ੍ਰਿਤ ਸੰਗਿ ਨਾਹਿ ਰੁਚ ਆਵਤ ਬਿਖੈ ਠਗਉਰੀ ਪ੍ਰੀਤਿ ॥੨॥

a(n)mirat sa(n)g naeh ruch aavat bikhai Thagauree preet ||2||

ਉਤਮ ਸੰਤ ਭਲੇ ਸੰਜੋਗੀ ਇਸੁ ਜੁਗ ਮਹਿ ਪਵਿਤ ਪੁਨੀਤ ॥

autam sa(n)t bhale sa(n)jogee is jug meh pavit puneet ||

ਜਾਤ ਅਕਾਰਥ ਜਨਮੁ ਪਦਾਰਥ ਕਾਚ ਬਾਦਰੈ ਜੀਤ ॥੩॥

jaat akaarath janam padhaarath kaach baadharai jeet ||3||

ਜਨਮ ਜਨਮ ਕੇ ਕਿਲਵਿਖ ਦੁਖ ਭਾਗੇ ਗੁਰਿ ਗਿਆਨ ਅੰਜਨੁ ਨੇਤ੍ਰ ਦੀਤ ॥

janam janam ke kilavikh dhukh bhaage gur giaan a(n)jan netr dheet ||

ਸਾਧਸੰਗਿ ਇਨ ਦੁਖ ਤੇ ਨਿਕਸਿਓ ਨਾਨਕ ਏਕ ਪਰੀਤ ॥੪॥੯॥

saadhasa(n)g in dhukh te nikasio naanak ek pareet ||4||9||

English Translation

DHANAASAREE, FIFTH MEHL:

You have made it your habit to practice those deeds which will bring you shame. You slander the Saints, and you worship the faithless cynics; such are the corrupt ways you have adopted. || 1 ||

Deluded by your emotional attachment to Maya, you love other things, like the enchanted city of Hari-chandauree, or the green leaves of the forest — such is your way of life. || 1 || Pause ||

Its body may be anointed with sandalwood oil, but the donkey still loves to roll in the mud. He is not fond of the Ambrosial Nectar; instead, he loves the poisonous drug of corruption. || 2 ||

The Saints are noble and sublime; they are blessed with good fortune. They alone are pure and holy in this world. The jewel of this human life is passing away uselessly, lost in exchange for mere glass. || 3 ||

The sins and sorrows of uncounted incarnations run away, when the Guru applies the healing ointment of spiritual wisdom to the eyes. In the Saadh Sangat, the Company of the Holy, I have escaped from these troubles; Nanak loves the One Lord. || 4 || 9 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿੰਨੑੀਂ ਕੰਮੀਂ ਤੂੰ ਪਰਮਾਤਮਾ ਦੀ ਦਰਗਾਹ ਵਿਚ ਸ਼ਰਮਿੰਦਾ ਹੋਵੇਂਗਾ ਉਹਨਾਂ ਹੀ ਕੰਮਾਂ ਦੀ ਚਾਲ ਚੱਲ ਰਿਹਾ ਹੈਂ। ਤੂੰ ਸੰਤ ਜਨਾਂ ਦੀ ਨਿੰਦਾ ਕਰਦਾ ਰਹਿੰਦਾ ਹੈਂ, ਤੇ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਦਾ ਆਦਰ-ਸਤਕਾਰ ਕਰਦਾ ਹੈਂ। ਤੂੰ ਅਚਰਜ ਉਲਟੀ ਮਤਿ ਗ੍ਰਹਣ ਕੀਤੀ ਹੋਈ ਹੈ।੧।

ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ ਤੂੰ ਕੁਰਾਹੇ ਪੈ ਗਿਆ ਹੈਂ, ਪਰਮਾਤਮਾ ਨੂੰ ਛੱਡ ਕੇ ਹੋਰ ਵਿਚ ਪਿਆਰ ਪਾ ਰਿਹਾ ਹਂੈ। ਤੇਰੀ ਆਪਣੀ ਪਾਂਇਆਂ ਤਾਂ ਇਤਨੀ ਹੀ ਹੈ, ਜਿਤਨੀ ਜੰਗਲ ਦੇ ਹਰੇ ਪੱਤਿਆਂ ਦੀ, ਜਿਤਨੀ ਅਕਾਸ਼ ਵਿਚ ਦਿੱਸ ਰਹੀ ਨਗਰੀ ਦੀ।੧।ਰਹਾਉ।

ਹੇ ਭਾਈ! ਖੋਤਾ ਮਿੱਟੀ ਵਿਚ ਲੇਟਣ ਨਾਲ ਸੁਖ ਸਮਝਦਾ ਹੈ, ਭਾਵੇਂ ਉਸ ਦੇ ਸਰੀਰ ਉਤੇ ਚੰਦਨ ਦਾ ਲੇਪ ਪਏ ਕਰੀਏ ਇਹੀ ਹਾਲ ਤੇਰਾ ਹੈ। ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਤੇਰਾ ਪਿਆਰ ਨਹੀਂ ਬਣਦਾ। ਤੂੰ ਵਿਸ਼ਿਆਂ ਦੀ ਠਗਬੂਟੀ ਨਾਲ ਪਿਆਰ ਕਰਦਾ ਹੈ।੨।

ਹੇ ਭਾਈ! ਉੱਚੇ ਜੀਵਨ ਵਾਲੇ ਸੰਤ ਜੇਹੜੇ ਇਸ ਸੰਸਾਰ ਦੇ ਵਿਕਾਰਾਂ ਵਿਚ ਭੀ ਪਵਿਤ੍ਰ ਹੀ ਰਹਿੰਦੇ ਹਨ, ਭਲੇ ਸੰਜੋਗਾਂ ਨਾਲ ਹੀ ਮਿਲਦੇ ਹਨ। ਉਹਨਾਂ ਦੀ ਸੰਗਤਿ ਤੋਂ ਵਾਂਜਿਆ ਰਹਿ ਕੇ ਤੇਰਾ ਕੀਮਤੀ ਮਨੁੱਖਾ ਜਨਮ ਵਿਅਰਥ ਜਾ ਰਿਹਾ ਹੈ, ਕੱਚ ਦੇ ਵੱਟੇ ਵਿਚ ਜਿੱਤਿਆ ਜਾ ਰਿਹਾ ਹੈ।੩।

ਹੇ ਨਾਨਕ! ਆਖ-ਹੇ ਭਾਈ! ਜਿਸ ਮਨੁੱਖ ਦੀਆਂ ਅੱਖਾਂ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਵਾਲਾ ਸੁਰਮਾ ਪਾ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਗਏ। ਸੰਗਤਿ ਵਿਚ ਟਿਕ ਉਹ ਮਨੁੱਖ ਇਹਨਾਂ ਦੁੱਖਾਂ-ਪਾਪਾਂ ਤੋਂ ਬਚ ਨਿਕਲਿਆ, ਉਸ ਨੇ ਇਕ ਪਰਮਾਤਮਾ ਨਾਲ ਪਿਆਰ ਪਾ ਲਿਆ।੪।੯।

Source: SGPC Official; BaniDB · Read Ang 673 in Sri Guru Granth Sahib Ji

On this day in earlier years

  • Thursday, 05 April 2007 ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ Ang 586
  • Wednesday, 05 April 2006 ਦੁਖ ਬਿਨਸੇ ਸੁਖ ਕੀਆ ਨਿਵਾਸਾ ਤ੍ਰਿਸਨਾ ਜਲਨਿ ਬੁਝਾਈ ॥ Ang 497 · Raag Gujri
  • Tuesday, 05 April 2005 ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ Ang 783 · Raag Soohee
  • Monday, 05 April 2004 ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ Ang 673 · Raag Dhanaasree
  • Saturday, 05 April 2003 ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ Ang 710 · Raag Jaithsree