ਹੁਕਮਨਾਮਾ ਸਾਹਿਬ
Hukamnama Sahib
Saturday, 15 August 2009
ਸ਼ਨੀਵਾਰ, ੩੧ ਸਾਵਣ (ਸੰਮਤ ੫੪੧ ਨਾਨਕਸ਼ਾਹੀ)
Ang 919 · Raag Raamkalee · Guru Amar Daas Ji
ਗੁਰਮੁਖੀ (Gurmukhi)
ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥
saachee livai bin dheh nimaanee ||
ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥
dheh nimaanee livai baajhahu kiaa kare vechaareeaa ||
ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥
tudh baajh samarath koi naahee kirapaa kar banavaareeaa ||
ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥
es nau hor thaau naahee sabadh laag savaareeaa ||
ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥
kahai naanak livai baajhahu kiaa kare vechaareeaa ||6||
ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥
aana(n)dh aana(n)dh sabh ko kahai aana(n)dh guroo te jaaniaa ||
ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥
jaaniaa aana(n)dh sadhaa gur te kirapaa kare piaariaa ||
ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥
kar kirapaa kilavikh kaTe giaan a(n)jan saariaa ||
ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥
a(n)dharahu jin kaa moh tuTaa tin kaa sabadh sachai savaariaa ||
ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥
kahai naanak eh ana(n)dh hai aana(n)dh gur te jaaniaa ||7||
ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥
baabaa jis too dheh soiee jan paavai ||
ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥
paavai ta so jan dheh jis no hor kiaa kareh vechaariaa ||
ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥
eik bharam bhoole fireh dheh dhis ik naam laag savaariaa ||
ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥
gur parasaadhee man bhiaa niramal jinaa bhaanaa bhaave ||
ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥
kahai naanak jis dheh piaare soiee jan paave ||8||
ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥
aavahu sa(n)t piaariho akath kee kareh kahaanee ||
ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥
kareh kahaanee akath keree kit dhuaarai paieeaai ||
ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥
tan man dhan sabh saup gur kau hukam ma(n)niaai paieeaai ||
ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥
hukam ma(n)nih guroo keraa gaavahu sachee baanee ||
ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥
kahai naanak sunahu sa(n)tahu kathih akath kahaanee ||9||
ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥
e man cha(n)chalaa chaturaiee kinai na paiaa ||
ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥
chaturaiee na paiaa kinai too sun ma(n)n meriaa ||
ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥
eh maiaa mohanee jin et bharam bhulaiaa ||
ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥
maiaa ta mohanee tinai keetee jin Thagaulee paieeaa ||
ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥
kurabaan keetaa tisai viTahu jin moh meeThaa laiaa ||
ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥
kahai naanak man cha(n)chal chaturaiee kinai na paiaa ||10||
ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥
e man piaariaa too sadhaa sach samaale ||
ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥
eh kuTa(n)b too j dhekhadhaa chalai naahee terai naale ||
ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥
saath terai chalai naahee tis naal kiau chit laieeaai ||
ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥
aaisaa ka(n)m moole na keechai jit a(n)t pachhotaieeaai ||
ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥
satiguroo kaa upadhes sun too hovai terai naale ||
ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥
kahai naanak man piaare too sadhaa sach samaale ||11||
ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥
agam agocharaa teraa a(n)t na paiaa ||
ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥
a(n)to na paiaa kinai teraa aapanaa aap too jaanahe ||
ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥
jeea ja(n)t sabh khel teraa kiaa ko aakh vakhaane ||
ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥
aakheh ta vekheh sabh toohai jin jagat upaiaa ||
ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥
kahai naanak too sadhaa aga(n)m hai teraa a(n)t na paiaa ||12||
ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥
sur nar mun jan a(n)mrit khojadhe su a(n)mrit gur te paiaa ||
ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥
paiaa a(n)mrit gur kirapaa keenee sachaa man vasaiaa ||
ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥
jeea ja(n)t sabh tudh upaae ik vekh parasan aaiaa ||
ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥
lab lobh aha(n)kaar chookaa satiguroo bhalaa bhaiaa ||
ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥
kahai naanak jis no aap tuThaa tin a(n)mrit gur te paiaa ||13||
ਭਗਤਾ ਕੀ ਚਾਲ ਨਿਰਾਲੀ ॥
bhagataa kee chaal niraalee ||
ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥
chaalaa niraalee bhagataeh keree bikham maarag chalanaa ||
ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥
lab lobh aha(n)kaar taj tirasanaa bahut naahee bolanaa ||
ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥
kha(n)niahu tikhee vaalahu nikee et maarag jaanaa ||
ਗੁਰ ਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥
gur parasaadhee jinee aap tajiaa har vaasanaa samaanee ||
ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥
kahai naanak chaal bhagataa jugahu jug niraalee ||14||
ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥
jiau too chalaieh tiv chaleh suaamee hor kiaa jaanaa gun tere ||
ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥
jiv too chalaieh tivai chaleh jinaa maarag paavahe ||
ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥
kar kirapaa jin naam laieh s har har sadhaa dhiaavahe ||
ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥
jis no kathaa sunaieh aapanee s gurdhuaarai sukh paavahe ||
ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥
kahai naanak sache saahib jiau bhaavai tivai chalaavahe ||15||
ਏਹੁ ਸੋਹਿਲਾ ਸਬਦੁ ਸੁਹਾਵਾ ॥
eh sohilaa sabadh suhaavaa ||
ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥
sabadho suhaavaa sadhaa sohilaa satiguroo sunaiaa ||
ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥
eh tin kai ma(n)n vasiaa jin dhurahu likhiaa aaiaa ||
ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥
eik fireh ghanere kareh galaa galee kinai na paiaa ||
ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥
kahai naanak sabadh sohilaa satiguroo sunaiaa ||16||
ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥
pavit hoe se janaa jinee har dhiaaiaa ||
ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥
har dhiaaiaa pavit hoe gurmukh jinee dhiaaiaa ||
ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥
pavit maataa pitaa kuTa(n)b sahit siau pavit sa(n)gat sabaieeaa ||
ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥
kahadhe pavit sunadhe pavit se pavit jinee ma(n)n vasaiaa ||
ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥
kahai naanak se pavit jinee gurmukh har har dhiaaiaa ||17||
ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥
karamee sahaj na uoopajai vin sahajai sahasaa na jai ||
ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥
neh jai sahasaa kitai sa(n)jam rahe karam kamaae ||
ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥
sahasai jeeau maleen hai kit sa(n)jam dhotaa jaae ||
ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥
ma(n)n dhovahu sabadh laagahu har siau rahahu chit lai ||
ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥
kahai naanak gur parasaadhee sahaj upajai ih sahasaa iv jai ||18||
ਜੀਅਹੁ ਮੈਲੇ ਬਾਹਰਹੁ ਨਿਰਮਲ ॥
jeeahu maile baaharahu niramal ||
ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥
baaharahu niramal jeeahu ta maile tinee janam jooaai haariaa ||
ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥
eh tisanaa vaddaa rog lagaa maran manahu visaariaa ||
ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥
vedhaa meh naam utam so suneh naahee fireh jiau betaaliaa ||
ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥
kahai naanak jin sach tajiaa kooRe laage tinee janam jooaai haariaa ||19||
ਜੀਅਹੁ ਨਿਰਮਲ ਬਾਹਰਹੁ ਨਿਰਮਲ ॥
jeeahu niramal baaharahu niramal ||
ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥
baaharahu ta niramal jeeahu niramal satigur te karanee kamaanee ||
ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥
kooR kee soi pahuchai naahee manasaa sach samaanee ||
ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥
janam ratan jinee khaTiaa bhale se vanajaare ||
ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥
kahai naanak jin ma(n)n niramal sadhaa raheh gur naale ||20||
ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥
je ko sikh guroo setee sanamukh hovai ||
ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥
hovai ta sanamukh sikh koiee jeeahu rahai gur naale ||
ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥
gur ke charan hiradhai dhiaae a(n)tar aatamai samaale ||
ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥
aap chhadd sadhaa rahai paranai gur bin avar na jaanai koe ||
ਕਹੈ ਨਾਨਕੁ ਸੁਣਹੁ ਸੰਤਹੁ ਸੋ ਸਿਖੁ ਸਨਮੁਖੁ ਹੋਏ ॥੨੧॥
kahai naanak sunahu sa(n)tahu so sikh sanamukh hoe ||21||
ਜੇ ਕੋ ਗੁਰ ਤੇ ਵੇਮੁਖੁ ਹੋਵੈ ਬਿਨੁ ਸਤਿਗੁਰ ਮੁਕਤਿ ਨ ਪਾਵੈ ॥
