ਹੁਕਮਨਾਮਾ ਸਾਹਿਬ

Hukamnama Sahib

Tuesday, 08 September 2009

ਮੰਗਲਵਾਰ, ੨੪ ਭਾਦੋਂ (ਸੰਮਤ ੫੪੧ ਨਾਨਕਸ਼ਾਹੀ)

Ang 751 · Raag Soohee · Guru Nanak Dev Ji

Reading: Permalink

ਗੁਰਮੁਖੀ (Gurmukhi)

ਸੂਹੀ ਮਹਲਾ ੧ ਘਰੁ ੯

soohee mahalaa pehilaa ghar nauvaa

ੴ ਸਤਿਗੁਰ ਪ੍ਰਸਾਦਿ ॥

ikOankaar satigur prasaadh ||

ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥

kachaa ra(n)g kasu(n)bh kaa thoRaRiaa dhin chaar jeeau ||

ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥

vin naavai bhram bhuleeaa Thag muThee kooRiaar jeeau ||

ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥

sache setee ratiaa janam na dhoojee vaar jeeau ||1||

ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥

ra(n)ge kaa kiaa ra(n)geeaai jo rate ra(n)g lai jeeau ||

ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥

ra(n)gan vaalaa seveeaai sache siau chit lai jeeau ||1|| rahaau ||

ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥

chaare ku(n)ddaa je bhaveh bin bhaagaa dhan naeh jeeau ||

ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥

avagan muThee je fireh badhik thai na paeh jeeau ||

ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥

gur raakhe se ubare sabadh rate man maeh jeeau ||2||

ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥

chiTe jin ke kapaRe maile chit kaThor jeeau ||

ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥

tin mukh naam na uoopajai dhoojai viaape chor jeeau ||

ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥

mool na boojheh aapanaa se pasooaa se ddor jeeau ||3||

ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥

nit nit khuseeaa man kare nit nit ma(n)gai sukh jeeau ||

ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥

karataa chit na aaviee fir fir lageh dhukh jeeau ||

ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥

sukh dhukh dhaataa man vasai tit tan kaisee bhukh jeeau ||4||

ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥

baakee vaalaa talabeeaai sir maare ja(n)dhaar jeeau ||

ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥

lekhaa ma(n)gai dhevanaa puchhai kar beechaar jeeau ||

ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥

sache kee liv ubarai bakhase bakhasanahaar jeeau ||5||

ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥

an ko keejai mitaRaa khaak ralai mar jai jeeau ||

ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥

bahu ra(n)g dhekh bhulaiaa bhul bhul aavai jai jeeau ||

ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥

nadhar prabhoo te chhuTeeaai nadharee mel milai jeeau ||6||

ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥

gaafal giaan vihooniaa gur bin giaan na bhaal jeeau ||

ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥

khi(n)chotaan vigucheeaai buraa bhalaa dhui naal jeeau ||

ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥

bin sabadhai bhai ratiaa sabh johee jamakaal jeeau ||7||

ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥

jin kar kaaran dhaariaa sabhasai dhei aadhaar jeeau ||

ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥

so kiau manahu visaareeaai sadhaa sadhaa dhaataar jeeau ||

ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥

naanak naam na veesarai nidhaaraa aadhaar jeeau ||8||1||2||

English Translation

SOOHEE, FIRST MEHL, NINTH HOUSE:

ONE UNIVERSAL CREATOR GOD. BY THE GRACE OF THE TRUE GURU:

The color of safflower is transitory; it lasts for only a few days. Without the Name, the false woman is deluded by doubt and plundered by thieves. But those who are attuned to the True Lord, are not reincarnated again. || 1 ||

How can one who is already dyed in the color of the Lord’s Love, be colored any other color? So serve God the Dyer, and focus your consciousness on the True Lord. || 1 || Pause ||

You wander around in the four directions, but without the good fortune of destiny, you shall never obtain wealth. If you are plundered by corruption and vice, you shall wander around, but like a fugitive, you shall find no place of rest. Only those who are protected by the Guru are saved; their minds are attuned to the Word of the Shabad. || 2 ||

Those who wear white clothes, but have filthy and stone-hearted minds, may chant the Lord’s Name with their mouths, but they are engrossed in duality; they are thieves. They do not understand their own roots; they are beasts. They are just animals! || 3 ||

