ਹੁਕਮਨਾਮਾ ਸਾਹਿਬ

Hukamnama Sahib

Monday, 29 June 2009

ਸੋਮਵਾਰ, ੧੫ ਹਾੜ (ਸੰਮਤ ੫੪੧ ਨਾਨਕਸ਼ਾਹੀ)

Ang 936

Reading: Permalink

ਗੁਰਮੁਖੀ (Gurmukhi)

ਰਾਮਕਲੀ ਮਹਲਾ ੧ ਦਖਣੀ ਓਅੰਕਾਰੁ

ੴ ਸਤਿਗੁਰ ਪ੍ਰਸਾਦਿ ॥

ਬੀਜਉ ਸੂਝੈ ਕੋ ਨਹੀ ਬਹੈ ਦੁਲੀਚਾ ਪਾਇ ॥

ਨਰਕ ਨਿਵਾਰਣੁ ਨਰਹ ਨਰੁ ਸਾਚਉ ਸਾਚੈ ਨਾਇ ॥

ਵਣੁ ਤ੍ਰਿਣੁ ਢੂਢਤ ਫਿਰਿ ਰਹੀ ਮਨ ਮਹਿ ਕਰਉ ਬੀਚਾਰੁ ॥

ਲਾਲ ਰਤਨ ਬਹੁ ਮਾਣਕੀ ਸਤਿਗੁਰ ਹਾਥਿ ਭੰਡਾਰੁ ॥

ਊਤਮੁ ਹੋਵਾ ਪ੍ਰਭੁ ਮਿਲੈ ਇਕ ਮਨਿ ਏਕੈ ਭਾਇ ॥

ਨਾਨਕ ਪ੍ਰੀਤਮ ਰਸਿ ਮਿਲੇ ਲਾਹਾ ਲੈ ਪਰਥਾਇ ॥

ਰਚਨਾ ਰਾਚਿ ਜਿਨਿ ਰਚੀ ਜਿਨਿ ਸਿਰਿਆ ਆਕਾਰੁ ॥

ਗੁਰਮੁਖਿ ਬੇਅੰਤੁ ਧਿਆਈਐ ਅੰਤੁ ਨ ਪਾਰਾਵਾਰੁ ॥ ੪੬ ॥

ੜਾੜੈ ਰੂੜਾ ਹਰਿ ਜੀਉ ਸੋਈ ॥

ਤਿਸੁ ਬਿਨੁ ਰਾਜਾ ਅਵਰੁ ਨ ਕੋਈ ॥

ੜਾੜੈ ਗਾਰੁੜੁ ਤੁਮ ਸੁਣਹੁ ਹਰਿ ਵਸੈ ਮਨ ਮਾਹਿ ॥

ਗੁਰ ਪਰਸਾਦੀ ਹਰਿ ਪਾਈਐ ਮਤੁ ਕੋ ਭਰਮਿ ਭੁਲਾਹਿ ॥

ਸੋ ਸਾਹੁ ਸਾਚਾ ਜਿਸੁ ਹਰਿ ਧਨੁ ਰਾਸਿ ॥

ਗੁਰਮੁਖਿ ਪੂਰਾ ਤਿਸੁ ਸਾਬਾਸਿ ॥

ਰੂੜੀ ਬਾਣੀ ਹਰਿ ਪਾਇਆ ਗੁਰ ਸਬਦੀ ਬੀਚਾਰਿ ॥

ਆਪੁ ਗਇਆ ਦੁਖੁ ਕਟਿਆ ਹਰਿ ਵਰੁ ਪਾਇਆ ਨਾਰਿ ॥ ੪੭ ॥

ਸੁਇਨਾ ਰੁਪਾ ਸੰਚੀਐ ਧਨੁ ਕਾਚਾ ਬਿਖੁ ਛਾਰੁ ॥

ਸਾਹੁ ਸਦਾਏ ਸੰਚਿ ਧਨੁ ਦੁਬਿਧਾ ਹੋਇ ਖੁਆਰੁ ॥

ਸਚਿਆਰੀ ਸਚੁ ਸੰਚਿਆ ਸਾਚਉ ਨਾਮੁ ਅਮੋਲੁ ॥

ਹਰਿ ਨਿਰਮਾਇਲੁ ਊਜਲੋ ਪਤਿ ਸਾਚੀ ਸਚੁ ਬੋਲੁ ॥

ਸਾਜਨੁ ਮੀਤੁ ਸੁਜਾਣੁ ਤੂ ਤੂ ਸਰਵਰੁ ਤੂ ਹੰਸੁ ॥

ਸਾਚਉ ਠਾਕੁਰੁ ਮਨਿ ਵਸੈ ਹਉ ਬਲਿਹਾਰੀ ਤਿਸੁ ॥

ਮਾਇਆ ਮਮਤਾ ਮੋਹਣੀ ਜਿਨਿ ਕੀਤੀ ਸੋ ਜਾਣੁ ॥

ਬਿਖਿਆ ਅੰਮ੍ਰਿਤੁ ਏਕੁ ਹੈ ਬੂਝੈ ਪੁਰਖੁ ਸੁਜਾਣੁ ॥ ੪੮ ॥

ਖਿਮਾ ਵਿਹੂਣੇ ਖਪਿ ਗਏ ਖੂਹਣਿ ਲਖ ਅਸੰਖ ॥

ਗਣਤ ਨ ਆਵੈ ਕਿਉ ਗਣੀ ਖਪਿ ਖਪਿ ਮੁਏ ਬਿਸੰਖ ॥

ਖਸਮੁ ਪਛਾਣੈ ਆਪਣਾ ਖੂਲੈ ਬੰਧੁ ਨ ਪਾਇ ॥

