ਹੁਕਮਨਾਮਾ ਸਾਹਿਬ

Hukamnama Sahib

Saturday, 05 September 2009

ਸ਼ਨੀਵਾਰ, ੨੧ ਭਾਦੋਂ (ਸੰਮਤ ੫੪੧ ਨਾਨਕਸ਼ਾਹੀ)

Ang 553 · Raag Bihaagraa · Guru Arjan Dev Ji

Reading: Permalink

ਗੁਰਮੁਖੀ (Gurmukhi)

ਸਲੋਕੁ ਮਃ ੫ ॥

salok mahalaa panjavaa ||

ਹਰਿ ਨਾਮੁ ਨ ਸਿਮਰਹਿ ਸਾਧਸੰਗਿ ਤੈ ਤਨਿ ਉਡੈ ਖੇਹ ॥

har naam na simareh saadhasa(n)g tai tan uddai kheh ||

ਜਿਨਿ ਕੀਤੀ ਤਿਸੈ ਨ ਜਾਣਈ ਨਾਨਕ ਫਿਟੁ ਅਲੂਣੀ ਦੇਹ ॥੧॥

jin keetee tisai na jaaniee naanak fiT aloonee dheh ||1||

English Translation

SHALOK, FIFTH MEHL:

That body, which does not meditate in remembrance on the Lord’s Name in the Saadh Sangat, shall be reduced to dust. Cursed and insipid is that body, O Nanak, which does not know the One who created it. || 1 ||

FIFTH MEHL: Let His Lotus Feet abide within your heart, and with your tongue, chant the Name of the Lord of the World. O Nanak, meditate in remembrance on God, and nurture this body of yours. || 2 ||

PAUREE: The Creator Himself is the sixty-eight sacred places of pilgrimage; He Himself takes the cleansing bath there. He Himself practices austere self-discipline; the Lord and Master Himself inspires us to chant His Name. He Himself becomes merciful; the Destroyer of fear Himself gives in charity to all. One whom He has enlightened and made Gurmukh, obtains honor forever in His Court. One whose honor is preserved by his Lord and Master, comes to know the True Lord. || 14 ||

ਪੰਜਾਬੀ ਵਿਆਖਿਆ (Punjabi Explanation)

ਜੋ ਮਨੁੱਖ ਸਾਧ ਸੰਗਤਿ ਵਿਚ ਹਰੀ ਦਾ ਨਾਮ ਨਹੀਂ ਸਿਮਰਦੇ, ਉਹਨਾਂ ਦੇ ਸਰੀਰ ਤੇ ਸੁਆਹ ਪੈਂਦੀ ਹੈ, (ਭਾਵ, ਉਹਨਾਂ ਦੇ ਸਰੀਰ ਨੂੰ ਫਿਟਕਾਰ ਪੈਂਦੀ ਹੈ) । ਹੇ ਨਾਨਕ! ਪ੍ਰੇਮ ਤੋਂ ਸੱਖਣੇ ਉਸ ਸਰੀਰ ਨੂੰ ਧਿੱਕਾਰ ਹੈ, ਜੋ ਉਸ ਪ੍ਰਭੂ ਨੂੰ ਨਹੀਂ ਪਛਾਣਦਾ ਜਿਸ ਨੇ ਉਸ ਨੂੰ ਬਣਾਇਆ ਹੈ।੧।

ਹੇ ਨਾਨਕ! (ਜਿਸ ਮਨੁੱਖ ਦੇ) ਹਿਰਦੇ ਵਿਚ ਪ੍ਰਭੂ ਦੇ ਚਰਨ ਕਮਲ ਵੱਸਦੇ ਹਨ ਤੇ ਜੀਭ ਹਰੀ ਨੂੰ ਜਪਦੀ ਹੈ, ਅਤੇ ਪ੍ਰਭੂ (ਜਿਸ ਸਰੀਰ ਕਰਕੇ) ਸਿਮਰਿਆ ਜਾਂਦਾ ਹੈ ਉਸ ਸਰੀਰ ਦੀ ਪਾਲਣਾ ਕਰੋ।੨।

ਪ੍ਰਭੂ ਆਪ ਹੀ ਅਠਾਹਠ ਤੀਰਥਾਂ ਦਾ ਕਰਨ ਵਾਲਾ ਹੈ, ਆਪ ਹੀ (ਉਹਨਾਂ ਤੀਰਥਾਂ ਤੇ) ਇਸ਼ਨਾਨ ਕਰਦਾ ਹੈ, ਮਾਲਕ ਆਪ ਹੀ ਜੁਗਤੀ ਵਿਚ ਵਰਤਦਾ ਹੈ ਤੇ ਆਪ ਹੀ ਨਾਮ ਜਪਾਉਂਦਾ ਹੈ, ਭਉ ਦੂਰ ਕਰਨ ਵਾਲਾ ਪ੍ਰਭੂ ਆਪ ਹੀ ਦਇਆਲ ਹੁੰਦਾ ਹੈ ਤੇ ਆਪ ਹੀ ਸਭ ਤਰ੍ਹਾਂ ਦਾ ਦਾਨ ਕਰਦਾ ਹੈ, ਜਿਸ ਮਨੁੱਖ ਨੂੰ ਸਤਿਗੁਰੂ ਦੀ ਰਾਹੀਂ ਸਮਝ ਬਖ਼ਸ਼ਦਾ ਹੈ, ਉਹ ਸਦਾ ਦਰਗਾਹ ਵਿਚ ਆਦਰ ਪਾਉਂਦਾ ਹੈ । ਜਿਸ ਦੀ ਲਾਜ ਆਪ ਰੱਖਦਾ ਹੈ, ਉਹ ਰੱਬ ਦਾ ਪਿਆਰਾ ਸੇਵਕ ਰੱਬ ਦਾ ਰੂਪ ਹੈ।੧੪।

Source: SGPC Official; BaniDB · Read Ang 553 in Sri Guru Granth Sahib Ji

On this day in earlier years

  • Friday, 05 September 2008 ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ Ang 636 · Raag Sorath
  • Wednesday, 05 September 2007 ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ ਰੋਗ ਬਿਦਾਰੇ ॥ Ang 620 · Raag Sorath
  • Tuesday, 05 September 2006 ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥ Ang 547 · Raag Bihaagraa
  • Monday, 05 September 2005 ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ Ang 676 · Raag Dhanaasree
  • Sunday, 05 September 2004 ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ Ang 639 · Raag Sorath
  • Friday, 05 September 2003 ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥੧॥ ਰਹਾਉ ॥ Ang 537 · Raag Bihaagraa