je ko gur te vemukh hovai bin satigur mukat na paavai ||
ਪਾਵੈ ਮੁਕਤਿ ਨ ਹੋਰ ਥੈ ਕੋਈ ਪੁਛਹੁ ਬਿਬੇਕੀਆ ਜਾਏ ॥
paavai mukat na hor thai koiee puchhahu bibekeeaa jaae ||
ਅਨੇਕ ਜੂਨੀ ਭਰਮਿ ਆਵੈ ਵਿਣੁ ਸਤਿਗੁਰ ਮੁਕਤਿ ਨ ਪਾਏ ॥
anek joonee bharam aavai vin satigur mukat na paae ||
ਫਿਰਿ ਮੁਕਤਿ ਪਾਏ ਲਾਗਿ ਚਰਣੀ ਸਤਿਗੁਰੂ ਸਬਦੁ ਸੁਣਾਏ ॥
fir mukat paae laag charanee satiguroo sabadh sunaae ||
ਕਹੈ ਨਾਨਕੁ ਵੀਚਾਰਿ ਦੇਖਹੁ ਵਿਣੁ ਸਤਿਗੁਰ ਮੁਕਤਿ ਨ ਪਾਏ ॥੨੨॥
kahai naanak veechaar dhekhahu vin satigur mukat na paae ||22||
ਆਵਹੁ ਸਿਖ ਸਤਿਗੁਰੂ ਕੇ ਪਿਆਰਿਹੋ ਗਾਵਹੁ ਸਚੀ ਬਾਣੀ ॥
aavahu sikh satiguroo ke piaariho gaavahu sachee baanee ||
ਬਾਣੀ ਤ ਗਾਵਹੁ ਗੁਰੂ ਕੇਰੀ ਬਾਣੀਆ ਸਿਰਿ ਬਾਣੀ ॥
baanee ta gaavahu guroo keree baaneeaa sir baanee ||
ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਣੀ ॥
jin kau nadhar karam hovai hiradhai tinaa samaanee ||
ਪੀਵਹੁ ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਣੀ ॥
peevahu a(n)mrit sadhaa rahahu har ra(n)g japih saarigapaanee ||
ਕਹੈ ਨਾਨਕੁ ਸਦਾ ਗਾਵਹੁ ਏਹ ਸਚੀ ਬਾਣੀ ॥੨੩॥
kahai naanak sadhaa gaavahu eh sachee baanee ||23||
ਸਤਿਗੁਰੂ ਬਿਨਾ ਹੋਰ ਕਚੀ ਹੈ ਬਾਣੀ ॥
satiguroo binaa hor kachee hai baanee ||
ਬਾਣੀ ਤ ਕਚੀ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥
baanee ta kachee satiguroo baajhahu hor kachee baanee ||
ਕਹਦੇ ਕਚੇ ਸੁਣਦੇ ਕਚੇ ਕਚਂੀ ਆਖਿ ਵਖਾਣੀ ॥
kahadhe kache sunadhe kache kacha(n)ee aakh vakhaanee ||
ਹਰਿ ਹਰਿ ਨਿਤ ਕਰਹਿ ਰਸਨਾ ਕਹਿਆ ਕਛੂ ਨ ਜਾਣੀ ॥
har har nit kareh rasanaa kahiaa kachhoo na jaanee ||
ਚਿਤੁ ਜਿਨ ਕਾ ਹਿਰਿ ਲਇਆ ਮਾਇਆ ਬੋਲਨਿ ਪਏ ਰਵਾਣੀ ॥
chit jin kaa hir liaa maiaa bolan pe ravaanee ||
ਕਹੈ ਨਾਨਕੁ ਸਤਿਗੁਰੂ ਬਾਝਹੁ ਹੋਰ ਕਚੀ ਬਾਣੀ ॥੨੪॥
kahai naanak satiguroo baajhahu hor kachee baanee ||24||
ਗੁਰ ਕਾ ਸਬਦੁ ਰਤੰਨੁ ਹੈ ਹੀਰੇ ਜਿਤੁ ਜੜਾਉ ॥
gur kaa sabadh rata(n)n hai heere jit jaRaau ||
ਸਬਦੁ ਰਤਨੁ ਜਿਤੁ ਮੰਨੁ ਲਾਗਾ ਏਹੁ ਹੋਆ ਸਮਾਉ ॥
sabadh ratan jit ma(n)n laagaa eh hoaa samaau ||
ਸਬਦ ਸੇਤੀ ਮਨੁ ਮਿਲਿਆ ਸਚੈ ਲਾਇਆ ਭਾਉ ॥
sabadh setee man miliaa sachai laiaa bhaau ||
ਆਪੇ ਹੀਰਾ ਰਤਨੁ ਆਪੇ ਜਿਸ ਨੋ ਦੇਇ ਬੁਝਾਇ ॥
aape heeraa ratan aape jis no dhei bujhai ||
ਕਹੈ ਨਾਨਕੁ ਸਬਦੁ ਰਤਨੁ ਹੈ ਹੀਰਾ ਜਿਤੁ ਜੜਾਉ ॥੨੫॥
kahai naanak sabadh ratan hai heeraa jit jaRaau ||25||
ਸਿਵ ਸਕਤਿ ਆਪਿ ਉਪਾਇ ਕੈ ਕਰਤਾ ਆਪੇ ਹੁਕਮੁ ਵਰਤਾਏ ॥
siv sakat aap upai kai karataa aape hukam varataae ||
ਹੁਕਮੁ ਵਰਤਾਏ ਆਪਿ ਵੇਖੈ ਗੁਰਮੁਖਿ ਕਿਸੈ ਬੁਝਾਏ ॥
hukam varataae aap vekhai gurmukh kisai bujhaae ||
ਤੋੜੇ ਬੰਧਨ ਹੋਵੈ ਮੁਕਤੁ ਸਬਦੁ ਮੰਨਿ ਵਸਾਏ ॥
toRe ba(n)dhan hovai mukat sabadh ma(n)n vasaae ||
ਗੁਰਮੁਖਿ ਜਿਸ ਨੋ ਆਪਿ ਕਰੇ ਸੁ ਹੋਵੈ ਏਕਸ ਸਿਉ ਲਿਵ ਲਾਏ ॥
gurmukh jis no aap kare su hovai ekas siau liv laae ||
ਕਹੈ ਨਾਨਕੁ ਆਪਿ ਕਰਤਾ ਆਪੇ ਹੁਕਮੁ ਬੁਝਾਏ ॥੨੬॥
kahai naanak aap karataa aape hukam bujhaae ||26||
ਸਿਮ੍ਰਿਤਿ ਸਾਸਤ੍ਰ ਪੁੰਨ ਪਾਪ ਬੀਚਾਰਦੇ ਤਤੈ ਸਾਰ ਨ ਜਾਣੀ ॥
simirat saasatr pu(n)n paap beechaaradhe tatai saar na jaanee ||
ਤਤੈ ਸਾਰ ਨ ਜਾਣੀ ਗੁਰੂ ਬਾਝਹੁ ਤਤੈ ਸਾਰ ਨ ਜਾਣੀ ॥
tatai saar na jaanee guroo baajhahu tatai saar na jaanee ||
ਤਿਹੀ ਗੁਣੀ ਸੰਸਾਰੁ ਭ੍ਰਮਿ ਸੁਤਾ ਸੁਤਿਆ ਰੈਣਿ ਵਿਹਾਣੀ ॥
tihee gunee sa(n)saar bhram sutaa sutiaa rain vihaanee ||
ਗੁਰ ਕਿਰਪਾ ਤੇ ਸੇ ਜਨ ਜਾਗੇ ਜਿਨਾ ਹਰਿ ਮਨਿ ਵਸਿਆ ਬੋਲਹਿ ਅੰਮ੍ਰਿਤ ਬਾਣੀ ॥
gur kirapaa te se jan jaage jinaa har man vasiaa boleh a(n)mirat baanee ||
ਕਹੈ ਨਾਨਕੁ ਸੋ ਤਤੁ ਪਾਏ ਜਿਸ ਨੋ ਅਨਦਿਨੁ ਹਰਿ ਲਿਵ ਲਾਗੈ ਜਾਗਤ ਰੈਣਿ ਵਿਹਾਣੀ ॥੨੭॥
