ਹੁਕਮਨਾਮਾ ਸਾਹਿਬ

Hukamnama Sahib

Thursday, 09 April 2009

ਵੀਰਵਾਰ, ੨੭ ਚੇਤ (ਸੰਮਤ ੫੪੧ ਨਾਨਕਸ਼ਾਹੀ)

Ang 702 · Raag Jaithsree · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੯

jaitasaree mahalaa nauvaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਭੂਲਿਓ ਮਨੁ ਮਾਇਆ ਉਰਝਾਇਓ ॥

bhoolio man maiaa urajhaio ||

ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥

jo jo karam keeo laalach lag teh teh aap ba(n)dhaio ||1|| rahaau ||

ਸਮਝ ਨ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ ॥

samajh na paree bikhai ras rachio jas har ko bisaraio ||

ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਕਉ ਧਾਇਓ ॥੧॥

sa(n)g suaamee so jaanio naahin ban khojan kau dhaio ||1||

ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਨ ਪਾਇਓ ॥

ratan raam ghaT hee ke bheetar taa ko giaan na paio ||

ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥੨॥੧॥

jan naanak bhagava(n)t bhajan bin birathaa janam gavaio ||2||1||

English Translation

JAITSREE, NINTH MEHL:

ONE UNIVERSAL CREATOR GOD. BY THE GRACE OF THE TRUE GURU:

My mind is deluded, entangled in Maya. Whatever I do, while engaged in greed, only serves to bind me down. || 1 || Pause ||

I have no understanding at all; I am engrossed in the pleasures of corruption, and I have forgotten the Praises of the Lord. The Lord and Master is with me, but I do not know Him. Instead, I run into the forest, looking for Him. || 1 ||

The Jewel of the Lord is deep within my heart, but I do not have any knowledge of Him. O servant Nanak, without vibrating, meditating on the Lord God, human life is uselessly wasted and lost. || 2 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! (ਸਹੀ ਜੀਵਨ-ਰਾਹ) ਭੁੱਲਿਆ ਹੋਇਆ ਮਨ ਮਾਇਆ (ਦੇ ਮੋਹ ਵਿਚ) ਫਸਿਆ ਰਹਿੰਦਾ ਹੈ, (ਫਿਰ, ਇਹ) ਲਾਲਚ ਵਿਚ ਫਸ ਕੇ ਜੇਹੜਾ ਜੇਹੜਾ ਕੰਮ ਕਰਦਾ ਹੈ, ਉਹਨਾਂ ਦੀ ਰਾਹੀਂ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ ਹੋਰ) ਫਸਾ ਲੈਂਦਾ ਹੈ।੧।ਰਹਾਉ।

(ਹੇ ਭਾਈ! ਸਹੀ ਜੀਵਨ-ਰਾਹ ਤੋਂ ਖੁੰਝੇ ਹੋਏ ਮਨੁੱਖ ਨੂੰ) ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ, ਵਿਸ਼ਿਆਂ ਦੇ ਸੁਆਦ ਵਿਚ ਮਸਤ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਭੁਲਾਈ ਰੱਖਦਾ ਹੈ । ਪਰਮਾਤਮਾ (ਤਾਂ ਇਸ ਦੇ) ਅੰਗ-ਸੰਗ (ਵੱਸਦਾ ਹੈ) ਉਸ ਨਾਲ ਡੂੰਘੀ ਸਾਂਝ ਨਹੀਂ ਪਾਂਦਾ, ਜੰਗਲ ਭਾਲਣ ਵਾਸਤੇ ਦੌੜ ਪੈਂਦਾ ਹੈ।੧।

ਹੇ ਭਾਈ! ਰਤਨ (ਵਰਗਾ ਕੀਮਤੀ) ਹਰਿ-ਨਾਮ ਹਿਰਦੇ ਦੇ ਅੰਦਰ ਹੀ ਵੱਸਦਾ ਹੈ (ਪਰ ਭੁੱਲਾ ਹੋਇਆ ਮਨੁੱਖ) ਉਸ ਨਾਲ ਸਾਂਝ ਨਹੀਂ ਬਣਾਂਦਾ । ਹੇ ਦਾਸ ਨਾਨਕ! (ਆਖ—) ਪਰਮਾਤਮਾ ਦੇ ਭਜਨ ਤੋਂ ਬਿਨਾ ਮਨੁੱਖ ਆਪਣਾ ਜੀਵਨ ਵਿਅਰਥ ਗਵਾ ਦੇਂਦਾ ਹੈ।੨।੧।

Source: SGPC Official; BaniDB · Read Ang 702 in Sri Guru Granth Sahib Ji

On this day in earlier years

  • Wednesday, 09 April 2008 ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥੧॥ Ang 805 · Raag Bilaaval
  • Monday, 09 April 2007 ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ Ang 692 · Raag Dhanaasree
  • Sunday, 09 April 2006 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree
  • Saturday, 09 April 2005 ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ Ang 682 · Raag Dhanaasree
  • Friday, 09 April 2004 ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ Ang 753 · Raag Soohee
  • Wednesday, 09 April 2003 ਮਨੂਆ ਦਹ ਦਿਸ ਧਾਵਦਾ ਓਹੁ ਕੈਸੇ ਹਰਿ ਗੁਣ ਗਾਵੈ ॥ Ang 565 · Raag Vadhans