Constantly, continually, the mortal seeks pleasures. Constantly, continually, he begs for peace. But he does not think of the Creator Lord, and so he is overtaken by pain, again and again. But one, within whose mind the Giver of pleasure and pain dwells — how can his body feel any need? || 4 ||

One who has a karmic debt to pay off is summoned, and the Messenger of Death smashes his head. When his account is called for, it has to be given. After it is reviewed, payment is demanded. Only love for the True One will save you; the Forgiver forgives. || 5 ||

If you make any friend other than God, you shall die and mingle with the dust. Gazing upon the many games of love, you are beguiled and bewildered; you come and go in reincarnation. Only by God’s Grace can you be saved. By His Grace, He unites in His Union. || 6 ||

O careless one, you are totally lacking any wisdom; do not seek wisdom without the Guru. By indecision and inner conflict, you shall come to ruin. Good and bad both pull at you. Without being attuned to the Word of the Shabad and the Fear of God, all come under the gaze of the Messenger of Death. || 7 ||

He who created the creation and sustains it, gives sustenance to all. How can you forget Him from your mind? He is the Great Giver, forever and ever. Nanak shall never forget the Naam, the Name of the Lord, the Support of the unsupported. || 8 || 1 || 2 ||

ਪੰਜਾਬੀ ਵਿਆਖਿਆ (Punjabi Explanation)

(ਜੀਵ ਮਾਇਆ ਦੇ ਸੁਹਣੱਪ ਨੂੰ ਵੇਖ ਵੇਖ ਕੇ ਫੁੱਲਦਾ ਹੈ, ਪਰ ਇਹ ਮਾਇਆ ਦਾ ਸਾਥ ਕਸੁੰਭੇ ਦੇ ਰੰਗ ਵਰਗਾ ਹੀ ਹੈ) ਕਸੁੰਭੇ ਦੇ ਫੁੱਲ ਦਾ ਰੰਗ ਕੱਚਾ ਹੁੰਦਾ ਹੈ, ਥੋੜਾ ਚਿਰ ਹੀ ਰਹਿੰਦਾ ਹੈ, ਚਾਰ ਦਿਨ ਹੀ ਟਿਕਦਾ ਹੈ । ਮਾਇਆ ਦੀ ਵਪਾਰਨ ਜੀਵ-ਇਸਤ੍ਰੀ ਪ੍ਰਭੂ-ਨਾਮ ਤੋਂ ਖੁੰਝ ਕੇ (ਮਾਇਆ-ਕਸੁੰਭੇ ਦੇ) ਭੁਲੇਖੇ ਵਿਚ ਕੁਰਾਹੇ ਪੈ ਜਾਂਦੀ ਹੈ, ਠੱਗੀ ਜਾਂਦੀ ਹੈ, ਤੇ ਇਸ ਦਾ ਆਤਮਕ ਜੀਵਨ (ਦਾ ਸਰਮਾਇਆ) ਲੁੱਟਿਆ ਜਾਂਦਾ ਹੈ । ਹੇ ਭਾਈ! ਜੇ ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਈਏ, ਤਾਂ ਮੁੜ ਮੁੜ ਜਨਮ (ਦਾ ਗੇੜ) ਮੁੱਕ ਜਾਂਦਾ ਹੈ।੧।

ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦਾ ਪ੍ਰੇਮ-ਰੰਗ ਲਾ ਕੇ ਰੰਗੇ ਜਾਂਦੇ ਹਨ ਉਹਨਾਂ ਦੇ ਰੰਗੇ ਹੋਏ ਮਨ ਨੂੰ ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿ ਜਾਂਦੀ (ਨਾਮ ਵਿਚ ਰੱਤੇ ਨੂੰ) ਕਿਸੇ ਹੋਰ ਕਰਮ-ਸੁਹਜ ਦੀ ਮੁਥਾਜੀ ਨਹੀਂ ਰਹਿੰਦੀ । (ਪਰ ਇਹ ਨਾਮ-ਰੰਗ ਪਰਮਾਤਮਾ ਆਪ ਹੀ ਦੇਂਦਾ ਹੈ, ਸੋ) ਉਸ ਸਦਾ-ਥਿਰ ਰਹਿਣ ਵਾਲੇ ਨੂੰ ਤੇ (ਜੀਵਾਂ ਦੇ ਮਨ ਨੂੰ ਆਪਣੇ ਪ੍ਰੇਮ-ਰੰਗ ਨਾਲ) ਰੰਗਣ ਵਾਲੇ ਪ੍ਰਭੂ ਨੂੰ ਚਿੱਤ ਲਾ ਕੇ ਸਿਮਰਨਾ ਚਾਹੀਦਾ ਹੈ।੧।ਰਹਾਉ।