kahai naanak so tat paae jis no anadhin har liv laagai jaagat rain vihaanee ||27||
ਮਾਤਾ ਕੇ ਉਦਰ ਮਹਿ ਪ੍ਰਤਿਪਾਲ ਕਰੇ ਸੋ ਕਿਉ ਮਨਹੁ ਵਿਸਾਰੀਐ ॥
maataa ke udhar meh pratipaal kare so kiau manahu visaareeaai ||
ਮਨਹੁ ਕਿਉ ਵਿਸਾਰੀਐ ਏਵਡੁ ਦਾਤਾ ਜਿ ਅਗਨਿ ਮਹਿ ਆਹਾਰੁ ਪਹੁਚਾਵਏ ॥
manahu kiau visaareeaai evadd dhaataa j agan meh aahaar pahuchaave ||
ਓਸ ਨੋ ਕਿਹੁ ਪੋਹਿ ਨ ਸਕੀ ਜਿਸ ਨਉ ਆਪਣੀ ਲਿਵ ਲਾਵਏ ॥
os no kih poh na sakee jis nau aapanee liv laave ||
ਆਪਣੀ ਲਿਵ ਆਪੇ ਲਾਏ ਗੁਰਮੁਖਿ ਸਦਾ ਸਮਾਲੀਐ ॥
aapanee liv aape laae gurmukh sadhaa samaaleeaai ||
ਕਹੈ ਨਾਨਕੁ ਏਵਡੁ ਦਾਤਾ ਸੋ ਕਿਉ ਮਨਹੁ ਵਿਸਾਰੀਐ ॥੨੮॥
kahai naanak evadd dhaataa so kiau manahu visaareeaai ||28||
ਜੈਸੀ ਅਗਨਿ ਉਦਰ ਮਹਿ ਤੈਸੀ ਬਾਹਰਿ ਮਾਇਆ ॥
jaisee agan udhar meh taisee baahar maiaa ||
ਮਾਇਆ ਅਗਨਿ ਸਭ ਇਕੋ ਜੇਹੀ ਕਰਤੈ ਖੇਲੁ ਰਚਾਇਆ ॥
maiaa agan sabh iko jehee karatai khel rachaiaa ||
ਜਾ ਤਿਸੁ ਭਾਣਾ ਤਾ ਜੰਮਿਆ ਪਰਵਾਰਿ ਭਲਾ ਭਾਇਆ ॥
jaa tis bhaanaa taa ja(n)miaa paravaar bhalaa bhaiaa ||
ਲਿਵ ਛੁੜਕੀ ਲਗੀ ਤ੍ਰਿਸਨਾ ਮਾਇਆ ਅਮਰੁ ਵਰਤਾਇਆ ॥
liv chhuRakee lagee tirasanaa maiaa amar varataiaa ||
ਏਹ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ ਭਾਉ ਦੂਜਾ ਲਾਇਆ ॥
eh maiaa jit har visarai moh upajai bhaau dhoojaa laiaa ||
ਕਹੈ ਨਾਨਕੁ ਗੁਰ ਪਰਸਾਦੀ ਜਿਨਾ ਲਿਵ ਲਾਗੀ ਤਿਨੀ ਵਿਚੇ ਮਾਇਆ ਪਾਇਆ ॥੨੯॥
kahai naanak gur parasaadhee jinaa liv laagee tinee viche maiaa paiaa ||29||
ਹਰਿ ਆਪਿ ਅਮੁਲਕੁ ਹੈ ਮੁਲਿ ਨ ਪਾਇਆ ਜਾਇ ॥
har aap amulak hai mul na paiaa jai ||
ਮੁਲਿ ਨ ਪਾਇਆ ਜਾਇ ਕਿਸੈ ਵਿਟਹੁ ਰਹੇ ਲੋਕ ਵਿਲਲਾਇ ॥
mul na paiaa jai kisai viTahu rahe lok vilalai ||
ਐਸਾ ਸਤਿਗੁਰੁ ਜੇ ਮਿਲੈ ਤਿਸ ਨੋ ਸਿਰੁ ਸਉਪੀਐ ਵਿਚਹੁ ਆਪੁ ਜਾਇ ॥
aaisaa satigur je milai tis no sir saupeeaai vichahu aap jai ||
ਜਿਸ ਦਾ ਜੀਉ ਤਿਸੁ ਮਿਲਿ ਰਹੈ ਹਰਿ ਵਸੈ ਮਨਿ ਆਇ ॥
jis dhaa jeeau tis mil rahai har vasai man aai ||
ਹਰਿ ਆਪਿ ਅਮੁਲਕੁ ਹੈ ਭਾਗ ਤਿਨਾ ਕੇ ਨਾਨਕਾ ਜਿਨ ਹਰਿ ਪਲੈ ਪਾਇ ॥੩੦॥
har aap amulak hai bhaag tinaa ke naanakaa jin har palai pai ||30||
ਹਰਿ ਰਾਸਿ ਮੇਰੀ ਮਨੁ ਵਣਜਾਰਾ ॥
har raas meree man vanajaaraa ||
ਹਰਿ ਰਾਸਿ ਮੇਰੀ ਮਨੁ ਵਣਜਾਰਾ ਸਤਿਗੁਰ ਤੇ ਰਾਸਿ ਜਾਣੀ ॥
har raas meree man vanajaaraa satigur te raas jaanee ||
ਹਰਿ ਹਰਿ ਨਿਤ ਜਪਿਹੁ ਜੀਅਹੁ ਲਾਹਾ ਖਟਿਹੁ ਦਿਹਾੜੀ ॥
har har nit japih jeeahu laahaa khaTih dhihaaRee ||
ਏਹੁ ਧਨੁ ਤਿਨਾ ਮਿਲਿਆ ਜਿਨ ਹਰਿ ਆਪੇ ਭਾਣਾ ॥
eh dhan tinaa miliaa jin har aape bhaanaa ||
ਕਹੈ ਨਾਨਕੁ ਹਰਿ ਰਾਸਿ ਮੇਰੀ ਮਨੁ ਹੋਆ ਵਣਜਾਰਾ ॥੩੧॥
kahai naanak har raas meree man hoaa vanajaaraa ||31||
ਏ ਰਸਨਾ ਤੂ ਅਨ ਰਸਿ ਰਾਚਿ ਰਹੀ ਤੇਰੀ ਪਿਆਸ ਨ ਜਾਇ ॥
e rasanaa too an ras raach rahee teree piaas na jai ||
ਪਿਆਸ ਨ ਜਾਇ ਹੋਰਤੁ ਕਿਤੈ ਜਿਚਰੁ ਹਰਿ ਰਸੁ ਪਲੈ ਨ ਪਾਇ ॥
piaas na jai horat kitai jichar har ras palai na pai ||
ਹਰਿ ਰਸੁ ਪਾਇ ਪਲੈ ਪੀਐ ਹਰਿ ਰਸੁ ਬਹੁੜਿ ਨ ਤ੍ਰਿਸਨਾ ਲਾਗੈ ਆਇ ॥
har ras pai palai peeaai har ras bahuR na tirasanaa laagai aai ||
ਏਹੁ ਹਰਿ ਰਸੁ ਕਰਮੀ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥
eh har ras karamee paieeaai satigur milai jis aai ||
ਕਹੈ ਨਾਨਕੁ ਹੋਰਿ ਅਨ ਰਸ ਸਭਿ ਵੀਸਰੇ ਜਾ ਹਰਿ ਵਸੈ ਮਨਿ ਆਇ ॥੩੨॥
kahai naanak hor an ras sabh veesare jaa har vasai man aai ||32||
ਏ ਸਰੀਰਾ ਮੇਰਿਆ ਹਰਿ ਤੁਮ ਮਹਿ ਜੋਤਿ ਰਖੀ ਤਾ ਤੂ ਜਗ ਮਹਿ ਆਇਆ ॥
e sareeraa meriaa har tum meh jot rakhee taa too jag meh aaiaa ||
ਹਰਿ ਜੋਤਿ ਰਖੀ ਤੁਧੁ ਵਿਚਿ ਤਾ ਤੂ ਜਗ ਮਹਿ ਆਇਆ ॥
har jot rakhee tudh vich taa too jag meh aaiaa ||
ਹਰਿ ਆਪੇ ਮਾਤਾ ਆਪੇ ਪਿਤਾ ਜਿਨਿ ਜੀਉ ਉਪਾਇ ਜਗਤੁ ਦਿਖਾਇਆ ॥
har aape maataa aape pitaa jin jeeau upai jagat dhikhaiaa ||
