ਹੁਕਮਨਾਮਾ ਸਾਹਿਬ

Hukamnama Sahib

Wednesday, 15 July 2009

ਬੁੱਧਵਾਰ, ੩੧ ਹਾੜ (ਸੰਮਤ ੫੪੧ ਨਾਨਕਸ਼ਾਹੀ)

Ang 741 · Raag Soohee · Guru Arjan Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੫ ॥

soohee mahalaa panjavaa ||

ਜੀਵਤ ਮਰੈ ਬੁਝੈ ਪ੍ਰਭੁ ਸੋਇ ॥

jeevat marai bujhai prabh soi ||

ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥

tis jan karam paraapat hoi ||1||

ਸੁਣਿ ਸਾਜਨ ਇਉ ਦੁਤਰੁ ਤਰੀਐ ॥

sun saajan iau dhutar tareeaai ||

ਮਿਲਿ ਸਾਧੂ ਹਰਿ ਨਾਮੁ ਉਚਰੀਐ ॥੧॥ ਰਹਾਉ ॥

mil saadhoo har naam uchareeaai ||1|| rahaau ||

ਏਕ ਬਿਨਾ ਦੂਜਾ ਨਹੀ ਜਾਨੈ ॥

ek binaa dhoojaa nahee jaanai ||

ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥੨॥

ghaT ghaT a(n)tar paarabraham pachhaanai ||2||

ਜੋ ਕਿਛੁ ਕਰੈ ਸੋਈ ਭਲ ਮਾਨੈ ॥

jo kichh karai soiee bhal maanai ||

ਆਦਿ ਅੰਤ ਕੀ ਕੀਮਤਿ ਜਾਨੈ ॥੩॥

aadh a(n)t kee keemat jaanai ||3||

ਕਹੁ ਨਾਨਕ ਤਿਸੁ ਜਨ ਬਲਿਹਾਰੀ ॥

kahu naanak tis jan balihaaree ||

ਜਾ ਕੈ ਹਿਰਦੈ ਵਸਹਿ ਮੁਰਾਰੀ ॥੪॥੧੫॥੨੧॥

jaa kai hiradhai vaseh muraaree ||4||15||21||

English Translation

SOOHEE, FIFTH MEHL:

One who remains dead while yet alive understands God. He meets that humble being according to the karma of his past actions. || 1 ||

Listen, O friend — this is how to cross over the terrifying world-ocean. Meet with the Holy, and chant the Lord’s Name || 1 || Pause ||

There is no other to know, except for the One Lord. So realize that the Supreme Lord God is within each and every heart. || 2 ||

Whatever He does, accept that as good. Know the value of the beginning and the end. || 3 ||

Says Nanak, I am a sacrifice to that humble being, within whose heart the Lord dwells. || 4 || 15 || 21 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜੇਹੜਾ ਮਨੁੱਖ ਦੁਨੀਆ ਦੀ ਕਾਰ ਕਰਦਾ ਹੋਇਆ ਹੀ ਦੁਨਿਆ ਦਾ ਮੋਹ ਤਿਆਗ ਦੇਂਦਾ ਹੈ, ਉਹ ਮਨੁੱਖ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ। ਉਸ ਮਨੁੱਖ ਨੂੰ ਪਰਮਾਤਮਾ ਦੀ ਕਿਰਪਾ ਨਾਲ ਪਰਮਾਤਮਾ ਦਾ ਮਿਲਾਪ ਪ੍ਰਾਪਤ ਹੋ ਜਾਂਦਾ ਹੈ।੧।

ਹੇ ਸੱਜਣ! ਮੇਰੀ ਬੇਨਤੀ ਸੁਣ। ਸੰਸਾਰ-ਸਮੁੰਦਰ ਤੋਂ ਪਾਰ ਲੰਘਣਾ ਬਹੁਤ ਔਖਾ ਹੈ, ਇਸ ਤੋਂ ਸਿਰਫ਼ ਇਸ ਤਰੀਕੇ ਨਾਲ ਪਾਰ ਲੰਘ ਸਕੀਦਾ ਹੈ ਕਿ ਗੁਰੂ ਨੂੰ ਮਿਲਕੇ ਪਰਮਾਤਮਾ ਦਾ ਨਾਮ ਸਿਮਰਿਆ ਜਾਏ।੧।ਰਹਾਉ।

ਹੇ ਭਾਈ! ਜੇਹੜਾ ਮਨੁੱਖ ਇੱਕ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨਾਲ ਦਿਲੀ ਸਾਂਝ ਨਹੀਂ ਪਾਉਂਦਾ, ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣ ਲੈਂਦਾ ਹੈ।੨।

ਜੋ ਕੁਝ ਭੀ ਪਰਮਾਤਮਾ ਕਰਦਾ ਹੈ, ਜੇਹੜਾ ਮਨੁੱਖ ਹਰੇਕ ਉਸ ਕੰਮ ਨੂੰ ਦੁਨੀਆ ਵਾਸਤੇ ਭਲਾ ਮੰਨਦਾ ਹੈ, ਉਹ ਮਨੁੱਖ ਸਦਾ ਹੀ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਕਦਰ ਸਮਝ ਲੈਂਦਾ ਹੈ।੩।

ਹੇ ਨਾਨਕ! ਆਖ- ਹੇ ਪ੍ਰਭੂ! ਜਿਸ ਮਨੁੱਖ ਦੇ ਹਿਰਦੇ ਵਿਚ ਸਦਾ ਤੂੰ ਵੱਸਦਾ ਹੈਂ, ਜਿਸ ਨੂੰ ਸਦਾ ਤੂੰ ਚੇਤੇ ਰਹਿੰਦਾ ਹੈ, ਉਸ ਮਨੁੱਖ ਤੋਂ ਮੈਂ ਕੁਰਬਾਨ ਜਾਂਦਾ ਹਾਂ।੪।੧੫।੨੧।

Source: SGPC Official; BaniDB · Read Ang 741 in Sri Guru Granth Sahib Ji

On this day in earlier years

  • Tuesday, 15 July 2008 ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ Ang 709 · Raag Jaithsree
  • Sunday, 15 July 2007 ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥ Ang 893 · Raag Raamkalee
  • Saturday, 15 July 2006 ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ Ang 692 · Raag Dhanaasree
  • Friday, 15 July 2005 ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ Ang 696 · Raag Jaithsree
  • Thursday, 15 July 2004 ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ Ang 613 · Raag Sorath
  • Tuesday, 15 July 2003 ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥੧॥ Ang 699 · Raag Jaithsree