ਹੁਕਮਨਾਮਾ ਸਾਹਿਬ

Hukamnama Sahib

Saturday, 08 August 2009

ਸ਼ਨੀਵਾਰ, ੨੪ ਸਾਵਣ (ਸੰਮਤ ੫੪੧ ਨਾਨਕਸ਼ਾਹੀ)

Ang 488

Reading: Permalink

ਗੁਰਮੁਖੀ (Gurmukhi)

ਆਸਾ ਸੇਖ ਫਰੀਦ ਜੀਉ ਕੀ ਬਾਣੀ

ੴ ਸਤਿਗੁਰ ਪ੍ਰਸਾਦਿ ॥

ਬੋਲੈ ਸੇਖ ਫਰੀਦੁ ਪਿਆਰੇ ਅਲਹ ਲਗੇ ॥

ਇਹੁ ਤਨੁ ਹੋਸੀ ਖਾਕ ਨਿਮਾਣੀ ਗੋਰ ਘਰੇ ॥ ੧ ॥

ਆਜੁ ਮਿਲਾਵਾ ਸੇਖ ਫਰੀਦ ਟਾਕਿਮ ਕੂੰਜੜੀਆ ਮਨਹੁ ਮਚਿੰਦੜੀਆ ॥ ੧ ॥ ਰਹਾਉ ॥

ਜੇ ਜਾਣਾ ਮਰਿ ਜਾਈਐ ਘੁਮਿ ਨ ਆਈਐ ॥

ਝੂਠੀ ਦੁਨੀਆ ਲਗਿ ਨ ਆਪੁ ਵਞਾਈਐ ॥ ੨ ॥

ਬੋਲੀਐ ਸਚੁ ਧਰਮੁ ਝੂਠੁ ਨ ਬੋਲੀਐ ॥

ਜੋ ਗੁਰੁ ਦਸੈ ਵਾਟ ਮੁਰੀਦਾ ਜੋਲੀਐ ॥ ੩ ॥

ਛੈਲ ਲੰਘੰਦੇ ਪਾਰਿ ਗੋਰੀ ਮਨੁ ਧੀਰਿਆ ॥

ਕੰਚਨ ਵੰਨੇ ਪਾਸੇ ਕਲਵਤਿ ਚੀਰਿਆ ॥ ੪ ॥

ਸੇਖ ਹੈਯਾਤੀ ਜਗਿ ਨ ਕੋਈ ਥਿਰੁ ਰਹਿਆ ॥

ਜਿਸੁ ਆਸਣਿ ਹਮ ਬੈਠੇ ਕੇਤੇ ਬੈਸਿ ਗਇਆ ॥ ੫ ॥

ਕਤਿਕ ਕੂੰਜਾਂ ਚੇਤਿ ਡਉ ਸਾਵਣਿ ਬਿਜੁਲੀਆਂ ॥

ਸੀਆਲੇ ਸੋਹੰਦੀਆਂ ਪਿਰ ਗਲਿ ਬਾਹੜੀਆਂ ॥ ੬ ॥

ਚਲੇ ਚਲਣਹਾਰ ਵਿਚਾਰਾ ਲੇਇ ਮਨੋ ॥

ਗੰਢੇਦਿਆਂ ਛਿਅ ਮਾਹ ਤੁੜੰਦਿਆ ਹਿਕੁ ਖਿਨੋ ॥ ੭ ॥

ਜਿਮੀ ਪੁਛੈ ਅਸਮਾਨ ਫਰੀਦਾ ਖੇਵਟ ਕਿੰਨਿ ਗਏ ॥

ਜਾਲਣ ਗੋਰਾਂ ਨਾਲਿ ਉਲਾਮੇ ਜੀਅ ਸਹੇ ॥ ੮ ॥ ੨ ॥

English Translation

AASAA, THE WORD OF SHAYKH FAREED JEE:

ONE UNIVERSAL CREATOR GOD. BY THE GRACE OF THE TRUE GURU:

Says Shaykh Fareed, O my dear friend, attach yourself to the Lord. This body shall turn to dust, and its home shall be a neglected graveyard. || 1 ||

You can meet the Lord today, O Shaykh Fareed, if you restrain your bird-like desires which keep your mind in turmoil. || 1 || Pause ||

If I had known that I was to die, and not return again, I would not have ruined myself by clinging to the world of falsehood. || 2 ||

So speak the Truth, in righteousness, and do not speak falsehood. The disciple ought to travel the route, pointed out by the Guru. || 3 ||

Seeing the youths being carried across, the hearts of the beautiful young soul-brides are encouraged. Those who side with the glitter of gold, are cut down with a saw. || 4 ||