ਗੁਰ ਪਰਸਾਦੀ ਬੁਝਿਆ ਤਾ ਚਲਤੁ ਹੋਆ ਚਲਤੁ ਨਦਰੀ ਆਇਆ ॥
gur parasaadhee bujhiaa taa chalat hoaa chalat nadharee aaiaa ||
ਕਹੈ ਨਾਨਕੁ ਸ੍ਰਿਸਟਿ ਕਾ ਮੂਲੁ ਰਚਿਆ ਜੋਤਿ ਰਾਖੀ ਤਾ ਤੂ ਜਗ ਮਹਿ ਆਇਆ ॥੩੩॥
kahai naanak sirasaT kaa mool rachiaa jot raakhee taa too jag meh aaiaa ||33||
ਮਨਿ ਚਾਉ ਭਇਆ ਪ੍ਰਭ ਆਗਮੁ ਸੁਣਿਆ ॥
man chaau bhiaa prabh aagam suniaa ||
ਹਰਿ ਮੰਗਲੁ ਗਾਉ ਸਖੀ ਗ੍ਰਿਹੁ ਮੰਦਰੁ ਬਣਿਆ ॥
har ma(n)gal gaau sakhee girahu ma(n)dhar baniaa ||
ਹਰਿ ਗਾਉ ਮੰਗਲੁ ਨਿਤ ਸਖੀਏ ਸੋਗੁ ਦੂਖੁ ਨ ਵਿਆਪਏ ॥
har gaau ma(n)gal nit sakhe'ee sog dhookh na viaape ||
ਗੁਰ ਚਰਨ ਲਾਗੇ ਦਿਨ ਸਭਾਗੇ ਆਪਣਾ ਪਿਰੁ ਜਾਪਏ ॥
gur charan laage dhin sabhaage aapanaa pir jaape ||
ਅਨਹਤ ਬਾਣੀ ਗੁਰ ਸਬਦਿ ਜਾਣੀ ਹਰਿ ਨਾਮੁ ਹਰਿ ਰਸੁ ਭੋਗੋ ॥
anahat baanee gur sabadh jaanee har naam har ras bhogo ||
ਕਹੈ ਨਾਨਕੁ ਪ੍ਰਭੁ ਆਪਿ ਮਿਲਿਆ ਕਰਣ ਕਾਰਣ ਜੋਗੋ ॥੩੪॥
kahai naanak prabh aap miliaa karan kaaran jogo ||34||
ਏ ਸਰੀਰਾ ਮੇਰਿਆ ਇਸੁ ਜਗ ਮਹਿ ਆਇ ਕੈ ਕਿਆ ਤੁਧੁ ਕਰਮ ਕਮਾਇਆ ॥
e sareeraa meriaa is jag meh aai kai kiaa tudh karam kamaiaa ||
ਕਿ ਕਰਮ ਕਮਾਇਆ ਤੁਧੁ ਸਰੀਰਾ ਜਾ ਤੂ ਜਗ ਮਹਿ ਆਇਆ ॥
k karam kamaiaa tudh sareeraa jaa too jag meh aaiaa ||
ਜਿਨਿ ਹਰਿ ਤੇਰਾ ਰਚਨੁ ਰਚਿਆ ਸੋ ਹਰਿ ਮਨਿ ਨ ਵਸਾਇਆ ॥
jin har teraa rachan rachiaa so har man na vasaiaa ||
ਗੁਰ ਪਰਸਾਦੀ ਹਰਿ ਮੰਨਿ ਵਸਿਆ ਪੂਰਬਿ ਲਿਖਿਆ ਪਾਇਆ ॥
gur parasaadhee har ma(n)n vasiaa poorab likhiaa paiaa ||
ਕਹੈ ਨਾਨਕੁ ਏਹੁ ਸਰੀਰੁ ਪਰਵਾਣੁ ਹੋਆ ਜਿਨਿ ਸਤਿਗੁਰ ਸਿਉ ਚਿਤੁ ਲਾਇਆ ॥੩੫॥
kahai naanak eh sareer paravaan hoaa jin satigur siau chit laiaa ||35||
ਏ ਨੇਤ੍ਰਹੁ ਮੇਰਿਹੋ ਹਰਿ ਤੁਮ ਮਹਿ ਜੋਤਿ ਧਰੀ ਹਰਿ ਬਿਨੁ ਅਵਰੁ ਨ ਦੇਖਹੁ ਕੋਈ ॥
e netrahu meriho har tum meh jot dharee har bin avar na dhekhahu koiee ||
ਹਰਿ ਬਿਨੁ ਅਵਰੁ ਨ ਦੇਖਹੁ ਕੋਈ ਨਦਰੀ ਹਰਿ ਨਿਹਾਲਿਆ ॥
har bin avar na dhekhahu koiee nadharee har nihaaliaa ||
ਏਹੁ ਵਿਸੁ ਸੰਸਾਰੁ ਤੁਮ ਦੇਖਦੇ ਏਹੁ ਹਰਿ ਕਾ ਰੂਪੁ ਹੈ ਹਰਿ ਰੂਪੁ ਨਦਰੀ ਆਇਆ ॥
eh vis sa(n)saar tum dhekhadhe eh har kaa roop hai har roop nadharee aaiaa ||
ਗੁਰ ਪਰਸਾਦੀ ਬੁਝਿਆ ਜਾ ਵੇਖਾ ਹਰਿ ਇਕੁ ਹੈ ਹਰਿ ਬਿਨੁ ਅਵਰੁ ਨ ਕੋਈ ॥
gur parasaadhee bujhiaa jaa vekhaa har ik hai har bin avar na koiee ||
ਕਹੈ ਨਾਨਕੁ ਏਹਿ ਨੇਤ੍ਰ ਅੰਧ ਸੇ ਸਤਿਗੁਰਿ ਮਿਲਿਐ ਦਿਬ ਦ੍ਰਿਸਟਿ ਹੋਈ ॥੩੬॥
kahai naanak eh netr a(n)dh se satigur miliaai dhib dhirasaT hoiee ||36||
ਏ ਸ੍ਰਵਣਹੁ ਮੇਰਿਹੋ ਸਾਚੈ ਸੁਨਣੈ ਨੋ ਪਠਾਏ ॥
e sravanahu meriho saachai sunanai no paThaae ||
ਸਾਚੈ ਸੁਨਣੈ ਨੋ ਪਠਾਏ ਸਰੀਰਿ ਲਾਏ ਸੁਣਹੁ ਸਤਿ ਬਾਣੀ ॥
saachai sunanai no paThaae sareer laae sunahu sat baanee ||
ਜਿਤੁ ਸੁਣੀ ਮਨੁ ਤਨੁ ਹਰਿਆ ਹੋਆ ਰਸਨਾ ਰਸਿ ਸਮਾਣੀ ॥
jit sunee man tan hariaa hoaa rasanaa ras samaanee ||
ਸਚੁ ਅਲਖ ਵਿਡਾਣੀ ਤਾ ਕੀ ਗਤਿ ਕਹੀ ਨ ਜਾਏ ॥
sach alakh viddaanee taa kee gat kahee na jaae ||
ਕਹੈ ਨਾਨਕੁ ਅੰਮ੍ਰਿਤ ਨਾਮੁ ਸੁਣਹੁ ਪਵਿਤ੍ਰ ਹੋਵਹੁ ਸਾਚੈ ਸੁਨਣੈ ਨੋ ਪਠਾਏ ॥੩੭॥
kahai naanak a(n)mirat naam sunahu pavitr hovahu saachai sunanai no paThaae ||37||
ਹਰਿ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥
har jeeau gufaa a(n)dhar rakh kai vaajaa pavan vajaiaa ||
ਵਜਾਇਆ ਵਾਜਾ ਪਉਣ ਨਉ ਦੁਆਰੇ ਪਰਗਟੁ ਕੀਏ ਦਸਵਾ ਗੁਪਤੁ ਰਖਾਇਆ ॥
vajaiaa vaajaa paun nau dhuaare paragaT ke'ee dhasavaa gupat rakhaiaa ||
ਗੁਰਦੁਆਰੈ ਲਾਇ ਭਾਵਨੀ ਇਕਨਾ ਦਸਵਾ ਦੁਆਰੁ ਦਿਖਾਇਆ ॥
gurdhuaarai lai bhaavanee ikanaa dhasavaa dhuaar dhikhaiaa ||
ਤਹ ਅਨੇਕ ਰੂਪ ਨਾਉ ਨਵ ਨਿਧਿ ਤਿਸ ਦਾ ਅੰਤੁ ਨ ਜਾਈ ਪਾਇਆ ॥
teh anek roop naau nav nidh tis dhaa a(n)t na jaiee paiaa ||
ਕਹੈ ਨਾਨਕੁ ਹਰਿ ਪਿਆਰੈ ਜੀਉ ਗੁਫਾ ਅੰਦਰਿ ਰਖਿ ਕੈ ਵਾਜਾ ਪਵਣੁ ਵਜਾਇਆ ॥੩੮॥
