ਹੁਕਮਨਾਮਾ ਸਾਹਿਬ

Hukamnama Sahib

Saturday, 06 June 2009

ਸ਼ਨੀਵਾਰ, ੨੩ ਜੇਠ (ਸੰਮਤ ੫੪੧ ਨਾਨਕਸ਼ਾਹੀ)

Ang 676 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ਘਰੁ ੨ ਚਉਪਦੇ

dhanaasaree mahalaa panjavaa ghar doojaa chaupadhe

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਛੋਡਿ ਜਾਹਿ ਸੇ ਕਰਹਿ ਪਰਾਲ ॥

chhodd jaeh se kareh paraal ||

ਕਾਮਿ ਨ ਆਵਹਿ ਸੇ ਜੰਜਾਲ ॥

kaam na aaveh se ja(n)jaal ||

ਸੰਗਿ ਨ ਚਾਲਹਿ ਤਿਨ ਸਿਉ ਹੀਤ ॥

sa(n)g na chaaleh tin siau heet ||

ਜੋ ਬੈਰਾਈ ਸੇਈ ਮੀਤ ॥੧॥

jo bairaiee seiee meet ||1||

ਐਸੇ ਭਰਮਿ ਭੁਲੇ ਸੰਸਾਰਾ ॥

aaise bharam bhule sa(n)saaraa ||

ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥

janam padhaarath khoi gavaaraa || rahaau ||

ਸਾਚੁ ਧਰਮੁ ਨਹੀ ਭਾਵੈ ਡੀਠਾ ॥

saach dharam nahee bhaavai ddeeThaa ||

ਝੂਠ ਧੋਹ ਸਿਉ ਰਚਿਓ ਮੀਠਾ ॥

jhooTh dhoh siau rachio meeThaa ||

ਦਾਤਿ ਪਿਆਰੀ ਵਿਸਰਿਆ ਦਾਤਾਰਾ ॥

dhaat piaaree visariaa dhaataaraa ||

ਜਾਣੈ ਨਾਹੀ ਮਰਣੁ ਵਿਚਾਰਾ ॥੨॥

jaanai naahee maran vichaaraa ||2||

ਵਸਤੁ ਪਰਾਈ ਕਉ ਉਠਿ ਰੋਵੈ ॥

vasat paraiee kau uTh rovai ||

ਕਰਮ ਧਰਮ ਸਗਲਾ ਈ ਖੋਵੈ ॥

karam dharam sagalaa iee khovai ||

ਹੁਕਮੁ ਨ ਬੂਝੈ ਆਵਣ ਜਾਣੇ ॥

hukam na boojhai aavan jaane ||

ਪਾਪ ਕਰੈ ਤਾ ਪਛੋਤਾਣੇ ॥੩॥

paap karai taa pachhotaane ||3||

ਜੋ ਤੁਧੁ ਭਾਵੈ ਸੋ ਪਰਵਾਣੁ ॥

jo tudh bhaavai so paravaan ||

ਤੇਰੇ ਭਾਣੇ ਨੋ ਕੁਰਬਾਣੁ ॥

tere bhaane no kurabaan ||

ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥

naanak gareeb ba(n)dhaa jan teraa ||

ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥੪॥੧॥੨੨॥

raakh lei saahib prabh meraa ||4||1||22||

English Translation

DHANAASAREE, FIFTH MEHL, SECOND HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

You shall have to abandon the straw which you have collected. These entanglements shall be of no use to you. You are in love with those things that will not go with you. You think that your enemies are friends. || 1 ||

In such confusion, the world has gone astray. The foolish mortal wastes this precious human life. || Pause ||

He does not like to see Truth and righteousness. He is attached to falsehood and deception; they seem sweet to him. He loves gifts, but he forgets the Giver. The wretched creature does not even think of death. || 2 ||

He cries for the possessions of others. He forfeits all the merits of his good deeds and religion. He does not understand the Hukam of the Lord’s Command, and so he continues coming and going in reincarnation. He sins, and then regrets and repents. || 3 ||

Whatever pleases You, Lord, that alone is acceptable. I am a sacrifice to Your Will. Poor Nanak is Your slave, Your humble servant. Save me, O my Lord God Master! || 4 || 1 || 22 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਮਾਇਆ-ਵੇੜ੍ਹ ਜੀਵ ਉਹੀ ਨਿਕੰਮੇ ਕੰਮ ਕਰਦੇ ਰਹਿੰਦੇ ਹਨ, ਜਿੰਨ੍ਹਾਂ ਨੂੰ ਆਖ਼ਰ ਛੱਡ ਕੇ ਇਥੋਂ ਚਲੇ ਜਾਂਦੇ ਹਨ। ਉਹੀ ਜੰਜਾਲ ਸਹੇੜੀ ਰੱਖਦੇ ਹਨ, ਜੇਹੜੇ ਇਹਨਾਂ ਦੇ ਕਿਸੇ ਕੰਮ ਨਹੀਂ ਆਉਂਦੇ। ਉਹਨਾਂ ਨਾਲ ਮੋਹ-ਪਿਆਰ ਬਣਾਈ ਰੱਖਦੇ ਹਨ, ਜੇਹੜੇ ਅੰਤ ਵੇਲੇ ਨਾਲ ਨਹੀਂ ਜਾਂਦੇ। ਉਹਨਾਂ ਵਿਕਾਰਾਂ ਨੂੰ ਮਿੱਤਰ ਸਮਝਦੇ ਰਹਿੰਦੇ ਹਨ ਜੋ ਅਸਲ ਵਿਚ ਆਤਮਕ ਜੀਵਨ ਦੇ ਵੈਰੀ ਹਨ।੧।

ਹੇ ਭਾਈ! ਮੂਰਖ ਜਗਤ ਮਾਇਆ ਦੀ ਭਟਕਣਾ ਵਿਚ ਪੈ ਕੇ ਅਜੇ ਕੁਰਾਹੇ ਪਿਆ ਹੋਇਆ ਹੈ ਕਿ ਆਪਣਾ ਕੀਮਤੀ ਮਨੁੱਖਾ-ਜਨਮ ਗਵਾ ਰਿਹਾ ਹੈ।ਰਹਾਉ।

ਹੇ ਭਾਈ! ਮਾਇਆ-ਵੇੜ੍ਹੇ ਮਨੁੱਖ ਨੂੰ ਸਦਾ-ਥਿਰ ਹਰਿ-ਨਾਮ ਸਿਮਰਨ ਵਾਲਾ ਧਰਮ ਅੱਖੀਂ ਵੇਖਿਆ ਨਹੀਂ ਭਾਉਂਦਾ। ਝੂਠ ਨੂੰ, ਠੱਗੀ ਨੂੰ ਮਿੱਠਾ ਜਾਣ ਕੇ ਇਹਨਾਂ ਨਾਲ ਮਸਤ ਰਹਿੰਦਾ ਹੈ। ਦਾਤਾਰ-ਪ੍ਰਭੂ ਨੂੰ ਭੁਲਾਈ ਰੱਖਦਾ ਹੈ, ਉਸ ਦੀ ਦਿੱਤੀ ਹੋਈ ਦਾਤਿ ਇਸ ਨੂੰ ਪਿਆਰੀ ਲੱਗਦੀ ਹੈ। ਮੋਹ ਵਿਚ ਬੇਬਸ ਹੋਇਆ ਜੀਵ ਆਪਣੀ ਮੌਤ ਨੂੰ ਚੇਤੇ ਨਹੀਂ ਕਰਦਾ। ਹੇ ਭਾਈ! ਭਟਕਣਾ ਵਿਚ ਪਿਆ ਹੋਇਆ ਜੀਵ ਉਸ ਚੀਜ਼ ਲਈ ਦੌੜ ਦੌੜ ਤਰਲੇ ਲੈਂਦਾ ਹੈ ਜੋ ਆਖ਼ਰ ਬਿਗਾਨੀ ਹੋ ਜਾਣੀ ਹੈ। ਆਪਣਾ ਇਨਸਾਨੀ ਫ਼ਰਜ ਸਾਰਾ ਹੀ ਭੁਲਾ ਦੇਂਦਾ ਹੈ। ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਨਹੀਂ ਸਮਝਦਾ ਜਿਸ ਕਰਕੇ ਇਸ ਦੇ ਵਾਸਤੇ ਜਨਮ-ਮਰਨ ਦੇ ਗੇੜ ਬਣੇ ਰਹਿੰਦੇ ਹਨ ਨਿੱਤ ਪਾਪ ਕਰਦਾ ਰਹਿੰਦਾ ਹੈ, ਆਖ਼ਰ ਪਛੁਤਾਉਂਦਾ ਹੈ।੩।

ਪਰ, ਹੇ ਪ੍ਰਭੂ! ਜੀਵਾਂ ਦੇ ਵੀ ਕੀਹ ਵੱਸ? ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਅਸਾਂ ਜੀਵਾਂ ਨੂੰ ਕਬੂਲ ਹੁੰਦਾ ਹੈ। ਹੇ ਪ੍ਰਭੂ! ਮੈਂ ਤੇਰੀ ਰਜ਼ਾ ਤੋਂ ਸਦਕੇ ਹਾਂ। ਗਰੀਬ ਨਾਨਕ ਤੇਰਾ ਦਾਸ ਹੈ, ਤੇਰਾ ਗੁਲਾਮ ਹੈ। ਹੇ ਭਾਈ! ਮੇਰਾ ਮਾਲਕ-ਪ੍ਰਭੂ ਅਪਣੇ ਦਾਸ ਦੀ ਲਾਜ ਆਪ ਰੱਖ ਲੈਂਦਾ ਹੈ।੪।੧।੨੨।

Source: SGPC Official; BaniDB · Read Ang 676 in Sri Guru Granth Sahib Ji

On this day in earlier years

  • Friday, 06 June 2008 ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ Ang 671 · Raag Dhanaasree
  • Wednesday, 06 June 2007 ਭਾਵੀ ਉਦੋਤ ਕਰਣੰ ਹਰਿ ਰਮਣੰ ਸੰਜੋਗ ਪੂਰਨਹ ॥ Ang 709 · Raag Jaithsree
  • Tuesday, 06 June 2006 ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ Ang 683 · Raag Dhanaasree
  • Monday, 06 June 2005 ਸਹੀ ਸਲਾਮਤਿ ਸਭਿ ਥੋਕ ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥ Ang 625 · Raag Sorath
  • Sunday, 06 June 2004 ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥ Ang 513 · Raag Gujri
  • Friday, 06 June 2003 ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥੧॥ Ang 699 · Raag Jaithsree