ਹੁਕਮਨਾਮਾ ਸਾਹਿਬ

Hukamnama Sahib

Monday, 13 April 2009

ਸੋਮਵਾਰ, ੩੧ ਚੇਤ (ਸੰਮਤ ੫੪੧ ਨਾਨਕਸ਼ਾਹੀ)

Ang 701 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੫ ਘਰੁ ੪ ਦੁਪਦੇ

jaitasaree mahalaa panjavaa ghar chauthhaa dhupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਅਬ ਮੈ ਸੁਖੁ ਪਾਇਓ ਗੁਰ ਆਗੵਿ ॥

ab mai sukh paio gur aagiye ||

ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗੵਿ ॥੧॥ ਰਹਾਉ ॥

tajee siaanap chi(n)t visaaree aha(n) chhoddio hai tiaagiye ||1|| rahaau ||

ਜਉ ਦੇਖਉ ਤਉ ਸਗਲ ਮੋਹਿ ਮੋਹੀਅਉ ਤਉ ਸਰਨਿ ਪਰਿਓ ਗੁਰ ਭਾਗਿ ॥

jau dhekhau tau sagal moh moheeaau tau saran pario gur bhaag ||

ਕਰਿ ਕਿਰਪਾ ਟਹਲ ਹਰਿ ਲਾਇਓ ਤਉ ਜਮਿ ਛੋਡੀ ਮੋਰੀ ਲਾਗਿ ॥੧॥

kar kirapaa Tahal har laio tau jam chhoddee moree laag ||1||

ਤਰਿਓ ਸਾਗਰੁ ਪਾਵਕ ਕੋ ਜਉ ਸੰਤ ਭੇਟੇ ਵਡ ਭਾਗਿ ॥

tario saagar paavak ko jau sa(n)t bheTe vadd bhaag ||

ਜਨ ਨਾਨਕ ਸਰਬ ਸੁਖ ਪਾਏ ਮੋਰੋ ਹਰਿ ਚਰਨੀ ਚਿਤੁ ਲਾਗਿ ॥੨॥੧॥੫॥

jan naanak sarab sukh paae moro har charanee chit laag ||2||1||5||

English Translation

JAITSREE, FIFTH MEHL, FOURTH HOUSE, DU-PADAS:

ONE UNIVERSAL CREATOR GOD. BY THE GRACE OF THE TRUE GURU:

Now, I have found peace, bowing before the Guru. I have abandoned cleverness, quieted my anxiety, and renounced my egotism. || 1 || Pause ||

When I looked, I saw that everyone was enticed by emotional attachment; then, I hurried to the Guru’s Sanctuary. In His Grace, the Guru engaged me in the Lord’s service, and then, the Messenger of Death gave up pursuing me. || 1 ||

I swam across the ocean of fire, when I met the Saints, through great good fortune. O servant Nanak, I have found total peace; my consciousness is attached to the Lord’s feet. || 2 || 1 || 5 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਹੁਣ ਮੈਂ ਗੁਰੂ ਦੀ ਆਗਿਆ ਵਿਚ ਤੁਰ ਕੇ ਆਨੰਦ ਪ੍ਰਾਪਤ ਕਰ ਲਿਆ ਹੈ। ਮੈਂ ਆਪਣੀ ਚਤੁਰਾਈ ਛੱਡ ਦਿੱਤੀ ਹੈ, ਮੈਂ ਚਿੰਤਾ ਭੁਲਾ ਦਿੱਤੀ ਹੈ, ਮੈਂ ਹਉਮੈ ਆਪਣੇ ਅੰਦਰੋਂ ਪਰੇ ਸੁੱਟ ਦਿੱਤੀ ਹੈ।੧।ਰਹਾਉ।

ਹੇ ਭਾਈ! ਜਦੋਂ ਮੈਂ ਵੇਖਦਾ ਹਾਂ (ਵੇਖਿਆ ਕਿ) ਸਾਰੀ ਲੁਕਾਈ ਮੋਹ ਵਿਚ ਫਸੀ ਹੋਈ ਹੈ, ਤਦੋਂ ਮੈਂ ਭੱਜ ਕੇ ਗੁਰੂ ਦੀ ਸਰਨ ਜਾ ਪਿਆ। ਗੁਰੂ ਨੇ ਕਿਰਪਾ ਕਰਕੇ ਮੈਨੂੰ ਪਰਮਾਤਮਾ ਦੀ ਸੇਵਾ-ਭਗਤੀ ਵਿਚ ਜੋੜ ਦਿੱਤਾ। ਤਦੋਂ ਜਮਰਾਜ ਨੇ ਮੇਰਾ ਖਹਿੜਾ ਛੱਡ ਦਿੱਤਾ।੧।

ਜਦੋਂ ਵੑਡੀ ਕਿਸਮਤ ਨਾਲ ਮੈਨੂੰ ਗੁਰੂ ਮਿਲ ਪਏ, ਮੈਂ ਵਿਕਾਰਾਂ ਦੀ ਅੱਗ ਦਾ ਸਮੁੰਦਰ ਤਰ ਲਿਆ ਹੈ। ਹੇ ਦਾਸ ਨਾਨਕ! ਆਖ- ਹੁਣ ਮੈਂ ਸਾਰੇ ਸੁਖ ਪ੍ਰਾਪਤ ਕਰ ਲਏ ਹਨ, ਮੇਰਾ ਮਨ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ।੨।੧।੫।

Source: SGPC Official; BaniDB · Read Ang 701 in Sri Guru Granth Sahib Ji

On this day in earlier years

  • Sunday, 13 April 2008 ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥ Ang 676 · Raag Dhanaasree
  • Friday, 13 April 2007 ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ Ang 644 · Raag Sorath
  • Wednesday, 13 April 2005 ਕਵਨ ਕਵਨ ਜਾਚਹਿ ਪ੍ਰਭ ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥ Ang 503 · Raag Gujri
  • Tuesday, 13 April 2004 ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ Ang 653 · Raag Sorath
  • Sunday, 13 April 2003 ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ Ang 671 · Raag Dhanaasree
  • Saturday, 13 April 2002 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ Ang 615 · Raag Sorath