ਹੁਕਮਨਾਮਾ ਸਾਹਿਬ

Hukamnama Sahib

Monday, 10 August 2009

ਸੋਮਵਾਰ, ੨੬ ਸਾਵਣ (ਸੰਮਤ ੫੪੧ ਨਾਨਕਸ਼ਾਹੀ)

Ang 537 · Raag Bihaagraa · Guru Tegh Bahaadur Ji

Reading: Permalink

ਗੁਰਮੁਖੀ (Gurmukhi)

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਰਾਗੁ ਬਿਹਾਗੜਾ ਮਹਲਾ ੯ ॥

raag bihaagaRaa mahalaa nauvaa ||

ਹਰਿ ਕੀ ਗਤਿ ਨਹਿ ਕੋਊ ਜਾਨੈ ॥

har kee gat neh kouoo jaanai ||

ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥

jogee jatee tapee pach haare ar bahu log siaane ||1|| rahaau ||

ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥

chhin meh raau ra(n)k kau kariee raau ra(n)k kar ddaare ||

ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥੧॥

reete bhare bhare sakhanaavai yeh taa ko bivahaare ||1||

ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥

apanee maiaa aap pasaaree aapeh dhekhanahaaraa ||

ਨਾਨਾ ਰੂਪੁ ਧਰੇ ਬਹੁ ਰੰਗੀ ਸਭ ਤੇ ਰਹੈ ਨਿਆਰਾ ॥੨॥

naanaa roop dhare bahu ra(n)gee sabh te rahai niaaraa ||2||

ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭ ਜਗੁ ਭਰਮਾਇਓ ॥

aganat apaar alakh nira(n)jan jeh sabh jag bharamaio ||

ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥੩॥੧॥੨॥

sagal bharam taj naanak praanee charan taeh chit laio ||3||1||2||

English Translation

ONE UNIVERSAL CREATOR GOD. BY THE GRACE OF THE TRUE GURU: RAAG BIHAAGRAA, NINTH MEHL:

No one knows the state of the Lord. The Yogis, the celibates, the austere penitents, and all sorts of clever people have failed. || 1 || Pause ||

In an instant, He changes the beggar into a king, and the king into a beggar. He fills what is empty, and empties what is full. Such are His ways. || 1 ||

He Himself spread out the expanse of His Maya, and He Himself beholds it. He assumes so many forms, and plays so many games, and yet He remains distinct and detached from it all. || 2 ||

Incalculable, infinite, incomprehensible and immaculate, He has misled the whole world. So give up all your doubts; prays Nanak, O mortal, focus your consciousness on His Feet. || 3 || 1 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਅਨੇਕਾਂ ਜੋਗੀ, ਅਨੇਕਾਂ ਤਪੀ, ਅਤੇ ਹੋਰ ਬਥੇਰੇ ਸਿਆਣੇ ਮਨੁੱਖ ਖਪ ਖਪ ਕੇ ਹਾਰ ਗਏ ਹਨ, ਪਰ ਕੋਈ ਭੀ ਮਨੁੱਖ ਇਹ ਨਹੀਂ ਜਾਣ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ।੧।ਰਹਾਉ।

ਹੇ ਭਾਈ! ਉਹ ਪਰਮਾਤਮਾ ਇਕ ਛਿਨ ਵਿਚ ਕੰਗਾਲ ਨੂੰ ਰਾਜਾ ਬਣਾ ਦੇਂਦਾ ਹੈ, ਤੇ, ਰਾਜੇ ਨੂੰ ਕੰਗਾਲ ਕਰ ਦੇਂਦਾ ਹੈ, ਖ਼ਾਲੀ ਭਾਂਡਿਆਂ ਨੂੰ ਭਰ ਦੇਂਦਾ ਹੈ ਤੇ ਭਰਿਆਂ ਨੂੰ ਖ਼ਾਲੀ ਕਰ ਦੇਂਦਾ ਹੈ (ਗ਼ਰੀਬਾਂ ਨੂੰ ਅਮੀਰ ਤੇ ਅਮੀਰਾਂ ਨੂੰ ਗ਼ਰੀਬ ਬਣਾ ਦੇਂਦਾ ਹੈ)—ਇਹ ਉਸ ਦਾ ਨਿੱਤ ਦਾ ਕੰਮ ਹੈ।੧।

