ਹੁਕਮਨਾਮਾ ਸਾਹਿਬ

Hukamnama Sahib

Sunday, 19 July 2009

ਐਤਵਾਰ, ੪ ਸਾਵਣ (ਸੰਮਤ ੫੪੧ ਨਾਨਕਸ਼ਾਹੀ)

Ang 613 · Raag Sorath · Guru Arjan Dev Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੫ ॥

soraTh mahalaa panjavaa ||

ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥

ham maile tum uoojal karate ham niragun too dhaataa ||

ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥੧॥

ham moorakh tum chatur siaane too sarab kalaa kaa giaataa ||1||

ਮਾਧੋ ਹਮ ਐਸੇ ਤੂ ਐਸਾ ॥

maadho ham aaise too aaisaa ||

ਹਮ ਪਾਪੀ ਤੁਮ ਪਾਪ ਖੰਡਨ ਨੀਕੋ ਠਾਕੁਰ ਦੇਸਾ ॥ ਰਹਾਉ ॥

ham paapee tum paap kha(n)ddan neeko Thaakur dhesaa || rahaau ||

ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ ਪ੍ਰਾਨਾ ॥

tum sabh saaje saaj nivaaje jeeau pi(n)dd dhe praanaa ||

ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥੨॥

niraguneeaare gun nahee koiee tum dhaan dheh miharavaanaa ||2||

ਤੁਮ ਕਰਹੁ ਭਲਾ ਹਮ ਭਲੋ ਨ ਜਾਨਹ ਤੁਮ ਸਦਾ ਸਦਾ ਦਇਆਲਾ ॥

tum karahu bhalaa ham bhalo na jaaneh tum sadhaa sadhaa dhiaalaa ||

ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥੩॥

tum sukhadhaiee purakh bidhaate tum raakhahu apune baalaa ||3||

ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥

tum nidhaan aTal sulitaan jeea ja(n)t sabh jaachai ||

ਕਹੁ ਨਾਨਕ ਹਮ ਇਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥੪॥੬॥੧੭॥

kahu naanak ham ihai havaalaa raakh sa(n)tan kai paachhai ||4||6||17||

English Translation

SORAT’H, FIFTH MEHL:

We are filthy, and You are immaculate, O Creator Lord; we are worthless, and You are the Great Giver. We are fools, and You are wise and all-knowing. You are the knower of all things. || 1 ||

O Lord, this is what we are, and this is what You are. We are sinners, and You are the Destroyer of sins. Your abode is so beautiful, O Lord and Master. || Pause ||

You fashion all, and having fashioned them, You bless them. You bestow upon them soul, body and the breath of life. We are worthless — we have no virtue at all; please, bless us with Your gift, O Merciful Lordand Master. || 2 ||

You do good for us, but we do not see it as good; You are kind and compassionate, forever and ever. You are the Giver of peace, the Primal Lord, the Architect of Destiny; please, save us, Your children! || 3 ||

You are the treasure, eternal Lord King; all beings and creatures beg of You. Says Nanak, such is our condition; please, Lord, keep us on the Path of the Saints. || 4 || 6 || 17 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਅਸੀ ਜੀਵ ਵਿਕਾਰਾਂ ਦੀ ਮੈਲ ਨਾਲ ਭਰੇ ਰਹਿੰਦੇ ਹਾਂ, ਤੂੰ ਸਾਨੂੰ ਪਵਿੱਤਰ ਕਰਨ ਵਾਲਾ ਹੈਂ । ਅਸੀ ਗੁਣ-ਹੀਨ ਹਾਂ, ਤੂੰ ਸਾਨੂੰ ਗੁਣ ਬਖ਼ਸ਼ਣ ਵਾਲਾ ਹੈਂ । ਅਸੀ ਜੀਵ ਮੂਰਖ ਹਾਂ, ਤੂੰ ਦਾਨਾ ਹੈਂ ਤੂੰ ਸਿਆਣਾ ਹੈਂ ਤੂੰ (ਸਾਨੂੰ ਚੰਗਾ ਬਣਾ ਸਕਣ ਵਾਲੇ) ਸਾਰੇ ਹੁਨਰਾਂ ਦਾ ਜਾਣਨ ਵਾਲਾ ਹੈਂ।੧।

ਹੇ ਪ੍ਰਭੂ! ਅਸੀ ਜੀਵ ਇਹੋ ਜਿਹੇ (ਵਿਕਾਰੀ) ਹਾਂ, ਤੇ, ਤੂੰ ਇਹੋ ਜਿਹਾ (ਉਪਕਾਰੀ) ਹੈਂ । ਅਸੀ ਪਾਪ ਕਮਾਣ ਵਾਲੇ ਹਾਂ, ਤੂੰ ਸਾਡੇ ਪਾਪਾਂ ਦਾ ਨਾਸ ਕਰਨ ਵਾਲਾ ਹੈਂ । ਹੇ ਠਾਕੁਰ! ਤੇਰਾ ਦੇਸ ਸੋਹਣਾ ਹੈ (ਉਹ ਦੇਸ-ਸਾਧ ਸੰਗਤਿ ਸੋਹਣਾ ਹੈ ਜਿੱਥੇ ਤੂੰ ਵੱਸਦਾ ਹੈਂ)।ਰਹਾਉ।

ਹੇ ਪ੍ਰਭੂ! ਤੂੰ ਜਿੰਦ ਸਰੀਰ ਪ੍ਰਾਣ ਦੇ ਕੇ ਸਾਰੇ ਜੀਵਾਂ ਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਸਭ ਉਤੇ ਬਖ਼ਸ਼ਸ਼ ਕਰਦਾ ਹੈਂ । ਹੇ ਮੇਹਰਵਾਨ! ਅਸੀ ਜੀਵ ਗੁਣ-ਹੀਨ ਹਾਂ, ਸਾਡੇ ਵਿਚ ਕੋਈ ਗੁਣ ਨਹੀਂ ਹੈ । ਤੂੰ ਸਾਨੂੰ ਗੁਣਾਂ ਦੀ ਦਾਤਿ ਬਖ਼ਸ਼ਦਾ ਹੈਂ।੨।

ਹੇ ਪ੍ਰਭੂ! ਤੂੰ ਸਾਡੇ ਵਾਸਤੇ ਭਲਿਆਈ ਕਰਦਾ ਹੈਂ, ਪਰ ਅਸੀ ਤੇਰੇ ਭਲਿਆਈ ਦੀ ਕਦਰ ਨਹੀਂ ਜਾਣਦੇ । ਫਿਰ ਭੀ ਤੂੰ ਸਾਡੇ ਉੱਤੇ ਸਦਾ ਹੀ ਦਇਆਵਾਨ ਰਹਿੰਦਾ ਹੈਂ । ਹੇ ਸਰਬ-ਵਿਆਪਕ ਸਿਰਜਣਹਾਰ! ਤੂੰ ਸਾਨੂੰ ਸੁਖ ਦੇਣ ਵਾਲਾ ਹੈਂ, ਤੂੰ (ਸਾਡੀ) ਆਪਣੇ ਬੱਚਿਆਂ ਦੀ ਰਾਖੀ ਕਰਦਾ ਹੈਂ।੩।

ਹੇ ਪ੍ਰਭੂ ਜੀ! ਤੁਸੀ ਸਾਰੇ ਗੁਣਾਂ ਦੇ ਖ਼ਜ਼ਾਨੇ ਹੋ । ਤੁਸੀ ਸਦਾ ਕਾਇਮ ਰਹਿਣ ਵਾਲੇ ਬਾਦਸ਼ਾਹ ਹੋ । ਸਾਰੇ ਜੀਵ (ਤੇਰੇ ਦਰ ਤੋਂ) ਮੰਗਦੇ ਹਨ । ਹੇ ਨਾਨਕ! ਆਖ—(ਹੇ ਪ੍ਰਭੂ!) ਸਾਡਾ ਜੀਵਾਂ ਦਾ ਤਾਂ ਇਹ ਹੀ ਹਾਲ ਹੈ । ਤੂੰ ਸਾਨੂੰ ਸੰਤ ਜਨਾਂ ਦੇ ਆਸਰੇ ਵਿਚ ਰੱਖ।੪।੬।੧੭।

Source: SGPC Official; BaniDB · Read Ang 613 in Sri Guru Granth Sahib Ji

On this day in earlier years

  • Saturday, 19 July 2008 ਦਰਵੇਸੀ ਕੋ ਜਾਣਸੀ ਵਿਰਲਾ ਕੋ ਦਰਵੇਸੁ ॥ Ang 550 · Raag Bihaagraa
  • Thursday, 19 July 2007 ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ Ang 714 · Raag Todee
  • Wednesday, 19 July 2006 ਤਉ ਕਤ ਅਨਤ ਸਾਦਿ ਲੋਭਾਈ ॥੧॥ ਰਹਾਉ ॥ Ang 733 · Raag Soohee
  • Tuesday, 19 July 2005 ਕਰਿ ਕਿਰਪਾ ਅਪਨਾ ਦਰਸੁ ਦੀਜੈ ਜਸੁ ਗਾਵਉ ਨਿਸਿ ਅਰੁ ਭੋਰ ॥ Ang 500 · Raag Gujri
  • Monday, 19 July 2004 ਸੰਤ ਕਾ ਨਿੰਦਕੁ ਅਕਾਸ ਤੇ ਟਾਰਉ ॥ Ang 867 · Raag Gond
  • Saturday, 19 July 2003 ਜੇ ਭੁਲੀ ਜੇ ਚੁਕੀ ਸਾੲਂੀ ਭੀ ਤਹਿੰਜੀ ਕਾਢੀਆ ॥ Ang 761 · Raag Soohee