ਹੁਕਮਨਾਮਾ ਸਾਹਿਬ

Hukamnama Sahib

Tuesday, 11 August 2009

ਮੰਗਲਵਾਰ, ੨੭ ਸਾਵਣ (ਸੰਮਤ ੫੪੧ ਨਾਨਕਸ਼ਾਹੀ)

Ang 503 · Raag Gujri · Guru Nanak Dev Ji

Reading: Permalink

ਗੁਰਮੁਖੀ (Gurmukhi)

ਗੂਜਰੀ ਮਹਲਾ ੧ ॥

goojaree mahalaa pehilaa ||

ਕਵਨ ਕਵਨ ਜਾਚਹਿ ਪ੍ਰਭ ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥

kavan kavan jaacheh prabh dhaate taa ke a(n)t na pareh sumaar ||

ਜੈਸੀ ਭੂਖ ਹੋਇ ਅਭ ਅੰਤਰਿ ਤੂੰ ਸਮਰਥੁ ਸਚੁ ਦੇਵਣਹਾਰ ॥੧॥

jaisee bhookh hoi abh a(n)tar too(n) samarath sach dhevanahaar ||1||

ਐ ਜੀ ਜਪੁ ਤਪੁ ਸੰਜਮੁ ਸਚੁ ਅਧਾਰ ॥

aai jee jap tap sa(n)jam sach adhaar ||

ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ ॥੧॥ ਰਹਾਉ ॥

har har naam dheh sukh paieeaai teree bhagat bhare bha(n)ddaar ||1|| rahaau ||

ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰ ॥

su(n)n samaadh raheh liv laage ekaa ekee sabadh beechaar ||

ਜਲੁ ਥਲੁ ਧਰਣਿ ਗਗਨੁ ਤਹ ਨਾਹੀ ਆਪੇ ਆਪੁ ਕੀਆ ਕਰਤਾਰ ॥੨॥

jal thal dharan gagan teh naahee aape aap keeaa karataar ||2||

ਨਾ ਤਦਿ ਮਾਇਆ ਮਗਨੁ ਨ ਛਾਇਆ ਨਾ ਸੂਰਜ ਚੰਦ ਨ ਜੋਤਿ ਅਪਾਰ ॥

naa tadh maiaa magan na chhaiaa naa sooraj cha(n)dh na jot apaar ||

ਸਰਬ ਦ੍ਰਿਸਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ ॥੩॥

sarab dhirasaT lochan abh a(n)tar ekaa nadhar su tirabhavan saar ||3||

ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ ॥

pavan paanee agan tin keeaa brahamaa bisan mahes akaar ||

ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ ॥੪॥

sarabe jaachik too(n) prabh dhaataa dhaat kare apunai beechaar ||4||

ਕੋਟਿ ਤੇਤੀਸ ਜਾਚਹਿ ਪ੍ਰਭ ਨਾਇਕ ਦੇਦੇ ਤੋਟਿ ਨਾਹੀ ਭੰਡਾਰ ॥

koT tetees jaacheh prabh naik dhedhe toT naahee bha(n)ddaar ||

ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥੫॥

uoo(n)dhai bhaa(n)ddai kachh na samaavai seedhai a(n)mrit parai nihaar ||5||

ਸਿਧ ਸਮਾਧੀ ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ ॥

sidh samaadhee a(n)tar jaacheh ridh sidh jaach kareh jaikaar ||

ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਪਰਕਾਰ ॥੬॥

jaisee piaas hoi man a(n)tar taiso jal dheveh parakaar ||6||

ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ ॥

badde bhaag gur seveh apunaa bhedh naahee gurdhev muraar ||

ਤਾ ਕਉ ਕਾਲੁ ਨਾਹੀ ਜਮੁ ਜੋਹੈ ਬੂਝਹਿ ਅੰਤਰਿ ਸਬਦੁ ਬੀਚਾਰ ॥੭॥

taa kau kaal naahee jam johai boojheh a(n)tar sabadh beechaar ||7||

ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ ॥

ab tab avar na maagau har peh naam nira(n)jan dheejai piaar ||

ਨਾਨਕ ਚਾਤ੍ਰਿਕੁ ਅੰਮ੍ਰਿਤ ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥੮॥੨॥

naanak chaatirak a(n)mirat jal maagai har jas dheejai kirapaa dhaar ||8||2||

English Translation

GUJRI, FIRST MEHL:

