ਹੁਕਮਨਾਮਾ ਸਾਹਿਬ

Hukamnama Sahib

Saturday, 18 April 2009

ਸ਼ਨੀਵਾਰ, ੫ ਵੈਸਾਖ (ਸੰਮਤ ੫੪੧ ਨਾਨਕਸ਼ਾਹੀ)

Ang 710 · Raag Jaithsree · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕ ॥

salok ||

ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥

dhirasaTa(n)t eko suneea(n)t eko varata(n)t eko narahareh ||

ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹ ॥੧॥

naam dhaan jaacha(n)t naanak dhiaal purakh kirapaa kareh ||1||

ਹਿਕੁ ਸੇਵੀ ਹਿਕੁ ਸੰਮਲਾ ਹਰਿ ਇਕਸੁ ਪਹਿ ਅਰਦਾਸਿ ॥

hik sevee hik sa(n)malaa har ikas peh aradhaas ||

ਨਾਮ ਵਖਰੁ ਧਨੁ ਸੰਚਿਆ ਨਾਨਕ ਸਚੀ ਰਾਸਿ ॥੨॥

naam vakhar dhan sa(n)chiaa naanak sachee raas ||2||

English Translation

SHALOK:

I see only the One Lord; I hear only the One Lord; the One Lord is all-pervading. Nanak begs for the gift of the Naam; O Merciful Lord God, please grant Your Grace. || 1 ||

I serve the One Lord, I contemplate the One Lord, and to the One Lord, I offer my prayer. Nanak has gathered in the wealth, the merchandise of the Naam; this is the true capital. || 2 ||

PAUREE: God is merciful and infinite. The One and Only is all-pervading. He Himself is all-in-all. Who else can we speak of? God Himself grants His gifts, and He Himself receives them. Coming and going are all by the Hukam of Your Will; Your place is steady and unchanging. Nanak begs for this gift; by Your Grace, Lord, please grant me Your Name. || 20 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਨਾਨਕ! ਜਿਨ੍ਹਾਂ ਉਤੇ ਦਿਆਲ ਪ੍ਰਭੂ ਮੇਹਰ ਕਰਦਾ ਹੈ ਉਹ ਉਸ ਪਾਸੋਂ ਬੰਦਗੀ ਦਾ ਖ਼ੈਰ ਮੰਗਦੇ ਹਨ, ਉਹਨਾਂ ਨੂੰ ਹਰ ਥਾਂ ਉਹ ਖ਼ਲਕਤਿ ਦਾ ਸਾਈਂ ਹੀ ਦਿੱਸਦਾ ਹੈ, ਸੁਣੀਦਾ ਹੈ, ਵਿਆਪਕ ਜਾਪਦਾ ਹੈ।੧।

ਮੇਰੀ ਇਕ ਪ੍ਰਭੂ ਦੇ ਪਾਸ ਹੀ ਅਰਜ਼ੋਈ ਹੈ ਕਿ ਮੈਂ ਪ੍ਰਭੂ ਨੂੰ ਹੀ ਸਿਮਰਾਂ ਤੇ ਪ੍ਰਭੂ ਨੂੰ ਹੀ ਹਿਰਦੇ ਵਿਚ ਸੰਭਾਲ ਰੱਖਾਂ । ਹੇ ਨਾਨਕ! ਜਿਨ੍ਹਾਂ ਬੰਦਿਆਂ ਨੇ ਨਾਮ-ਰੂਪ ਸੌਦਾ ਨਾਮ-ਰੂਪ ਧਨ ਜੋੜਿਆ ਹੈ, ਉਹਨਾਂ ਦੀ ਇਹ ਪੂੰਜੀ ਸਦਾ ਹੀ ਕਾਇਮ ਰਹਿੰਦੀ ਹੈ।੨।

ਸਿਰਫ਼ ਇਹ ਦਿਆਲ ਤੇ ਬੇਅੰਤ ਪ੍ਰਭੂ ਹੀ ਹਰ ਥਾਂ ਮੌਜੂਦ ਹੈ, ਉਹ ਆਪ ਹੀ ਆਪ ਸਭ ਕੁਝ ਹੈ, ਹੋਰ ਦੂਜਾ ਕੇਹੜਾ ਦੱਸਾਂ (ਜੇ ਉਸ ਵਰਗਾ ਹੋਵੇ)? ਹੇ ਪ੍ਰਭੂ! ਤੂੰ ਆਪ ਹੀ ਦਾਨ ਕਰਨ ਵਾਲਾ ਹੈਂ ਤੇ ਆਪ ਹੀ ਉਹ ਦਾਨ ਲੈਣ ਵਾਲਾ ਹੈਂ । (ਜੀਵਾਂ ਦਾ) ਜੰਮਣਾ ਤੇ ਮਰਨਾ—ਇਹ ਤੇਰਾ ਹੁਕਮ ਹੈ (ਭਾਵ, ਤੇਰੀ ਖੇਡ ਹੈ), ਤੇਰਾ ਆਪਣਾ ਟਿਕਾਣਾ ਸਦਾ ਅਟੱਲ ਹੈ । ਨਾਨਕ (ਤੈਥੋਂ) ਖ਼ੈਰ ਮੰਗਦਾ ਹੈ, ਮੇਹਰ ਕਰ ਤੇ ਨਾਮ ਬਖ਼ਸ਼।੨੦।੧।

Source: SGPC Official; BaniDB · Read Ang 710 in Sri Guru Granth Sahib Ji

On this day in earlier years

  • Friday, 18 April 2008 ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ Ang 669 · Raag Dhanaasree
  • Wednesday, 18 April 2007 ਗੁਰ ਕੀ ਪੈਰੀ ਪਾਇ ਕਾਜ ਸਵਾਰਿਅਨੁ ॥ Ang 517 · Raag Gujri
  • Tuesday, 18 April 2006 ਇਕੁ ਤਿਲੁ ਤਾ ਕਾ ਮਹਲੁ ਨ ਪਾਵੈ ॥੧॥ Ang 562 · Raag Vadhans
  • Monday, 18 April 2005 ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ Ang 671 · Raag Dhanaasree
  • Sunday, 18 April 2004 ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ Ang 567 · Raag Vadhans
  • Friday, 18 April 2003 ਆਪਿ ਨ ਦੇਹੁ ਤ ਲੇਵਉ ਮੰਗੇ ॥ ਰਹਾਉ ॥ Ang 656 · Raag Sorath