ਹੁਕਮਨਾਮਾ ਸਾਹਿਬ

Hukamnama Sahib

Friday, 21 August 2009

ਸ਼ੁੱਕਰਵਾਰ, ੬ ਭਾਦੋਂ (ਸੰਮਤ ੫੪੧ ਨਾਨਕਸ਼ਾਹੀ)

Ang 674 · Raag Dhanaasree · Guru Arjan Dev Ji

Reading: Permalink

ਗੁਰਮੁਖੀ (Gurmukhi)

ਧਨਾਸਰੀ ਮਹਲਾ ੫ ॥

dhanaasaree mahalaa panjavaa ||

ਹਰਿ ਹਰਿ ਲੀਨੇ ਸੰਤ ਉਬਾਰਿ ॥

har har leene sa(n)t ubaar ||

ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥

har ke dhaas kee chitavai buriaaiee tis hee kau fir maar ||1|| rahaau ||

ਜਨ ਕਾ ਆਪਿ ਸਹਾਈ ਹੋਆ ਨਿੰਦਕ ਭਾਗੇ ਹਾਰਿ ॥

jan kaa aap sahaiee hoaa ni(n)dhak bhaage haar ||

ਭ੍ਰਮਤ ਭ੍ਰਮਤ ਊਹਾਂ ਹੀ ਮੂਏ ਬਾਹੁੜਿ ਗ੍ਰਿਹਿ ਨ ਮੰਝਾਰਿ ॥੧॥

bhramat bhramat uoohaa(n) hee mooe baahuR gireh na ma(n)jhaar ||1||

ਨਾਨਕ ਸਰਣਿ ਪਰਿਓ ਦੁਖ ਭੰਜਨ ਗੁਨ ਗਾਵੈ ਸਦਾ ਅਪਾਰਿ ॥

naanak saran pario dhukh bha(n)jan gun gaavai sadhaa apaar ||

ਨਿੰਦਕ ਕਾ ਮੁਖੁ ਕਾਲਾ ਹੋਆ ਦੀਨ ਦੁਨੀਆ ਕੈ ਦਰਬਾਰਿ ॥੨॥੧੫॥

ni(n)dhak kaa mukh kaalaa hoaa dheen dhuneeaa kai dharabaar ||2||15||

English Translation

DHANAASAREE, FIFTH MEHL:

The Lord saves His Saints. One who wishes misfortune upon the Lord’s slaves, shall be destroyed by the Lord eventually. || 1 || Pause ||

He Himself is the help and support of His humble servants; He defeats the slanderers, and chases them away. Wandering around aimlessly, they die out there; they never return to their homes again. || 1 ||

Nanak seeks the Sanctuary of the Destroyer of pain; he sings the Glorious Praises of the infinite Lord forever. The faces of the slanderers are blackened in the courts of this world, and the world beyond. || 2 || 15 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਪਰਮਾਤਮਾ ਆਪਣੇ ਸੰਤਾਂ ਨੂੰ ਸਦਾ ਹੀ ਬਚਾਉਂਦਾ ਆ ਰਿਹਾ ਹੈ। ਜੇ ਕੋਈ ਮਨੁੱਖ ਪਰਮਾਤਮਾ ਦੇ ਸੇਵਕ ਦੀ ਕੋਈ ਹਾਨੀ ਕਰਨ ਦੀਆਂ ਸੋਚਾਂ ਸੋਚਦਾ ਹੈ, ਤਾਂ ਪਰਮਾਤਮਾ ਉਸੇ ਨੂੰ ਹੀ ਆਤਮਕ ਮੌਤੇ ਮਾਰ ਦੇਂਦਾ ਹੈ।ਰਹਾਉ।

ਹੇ ਭਾਈ! ਪਰਮਾਤਮਾ ਆਪਣੇ ਸੇਵਕ ਦਾ ਆਪ ਮਦਦਗਾਰ ਬਣਦਾ ਹੈ, ਉਸ ਦੇ ਨਿੰਦਕ (ਨਿੰਦਾ ਦੇ ਕੰਮ ਵਿਚ) ਹਾਰ ਖਾ ਕੇ ਭੱਜ ਜਾਂਦੇ ਹਨ। ਨਿੰਦਕ ਮਨੁੱਖ ਨਿੰਦਾ ਦੇ ਕੰਮ ਵਿਚ ਭਟਕ ਕੇ ਨਿੰਦਾ ਦੇ ਗੇੜ ਵਿਚ ਹੀ ਆਤਮਕ ਮੌਤ ਸਹੇੜ ਲੈਂਦੇ ਹਨ, ਤੇ ਫਿਰ ਅਨੇਕਾਂ ਜੂਨਾਂ ਵਿਚ ਜਾ ਪੈਂਦੇ ਹਨ।੧।

ਹੇ ਨਾਨਕ! ਆਖ- ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਦੇ ਨਾਸ ਕਰਨ ਵਾਲੇ ਪਰਮਾਤਮਾ ਦੀ ਸਰਨ ਆ ਪੈਂਦਾ ਹੈ, ਉਹ ਉਸ ਬੇਅੰਤ ਪ੍ਰਭੂ ਵਿਚ ਲੀਨ ਹੋ ਕੇ ਸਦਾ ਉਸ ਦੇ ਗੁਣ ਗਾਉਂਦਾ ਰਹਿੰਦਾ ਹੈ। ਪਰ ਉਸ ਦੀ ਨਿੰਦਾ ਕਰਨ ਵਾਲੇ ਮਨੁੱਖ ਦਾ ਮੂੰਹ ਦੁਨੀਆਂ ਦੇ ਦਰਬਾਰ ਵਿਚ ਅਤੇ ਦੀਨ ਦੇ ਦਰਬਾਰ ਵਿਚ ਲੋਕ ਪਰਲੋਕ ਵਿਚ ਕਾਲਾ ਹੁੰਦਾ ਹੈ। ਨਿੰਦਕ ਲੋਕ ਪਰਲੋਕ ਵਿਚ ਬਦਨਾਮੀ ਖੱਟਦਾ ਹੈ।੨।੧੫।

Source: SGPC Official; BaniDB · Read Ang 674 in Sri Guru Granth Sahib Ji

On this day in earlier years

  • Thursday, 21 August 2008 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee
  • Tuesday, 21 August 2007 ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ Ang 692 · Raag Dhanaasree
  • Sunday, 21 August 2005 ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ Ang 607 · Raag Sorath
  • Saturday, 21 August 2004 ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ Ang 709 · Raag Jaithsree
  • Thursday, 21 August 2003 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee
  • Wednesday, 21 August 2002 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath