ਹੁਕਮਨਾਮਾ ਸਾਹਿਬ

Hukamnama Sahib

Monday, 06 July 2009

ਸੋਮਵਾਰ, ੨੨ ਹਾੜ (ਸੰਮਤ ੫੪੧ ਨਾਨਕਸ਼ਾਹੀ)

Ang 743 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਦੀਨੁ ਛਡਾਇ ਦੁਨੀ ਜੋ ਲਾਏ ॥

dheen chhaddai dhunee jo laae ||

ਦੁਹੀ ਸਰਾਈ ਖੁਨਾਮੀ ਕਹਾਏ ॥੧॥

dhuhee saraiee khunaamee kahaae ||1||

ਜੋ ਤਿਸੁ ਭਾਵੈ ਸੋ ਪਰਵਾਣੁ ॥

jo tis bhaavai so paravaan ||

ਆਪਣੀ ਕੁਦਰਤਿ ਆਪੇ ਜਾਣੁ ॥੧॥ ਰਹਾਉ ॥

aapanee kudharat aape jaan ||1|| rahaau ||

ਸਚਾ ਧਰਮੁ ਪੁੰਨੁ ਭਲਾ ਕਰਾਏ ॥

sachaa dharam pu(n)n bhalaa karaae ||

ਦੀਨ ਕੈ ਤੋਸੈ ਦੁਨੀ ਨ ਜਾਏ ॥੨॥

dheen kai tosai dhunee na jaae ||2||

ਸਰਬ ਨਿਰੰਤਰਿ ਏਕੋ ਜਾਗੈ ॥

sarab nira(n)tar eko jaagai ||

ਜਿਤੁ ਜਿਤੁ ਲਾਇਆ ਤਿਤੁ ਤਿਤੁ ਕੋ ਲਾਗੈ ॥੩॥

jit jit laiaa tit tit ko laagai ||3||

ਅਗਮ ਅਗੋਚਰੁ ਸਚੁ ਸਾਹਿਬੁ ਮੇਰਾ ॥

agam agochar sach saahib meraa ||

ਨਾਨਕੁ ਬੋਲੈ ਬੋਲਾਇਆ ਤੇਰਾ ॥੪॥੨੩॥੨੯॥

naanak bolai bolaiaa teraa ||4||23||29||

English Translation

SOOHEE, FIFTH MEHL:

One who withdraws from God’s Path, and attaches himself to the world, is known as a sinner in both worlds. || 1 ||

He alone is approved, who pleases the Lord. Only He Himself knows His creative omnipotence. || 1 || Pause ||

One who practices truth, righteous living, charity and good deeds, has the supplies for God’s Path. Worldly success shall not fail him. || 2 ||

Within and among all, the One Lord is awake. As He attaches us, so are we attached. || 3 ||

You are inaccessible and unfathomable, O my True Lord and Master. Nanak speaks as You inspire him to speak. || 4 || 23 || 29 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨਾਮ-ਧਨ ਵਿਹਾਝਣ ਵਲੋਂ ਹਟਾ ਕੇ ਦੁਨੀਆ ਦੇ ਧਨ ਵਲ ਲਾ ਦੇਂਦਾ ਹੈ, ਉਹ ਮਨੁੱਖ ਦੋਹਾਂ ਜਹਾਨਾਂ ਵਿਚ (ਇਸ ਲੋਕ ਤੇ ਪਰਲੋਕ ਵਿਚ) ਗੁਨਹਗਾਰ ਅਖਵਾਂਦਾ ਹੈ।੧।

ਹੇ ਭਾਈ! ਪਰਮਾਤਮਾ ਆਪਣੀ ਰਚੀ ਸ੍ਰਿਸ਼ਟੀ ਬਾਰੇ ਆਪ ਹੀ ਸਭ ਕੁਝ ਜਾਣਨ ਵਾਲਾ ਹੈ । ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਜੀਵਾਂ ਨੂੰ ਉਹੀ ਕੁਝ ਸਿਰ-ਮੱਥੇ ਮੰਨਣਾ ਪੈਂਦਾ ਹੈ (ਉਹੀ ਕੁਝ ਜੀਵ ਕਰਦੇ ਹਨ)।੧।ਰਹਾਉ।

ਹੇ ਭਾਈ! (ਜਿਸ ਮਨੁੱਖ ਪਾਸੋਂ ਪਰਮਾਤਮਾ) ਸਦਾ-ਥਿਰ ਰਹਿਣ ਵਾਲਾ (ਨਾਮ-ਸਿਮਰਨ-) ਧਰਮ ਕਰਾਂਦਾ ਹੈ, (ਨਾਮ-ਸਿਮਰਨ ਦਾ) ਨੇਕ ਭਲਾ ਕੰਮ ਕਰਾਂਦਾ ਹੈ, ਨਾਮ-ਧਨ ਇਕੱਠਾ ਕਰਦਿਆਂ ਉਸ ਦੀ ਇਹ ਦੁਨੀਆ ਭੀ ਨਹੀਂ ਵਿਗੜਦੀ।੨।

ਹੇ ਭਾਈ! (ਜੀਵਾਂ ਦੇ ਕੀਹ ਵੱਸ?) ਹਰੇਕ ਜੀਵ ਉਸੇ ਉਸੇ ਕੰਮ ਵਿਚ ਲੱਗਦਾ ਹੈ ਜਿਸ ਜਿਸ ਕੰਮ ਵਿਚ ਪਰਮਾਤਮਾ ਲਾਂਦਾ ਹੈ।੩।

ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਮੇਰਾ ਮਾਲਕ ਹੈਂ, ਤੂੰ ਅਪਹੁੰਚ ਹੈਂ, ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚਿਆ ਨਹੀਂ ਜਾ ਸਕਦਾ । (ਤੇਰਾ ਦਾਸ) ਨਾਨਕ ਤੇਰਾ ਪ੍ਰੇਰਿਆ ਹੋਇਆ ਹੀ ਤੇਰਾ ਨਾਮ ਉਚਾਰ ਸਕਦਾ ਹੈ।੪।੨੩।੨੯।

Source: SGPC Official; BaniDB · Read Ang 743 in Sri Guru Granth Sahib Ji

On this day in earlier years

  • Sunday, 06 July 2008 ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ Ang 698 · Raag Jaithsree
  • Friday, 06 July 2007 ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ Ang 568 · Raag Vadhans
  • Thursday, 06 July 2006 ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ Ang 727 · Raag Tilang
  • Wednesday, 06 July 2005 ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ Ang 665 · Raag Dhanaasree
  • Tuesday, 06 July 2004 ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ Ang 547 · Raag Bihaagraa
  • Sunday, 06 July 2003 ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ Ang 615 · Raag Sorath