ਹੁਕਮਨਾਮਾ ਸਾਹਿਬ

Hukamnama Sahib

Sunday, 28 June 2009

ਐਤਵਾਰ, ੧੪ ਹਾੜ (ਸੰਮਤ ੫੪੧ ਨਾਨਕਸ਼ਾਹੀ)

Ang 803 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਭੂਲੇ ਮਾਰਗੁ ਜਿਨਹਿ ਬਤਾਇਆ ॥

bhoole maarag jineh bataiaa ||

ਐਸਾ ਗੁਰੁ ਵਡਭਾਗੀ ਪਾਇਆ ॥੧॥

aaisaa gur vaddabhaagee paiaa ||1||

ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥

simar manaa raam naam chitaare ||

ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥੧॥ ਰਹਾਉ ॥

bas rahe hiradhai gur charan piaare ||1|| rahaau ||

ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥

kaam karodh lobh moh man leenaa ||

ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥੨॥

ba(n)dhan kaaT mukat gur keenaa ||2||

ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥

dhukh sukh karat janam fun mooaa ||

ਚਰਨ ਕਮਲ ਗੁਰਿ ਆਸ੍ਰਮੁ ਦੀਆ ॥੩॥

charan kamal gur aasram dheeaa ||3||

ਅਗਨਿ ਸਾਗਰ ਬੂਡਤ ਸੰਸਾਰਾ ॥

agan saagar booddat sa(n)saaraa ||

ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥

naanak baeh pakar satigur nisataaraa ||4||3||8||

English Translation

BILAAVAL, FIFTH MEHL:

He places the one who strays back on the Path; such a Guru is found by great good fortune. || 1 ||

Meditate, contemplate the Name of the Lord, O mind.The Beloved Feet of the Guru abide within my heart. || 1||Pause ||

The mind is engrossed in sexual desire, anger, greed and emotional attachment. Breaking my bonds, the Guru has liberated me. || 2 ||

Experiencing pain and pleasure, one is born, only to die again. The Lotus Feet of the Guru bring peace and shelter. || 3 ||

The world is drowning in the ocean of fire. O Nanak, holding me by the arm, the True Guru has saved me. || 4 || 3 || 8 ||

ਪੰਜਾਬੀ ਵਿਆਖਿਆ (Punjabi Explanation)

ਹੇ ਮਨ! ਇਹੋ ਜਿਹਾ ਗੁਰੂ ਵਡੇ ਭਾਗਾਂ ਨਾਲ ਹੀ ਮਿਲਦਾ ਹੈ, ਜਿਹੜਾ ਜੀਵਨ ਦੇ ਸਹੀ ਰਸਤੇ ਤੋਂ ਖੁੰਝੇ ਜਾ ਰਹੇ ਮਨੁੱਖ ਨੂੰ ਜ਼ਿੰਦਗੀ ਦਾ ਸਹੀ ਰਸਤਾ ਦੱਸ ਦੇਂਦਾ ਹੈ।੧।

ਹੇ ਮੇਰੇ ਮਨ! ਧਿਆਨ ਜੋੜ ਕੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰ ਉਹੀ ਮਨੁੱਖ ਹਰਿ-ਨਾਮ ਸਿਮਰ ਸਕਦਾ ਹੈ, ਜਿਸ ਦੇ ਹਿਰਦੇ ਵਿਚ ਪਿਆਰੇ ਗੁਰੂ ਦੇ ਚਰਨ ਵੱਸੇ ਰਹਿੰਦੇ ਹਨ। ਤਾਂ ਤੇ, ਹੇ ਮਨ! ਤੂੰ ਭੀ ਗੁਰੂ ਦਾ ਆਸਰਾ ਲੈ।੧।ਰਹਾਉ।

ਹੇ ਮਨ! ਵੇਖ, ਮਨੁੱਖ ਦਾ ਮਨ ਸਦਾ ਕਾਮ ਵਿਚ, ਕ੍ਰੋਧ ਵਿਚ, ਲੋਭ ਵਿਚ, ਮੋਹ ਵਿਚ ਫਸਿਆ ਰਹਿੰਦਾ ਹੈ। ਪਰ ਜਦੋਂ ਉਹ ਗੁਰੂ ਦੇ ਸਰਨ ਆਇਆ, ਗੁਰੂ ਨੇ ਉਸ ਦੇ ਇਹ ਸਾਰੇ ਬੰਧਨ ਕੱਟ ਕੇ ਉਸ ਨੂੰ ਇਹਨਾਂ ਵਿਕਾਰਾਂ ਤੋਂ ਖ਼ਲਾਸੀ ਦੇ ਦਿੱਤੀ।੨।

ਹੇ ਮਨ! ਦੁੱਖ ਸੁਖ ਕਰਦਿਆਂ ਮਨੁੱਖ ਕਦੇ ਮਰਦਾ ਹੈ ਕਦੇ ਜੀਊ ਪੈਂਦਾ ਹੈ, ਦੁੱਖ ਵਾਪਰਿਆਂ ਸਹਿਮ ਜਾਂਦਾ ਹੈ, ਸੁਖ ਮਿਲਣ ਤੇ ਸੌਖਾ ਸਾਹ ਲੈਣ ਲੱਗ ਪੈਂਦਾ ਹੈ। ਇਸ ਤਰ੍ਹਾਂ ਡੁਬਕੀਆਂ ਲੈਂਦਾ ਮਨੁੱਖ ਜਦੋਂ ਗੁਰੂ ਦੀ ਸਰਨ ਆਇਆ, ਗੁਰੂ ਨੇ ਉਸ ਨੂੰ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਸਰਾ ਦੇ ਦਿੱਤਾ।੩।

ਹੇ ਨਾਨਕ! ਜਗਤ ਤ੍ਰਿਸ਼ਨਾ ਦੀ ਅੱਗ ਦੇ ਸਮੁੱੰਦਰ ਵਿਚ ਡੁੱਬ ਰਿਹਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪਿਆ, ਗੁਰੂ ਨੇ ਉਸ ਦੀ ਬਾਂਹ ਫੜ ਕੇ ਉਸ ਨੂੰ ਸੰਸਾਰ-ਸਮੁੱੰਦਰ ਵਿਚੋਂ ਪਾਰ ਲੰਘਾ ਦਿੱਤਾ।੪।੩।੮।

Source: SGPC Official; BaniDB · Read Ang 803 in Sri Guru Granth Sahib Ji

On this day in earlier years

  • Saturday, 28 June 2008 ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ Ang 752 · Raag Soohee
  • Thursday, 28 June 2007 ਸਿਮਰਿ ਸਿਮਰਿ ਪ੍ਰਭ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ Ang 625 · Raag Sorath
  • Wednesday, 28 June 2006 ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ Ang 835 · Raag Bilaaval
  • Tuesday, 28 June 2005 ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ Ang 643 · Raag Sorath
  • Monday, 28 June 2004 ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥੧॥ Ang 801 · Raag Bilaaval
  • Saturday, 28 June 2003 ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ ਸ੍ਰਵਨ ਬਾਨੀ ਸੁਜਸੁ ਪੂਰਿ ਰਾਖਉ ॥ Ang 694 · Raag Dhanaasree