ਹੇ ਜਿੰਦੇ! ਜੇ ਤੂੰ ਚਾਰੇ ਕੂੰਟਾਂ ਭਾਲਦੀ ਫਿਰੇਂ ਤਾਂ ਭੀ ਚੰਗੇ ਭਾਗਾਂ ਤੋਂ ਬਿਨਾ ਨਾਮ-ਧਨ ਨਹੀਂ ਲੱਭਦਾ । ਜੇ ਔਗੁਣ ਨੇ ਤੇਰੇ ਮਨ ਨੂੰ ਠੱਗ ਲਿਆ ਹੈ, ਤੇ ਜੇ ਇਸ ਆਤਮਕ ਦਸ਼ਾ ਵਿਚ ਤੂੰ (ਤੀਰਥ ਆਦਿਕਾਂ ਤੇ ਭੀ) ਫਿਰੇਂ, ਤਾਂ ਭੀ ਸ਼ਿਕਾਰੀ ਦੇ ਬਾਹਰੋਂ ਲਿਫਣ ਵਾਂਗ ਤੂੰ (ਆਪਣੇ ਇਹਨਾਂ ਉੱਦਮਾਂ ਦੀ ਰਾਹੀਂ) ਕਬੂਲ ਨਹੀਂ ਹੋਵੇਂਗੀ । ਜਿਨ੍ਹਾਂ ਦੀ ਗੁਰੂ ਨੇ ਰਾਖੀ ਕੀਤੀ, ਜੇਹੜੇ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਮਨ ਵਿਚ ਪ੍ਰਭੂ-ਨਾਮ ਨਾਲ ਰੰਗੇ ਗਏ ਹਨ, ਉਹੀ (ਮਾਇਆ ਦੇ ਮੋਹ ਤੇ ਵਿਕਾਰਾਂ ਤੋਂ) ਬਚਦੇ ਹਨ।੨।

(ਬਗੁਲੇ ਵੇਖਣ ਨੂੰ ਚਿੱਟੇ ਹਨ, ਤੀਰਥਾਂ ਉਤੇ ਭੀ ਨਿਵਾਸ ਰੱਖਦੇ ਹਨ, ਪਰ ਸਮਾਧੀ ਲਾ ਕੇ ਮੱਛੀਆਂ ਹੀ ਫੜਦੇ ਹਨ, ਤਿਵੇਂ ਹੀ) ਜਿਨ੍ਹਾਂ ਦੇ ਕੱਪੜੇ ਤਾਂ ਚਿੱਟੇ ਹਨ ਪਰ ਮਨ ਮੈਲੇ ਹਨ ਤੇ ਨਿਰਦਈ ਹਨ ਉਹਨਾਂ ਦੇ ਮੂੰਹੋਂ (ਆਖਣ ਨਾਲ ਮਨ ਵਿਚ) ਪ੍ਰਭੂ ਦਾ ਨਾਮ ਪਰਗਟ ਨਹੀਂ ਹੁੰਦਾ ਉਹ (ਬਾਹਰੋਂ ਸਾਧ ਦਿੱਸਦੇ ਹਨ ਅਸਲ ਵਿਚ) ਚੋਰ ਹਨ, ਉਹ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ।੩।

(ਮਾਇਆ-ਵੇੜ੍ਹੇ ਮਨੁੱਖ ਦਾ) ਮਨ ਸਦਾ ਦੁਨੀਆ ਵਾਲੇ ਚਾਉ-ਮਲ੍ਹਾਰ ਹੀ ਕਰਦਾ ਹੈ ਤੇ ਸਦਾ ਸੁਖ ਹੀ ਮੰਗਦਾ ਹੈ, ਪਰ (ਜਿਤਨਾ ਚਿਰ) ਕਰਤਾਰ ਉਸ ਦੇ ਚਿੱਤ ਵਿਚ ਨਹੀਂ ਵੱਸਦਾ, ਉਸ ਨੂੰ ਮੁੜ ਮੁੜ ਦੁੱਖ ਵਿਆਪਦੇ ਰਹਿੰਦੇ ਹਨ । (ਹਾਂ,) ਜਿਸ ਮਨ ਵਿਚ ਸੁਖ ਦੁਖ ਦੇਣ ਵਾਲਾ ਪਰਮਾਤਮਾ ਵੱਸ ਪੈਂਦਾ ਹੈ, ਉਸ ਨੂੰ ਕੋਈ ਤਿ੍ਰਸ਼ਨਾ ਨਹੀਂ ਰਹਿ ਜਾਂਦੀ (ਤੇ ਉਹ ਸੁਖਾਂ ਦੀ ਲਾਲਸਾ ਨਹੀਂ ਕਰਦਾ)।੪।

(ਜੀਵ-ਵਣਜਾਰਾ ਇਥੇ ਨਾਮ ਦਾ ਵਣਜ ਕਰਨ ਆਇਆ ਹੈ, ਪਰ ਜੇਹੜਾ ਜੀਵ ਇਹ ਵਣਜ ਵਿਸਾਰ ਕੇ ਵਿਕਾਰਾਂ ਦਾ ਕਰਜ਼ਾ ਆਪਣੇ ਸਿਰ ਚਾੜ੍ਹਨ ਲੱਗ ਪੈਂਦਾ ਹੈ, ਉਸ) ਕਰਜ਼ਾਈ ਨੂੰ ਸੱਦਾ ਪੈਂਦਾ ਹੈ; ਜਮਰਾਜ ਉਸ ਦੇ ਸਿਰ ਉਤੇ ਚੋਟ ਮਾਰਦਾ ਹੈ, ਉਸ ਦੇ ਸਾਰੇ ਕੀਤੇ ਕਰਮਾਂ ਦਾ ਵਿਚਾਰ ਕਰ ਕੇ ਉਸ ਤੋਂ ਪੁੱਛਦਾ ਹੈ ਤੇ ਉਸ ਤੋਂ ਉਹ ਲੇਖਾ ਮੰਗਦਾ ਹੈ ਜੋ (ਉਸ ਦੇ ਜ਼ਿੰਮੇ) ਦੇਣਾ ਬਣਦਾ ਹੈ । ਜਿਸ ਜੀਵ ਵਣਜਾਰੇ ਦੇ ਅੰਦਰ ਸਦਾ-ਥਿਰ ਪ੍ਰਭੂ ਦੀ ਲਗਨ ਹੋਵੇ, ਉਹ ਜਮਰਾਜ ਦੀ ਮਾਰ ਤੋਂ ਬਚ ਜਾਂਦਾ ਹੈ, ਬਖ਼ਸ਼ਣਹਾਰ ਪ੍ਰਭੂ ਉਸ ਉਤੇ ਮੇਹਰ ਕਰਦਾ ਹੈ।੫।

ਜੇ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ ਮਿੱਤਰ ਬਣਾਇਆ ਜਾਏ, ਤਾਂ (ਅਜੇਹੇ ਮਿੱਤਰ ਬਣਾਣ ਵਾਲਾ) ਮਿੱਟੀ ਵਿਚ ਰਲ ਜਾਂਦਾ ਹੈ ਆਤਮਕ ਮੌਤੇ ਮਰ ਜਾਂਦਾ ਹੈ । ਮਾਇਆ ਦੇ ਬਹੁਤੇ ਰੰਗ-ਤਮਾਸ਼ੇ ਵੇਖ ਕੇ ਉਹ ਕੁਰਾਹੇ ਪਾਇਆ ਜਾਂਦਾ ਹੈ, ਸਹੀ ਜੀਵਨ-ਰਾਹ ਤੋਂ ਖੁੰਝ ਖੁੰਝ ਕੇ ਉਹ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ । (ਇਸ ਗੇੜ ਵਿਚੋਂ) ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਹੀ ਖ਼ਲਾਸੀ ਪਾਈਦੀ ਹੈ, ਉਹ ਪ੍ਰਭੂ ਮੇਹਰ ਦੀ ਨਿਗਾਹ ਨਾਲ (ਗੁਰੂ-ਚਰਨਾਂ ਵਿਚ) ਮਿਲਾ ਕੇ ਆਪਣੇ ਨਾਲ ਮਿਲਾ ਲੈਂਦਾ ਹੈ।੬।