Those who beg of God the Great Giver — their numbers cannot be counted. You, Almighty True Lord, fulfill the desires within their hearts. || 1 ||

O Dear Lord, chanting, deep meditation, self-discipline and truth are my foundations. Bless me with Your Name, Lord, that I may find peace. Your devotional worship is a treasure over-flowing. || 1 || Pause ||

Some remain absorbed in Samaadhi, their minds fixed lovingly on the One Lord; they reflect only on the Word of the Shabad. In that state, there is no water, land, earth or sky; only the Creator Lord Himself exists. || 2 ||

There is no intoxication of Maya there, and no shadow, nor the infinite light of the sun or the moon. The eyes within the mind which see everything — with one glance, they see the three worlds. || 3 ||

He created air, water and fire, Brahma, Vishnu and Shiva — the whole creation. All are beggars; You alone are the Great Giver, God. You give Your gifts according to Your own considerations. || 4 ||

Thirty-three million gods beg of God the Master; even as He gives, His treasures are never exhausted. Nothing can be contained in a vessel turned upside-down; Ambrosial Nectar pours into the upright one. || 5 ||

The Siddhas in Samaadhi beg for wealth and miracles, and proclaim His victory. As is the thirst within their minds, so is the water which You give to them. || 6 ||

The most fortunate ones serve their Guru; there is no difference between the Divine Guru and the Lord. The Messenger of Death cannot see those who come to realize within their minds the contemplative meditation of the Word of the Shabad. || 7 ||

I shall never ask anything else of the Lord; please, bless me with the Love of Your Immaculate Name. Nanak, the song-bird, begs for the Ambrosial Water; O Lord, shower Your Mercy upon him, and bless him with Your Praise. || 8 || 2 ||

ਪੰਜਾਬੀ ਵਿਆਖਿਆ (Punjabi Explanation)

ਹੇ ਦਾਤਾਰ ਪ੍ਰਭੂ! ਬੇਅੰਤ ਜੀਵ (ਤੇਰੇ ਦਰ ਤੋਂ ਦਾਤਾਂ) ਮੰਗਦੇ ਹਨ ਉਹਨਾਂ ਦੀ ਗਿਣਤੀ ਦੇ ਅੰਤ ਨਹੀਂ ਪੈ ਸਕਦੇ । ਜਿਹੋ ਜਿਹੀ (ਕਿਸੇ ਦੇ) ਧੁਰ ਅੰਦਰ (ਮੰਗਣ ਦੀ) ਭੁੱਖ ਹੁੰਦੀ ਹੈ, ਹੇ ਦੇਣਹਾਰ ਪ੍ਰਭੂ! ਤੂੰ (ਪੂਰੀ ਕਰਦਾ ਹੈਂ), ਤੂੰ ਸਦਾ-ਥਿਰ ਹੈਂ ਤੇ ਦਾਤਾਂ ਦੇਣ ਜੋਗਾ ਹੈਂ।੧।

ਹੇ ਪ੍ਰਭੂ ਜੀ! (ਸਾਨੂੰ ਜੀਵਾਂ ਨੂੰ) ਆਪਣਾ ਨਾਮ ਦੇਹ (ਤੇਰੇ ਨਾਮ ਦੀ ਬਰਕਤਿ ਨਾਲ ਹੀ) ਆਤਮਕ ਆਨੰਦ ਮਿਲਦਾ ਹੈ (ਇਸ ਪਦਾਰਥ ਦੀ ਤੇਰੇ ਘਰ ਵਿਚ ਕੋਈ ਕਮੀ ਨਹੀਂ ਹੈ) ਤੇਰੀ ਭਗਤੀ ਦੇ (ਤੇਰੇ ਪਾਸ) ਖ਼ਜ਼ਾਨੇ ਭਰੇ ਪਏ ਹਨ । ਤੇਰਾ ਨਾਮ ਹੀ (ਸਾਡੇ ਵਾਸਤੇ) ਜਪ ਹੈ ਤਪ ਹੈ ਸੰਜਮ ਹੈ, ਤੇਰਾ ਨਾਮ ਹੀ (ਸਾਡੇ ਵਾਸਤੇ) ਸਦਾ-ਥਿਰ ਰਹਿਣ ਵਾਲਾ ਆਸਰਾ ਹੈ।੧।ਰਹਾਉ।

