ਹੁਕਮਨਾਮਾ ਸਾਹਿਬ

Hukamnama Sahib

Wednesday, 24 June 2009

ਬੁੱਧਵਾਰ, ੧੦ ਹਾੜ (ਸੰਮਤ ੫੪੧ ਨਾਨਕਸ਼ਾਹੀ)

Ang 647 · Raag Sorath · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੩ ॥

salok mahalaa teejaa ||

ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ ਸਿਰੁ ਦੇਇ ॥

hasatee sir jiau a(n)kas hai aharan jiau sir dhei ||

ਮਨੁ ਤਨੁ ਆਗੈ ਰਾਖਿ ਕੈ ਊਭੀ ਸੇਵ ਕਰੇਇ ॥

man tan aagai raakh kai uoobhee sev karei ||

ਇਉ ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥

eiau gurmukh aap nivaareeaai sabh raaj sirasaT kaa lei ||

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥੧॥

naanak gurmukh bujheeaai jaa aape nadhar karei ||1||

English Translation

SHALOK, THIRD MEHL:

The elephant offers its head to the reins, and the anvil offers itself to the hammer; just so, we offer our minds and bodies to our Guru; we stand before Him, and serve Him. This is how the Gurmukhs eliminate their self-conceit, and come to rule the whole world. O Nanak, the Gurmukh understands, when the Lord casts His Glance of Grace. || 1 ||

THIRD MEHL: Blessed and approved is the coming into the world, of those Gurmukhs who meditate on the Naam, the Name of the Lord. O Nanak, they save their families, and they are honored in the Court of the Lord. || 2 ||

PAUREE: The Guru unites His Sikhs, the Gurmukhs, with the Lord. The Guru keeps some of them with Himself, and engages others in His Service. Those who cherish their Beloved in their conscious minds, the Guru blesses them with His Love. The Guru loves all of His Gursikhs equally well, like friends, children and siblings. So chant the Name of the Guru, the True Guru, everyone! Chanting the Name of the Guru, Guru, you shall be rejuvenated. || 14 ||

ਪੰਜਾਬੀ ਵਿਆਖਿਆ (Punjabi Explanation)

ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਹਿਰਣ ਵਦਾਨ ਹੇਠਾਂ ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ ਸਤਿਗੁਰੂ ਨੂੰ ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ; ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਉਂਦਾ ਹੈ, ਤੇ, ਮਾਨੋਂ, ਸਾਰੀ ਸ੍ਰਿਸ਼ਟੀ ਦਾ ਰਾਜ ਲੈ ਲੈਂਦਾ ਹੈ। ਹੇ ਨਾਨਕ! ਜਦੋਂ ਹਰੀ ਆਪ ਕ੍ਰਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ।੧।

ਸੰਸਾਰ ਵਿਚ ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ; ਹੇ ਨਾਨਕ! ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਉਂਦੇ ਹਨ।੨।

ਸਤਿਗੁਰੂ ਨੇ ਗੁਰਮੁਖ ਸਿੱਖ ਰੂਪ ਸਹੇਲੀਆਂ ਆਪੋ ਵਿਚ ਮਿਲਾਈਆਂ ਹਨ; ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ ਹੋਰ ਕਾਰੇ ਲਾਇਆ ਹੋਇਆ ਹੈ; ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖ਼ਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁਤ੍ਰਾਂ ਤੇ ਭਰਾਵਾਂ ਨਾਲੋਂ ਇਕੋ ਜਿਹਾ ਪਿਆਰ ਹੁੰਦਾ ਹੈ। ਹੇ ਸਿੱਖ ਸਹੇਲੀਓ! ਸਾਰੀਆਂ ‘ਗੁਰੂ, ਗੁਰੂ’ ਆਖੋ, ‘ਗੁਰੂ, ਗੁਰੂ’ ਆਖਿਆਂ ਗੁਰੂ ਆਤਮਕ ਜੀਵਨ ਦੇ ਦੇਂਦਾ ਹੈ।੧੪।

Source: SGPC Official; BaniDB · Read Ang 647 in Sri Guru Granth Sahib Ji

On this day in earlier years

  • Tuesday, 24 June 2008 ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ Ang 637 · Raag Sorath
  • Sunday, 24 June 2007 ਕਿਤੈ ਪ੍ਰਕਾਰਿ ਨ ਤੂਟਉ ਪ੍ਰੀਤਿ ॥ ਦਾਸ ਤੇਰੇ ਕੀ ਨਿਰਮਲ ਰੀਤਿ ॥੧॥ ਰਹਾਉ ॥ Ang 684 · Raag Dhanaasree
  • Saturday, 24 June 2006 ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭੁ ਕੋਇ ॥ Ang 548 · Raag Bihaagraa
  • Friday, 24 June 2005 ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ Ang 669 · Raag Dhanaasree
  • Thursday, 24 June 2004 ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥ Ang 713 · Raag Todee
  • Tuesday, 24 June 2003 ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ Ang 590 · Raag Vadhans