ਹੇ ਅਵੇਸਲੇ ਤੇ ਗਿਆਨ-ਹੀਣ ਜੀਵ! ਗੁਰੂ ਦੀ ਸਰਨ ਪੈਣ ਤੋਂ ਬਿਨਾ ਪਰਮਾਤਮਾ ਨਾਲ ਡੂੰਘੀ ਸਾਂਝ ਦੀ ਆਸ ਵਿਅਰਥ ਹੈ । ਕੀਤੇ ਹੋਏ ਚੰਗੇ ਮੰਦੇ ਕਰਮਾਂ ਦੇ ਸੰਸਕਾਰ ਤਾਂ ਹਰ ਵੇਲੇ ਅੰਦਰ ਮੌਜੂਦ ਹੀ ਹਨ, (ਜੇ ਗੁਰੂ ਦੀ ਸਰਨ ਨਾਹ ਪਈਏ, ਤਾਂ ਉਹ ਅੰਦਰਲੇ ਚੰਗੇ ਮੰਦੇ ਸੰਸਕਾਰ ਚੰਗੇ ਮੰਦੇ ਪਾਸੇ ਖਿੱਚਦੇ ਹਨ) ਤੇ ਇਸ ਖਿੱਚਾ-ਖਿੱਚੀ ਵਿਚ ਖ਼ੁਆਰ ਹੋਵੀਦਾ ਹੈ । ਗੁਰ-ਸ਼ਬਦ ਦਾ ਆਸਰਾ ਲੈਣ ਤੋਂ ਬਿਨਾ ਲੋਕਾਈ (ਦੁਨੀਆ ਵਾਲੇ) ਸਹਿਮ ਵਿਚ ਗ੍ਰਸੀ ਰਹਿੰਦੀ ਹੈ, ਅਜੇਹੀ ਲੋਕਾਈ ਨੂੰ ਆਤਮਕ ਮੌਤ ਨੇ (ਹਰ ਵੇਲੇ) ਆਪਣੀ ਤੱਕ ਵਿਚ ਰੱਖਿਆ ਹੁੰਦਾ ਹੈ।੨।

ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਰਚੀ ਹੈ, ਤੇ ਰਚ ਕੇ ਇਸ ਨੂੰ ਟਿਕਾਇਆ ਹੋਇਆ ਹੈ, ਉਹ ਹਰੇਕ ਜੀਵ ਨੂੰ ਆਸਰਾ ਦੇ ਰਿਹਾ ਹੈ । ਉਸ ਨੂੰ ਕਦੇ ਭੀ ਮਨ ਤੋਂ ਭੁਲਾਣਾ ਨਹੀਂ, ਉਹ ਸਦਾ ਹੀ ਸਭ ਨੂੰ ਦਾਤਾਂ ਦੇਣ ਵਾਲਾ ਹੈ । ਹੇ ਨਾਨਕ! (ਅਰਦਾਸ ਕਰ ਕਿ) ਪਰਮਾਤਮਾ ਦਾ ਨਾਮ ਕਦੇ ਨਾਹ ਭੁੱਲੇ । ਪਰਮਾਤਮਾ ਨਿਆਸਰਿਆਂ ਦਾ ਆਸਰਾ ਹੈ।੮।੧।੨।

Source: SGPC Official; BaniDB · Read Ang 751 in Sri Guru Granth Sahib Ji

On this day in earlier years

  • Monday, 08 September 2008 ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ Ang 692 · Raag Dhanaasree
  • Saturday, 08 September 2007 ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥ Ang 709 · Raag Jaithsree
  • Friday, 08 September 2006 ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ Ang 686 · Raag Dhanaasree
  • Thursday, 08 September 2005 ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ Ang 687 · Raag Dhanaasree
  • Wednesday, 08 September 2004 ਤਾ ਕੋ ਜਾਣੈ ਦੁਬਿਧਾ ਜਾਇ ॥੧॥ ਰਹਾਉ ॥ Ang 797 · Raag Bilaaval
  • Monday, 08 September 2003 ਛਡਾਇ ਲੀਓ ਮਹਾ ਬਲੀ ਤੇ ਅਪਨੇ ਚਰਨ ਪਰਾਤਿ ॥ Ang 681 · Raag Dhanaasree