ਸਬਦਿ ਮਹਲੀ ਖਰਾ ਤੂ ਖਿਮਾ ਸਚੁ ਸੁਖ ਭਾਇ ॥

ਖਰਚੁ ਖਰਾ ਧਨੁ ਧਿਆਨੁ ਤੂ ਆਪੇ ਵਸਹਿ ਸਰੀਰਿ ॥

ਮਨਿ ਤਨਿ ਮੁਖਿ ਜਾਪੈ ਸਦਾ ਗੁਣ ਅੰਤਰਿ ਮਨਿ ਧੀਰ ॥

ਹਉਮੈ ਖਪੈ ਖਪਾਇਸੀ ਬੀਜਉ ਵਥੁ ਵਿਕਾਰੁ ॥

ਜੰਤ ਉਪਾਇ ਵਿਚਿ ਪਾਇਆਨੁ ਕਰਤਾ ਅਲਗੁ ਅਪਾਰੁ ॥ ੪੯ ॥

ਸ੍ਰਿਸਟੇ ਭੇਉ ਨ ਜਾਣੈ ਕੋਇ ॥

ਸ੍ਰਿਸਟਾ ਕਰੈ ਸੁ ਨਿਹਚਉ ਹੋਇ ॥

ਸੰਪੈ ਕਉ ਈਸਰੁ ਧਿਆਈਐ ॥

ਸੰਪੈ ਪੁਰਬਿ ਲਿਖੇ ਕੀ ਪਾਈਐ ॥

ਸੰਪੈ ਕਾਰਣਿ ਚਾਕਰ ਚੋਰ ॥

ਸੰਪੈ ਸਾਥਿ ਨ ਚਾਲੈ ਹੋਰ ॥

ਬਿਨੁ ਸਾਚੇ ਨਹੀ ਦਰਗਹ ਮਾਨੁ ॥

ਹਰਿ ਰਸੁ ਪੀਵੈ ਛੁਟੈ ਨਿਦਾਨਿ ॥ ੫੦ ॥

English Translation

RAAMKALEE, FIRST MEHL, DAKHANEE, ONGKAAR:

ONE UNIVERSAL CREATOR GOD. BY THE GRACE OF THE TRUE GURU:

I cannot conceive of any other, who could be seated upon the royal cushions. The Supreme Man of men eradicates hell; He is True, and True is His Name. I wandered around searching for Him in the forests and meadows; I contemplate Him within my mind. The treasures of myriads of pearls, jewels and emeralds are in the hands of the True Guru. Meeting with God, I am exalted and elevated; I love the One Lord single-mindedly. O Nanak, one who lovingly meets with his Beloved, earns profit in the world hereafter. He who created and formed the creation, made your form as well. As Gurmukh, meditate on the Infinite Lord, who has no end or limitation. || 46 ||