(ਹੇ ਭਾਈ! ਇਸ ਦਿੱਸਦੇ ਜਗਤ-ਰੂਪ ਤਮਾਸ਼ੇ ਵਿਚ) ਪਰਮਾਤਮਾ ਨੇ ਆਪਣੀ ਮਾਇਆ ਆਪ ਖਿਲਾਰੀ ਹੋਈ ਹੈ, ਉਹ ਆਪ ਹੀ ਇਸ ਦੀ ਸੰਭਾਲ ਕਰ ਰਿਹਾ ਹੈ । ਉਹ ਅਨੇਕਾਂ ਰੰਗਾਂ ਦਾ ਮਾਲਕ ਪ੍ਰਭੂ ਕਈ ਤਰ੍ਹਾਂ ਦੇ ਰੂਪ ਧਾਰ ਲੈਂਦਾ ਹੈ, ਤੇ ਸਾਰਿਆਂ ਰੂਪਾਂ ਤੋਂ ਵੱਖਰਾ ਭੀ ਰਹਿੰਦਾ ਹੈ।੨।

ਹੇ ਭਾਈ! ਉਸ ਪਰਮਾਤਮਾ ਦੇ ਗੁਣ ਗਿਣੇ ਨਹੀਂ ਜਾ ਸਕਦੇ, ਉਹ ਬੇਅੰਤ ਹੈ, ਉਹ ਅਦ੍ਰਿਸ਼ਟ ਹੈ, ਉਹ ਨਿਰਲੇਪ ਹੈ, ਉਸ ਪਰਮਾਤਮਾ ਨੇ ਹੀ ਸਾਰੇ ਜਗਤ ਨੂੰ (ਮਾਇਆ ਦੀ) ਭਟਕਣਾ ਵਿਚ ਪਾਇਆ ਹੋਇਆ ਹੈ । ਹੇ ਨਾਨਕ! (ਆਖ—) ਜਿਸ ਮਨੁੱਖ ਨੇ ਉਸ ਦੇ ਚਰਨਾਂ ਵਿਚ ਮਨ ਜੋੜਿਆ ਹੈ, ਇਹ ਮਾਇਆ ਦੀਆਂ ਸਾਰੀਆਂ ਭਟਕਣਾਂ ਤਿਆਗ ਕੇ ਹੀ ਜੋੜਿਆ ਹੈ।੩।੧।੨।

Source: SGPC Official; BaniDB · Read Ang 537 in Sri Guru Granth Sahib Ji

On this day in earlier years

  • Sunday, 10 August 2008 ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥ Ang 682 · Raag Dhanaasree
  • Friday, 10 August 2007 ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ Ang 709 · Raag Jaithsree
  • Thursday, 10 August 2006 ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥ Ang 663 · Raag Dhanaasree
  • Wednesday, 10 August 2005 ਜਾ ਸਿਉ ਰਾਚਿ ਮਾਚਿ ਤੁਮੑ ਲਾਗੇ ਓਹ ਮੋਹਨੀ ਮੋਹਾਵਤ ਹੇ ॥੧॥ ਰਹਾਉ ॥ Ang 821 · Raag Bilaaval
  • Tuesday, 10 August 2004 ਕੋਈ ਜਾਨੈ ਕਵਨੁ ਈਹਾ ਜਗਿ ਮੀਤੁ ॥ Ang 700 · Raag Jaithsree
  • Sunday, 10 August 2003 ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥ Ang 785 · Raag Soohee