kahai naanak har piaarai jeeau gufaa a(n)dhar rakh kai vaajaa pavan vajaiaa ||38||
ਏਹੁ ਸਾਚਾ ਸੋਹਿਲਾ ਸਾਚੈ ਘਰਿ ਗਾਵਹੁ ॥
eh saachaa sohilaa saachai ghar gaavahu ||
ਗਾਵਹੁ ਤ ਸੋਹਿਲਾ ਘਰਿ ਸਾਚੈ ਜਿਥੈ ਸਦਾ ਸਚੁ ਧਿਆਵਹੇ ॥
gaavahu ta sohilaa ghar saachai jithai sadhaa sach dhiaavahe ||
ਸਚੋ ਧਿਆਵਹਿ ਜਾ ਤੁਧੁ ਭਾਵਹਿ ਗੁਰਮੁਖਿ ਜਿਨਾ ਬੁਝਾਵਹੇ ॥
sacho dhiaaveh jaa tudh bhaaveh gurmukh jinaa bujhaavahe ||
ਇਹੁ ਸਚੁ ਸਭਨਾ ਕਾ ਖਸਮੁ ਹੈ ਜਿਸੁ ਬਖਸੇ ਸੋ ਜਨੁ ਪਾਵਹੇ ॥
eih sach sabhanaa kaa khasam hai jis bakhase so jan paavahe ||
ਕਹੈ ਨਾਨਕੁ ਸਚੁ ਸੋਹਿਲਾ ਸਚੈ ਘਰਿ ਗਾਵਹੇ ॥੩੯॥
kahai naanak sach sohilaa sachai ghar gaavahe ||39||
English Translation
RAAMKALEE, THIRD MEHL, ANAND ~ THE SONG OF BLISS:
ONE UNIVERSAL CREATOR GOD. BY THE GRACE OF THE TRUE GURU:
If a Sikh turns to the Guru with sincere faith, as sunmukh — if a Sikh turns to the Guru with sincere faith, as sunmukh, his soul abides with the Guru. Within his heart, he meditates on the lotus feet of the Guru; deep within his soul, he contemplates Him. Renouncing selfishness and conceit, he remains always on the side of the Guru; he does not know anyone except the Guru. Says Nanak, listen, O Saints: such a Sikh turns toward the Guru with sincere faith, and becomes sunmukh. || 21 ||
One who turns away from the Guru, and becomes baymukh — without the True Guru, he shall not find liberation. He shall not find liberation anywhere else either; go and ask the wise ones about this. He shall wander through countless incarnations; without the True Guru, he shall not find liberation. But liberation is attained, when one is attached to the feet of the True Guru, chanting the Word of the Shabad. Says Nanak, contemplate this and see, that without the True Guru, there is no liberation. || 22 ||
Come, O beloved Sikhs of the True Guru, and sing the True Word of His Bani. Sing the Guru’s Bani, the supreme Word of Words. Those who are blessed by the Lord’s Glance of Grace — their hearts are imbued with this Bani. Drink in this Ambrosial Nectar, and remain in the Lord’s Love forever; meditate on the Lord, the Sustainer of the world. Says Nanak, sing this True Bani forever. || 23 ||
Without the True Guru, other songs are false. The songs are false without the True Guru; all other songs are false. The speakers are false, and the listeners are false; those who speak and recite are false. They may continually chant, ‘Har, Har’ with their tongues, but they do not know what they are saying. Their consciousness is lured by Maya; they are just reciting mechanically. Says Nanak, without the True Guru, other songs are false. || 24 ||
The Word of the Guru’s Shabad is a jewel, studded with diamonds. The mind which is attached to this jewel, merges into the Shabad. One whose mind is attuned to the Shabad, enshrines love for the True Lord. He Himself is the diamond, and He Himself is the jewel; one who is blessed, understands its value. Says Nanak, the Shabad is a jewel, studded with diamonds. || 25 ||
ਪੰਜਾਬੀ ਵਿਆਖਿਆ (Punjabi Explanation)
ਜੇ ਕੋਈ ਸਿੱਖ ਗੁਰੂ ਦੇ ਸਾਹਮਣੇ ਸੁਰਖ਼ਰੂ ਹੋਣਾ ਚਾਹੁੰਦਾ ਹੈ, ਜੋ ਸਿੱਖ ਇਹ ਚਾਹੁੰਦਾ ਹੈ ਕਿ ਕਿਸੇ ਲੁਕਵੇਂ ਖੋਟ ਦੇ ਕਾਰਨ ਉਸ ਨੂੰ ਗੁਰੂ ਦੇ ਸਾਹਮਣੇ ਅੱਖਾਂ ਨੀਵੀਆਂ ਨ ਕਰਨੀਆਂ ਪੈਣ, (ਤਾਂ ਰਸਤਾ ਇਕੋ ਹੀ ਹੈ ਕਿ) ਉਹ ਸੱਚੇ ਦਿਲੋਂ ਗੁਰੂ ਦੇ ਚਰਨਾਂ ਵਿਚ ਟਿਕੇ । ਸਿੱਖ ਗੁਰੂ ਦੇ ਚਰਨਾਂ ਨੂੰ ਆਪਣੇ ਹਿਰਦੇ ਵਿਚ ਥਾਂ ਦੇਵੇ, ਆਪਣੇ ਆਤਮਾ ਦੇ ਅੰਦਰ ਸੰਭਾਲ ਰੱਖੇ, ਆਪਾ-ਭਾਵ ਛੱਡ ਕੇ ਸਦਾ ਗੁਰੂ ਦੇ ਆਸਰੇ, ਗੁਰੂ ਤੋਂ ਬਿਨਾ ਕਿਸੇ ਹੋਰ ਨੂੰ (ਆਪਣੇ ਆਤਮਕ ਜੀਵਨ ਦਾ, ਆਤਮਕ ਆਨੰਦ ਦਾ ਵਸੀਲਾ) ਨਾ ਸਮਝੇ ।ਨਾਨਕ ਆਖਦਾ ਹੈ—ਹੇ ਸੰਤ ਜਨੋ! ਸੁਣੋ ਉਹ ਸਿੱਖ (ਹੀ) ਖਿੜੇ-ਮੱਥੇ ਰਹਿ ਸਕਦਾ ਹੈ (ਉਸ ਦੇ ਹੀ ਅੰਦਰ ਆਤਮਕ ਖੇੜਾ ਹੋ ਸਕਦਾ ਹੈ, ਉਹੀ ਆਤਮਕ ਆਨੰਦ ਮਾਣ ਸਕਦਾ ਹੈ)।੨੧।
(ਜਿਥੇ ਮਾਇਆ ਦੇ ਮੋਹ ਦੇ ਕਾਰਨ ਸਹਿਮ ਹੈ ਉਥੇ ਆਤਮਕ ਆਨੰਦ ਨਹੀਂ ਪਲ੍ਹਰ ਸਕਦਾ, ਪਰ) ਜੇ ਕੋਈ ਮਨੁੱਖ ਗੁਰੂ ਵਲੋਂ ਮੂੰਹ ਮੋੜ ਲਏ (ਉਸ ਨੂੰ ਆਤਮਕ ਆਨੰਦ ਨਸੀਬ ਨਹੀਂ ਹੋ ਸਕਦਾ ਕਿਉਂਕਿ) ਗੁਰੂ ਤੋਂ ਬਿਨਾ ਮਾਇਆ ਦੇ ਪ੍ਰਭਾਵ ਤੋਂ ਖ਼ਲਾਸੀ ਨਹੀਂ ਮਿਲਦੀ । ਬੇਸ਼ੱਕ ਕਿਸੇ ਵਿਚਾਰਵਾਨਾਂ ਤੋਂ ਜਾ ਕੇ ਪੁੱਛ ਲਵੋ (ਤੇ ਤਸੱਲੀ ਕਰ ਲਵੋ, ਇਹ ਪੱਕੀ ਗੱਲ ਹੈ ਕਿ ਗੁਰੂ ਤੋਂ ਬਿਨਾ) ਕਿਸੇ ਭੀ ਹੋਰ ਥਾਂ ਤੋਂ ਮਾਇਕ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲਦੀ । (ਮਾਇਆ ਦੇ ਮੋਹ ਵਿਚ ਫਸਿਆ ਮਨੁੱਖ) ਅਨੇਕਾਂ ਜੂਨੀਆਂ ਵਿਚ ਭਟਕਦਾ ਆਉਂਦਾ ਹੈ, ਗੁਰੂ ਦੀ ਸਰਨ ਤੋਂ ਬਿਨਾ ਇਸ ਮੋਹ ਤੋਂ ਖ਼ਲਾਸੀ ਨਹੀਂ ਮਿਲਦੀ । ਆਖ਼ਰ ਗੁਰੂ ਦੀ ਚਰਨੀਂ ਲੱਗ ਕੇ ਹੀ ਮਾਇਆ ਦੇ ਮੋਹ ਤੋਂ ਛੁਟਕਾਰਾ ਮਿਲਦਾ ਹੈ ਕਿਉਂਕਿ ਗੁਰੂ (ਸਹੀ ਜੀਵਨ-ਮਾਰਗ ਦਾ) ਉਪਦੇਸ਼ ਸੁਣਾਂਦਾ ਹੈ ।ਨਾਨਕ ਆਖਦਾ ਹੈ—ਵਿਚਾਰ ਕੇ ਵੇਖ ਲਵੋ, ਗੁਰੂ ਤੋਂ ਬਿਨਾ ਮਾਇਆ ਦੇ ਬੰਧਨ ਤੋਂ ਆਜ਼ਾਦੀ ਨਹੀਂ ਮਿਲਦੀ, (ਤੇ ਇਸ ਮੁਕਤੀ ਤੋਂ ਬਿਨਾ ਆਤਮਕ ਆਨੰਦ ਦੀ ਪ੍ਰਾਪਤੀ ਨਹੀਂ ਹੋ ਸਕਦੀ)।੨੨।
ਹੇ ਸਤਿਗੁਰੂ ਦੇ ਪਿਆਰੇ ਸਿੱਖੋ! ਆਵੋ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਜੋੜਨ ਵਾਲੀ ਬਾਣੀ (ਰਲ ਕੇ) ਗਾਵੋ । ਆਪਣੇ ਗੁਰੂ ਦੀ ਬਾਣੀ ਗਾਵੋ, ਇਹ ਬਾਣੀ ਹੋਰ ਸਭ ਬਾਣੀਆਂ ਨਾਲੋਂ ਸ਼ਿਰੋਮਣੀ ਹੈ । ਇਹ ਬਾਣੀ ਉਹਨਾਂ ਬੰਦਿਆਂ ਦੇ ਹਿਰਦੇ ਵਿਚ ਹੀ ਟਿਕਦੀ ਹੈ ਜਿਨ੍ਹਾਂ ਉਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਹੋਵੇ, ਬਖ਼ਸ਼ਸ਼ ਹੋਵੇ ।(ਹੇ ਪਿਆਰੇ ਗੁਰਸਿੱਖੋ!) ਪਰਮਾਤਮਾ ਦਾ ਨਾਮ ਸਿਮਰੋ, ਪਰਮਾਤਮਾ ਦੇ ਪਿਆਰ ਵਿਚ ਸਦਾ ਜੁੜੇ ਰਹੋ, ਇਹ (ਆਨੰਦ ਦੇਣ ਵਾਲਾ, ਆਤਮਕ ਹੁਲਾਰਾ ਪੈਦਾ ਕਰਨ ਵਾਲਾ) ਨਾਮ-ਜਲ ਪੀਓ ।ਨਾਨਕ ਆਖਦਾ ਹੈ—(ਹੇ ਗੁਰਸਿੱਖੋ!) ਪਰਮਾਤਮਾ ਦੀ ਸਿਫ਼ਤਿ-ਸਾਲਾਹ ਵਾਲੀ ਇਹ ਬਾਣੀ ਸਦਾ ਗਾਵੋ (ਇਸੇ ਵਿਚ ਆਤਮਕ ਆਨੰਦ ਹੈ)।੨੩।
ਗੁਰ-ਆਸ਼ੇ ਤੋਂ ਉਲਟ ਬਾਣੀ (ਮਾਇਆ) ਦੀ ਝਲਕ ਦੇ ਸਾਹਮਣੇ ਥਿੜਕਾ ਦੇਣ ਵਾਲੀ ਹੁੰਦੀ ਹੈ । ਇਹ ਪੱਕੀ ਗੱਲ ਹੈ ਕਿ ਗੁਰ-ਆਸ਼ੇ ਦੇ ਉਲਟ ਜਾਣ ਵਾਲੀ ਬਾਣੀ ਨੂੰ ਸੁਣਨ ਵਾਲਿਆਂ ਦੇ ਮਨ ਕਮਜ਼ੋਰ ਹੋ ਜਾਂਦੇ ਹਨ, ਸੁਣਨ ਵਾਲਿਆਂ ਦੇ ਮਨ ਭੀ ਥਿੜਕ ਜਾਂਦੇ ਹਨ, ਤੇ ਜੋ ਅਜੇਹੀ ਬਾਣੀ ਦੀ ਪੜ੍ਹ ਪੜ੍ਹ ਕੇ ਵਿਆਖਿਆ ਕਰਦੇ ਹਨ, ਉਹ ਭੀ ਕਮਜ਼ੋਰ ਮਨ ਦੇ ਹੋ ਜਾਂਦੇ ਹਨ ।ਜੇ ਉਹ ਬੰਦੇ ਜੀਭ-ਨਾਲ ਹਰੀ-ਨਾਮ ਭੀ ਬੋਲਣ ਤਾਂ ਭੀ ਜੋ ਕੁਝ ਉਹ ਬੋਲਦੇ ਹਨ ਉਸ ਨਾਲ ਉਹਨਾਂ ਦੀ ਡੂੰਘੀ ਸਾਂਝ ਨਹੀਂ ਪੈਂਦੀ ਕਿਉਂਕਿ ਉਹਨਾਂ ਦੇ ਮਨ ਨੂੰ ਮਾਇਆ ਨੇ ਮੋਹ ਰੱਖਿਆ ਹੈ, ਉਹ ਜੋ ਕੁਝ ਬੋਲਦੇ ਹਨ ਜ਼ਬਾਨੀ ਜ਼ਬਾਨੀ ਹੀ ਬੋਲਦੇ ਹਨ ।ਨਾਨਕ ਆਖਦਾ ਹੈ—ਗੁਰ-ਆਸ਼ੇ ਤੋਂ ਉਲਟ ਬਾਣੀ ਮਨੁੱਖ ਦੇ ਮਨ ਨੂੰ ਆਤਮਕ ਆਨੰਦ ਦੇ ਟਿਕਾਣੇ ਤੋਂ ਹੇਠਾਂ ਡੇਗਦੀ ਹੈ।੨੪।
ਸਤਿਗੁਰੂ ਦਾ ਸ਼ਬਦ ਇਕ ਐਸੀ ਅਮੋਲਕ ਦਾਤਿ ਹੈ ਜਿਸ ਵਿਚ ਪਰਮਾਤਮਾ ਦੀਆਂ ਵਡਿਆਈਆਂ ਭਰੀਆਂ ਪਈਆਂ ਹਨ । ਸ਼ਬਦ, ਮਾਨੋ, (ਐਸਾ) ਰਤਨ ਹੈ, ਕਿ ਉਸ ਦੀ ਰਾਹੀਂ (ਮਨੁੱਖ ਦਾ) ਮਨ (ਪਰਮਾਤਮਾ ਦੀ ਯਾਦ ਵਿਚ) ਟਿਕ ਜਾਂਦਾ ਹੈ (ਪਰਮਾਤਮਾ ਵਿਚ) ਇਕ ਅਸਚਰਜ ਲੀਨਤਾ ਬਣੀ ਰਹਿੰਦੀ ਹੈ ।ਜੇ ਸ਼ਬਦ ਵਿਚ (ਮਨੁੱਖ ਦਾ) ਮਨ ਜੁੜ ਜਾਏ, ਤਾਂ (ਇਸ ਦੀ ਬਰਕਤਿ ਨਾਲ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ (ਉਸ ਦਾ) ਪ੍ਰੇਮ ਬਣ ਜਾਂਦਾ ਹੈ । (ਉਸ ਦੇ ਅੰਦਰ ਪਰਮਾਤਮਾ ਦਾ) ਹੀਰਾ-ਨਾਮ ਹੀ ਟਿਕਿਆ ਰਹਿੰਦਾ ਹੈ, (ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ) ਰਤਨ-ਸ਼ਬਦ ਹੀ ਟਿਕਿਆ ਰਹਿੰਦਾ ਹੈ । (ਪਰ ਇਹ ਦਾਤਿ ਉਸ ਨੂੰ ਹੀ ਮਿਲਦੀ ਹੈ) ਜਿਸ ਨੂੰ (ਪ੍ਰਭੂ ਆਪ ਇਹ) ਸੂਝ ਬਖ਼ਸ਼ਦਾ ਹੈ ।ਨਾਨਕ ਆਖਦਾ ਹੈ—ਗੁਰੂ ਦਾ ਸ਼ਬਦ, ਮਾਨੋ, ਇਕ ਰਤਨ ਹੈ ਜਿਸ ਵਿਚ ਪ੍ਰਭੂ ਦਾ ਨਾਮ-ਰੂਪ ਹੀਰਾ ਜੜਿਆ ਹੋਇਆ ਹੈ।੨੫।
Source: SGPC Official; BaniDB · Read Ang 919 in Sri Guru Granth Sahib Ji