ਹੇ ਕਰਤਾਰ! ਜਦੋਂ ਤੂੰ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਸੀ, ਤਦੋਂ ਨਾਹ ਪਾਣੀ ਸੀ, ਨਾਹ ਸੁੱਕ ਸੀ ਨਾਹ ਧਰਤੀ ਸੀ, ਨਾਹ ਆਕਾਸ਼ ਸੀ, ਤਦੋਂ ਤੂੰ ਆਪ ਹੀ ਅਫੁਰ ਅਵਸਥਾ ਵਿਚ (ਆਪਣੇ ਅੰਦਰ) ਸੁਰਤਿ ਜੋੜ ਕੇ ਸਮਾਧੀ ਲਾਈ ਬੈਠਾ ਸੀ, ਤੂੰ ਇਕੱਲਾ ਆਪ ਹੀ ਆਪਣੇ ਇਰਾਦੇ ਨੂੰ ਸਮਝਦਾ ਸੀ।੨।

ਤਦੋਂ ਨਾਹ ਇਹ ਮਾਇਆ ਸੀ, ਨਾਹ ਇਸ ਮਾਇਆ ਦੇ ਪ੍ਰਭਾਵ ਵਿਚ ਮਸਤ ਕੋਈ ਜੀਵ ਸੀ, ਨਾਹ ਤਦੋਂ ਸੂਰਜ ਸੀ, ਨਾਹ ਚੰਦ੍ਰਮਾ ਸੀ, ਨਾਹ ਹੀ ਕੋਈ ਹੋਰ ਜੋਤਿ ਸੀ । ਹੇ ਪ੍ਰਭੂ! ਸਾਰੇ ਜੀਵਾਂ ਨੂੰ ਵੇਖ ਸਕਣ ਵਾਲੀ ਤੇਰੀ ਅੱਖ, ਤਿੰਨਾਂ ਭਵਨਾਂ ਦੀ ਸਾਰ ਲੈ ਸਕਣ ਵਾਲੀ ਤੇਰੀ ਆਪਣੀ ਹੀ ਨਜ਼ਰ ਤੇਰੇ ਆਪਣੇ ਹੀ ਅੰਦਰ ਟਿਕੀ ਹੋਈ ਸੀ।੩।

ਜਦੋਂ ਉਸ ਪਰਮਾਤਮਾ ਨੇ ਹਵਾ ਪਾਣੀ ਅੱਗ (ਆਦਿਕ ਤੱਤ) ਰਚੇ, ਤਾਂ ਬ੍ਰਹਮਾ ਵਿਸ਼ਨੂੰ ਸ਼ਿਵ ਆਦਿਕ ਦੇ ਵਜੂਦ ਰਚੇ । ਹੇ ਪ੍ਰਭੂ! (ਇਹ ਬ੍ਰਹਮਾ ਵਿਸ਼ਨੂੰ ਸ਼ਿਵ ਆਦਿਕ) ਸਾਰੇ ਹੀ (ਤੇਰੇ ਪੈਦਾ ਕੀਤੇ ਜੀਵ ਤੇਰੇ ਦਰ ਦੇ) ਮੰਗਤੇ ਹਨ ਤੂੰ ਸਭ ਨੂੰ ਦਾਤਾਂ ਦੇਣ ਵਾਲਾ ਹੈਂ । (ਸਮਰੱਥ ਪ੍ਰਭੂ) ਆਪਣੀ ਵਿਚਾਰ ਅਨੁਸਾਰ (ਸਭ ਨੂੰ) ਦਾਤਾਂ ਦੇਂਦਾ ਹੈਂ।੪।

ਹੇ ਸਭ ਦੀ ਅਗਵਾਈ ਕਰਨ ਵਾਲੇ ਪ੍ਰਭੂ! ਤੇਤੀ ਕੋ੍ਰੜ ਦੇਵਤੇ (ਭੀ ਤੇਰੇ ਦਰ ਤੋਂ) ਮੰਗਦੇ ਹਨ । (ਉਹਨਾਂ ਨੂੰ ਦਾਤਾਂ) ਦੇ ਦੇ ਕੇ ਤੇਰੇ ਖ਼ਜ਼ਾਨਿਆਂ ਵਿਚ ਘਾਟਾ ਨਹੀਂ ਪੈਂਦਾ । (ਮਾਇਕ ਪਦਾਰਥ ਤਾਂ ਸਭ ਨੂੰ ਮਿਲਦੇ ਹਨ, ਪਰ) ਸਰਧਾ-ਹੀਨ ਹਿਰਦੇ ਵਿਚ (ਤੇਰੇ ਨਾਮ-ਅੰਮ੍ਰਿਤ ਦੀ ਦਾਤਿ ਵਿਚੋਂ) ਕੁਝ ਭੀ ਨਹੀਂ ਟਿਕਦਾ, ਤੇ ਸਰਧਾ-ਭਰਪੂਰ ਹਿਰਦੇ ਵਿਚ ਤੇਰੀ ਮੇਹਰ ਦੀ ਨਿਗਾਹ ਨਾਲ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਟਿਕਦਾ ਹੈ।੫।

ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਭੀ ਸਮਾਧੀ ਵਿਚ ਟਿਕ ਕੇ ਤੈਥੋਂ ਹੀ ਮੰਗਦੇ ਹਨ, ਕਰਾਮਾਤੀ ਤਾਕਤਾਂ ਮੰਗ ਮੰਗ ਕੇ ਤੇਰੀ ਜੈ-ਜੈ ਕਾਰ ਕਰਦੇ ਹਨ । (ਇਹੀ ਆਖਦੇ ਹਨ—ਤੇਰੀ ਜੈ ਹੋਵੇ, ਤੇਰੀ ਜੈ ਹੋਵੇ) ਜਿਹੋ ਜਿਹੀ ਕਿਸੇ ਦੇ ਮਨ ਵਿਚ (ਮੰਗਣ ਦੀ) ਪਿਆਸ ਹੁੰਦੀ ਹੈ, ਤੂੰ, ਹੇ ਪ੍ਰਭੂ! ਉਸੇ ਕਿਸਮ ਦਾ ਜਲ ਦੇ ਦੇਂਦਾ ਹੈਂ।੬।

ਪਰ ਅਸਲੀ ਵੱਡੇ ਭਾਗ ਉਹਨਾਂ ਬੰਦਿਆਂ ਦੇ ਹਨ ਜੋ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ । ਗੁਰੂ ਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ ਹੁੰਦਾ । ਜੇਹੜੇ ਬੰਦੇ ਆਪਣੇ ਸੋਚ-ਮੰਡਲ ਵਿਚ (ਮਾਇਕ ਪਦਾਰਥਾਂ ਦੀ ਮੰਗ ਦੇ ਥਾਂ) ਗੁਰੂ ਦੇ ਸ਼ਬਦ ਨੂੰ ਸਮਝਦੇ ਹਨ, ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਢੁਕ ਸਕਦੀ।੭।

(ਇਸ ਵਾਸਤੇ) ਮੈਂ ਕਦੇ ਭੀ ਪਰਮਾਤਮਾ ਪਾਸੋਂ ਹੋਰ ਕੁਝ ਨਹੀਂ ਮੰਗਦਾ । (ਮੈਂ ਇਹ ਅਰਦਾਸ ਕਰਦਾ ਹਾਂ—) ਹੇ ਨਿਰੰਜਨ ਪ੍ਰਭੂ! ਪਿਆਰ ਦੀ ਨਿਗਾਹ ਨਾਲ ਮੈਨੂੰ ਆਪਣਾ ਨਾਮ ਬਖ਼ਸ਼ । ਨਾਨਕ ਪਪੀਹਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਮੰਗਦਾ ਹੈ । ਹੇ ਹਰੀ! ਕਿਰਪਾ ਕਰ ਕੇ ਆਪਣੀ ਸਿਫ਼ਤਿ-ਸਾਲਾਹ ਦੇਹ।੮।੨।

Source: SGPC Official; BaniDB · Read Ang 503 in Sri Guru Granth Sahib Ji

On this day in earlier years

  • Monday, 11 August 2008 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree
  • Saturday, 11 August 2007 ਸਿਮਰਉ ਸਿਮਰਿ ਸਿਮਰਿ ਸੁਖ ਪਾਵਉ ਸਾਸਿ ਸਾਸਿ ਸਮਾਲੇ ॥ Ang 679 · Raag Dhanaasree
  • Friday, 11 August 2006 ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥ Ang 757 · Raag Soohee
  • Thursday, 11 August 2005 ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ Ang 823 · Raag Bilaaval
  • Wednesday, 11 August 2004 ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ Ang 549 · Raag Bihaagraa
  • Monday, 11 August 2003 ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ Ang 835 · Raag Bilaaval