ਹੁਕਮਨਾਮਾ ਸਾਹਿਬ

Hukamnama Sahib

Friday, 17 July 2009

ਸ਼ੁੱਕਰਵਾਰ, ੨ ਸਾਵਣ (ਸੰਮਤ ੫੪੧ ਨਾਨਕਸ਼ਾਹੀ)

Ang 684 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਗੁਰ ਕੇ ਚਰਨ ਜੀਅ ਕਾ ਨਿਸਤਾਰਾ ॥

gur ke charan jeea kaa nisataaraa ||

ਸਮੁੰਦੁ ਸਾਗਰੁ ਜਿਨਿ ਖਿਨ ਮਹਿ ਤਾਰਾ ॥੧॥ ਰਹਾਉ ॥

samu(n)dh saagar jin khin meh taaraa ||1|| rahaau ||

ਕੋਈ ਹੋਆ ਕ੍ਰਮ ਰਤੁ ਕੋਈ ਤੀਰਥ ਨਾਇਆ ॥

koiee hoaa karam rat koiee teerath naiaa ||

ਦਾਸੰੀ ਹਰਿ ਕਾ ਨਾਮੁ ਧਿਆਇਆ ॥੧॥

dhaasa(n)ee har kaa naam dhiaaiaa ||1||

ਬੰਧਨ ਕਾਟਨਹਾਰੁ ਸੁਆਮੀ ॥

ba(n)dhan kaaTanahaar suaamee ||

ਜਨ ਨਾਨਕੁ ਸਿਮਰੈ ਅੰਤਰਜਾਮੀ ॥੨॥੩॥੫੭॥

jan naanak simarai a(n)tarajaamee ||2||3||57||

English Translation

DHANAASAREE, FIFTH MEHL:

The Guru’s feet emancipate the soul. They carry it across the world-ocean in an instant. || 1 || Pause ||

Some love rituals, and some bathe at sacred shrines of pilgrimage. The Lord’s slaves meditate on His Name. || 1 ||

The Lord Master is the Breaker of bonds. Servant Nanak meditates in remembrance on the Lord, the Inner-knower, the Searcher of hearts. || 2 || 3 || 57 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਿਸ ਗੁਰੂ ਨੇ ਸ਼ਰਨ ਆਏ ਮਨੁੱਖ ਨੂੰ ਸਦਾ ਇਕ ਛਿਨ ਵਿਚ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦਿੱਤਾ; ਉਸ ਗੁਰੂ ਦੇ ਚਰਨਾਂ ਦਾ ਧਿਆਨ ਜਿੰਦ ਵਾਸਤੇ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਵਸੀਲਾ ਹਨ।੧।ਰਹਾਉ।

ਹੇ ਭਾਈ! ਕੋਈ ਮਨੁੱਖ ਧਾਰਮਿਕ ਰਸਮਾਂ ਦਾ ਪ੍ਰੇਮੀ ਬਣ ਜਾਂਦਾ ਹੈ; ਕੋਈ ਮਨੁੱਖ ਤੀਰਥਾਂ ਉੱਤੇ ਇਸ਼ਨਾਨ ਕਰਦਾ ਫਿਰਦਾ ਹੈ। ਪਰਮਾਤਮਾ ਦੇ ਦਾਸਾਂ ਨੇ ਸਦਾ ਪਰਮਾਤਮਾ ਦਾ ਨਾਮ ਹੀ ਸਿਮਰਿਆ ਹੈ।੧।

ਹੇ ਭਾਈ! ਦਾਸ ਨਾਨਕ ਭੀ ਉਸ ਪਰਮਾਤਮਾ ਦਾ ਨਾਮ ਸਿਮਰਦਾ ਹੈ ਜੋ ਸਭ ਦੇ ਦਿਲ ਦੀ ਜਾਨਣ ਵਾਲਾ ਹੈ, ਜੋ ਸਭ ਦਾ ਮਾਲਕ ਹੈ, ਜੋ ਜੀਵਾਂ ਦੇ ਮਾਇਆ ਦੇ ਬੰਧਨ ਕੱਟਣ ਦੀ ਸਮਰਥਾ ਰੱਖਦਾ ਹੈ।੨।੩।੫੭।

Source: SGPC Official; BaniDB · Read Ang 684 in Sri Guru Granth Sahib Ji

On this day in earlier years

  • Thursday, 17 July 2008 ਸੁਣਿ ਮਨ ਮੰਨਿ ਵਸਾਇ ਤੂੰ ਆਪੇ ਆਇ ਮਿਲੈ ਮੇਰੇ ਭਾਈ ॥ Ang 425 · Raag Aasaa
  • Tuesday, 17 July 2007 ਅਨਦ ਸੂਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ Ang 621 · Raag Sorath
  • Monday, 17 July 2006 ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ Ang 663 · Raag Dhanaasree
  • Sunday, 17 July 2005 ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥ Ang 499 · Raag Gujri
  • Saturday, 17 July 2004 ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ Ang 601 · Raag Sorath
  • Thursday, 17 July 2003 ਗੁਰਮੁਖਿ ਫਲੁ ਪਾਵਹੁ ਹਰਿ ਨਾਮੁ ਧਿਆਵਹੁ ਜਨਮ ਜਨਮ ਕੇ ਦੂਖ ਨਿਵਾਰੇ ॥ Ang 767 · Raag Soohee