Rharha: The Dear Lord is beautiful; There is no other king, except Him. Rharha: Listen to the spell, and the Lord will come to dwell in your mind. By Guru’s Grace, one finds the Lord; do not be deluded by doubt. He alone is the true banker, who has the capital of the wealth of the Lord. The Gurmukh is perfect — applaud him! Through the beautiful Word of the Guru’s Bani, the Lord is obtained; contemplate the Word of the Guru’s Shabad. Self-conceit is eliminated, and pain is eradicated; the soul bride obtains her Husband Lord. || 47 ||

He hoards gold and silver, but this wealth is false and poisonous, nothing more than ashes. He calls himself a banker, gathering wealth, but he is ruined by his dual-mindedness. The truthful ones gather Truth; the True Name is priceless. The Lord is immaculate and pure; through Him, their honor is true, and their speech is true. You are my friend and companion, all-knowing Lord; You are the lake, and You are the swan. I am a sacrifice to that being, whose mind is filled with the True Lord and Master. Know the One who created love and attachment to Maya, the Enticer. One who realizes the all-knowing Primal Lord, looks alike upon poison and nectar. || 48 ||

Without patience and forgiveness, countless hundreds of thousands have perished. Their numbers cannot be counted; how could I count them? Bothered and bewildered, uncounted numbers have died. One who realizes his Lord and Master is set free, and not bound by chains. Through the Word of the Shabad, enter the Mansion of the Lord’s Presence; you shall be blessed with patience, forgiveness, truth and peace. Partake of the true wealth of meditation, and the Lord Himself shall abide within your body. With mind, body and mouth, chant His Glorious Virtues forever; courage and composure shall enter deep within your mind. Through egotism, one is distracted and ruined; other than the Lord, all things are corrupt. Forming His creatures, He placed Himself within them; the Creator is unattached and infinite. || 49 ||

No one knows the mystery of the Creator of the World. Whatever the Creator of the World does, is certain to occur. For wealth, some meditate on the Lord. By pre-ordained destiny, wealth is obtained. For the sake of wealth, some become servants or thieves. Wealth does not go along with them when they die; it passes into the hands of others. Without Truth, honor is not obtained in the Court of the Lord. Drinking in the subtle essence of the Lord, one is emancipated in the end. || 50 ||

ਪੰਜਾਬੀ ਵਿਆਖਿਆ (Punjabi Explanation)

ਮੈਨੂੰ ਕੋਈ ਹੋਰ ਦੂਜਾ ਐਸਾ ਨਹੀਂ ਸੁੱਝਦਾ ਜੋ (ਸਦਾ ਲਈ) ਆਸਣ ਵਿਛਾ ਕੇ ਬੈਠ ਸਕੇ (ਭਾਵ, ਜੋ ਸਾਰੇ ਜਗਤ ਦਾ ਅਟੱਲ ਮਾਲਕ ਅਖਵਾ ਸਕੇ); ਜੀਵਾਂ ਦੇ ਨਰਕ ਦੂਰ ਕਰਨ ਵਾਲਾ ਤੇ ਜੀਵਾਂ ਦਾ ਮਾਲਕ ਸਦਾ ਕਾਇਮ ਰਹਿਣ ਵਾਲਾ ਇਕ ਪ੍ਰਭੂ ਹੀ ਹੈ ਜੋ ਨਾਮ (ਸਿਮਰਨ) ਦੀ ਰਾਹੀਂ (ਮਿਲਦਾ) ਹੈ । (ਉਸ ਪ੍ਰਭੂ ਦੀ ਖ਼ਾਤਰ) ਮੈਂ ਜੰਗਲ-ਬੇਲਾ ਢੂੰਢ ਢੂੰਢ ਕੇ ਥੱਕ ਗਈ ਹਾਂ, (ਹੁਣ ਜਦੋਂ) ਮੈਂ ਮਨ ਵਿਚ ਸੋਚਦੀ ਹਾਂ (ਤਾਂ ਸਮਝ ਆਈ ਹੈ ਕਿ) ਲਾਲਾਂ ਰਤਨਾਂ ਤੇ ਮੋਤੀਆਂ (ਭਾਵ, ਰੱਬੀ ਗੁਣਾਂ) ਦਾ ਖ਼ਜ਼ਾਨਾ ਸਤਿਗੁਰੂ ਦੇ ਹੱਥ ਵਿਚ ਹੈ; ਜੇ ਮੈਂ ਇਕ-ਮਨ ਹੋ ਕੇ (ਸਿਮਰਨ ਕਰ ਕੇ) ਸੁੱਧ-ਆਤਮਾ ਹੋ ਜਾਵਾਂ ਤਾਂ ਮੈਨੂੰ ਪ੍ਰਭੂ ਮਿਲ ਪਏ । ਹੇ ਨਾਨਕ! ਜੋ ਜੀਵ ਪ੍ਰੀਤਮ-ਪ੍ਰਭੂ ਦੇ ਪਿਆਰ ਵਿਚ ਜੁੜੇ ਹੋਏ ਹਨ ਉਹ ਪਰਲੋਕ ਦੀ ਖੱਟੀ ਖੱਟ ਲੈਂਦੇ ਹਨ । (ਹੇ ਪਾਂਡੇ!) ਜਿਸ (ਪ੍ਰਭੂ) ਨੇ ਰਚਨਾ ਰਚੀ ਹੈ ਜਿਸ ਨੇ ਜਗਤ ਦਾ ਢਾਂਚਾ ਬਣਾਇਆ ਹੈ, ਜੋ ਆਪ ਬੇਅੰਤ ਹੈ, ਜਿਸ ਦਾ ਅੰਤ ਤੇ ਹੱਦ-ਬੰਨਾ ਨਹੀਂ ਪਾਇਆ ਜਾ ਸਕਦਾ, ਉਸ ਨੂੰ ਗੁਰੂ ਦੇ ਦੱਸੇ ਹੋਏ ਰਾਹ ਤੇ ਤੁਰਿਆਂ ਹੀ ਸਿਮਰਿਆ ਜਾ ਸਕਦਾ ਹੈ।੪੬।

ਉਹ ਪ੍ਰਭੂ ਹੀ (ਸਭ ਤੋਂ ਵਧੀਕ) ਸੁੰਦਰ ਹੈ, ਉਸ ਤੋਂ ਬਿਨਾ ਹੋਰ ਕੋਈ (ਭਾਵ, ਉਸ ਦੇ ਬਰਾਬਰ ਦਾ) ਹਾਕਮ ਨਹੀਂ ਹੈ । (ਹੇ ਪਾਂਡੇ!) ਤੂੰ ਮਨ ਨੂੰ ਵੱਸ ਕਰਨ ਲਈ (‘ਗੁਰ-ਸ਼ਬਦ’-ਰੂਪ) ਮੰਤ੍ਰ ਸੁਣ (ਇਸ ਨਾਲ) ਇਹ ਪ੍ਰਭੂ ਮਨ ਵਿਚ ਆ ਵੱਸੇਗਾ । (ਪਰ) ਮਤਾਂ ਕੋਈ ਕਿਸੇ ਭੁਲੇਖੇ ਵਿਚ ਪਏ, (ਕਿ ਪ੍ਰਭੂ ਗੁਰੂ ਤੋਂ ਬਿਨਾ ਪ੍ਰਾਪਤ ਹੋ ਸਕਦਾ ਹੈ) ਪ੍ਰਭੂ (ਤਾਂ) ਗੁਰੂ ਦੀ ਮੇਹਰ ਨਾਲ ਹੀ ਮਿਲਦਾ ਹੈ । ਗੁਰੂ ਹੀ ਸੱਚਾ ਸ਼ਾਹ ਹੈ ਜਿਸ ਦੇ ਪਾਸ ਪ੍ਰਭੂ ਦਾ ਨਾਮ-ਰੂਪ ਪੂੰਜੀ ਹੈ, ਗੁਰੂ ਹੀ ਪੂਰਨ ਪੁਰਖ ਹੈ, ਗੁਰੂ ਨੂੰ ਹੀ ਧੰਨ ਧੰਨ (ਆਖੋ) । (ਜਿਸ ਕਿਸੇ ਨੂੰ ਮਿਲਿਆ ਹੈ) ਸਤਿਗੁਰੂ ਦੀ ਸੁੰਦਰ ਬਾਣੀ ਦੀ ਰਾਹੀਂ ਹੀ, ਗੁਰੂ ਦੇ ਸ਼ਬਦ ਦੀ ਵਿਚਾਰ ਦੀ ਰਾਹੀਂ ਹੀ ਪ੍ਰਭੂ ਮਿਲਿਆ ਹੈ; (ਗੁਰ-ਸ਼ਬਦ ਦੀ ਰਾਹੀਂ ਜਿਸ ਦਾ) ਆਪਾ-ਭਾਵ ਦੂਰ ਹੋਇਆ ਹੈ (ਹਉਮੈ ਦਾ) ਦੁੱਖ ਕੱਟਿਆ ਗਿਆ ਹੈ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਖਸਮ ਲੱਭ ਲਿਆ ਹੈ।੪੭।

(ਆਮ ਤੌਰ ਤੇ ਜਗਤ ਵਿਚ) ਸੋਨਾ ਚਾਂਦੀ ਹੀ ਇਕੱਠਾ ਕਰੀਦਾ ਹੈ, ਪਰ ਇਹ ਧਨ ਹੋਛਾ ਹੈ, ਵਿਹੁ (-ਰੂਪ, ਭਾਵ, ਦੁਖਦਾਈ) ਹੈ, ਤੁੱਛ ਹੈ । ਜੋ ਮਨੁੱਖ (ਇਹ) ਧਨ ਜੋੜ ਕੇ (ਆਪਣੇ ਆਪ ਨੂੰ) ਸ਼ਾਹ ਸਦਾਂਦਾ ਹੈ ਉਹ ਮੇਰ-ਤੇਰ ਵਿਚ ਦੁਖੀ ਹੁੰਦਾ ਹੈ । ਸੱਚੇ ਵਪਾਰੀਆਂ ਨੇ ਸਦਾ-ਥਿਰ ਰਹਿਣ ਵਾਲਾ ਨਾਮ-ਧਨ ਇਕੱਠਾ ਕੀਤਾ ਹੈ, ਸੱਚਾ ਅਮੋਲਕ ਨਾਮ ਵਿਹਾਝਿਆ ਹੈ, ਉੱਜਲ ਤੇ ਪਵਿਤ੍ਰ ਪ੍ਰਭੂ (ਦਾ ਨਾਮ ਖੱਟਿਆ ਹੈ), ਉਹਨਾਂ ਨੂੰ ਸੱਚੀ ਇੱਜ਼ਤ ਮਿਲਦੀ ਹੈ (ਪ੍ਰਭੂ ਦਾ) ਸੱਚਾ (ਮਿੱਠਾ ਆਦਰ ਵਾਲਾ) ਬੋਲ (ਮਿਲਦਾ ਹੈ) । (ਹੇ ਪਾਂਡੇ! ਤੂੰ ਭੀ ਮਨ ਦੀ ਪੱਟੀ ਉਤੇ ਗੋਪਾਲ ਦਾ ਨਾਮ ਲਿਖ ਤੇ ਉਸ ਅੱਗੇ ਇਉਂ ਅਰਦਾਸ ਕਰ—ਹੇ ਪ੍ਰਭੂ!) ਤੂੰ ਹੀ (ਸੱਚਾ) ਸਿਆਣਾ ਸੱਜਣ ਮਿੱਤਰ ਹੈਂ, ਤੂੰ ਹੀ (ਜਗਤ-ਰੂਪ) ਸਰੋਵਰ ਹੈਂ ਤੇ ਤੂੰ ਹੀ (ਇਸ ਸਰੋਵਰ ਦਾ ਜੀਵ-ਰੂਪ ਹੰਸ ਹੈਂ; ਮੈਂ ਸਦਕੇ ਹਾਂ ਉਸ (ਹੰਸ) ਤੋਂ ਜਿਸ ਦੇ ਮਨ ਵਿਚ ਤੂੰ ਸੱਚਾ ਠਾਕੁਰ ਵੱਸਦਾ ਹੈਂ । (ਹੇ ਪਾਂਡੇ!) ਉਸ ਗੋਪਾਲ ਨੂੰ ਚੇਤੇ ਰੱਖ ਜਿਸ ਨੇ ਮੋਹਣੀ ਮਾਇਆ ਦੀ ਮਮਤਾ (ਜੀਵਾਂ ਨੂੰ) ਲਾ ਦਿੱਤੀ ਹੈ, ਜਿਸ ਕਿਸੇ ਨੇ ਉਸ ਸੁਜਾਨ ਪੁਰਖ ਪ੍ਰਭੂ ਨੂੰ ਸਮਝ ਲਿਆ ਹੈ, ਉਸ ਲਈ ਸਿਰਫ਼ (ਨਾਮ-) ਅੰਮ੍ਰਿਤ ਹੀ ‘ਮਾਇਆ’ ਹੈ।੪੮।

(ਮੋਹਣੀ ਮਾਇਆ ਦੀ ਮਮਤਾ ਤੋਂ ਪੈਦਾ ਹੋਏ ਵਿਤਕਰੇ ਦੇ ਕਾਰਨ) ਖਿਮਾ-ਹੀਣ ਹੋ ਕੇ ਬੇਅੰਤ, ਲੱਖਾਂ ਅਣਗਿਣਤ ਜੀਵ ਖਪ ਮੋਏ ਹਨ, ਗਿਣੇ ਨਹੀਂ ਜਾ ਸਕਦੇ, ਗਿਣਤੀ ਦਾ ਕੀਹ ਲਾਭ? ਅਣਗਿਣਤ ਹੀ ਜੀਵ (ਖਿਮਾ-ਵਿਹੂਣੇ ਹੋ ਕੇ) ਖ਼ੁਆਰ ਹੋਏ ਹਨ । ਜੋ ਮਨੁੱਖ ਆਪਣੇ ਮਾਲਕ-ਪ੍ਰਭੂ ਨੂੰ ਪਛਾਣਦਾ ਹੈ, ਉਹ ਖੁਲ੍ਹੇ ਦਿਲ ਵਾਲਾ ਹੋ ਜਾਂਦਾ ਹੈ, ਤੰਗ-ਦਿਲੀ (ਉਸ ਵਿਚ) ਨਹੀਂ ਰਹਿੰਦੀ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਟਿਕ ਜਾਂਦਾ ਹੈ (ਭਾਵ, ਜਿਗਰੇ ਵਾਲਾ ਹੋ ਜਾਂਦਾ ਹੈ); (ਹੇ ਪ੍ਰਭੂ!) ਤੂੰ ਉਸ ਨੂੰ ਪ੍ਰਤੱਖ ਦਿੱਸ ਪੈਂਦਾ ਹੈਂ, ਖਿਮਾ ਤੇ ਸੱਚ ਉਸ ਨੂੰ ਸੁਖੈਨ ਹੀ ਮਿਲ ਜਾਂਦੇ ਹਨ । (ਹੇ ਪ੍ਰਭੂ!) ਤੂੰ ਹੀ ਉਸ ਦਾ (ਜ਼ਿੰਦਗੀ ਦੇ ਸਫ਼ਰ ਦਾ) ਖ਼ਰਚ ਬਣ ਜਾਂਦਾ ਹੈਂ, ਤੂੰ ਹੀ ਉਸ ਦਾ ਖਰਾ (ਸੱਚਾ) ਧਨ ਹੋ ਜਾਂਦਾ ਹੈਂ, ਤੂੰ ਆਪ ਹੀ ਉਸ ਦਾ ਧਿਆਨ (ਭਾਵ, ਸੁਰਤਿ ਦਾ ਨਿਸ਼ਾਨਾ) ਬਣ ਜਾਂਦਾ ਹੈਂ, ਤੂੰ ਆਪ ਹੀ ਉਸ ਦੇ ਸਰੀਰ ਵਿਚ (ਪ੍ਰਤੱਖ) ਵੱਸਣ ਲੱਗ ਪੈਂਦਾ ਹੈਂ, ਉਹ ਮਨੋਂ ਤਨੋਂ ਮੂੰਹੋਂ ਸਦਾ (ਤੈਨੂੰ ਹੀ) ਜਪਦਾ ਹੈ, ਉਸ ਦੇ ਅੰਦਰ (ਤੇਰੇ) ਗੁਣ ਪੈਦਾ ਹੋ ਜਾਂਦੇ ਹਨ, ਉਸ ਦੇ ਮਨ ਵਿਚ ਧੀਰਜ ਆ ਜਾਂਦੀ ਹੈ । (ਗੋਪਾਲ ਦੇ ਨਾਮ ਤੋਂ ਬਿਨਾ) ਦੂਜਾ ਪਦਾਰਥ ਵਿਕਾਰ (-ਰੂਪ) ਹੈ, (ਇਸ ਦੇ ਕਾਰਨ) ਜੀਵ ਹਉਮੈ ਵਿਚ ਖਪਦਾ ਖਪਾਂਦਾ ਹੈ । (ਅਚਰਜ ਹੀ ਖੇਡ ਹੈ!) ਕਰਤਾਰ ਨੇ ਜੰਤ ਪੈਦਾ ਕਰ ਕੇ (ਹਉਮੈ) ਵਿਚ ਪਾ ਦਿੱਤੇ ਹਨ, (ਪਰ) ਉਹ ਆਪ ਬੇਅੰਤ ਕਰਤਾਰ ਵੱਖਰਾ ਹੀ ਰਹਿੰਦਾ ਹੈ।੪੯।

ਕੋਈ ਜੀਵ ਸਿਰਜਣਹਾਰ-ਪ੍ਰਭੂ ਦਾ ਭੇਤ ਨਹੀਂ ਪਾ ਸਕਦਾ (ਤੇ, ਕੋਈ ਉਸ ਦੀ ਰਜ਼ਾ ਵਿਚ ਦਖ਼ਲ ਨਹੀਂ ਦੇ ਸਕਦਾ, ਕਿਉਂਕਿ ਜਗਤ ਵਿਚ) ਜ਼ਰੂਰ ਉਹੀ ਹੁੰਦਾ ਹੈ ਜੋ ਸਿਰਜਣਹਾਰ-ਕਰਤਾਰ ਕਰਦਾ ਹੈ । (ਸਿਰਜਣਹਾਰ ਦੀ ਇਹ ਇਕ ਅਜਬ ਖੇਡ ਹੈ ਕਿ ਆਮ ਤੌਰ ਤੇ ਮਨੁੱਖ) ਧਨ ਦੀ ਖ਼ਾਤਰ ਹੀ ਪਰਮਾਤਮਾ ਨੂੰ ਧਿਆਉਂਦਾ ਹੈ, ਤੇ ਹੁਣ ਤਕ ਦੀ ਕੀਤੀ ਮਿਹਨਤ ਦੇ ਲਿਖੇ ਅਨੁਸਾਰ ਧਨ ਮਿਲ (ਭੀ) ਜਾਂਦਾ ਹੈ । ਧਨ ਦੀ ਖ਼ਾਤਰ ਮਨੁੱਖ ਦੂਜਿਆਂ ਦੇ ਨੌਕਰ (ਭੀ) ਬਣਦੇ ਹਨ, ਚੋਰ (ਭੀ) ਬਣਦੇ ਹਨ (ਭਾਵ, ਚੋਰੀ ਭੀ ਕਰਦੇ ਹਨ) । ਪਰ ਧਨ ਕਿਸੇ ਦੇ ਨਾਲ ਨਹੀਂ ਨਿਭਦਾ, (ਮਰਨ ਤੇ) ਹੋਰਨਾਂ ਦਾ ਬਣ ਜਾਂਦਾ ਹੈ । ਸਦਾ-ਥਿਰ ਰਹਿਣ ਵਾਲਾ ਗੋਪਾਲ (ਦੇ ਨਾਮ) ਤੋਂ ਬਿਨਾ ਉਸ ਦੀ ਹਜ਼ੂਰੀ ਵਿਚ ਆਦਰ ਨਹੀਂ ਮਿਲਦਾ । ਜੋ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਪੀਂਦਾ ਹੈ ਉਹ (ਸੰਪੈ-ਧਨ ਦੇ ਮੋਹ ਤੋਂ) ਅੰਤ ਨੂੰ ਬਚ ਜਾਂਦਾ ਹੈ।੫੦।

Source: SGPC Official · Read Ang 936 in Sri Guru Granth Sahib Ji

On this day in earlier years

  • Sunday, 29 June 2008 ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ Ang 761 · Raag Soohee
  • Friday, 29 June 2007 ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ Ang 773 · Raag Soohee
  • Thursday, 29 June 2006 ਜੰਤ ਅਪਨੇ ਕਉ ਦੀਜਹਿ ਹਾਥ ॥੧॥ ਰਹਾਉ ॥ Ang 867 · Raag Gond
  • Wednesday, 29 June 2005 ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ Ang 565 · Raag Vadhans
  • Tuesday, 29 June 2004 ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ Ang 543 · Raag Bihaagraa
  • Sunday, 29 June 2003 ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥ Ang 727 · Raag Tilang