ਹੁਕਮਨਾਮਾ ਸਾਹਿਬ

Hukamnama Sahib

Thursday, 03 September 2009

ਵੀਰਵਾਰ, ੧੯ ਭਾਦੋਂ (ਸੰਮਤ ੫੪੧ ਨਾਨਕਸ਼ਾਹੀ)

Ang 589 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਸਲੋਕ ਮਃ ੩ ॥

salok mahalaa teejaa ||

ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥

bin satigur seve jeea ke ba(n)dhanaa vich haumai karam kamaeh ||

ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥

bin satigur seve Thaur na paavahee mar ja(n)meh aaveh jaeh ||

ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥

bin satigur seve fikaa bolanaa naam na vasai man maeh ||

ਨਾਨਕ ਬਿਨੁ ਸਤਿਗੁਰ ਸੇਵੇ ਜਮ ਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥੧॥

naanak bin satigur seve jam pur badhe maareean muh kaalai uTh jaeh ||1||

English Translation

SHALOK, THIRD MEHL:

Without serving the True Guru, the soul is in the bondage of deeds done in ego. Without serving the True Guru, one finds no place of rest; he dies, and is reincarnated, and continues coming and going. Without serving the True Guru, one’s speech is vapid and insipid; the Naam, the Name of the Lord, does not abide in his mind. O Nanak, without serving the True Guru, they are bound and beaten in the City of Death; they arise and depart with blackened faces. || 1 ||

FIRST MEHL: Burn away those rituals which lead you to forget the Beloved Lord. O Nanak, sublime is that love, which preserves my honor with my Lord Master. || 2 ||

PAUREE: Serve the One Lord, the Great Giver; meditate on the One Lord. Beg from the One Lord, the Great Giver, and you shall obtain your heart’s desires. But if you beg from another, then you shall be shamed and destroyed. One who serves the Lord obtains the fruits of his rewards; all of his hunger is satisfied. Nanak is a sacrifice to those, who night and day, meditate within their hearts on the Name of the Lord. || 10 ||

ਪੰਜਾਬੀ ਵਿਆਖਿਆ (Punjabi Explanation)

ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਝ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾਂ ਨਹੀਂ ਮਿਲਦੀ, ਉਹ ਮਰਦੇ ਹਨ ਫੇਰ ਜੰਮਦੇ ਹਨ, ਸੰਸਾਰ ਵਿੱਚ ਆਉਂਦੇ ਹਨ, ਫੇਰ ਜਾਂਦੇ ਹਨ; ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ ਮੂੰਹ ਸੰਸਾਰ ਤੋਂ ਤੁਰ ਜਾਂਦੇ ਹਨ ਤੇ ਜਮਪੁਰੀ ਵਿੱਚ ਬੱਧੇ ਹੋਏ ਮਾਰ ਖਾਂਦੇ ਹਨ, ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ॥੧। ਮਹਲਾ ੧॥ ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ, ਹੇ ਨਾਨਕ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ॥੨॥ ਪਉੜੀ॥ ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ; ਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏ; ਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ ਨਾਲ ਮਰ ਜਾਈਏ ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ ਚੰਗਾ ਹੈ। ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ। ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿੱਚ ਪ੍ਰਭੂ ਦਾ ਨਾਮ ਸਿਮਰਦੇ ਹਨ।੧੦।

Source: SGPC Official; BaniDB · Read Ang 589 in Sri Guru Granth Sahib Ji

On this day in earlier years

  • Wednesday, 03 September 2008 ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥ Ang 714 · Raag Todee
  • Monday, 03 September 2007 ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ Ang 644 · Raag Sorath
  • Sunday, 03 September 2006 ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ Ang 525 · Raag Gujri
  • Saturday, 03 September 2005 ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ Ang 547 · Raag Bihaagraa
  • Friday, 03 September 2004 ਜਿਹ ਕਰਣੀ ਹੋਵਹਿ ਸਰਮਿੰਦਾ ਇਹਾ ਕਮਾਨੀ ਰੀਤਿ ॥ Ang 673 · Raag Dhanaasree
  • Wednesday, 03 September 2003 ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ Ang 736 · Raag Soohee