O Shaykh, no one’s life is permanent in this world. That seat, upon which we now sit — many others sat on it and have since departed. || 5 ||

As the swallows appear in the month of Katik, forest fires in the month of Chayt, and lightning in Saawan, and as the bride’s arms adorn her husband’s neck in winter; || 6 ||

Just so, the transitory human bodies pass away. Reflect upon this in your mind. It takes six months to form the body, but it breaks in an instant. || 7 ||

O Fareed, the earth asks the sky, “Where have the boatmen gone?” Some have been cremated, and some lie in their graves; their souls are suffering rebukes. ||8|| 2||

ਪੰਜਾਬੀ ਵਿਆਖਿਆ (Punjabi Explanation)

ਸ਼ੇਖ਼ ਫ਼ਰੀਦ ਆਖਦਾ ਹੈ—ਹੇ ਪਿਆਰੇ! ਰੱਬ (ਦੇ ਚਰਨਾਂ) ਵਿਚ ਜੁੜ; (ਤੇਰਾ) ਇਹ ਜਿਸਮ ਨੀਵੀਂ ਕਬਰ ਦੇ ਵਿਚ ਪੈ ਕੇ ਮਿੱਟੀ ਹੋ ਜਾਇਗਾ।੧।

ਹੇ ਸ਼ੇਖ ਫ਼ਰੀਦ! ਇਸ ਮਨੁੱਖਾ ਜਨਮ ਵਿਚ ਹੀ (ਰੱਬ ਨਾਲ) ਮੇਲ ਹੋ ਸਕਦਾ ਹੈ (ਇਸ ਵਾਸਤੇ ਇਹਨਾਂ) ਮਨ ਨੂੰ ਮਚਾਉਣ ਵਾਲੀਆਂ ਇੰਦ੍ਰੀਆਂ ਨੂੰ ਕਾਬੂ ਵਿਚ ਰੱਖ।੧।ਰਹਾਉ।

(ਹੇ ਪਿਆਰੇ ਮਨ!) ਜਦੋਂ ਤੈਨੂੰ ਪਤਾ ਹੈ ਕਿ ਆਖ਼ਰ ਮਰਨਾ ਹੈ ਤੇ ਮੁੜ (ਇਥੇ) ਨਹੀਂ ਆਉਣਾ, ਤਾਂ ਇਸ ਨਾਸਵੰਤ ਦੁਨੀਆ ਨਾਲ ਪ੍ਰੀਤ ਲਾ ਕੇ ਆਪਣਾ ਆਪ ਗਵਾਉਣਾ ਨਹੀਂ ਚਾਹੀਦਾ; ਸੱਚ ਤੇ ਧਰਮ ਹੀ ਬੋਲਣਾ ਚਾਹੀਦਾ ਹੈ, ਝੂਠ ਨਹੀਂ ਬੋਲਣਾ ਚਾਹੀਦਾ, ਜੋ ਰਸਤਾ ਗੁਰੂ ਦੱਸੇ ਉਸ ਰਸਤੇ ਤੇ ਮੁਰੀਦਾਂ ਵਾਂਗ ਤੁਰਨਾ ਚਾਹੀਦਾ ਹੈ ।੨,੩। (ਕਿਸੇ ਦਰੀਆ ਤੋਂ) ਜੁਆਨਾਂ ਨੂੰ ਪਾਰ ਲੰਘਦਿਆਂ ਵੇਖ ਕੇ (ਕਮਜ਼ੋਰ) ਇਸਤ੍ਰੀ ਦਾ ਮਨ ਭੀ (ਹੌਸਲਾ ਫੜ ਲੈਂਦਾ ਹੈ (ਤੇ ਲੰਘਣ ਦਾ ਹੀਆ ਕਰਦੀ ਹੈ; ਇਸੇ ਤਰ੍ਹਾਂ ਸੰਤ ਜਨਾਂ ਨੂੰ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਿਆਂ ਵੇਖ ਕੇ ਕਮਜ਼ੋਰ-ਦਿਲ ਮਨੁੱਖ ਨੂੰ ਭੀ ਹੌਸਲਾ ਪੈ ਜਾਂਦਾ ਹੈ, ਤਾਂ ਤੇ ਹੇ ਮਨ! ਤੂੰ ਸੰਤ ਜਨਾਂ ਦੀ ਸੰਗਤਿ ਕਰ! ਵੇਖ) ਜੋ ਮਨੁੱਖ ਨਿਰੇ ਸੋਨੇ ਵਾਲੇ ਪਾਸੇ (ਭਾਵ, ਮਾਇਆ ਜੋੜਨ ਵਲ ਲੱਗ) ਪੈਂਦੇ ਹਨ ਉਹ ਆਰੇ ਨਾਲ ਚੀਰੇ ਜਾਂਦੇ ਹਨ (ਭਾਵ, ਬਹੁਤ ਦੁੱਖੀ ਜੀਵਨ ਬਿਤੀਤ ਕਰਦੇ ਹਨ)।੪।

ਹੇ ਸ਼ੇਖ਼ ਫ਼ਰੀਦ! ਜਗਤ ਵਿਚ ਕੋਈ ਸਦਾ ਲਈ ਉਮਰ ਨਹੀਂ ਭੋਗ ਸਕਿਆ (ਵੇਖ) ਜਿਸ (ਧਰਤੀ ਦੇ ਇਸ) ਥਾਂ ਤੇ ਅਸੀ (ਹੁਣ) ਬੈਠੇ ਹਾਂ (ਇਸ ਧਰਤੀ ਉੱਤੇ) ਕਈ ਬਹਿ ਕੇ ਚਲੇ ਗਏ।੫।

ਕੱਤਕ ਦੇ ਮਹੀਨੇ ਕੂੰਜਾਂ (ਆਉਂਦੀਆਂ ਹਨ); ਚੇਤਰ ਵਿਚ ਜੰਗਲਾਂ ਨੂੰ ਅੱਗ (ਲੱਗ ਪੈਂਦੀ ਹੈ), ਸਾਉਣ ਵਿਚ ਬਿਜਲੀਆਂ (ਚਮਕਦੀਆਂ ਹਨ), ਸਿਆਲ ਵਿਚ (ਇਸਤ੍ਰੀਆਂ ਦੀਆਂ) ਸੁਹਣੀਆਂ ਬਾਹਾਂ (ਆਪਣੇ) ਖਸਮਾਂ ਦੇ ਗਲ ਵਿਚ ਸੋਭਦੀਆਂ ਹਨ (ਇਸੇ ਤਰ੍ਹਾਂ ਜਗਤ ਦੀ ਸਾਰੀ ਕਾਰ ਆਪੋ ਆਪਣੇ ਸਮੇ ਸਿਰ ਹੋ ਕੇ ਤੁਰੀ ਜਾ ਰਹੀ ਹੈ; ਜਗਤ ਤੋਂ) ਤੁਰ ਜਾਣ ਵਾਲੇ ਜੀਵ (ਆਪੋ ਆਪਣਾ ਸਮਾ ਲੰਘਾ ਕੇ) ਤੁਰੇ ਜਾ ਰਹੇ ਹਨ; ਹੇ ਮਨ! ਵਿਚਾਰ ਕੇ ਵੇਖ, ਜਿਸ ਸਰੀਰ ਦੇ ਬਣਨ ਵਿਚ ਛੇ ਮਹੀਨੇ ਲੱਗਦੇ ਹਨ ਉਸ ਦੇ ਨਾਸ ਹੁੰਦਿਆਂ ਇਕ ਪਲ ਹੀ ਲੱਗਦਾ ਹੈ।੬।

੭। ਹੇ ਫ਼ਰੀਦ! ਇਸ ਗੱਲ ਦੇ ਜ਼ਿਮੀਂ ਅਸਮਾਨ ਗਵਾਹ ਹਨ ਕਿ ਬੇਅੰਤ ਉਹ ਬੰਦੇ ਇਥੋਂ ਚਲੇ ਗਏ ਜਿਹੜੇ ਆਪਣੇ ਆਪ ਨੂੰ ਵੱਡੇ ਆਗੂ ਅਖਵਾਉਂਦੇ ਸਨ । ਸਰੀਰ ਤਾਂ ਕਬਰਾਂ ਵਿਚ ਗਲ ਜਾਂਦੇ ਹਨ, (ਪਰ ਕੀਤੇ ਕਰਮਾਂ ਦੇ) ਔਖ-ਸੌਖ ਜਿੰਦ ਸਹਾਰਦੀ ਹੈ।੮।੨।

Source: SGPC Official · Read Ang 488 in Sri Guru Granth Sahib Ji

On this day in earlier years

  • Friday, 08 August 2008 ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥ Ang 741 · Raag Soohee
  • Wednesday, 08 August 2007 ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ Ang 677 · Raag Dhanaasree
  • Tuesday, 08 August 2006 ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥ Ang 746 · Raag Soohee
  • Monday, 08 August 2005 ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥ Ang 749 · Raag Soohee
  • Sunday, 08 August 2004 ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ Ang 633 · Raag Sorath
  • Friday, 08 August 2003 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee