ਹੁਕਮਨਾਮਾ ਸਾਹਿਬ

Hukamnama Sahib

Wednesday, 09 September 2009

ਬੁੱਧਵਾਰ, ੨੫ ਭਾਦੋਂ (ਸੰਮਤ ੫੪੧ ਨਾਨਕਸ਼ਾਹੀ)

Ang 606 · Raag Sorath · Guru Raam Daas Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੪ ॥

soraTh mahalaa chauthhaa ||

ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥

aape sevaa laidhaa piaaraa aape bhagat umaahaa ||

ਆਪੇ ਗੁਣ ਗਾਵਾਇਦਾ ਪਿਆਰਾ ਆਪੇ ਸਬਦਿ ਸਮਾਹਾ ॥

aape gun gaavaidhaa piaaraa aape sabadh samaahaa ||

ਆਪੇ ਲੇਖਣਿ ਆਪਿ ਲਿਖਾਰੀ ਆਪੇ ਲੇਖੁ ਲਿਖਾਹਾ ॥੧॥

aape lekhan aap likhaaree aape lekh likhaahaa ||1||

ਮੇਰੇ ਮਨ ਜਪਿ ਰਾਮ ਨਾਮੁ ਓਮਾਹਾ ॥

mere man jap raam naam omaahaa ||

ਅਨਦਿਨੁ ਅਨਦੁ ਹੋਵੈ ਵਡਭਾਗੀ ਲੈ ਗੁਰਿ ਪੂਰੈ ਹਰਿ ਲਾਹਾ ॥ ਰਹਾਉ ॥

anadhin anadh hovai vaddabhaagee lai gur poorai har laahaa || rahaau ||

ਆਪੇ ਗੋਪੀ ਕਾਨੁ ਹੈ ਪਿਆਰਾ ਬਨਿ ਆਪੇ ਗਊ ਚਰਾਹਾ ॥

aape gopee kaan hai piaaraa ban aape guoo charaahaa ||

ਆਪੇ ਸਾਵਲ ਸੁੰਦਰਾ ਪਿਆਰਾ ਆਪੇ ਵੰਸੁ ਵਜਾਹਾ ॥

aape saaval su(n)dharaa piaaraa aape va(n)s vajaahaa ||

ਕੁਵਲੀਆ ਪੀੜੁ ਆਪਿ ਮਰਾਇਦਾ ਪਿਆਰਾ ਕਰਿ ਬਾਲਕ ਰੂਪਿ ਪਚਾਹਾ ॥੨॥

kuvaleeaa peeR aap maraidhaa piaaraa kar baalak roop pachaahaa ||2||

ਆਪਿ ਅਖਾੜਾ ਪਾਇਦਾ ਪਿਆਰਾ ਕਰਿ ਵੇਖੈ ਆਪਿ ਚੋਜਾਹਾ ॥

aap akhaaRaa paidhaa piaaraa kar vekhai aap chojaahaa ||

ਕਰਿ ਬਾਲਕ ਰੂਪ ਉਪਾਇਦਾ ਪਿਆਰਾ ਚੰਡੂਰੁ ਕੰਸੁ ਕੇਸੁ ਮਾਰਾਹਾ ॥

kar baalak roop upaidhaa piaaraa cha(n)ddoor ka(n)s kes maaraahaa ||

ਆਪੇ ਹੀ ਬਲੁ ਆਪਿ ਹੈ ਪਿਆਰਾ ਬਲੁ ਭੰਨੈ ਮੂਰਖ ਮੁਗਧਾਹਾ ॥੩॥

aape hee bal aap hai piaaraa bal bha(n)nai moorakh mugadhaahaa ||3||

ਸਭੁ ਆਪੇ ਜਗਤੁ ਉਪਾਇਦਾ ਪਿਆਰਾ ਵਸਿ ਆਪੇ ਜੁਗਤਿ ਹਥਾਹਾ ॥

sabh aape jagat upaidhaa piaaraa vas aape jugat hathaahaa ||

ਗਲਿ ਜੇਵੜੀ ਆਪੇ ਪਾਇਦਾ ਪਿਆਰਾ ਜਿਉ ਪ੍ਰਭੁ ਖਿੰਚੈ ਤਿਉ ਜਾਹਾ ॥

gal jevaRee aape paidhaa piaaraa jiau prabh khi(n)chai tiau jaahaa ||

ਜੋ ਗਰਬੈ ਸੋ ਪਚਸੀ ਪਿਆਰੇ ਜਪਿ ਨਾਨਕ ਭਗਤਿ ਸਮਾਹਾ ॥੪॥੬॥

jo garabai so pachasee piaare jap naanak bhagat samaahaa ||4||6||

English Translation

SORAT’H, FOURTH MEHL:

The Beloved Himself created the Universe; He made the light of the sun and the moon. The Beloved Himself is the power of the powerless; He Himself is the honor of the dishonored. The Beloved Himself grants His Grace and protects us; He Himself is wise and all-knowing. || 1 ||

O my mind, chant the Name of the Lord, and receive His Insignia. Join the Sat Sangat, the True Congregation, and meditate on the Lord, Har, Har; you shall not have to come and go in reincarnation again. || Pause ||

The Beloved Himself pervades His Glorious Praises, and He Himself approves them. The Beloved Himself grants His forgiveness, and He Himself bestows the Insignia of Truth. The Beloved Himself obeys His Will, and He Himself issues His Command. || 2 ||

The Beloved Himself is the treasure of devotion; He Himself gives His gifts. The Beloved Himself commits some to His service, and He Himself blesses them with honor. The Beloved Himself is absorbed in Samaadhi; He Himself is the treasure of excellence. || 3 ||

The Beloved Himself is the greatest; He Himself is supreme. The Beloved Himself appraises the value; He Himself is the scale, and the weights. The Beloved Himself is unweighable — He weighs Himself; servant Nanak is forever a sacrifice to Him. || 4 || 5 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ । ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ । ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ।੧।

ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਸਿਮਰਿਆ ਕਰ । (ਨਾਮ ਹੀ ਜੀਵਨ-ਸਫ਼ਰ ਵਾਸਤੇ) ਰਾਹਦਾਰੀ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ।ਰਹਾਉ।

ਹੇ ਭਾਈ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ । ਪ੍ਰਭੂ ਆਪ ਹੀ ਸਭ ਉਤੇ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ । ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ।੨।

ਹੇ ਭਾਈ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖ਼ਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ । ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ । ਉਹ ਪ੍ਰਭੂ ਆਪ ਹੀ ਗੁਣਾਂ ਦਾ ਖ਼ਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ।੩।

ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮੰਨਿਆ ਹੋਇਆ ਹੈ । ਉਹ ਆਪ ਹੀ (ਆਪਣਾ) ਤੋਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ । ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ । ਹੇ ਦਾਸ ਨਾਨਕ! (ਆਖ—) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ।੪।੫।

Source: SGPC Official; BaniDB · Read Ang 606 in Sri Guru Granth Sahib Ji

On this day in earlier years

  • Tuesday, 09 September 2008 ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ Ang 731 · Raag Soohee
  • Sunday, 09 September 2007 ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ Ang 628 · Raag Sorath
  • Saturday, 09 September 2006 ਗਹਰੀ ਕਰਿ ਕੈ ਨੀਵ ਖੁਦਾਈ ਊਪਰਿ ਮੰਡਪ ਛਾਏ ॥ Ang 692 · Raag Dhanaasree
  • Friday, 09 September 2005 ਪਿਰ ਸੰਗਿ ਮੂਠੜੀਏ ਖਬਰਿ ਨ ਪਾਈਆ ਜੀਉ ॥ Ang 689 · Raag Dhanaasree
  • Thursday, 09 September 2004 ਕਰਿ ਕਿਰਪਾ ਦੀਓ ਮੋਹਿ ਨਾਮਾ ਬੰਧਨ ਤੇ ਛੁਟਕਾਏ ॥ Ang 671 · Raag Dhanaasree
  • Tuesday, 09 September 2003 ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ Ang 715 · Raag Todee