ਹੁਕਮਨਾਮਾ ਸਾਹਿਬ
Hukamnama Sahib
Saturday, 12 September 2009
ਸ਼ਨੀਵਾਰ, ੨੮ ਭਾਦੋਂ (ਸੰਮਤ ੫੪੧ ਨਾਨਕਸ਼ਾਹੀ)
Ang 560 · Raag Vadhans · Guru Amar Daas Ji
ਗੁਰਮੁਖੀ (Gurmukhi)
ਵਡਹੰਸੁ ਮਹਲਾ ੩ ॥
vaddaha(n)s mahalaa teejaa ||
ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥
haumai naavai naal virodh hai dhui na vaseh ik Thai ||
ਹਉਮੈ ਵਿਚਿ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥੧॥
haumai vich sevaa na hoviee taa man birathaa jai ||1||
ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥
har chet man mere too gur kaa sabadh kamai ||
ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ ਜਾਇ ॥ ਰਹਾਉ ॥
hukam ma(n)neh taa har milai taa vichahu haumai jai || rahaau ||
ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥
haumai sabh sareer hai haumai opat hoi ||
ਹਉਮੈ ਵਡਾ ਗੁਬਾਰੁ ਹੈ ਹਉਮੈ ਵਿਚਿ ਬੁਝਿ ਨ ਸਕੈ ਕੋਇ ॥੨॥
haumai vaddaa gubaar hai haumai vich bujh na sakai koi ||2||
ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥
haumai vich bhagat na hoviee hukam na bujhiaa jai ||
ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥੩॥
haumai vich jeeau ba(n)dh hai naam na vasai man aai ||3||
ਨਾਨਕ ਸਤਗੁਰਿ ਮਿਲਿਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥
naanak satagur miliaai haumai giee taa sach vasiaa man aai ||
ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥੪॥੯॥੧੨॥
sach kamaavai sach rahai sache sev samai ||4||9||12||
English Translation
WADAHANS, THIRD MEHL:
Egotism is opposed to the Name of the Lord; the two do not dwell in the same place. In egotism, selfless service cannot be performed, and so the mind goes unfulfilled. || 1 ||
O my mind, think of the Lord, and practice the Word of the Guru’s Shabad. If you submit to the Hukam of the Lord’s Command, you shall meet with the Lord, and then egotism will depart from within. || Pause ||
Egotism is within all bodies; through egotism, we come to be born. Egotism is utter darkness; in egotism, no one can understand anything. || 2 ||
In egotism, devotional worship cannot be performed, and the Hukam of the Lord’s Command cannot be understood. In egotism, the soul is in bondage, and the Naam does not come to abide in the mind. || 3 ||
O Nanak, meeting with the True Guru, egotism is eliminated, and then, the True One comes to dwell in the mind. Practicing Truth, abiding in Truth, and serving Truth, one is absorbed in the True One. || 4 || 9 || 12 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਹਉਮੈ ਦਾ ਪਰਮਾਤਮਾ ਦੇ ਨਾਮ ਨਾਲ ਵੈਰ ਹੈ, ਇਹ ਦੋਵੇਂ ਇਕੱਠੇ (ਹਿਰਦੇ ਵਿਚ) ਨਹੀਂ ਵੱਸ ਸਕਦੇ । ਹਉਮੈ ਵਿਚ ਟਿਕੇ ਰਿਹਾਂ ਪਰਮਾਤਮਾ ਦੀ ਸੇਵਾ-ਭਗਤੀ ਨਹੀਂ ਹੋ ਸਕਦੀ (ਜਦੋਂ ਮਨੁੱਖ ਹਉਮੈ ਵਿਚ ਟਿਕਿਆ ਰਹਿ ਕੇ ਭਗਤੀ ਕਰਦਾ ਹੈ ਤਦੋਂ (ਉਸ ਦਾ) ਮਨ ਖ਼ਾਲੀ ਹੋ ਜਾਂਦਾ ਹੈ।੧।
ਹੇ ਮੇਰੇ ਮਨ! ਤੂੰ (ਆਪਣੇ ਅੰਦਰ) ਗੁਰੂ ਦਾ ਸ਼ਬਦ ਵਸਾਣ ਦੀ ਕਮਾਈ ਕਰ ਅਤੇ ਪਰਮਾਤਮਾ ਦਾ ਨਾਮ ਸਿਮਰਦਾ ਰਹੁ । ਜੇ ਤੂੰ (ਗੁਰੂ ਦਾ) ਹੁਕਮ ਮੰਨੇਂਗਾ, ਤਾਂ ਤੈਨੂੰ ਪਰਮਾਤਮਾ ਮਿਲ ਪਵੇਗਾ, ਤਾਂ ਤੇਰੇ ਅੰਦਰੋਂ ਹਉਮੈ ਦੂਰ ਹੋ ਜਾਇਗੀ।੧।ਰਹਾਉ।
ਹੇ ਭਾਈ! ਸਰੀਰ (ਧਾਰਨ ਦਾ ਇਹ) ਸਾਰਾ (ਸਿਲਸਿਲਾ) ਹਉਮੈ ਦੇ ਕਾਰਨ ਹੀ ਹੈ, ਹਉਮੈ ਦੇ ਕਾਰਨ ਜਨਮ-ਮਰਨ ਦਾ ਗੇੜ ਬਣਿਆ ਰਹਿੰਦਾ ਹੈ । (ਮਨੁੱਖ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਉਮੈ ਬੜਾ ਘੁੱਪ ਹਨੇਰਾ ਹੈ, ਹਉਮੈ (ਦੇ ਘੁੱਪ ਹਨੇਰੇ ਵਿਚ) ਕੋਈ ਮਨੁੱਖ (ਆਤਮਕ ਜੀਵਨ ਦਾ ਰਸਤਾ) ਸਮਝ ਨਹੀਂ ਸਕਦਾ।੨।
ਹੇ ਭਾਈ! ਹਉਮੈ (ਦੇ ਘੁੱਪ ਹਨੇਰੇ) ਵਿਚ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਪਰਮਾਤਮਾ ਦੀ ਰਜ਼ਾ ਸਮਝੀ ਨਹੀਂ ਜਾ ਸਕਦੀ, ਹਉਮੈ (ਦੇ ਘੁੱਪ ਹਨੇਰੇ ਵਿਚ) ਜੀਵਾਤਮਾ ਵਾਸਤੇ (ਆਤਮਕ ਜੀਵਨ ਦੇ ਰਾਹ ਵਿਚ) ਰੋਕ ਬਣੀ ਰਹਿੰਦੀ ਹੈ, ਪਰਮਾਤਮਾ ਦਾ ਨਾਮ ਮਨੁੱਖ ਦੇ ਮਨ ਵਿਚ ਆ ਕੇ ਨਹੀਂ ਵੱਸ ਸਕਦਾ।੩।
(ਪਰ) ਹੇ ਨਾਨਕ! ਜੇ ਗੁਰੂ ਮਿਲ ਪਏ ਤਾਂ (ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਸਦਾ-ਥਿਰ ਪ੍ਰਭੂ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਤਦੋਂ ਮਨੁੱਖ ਸਦਾ-ਥਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦਾ ਹੈ, ਸਦਾ-ਥਿਰ ਹਰਿ-ਨਾਮ ਵਿਚ ਟਿਕਿਆ ਰਹਿੰਦਾ ਹੈ, ਸੇਵਾ-ਭਗਤੀ ਕਰ ਕੇ ਸਦਾ-ਥਿਰ ਹਰੀ ਵਿਚ ਲੀਨ ਹੋ ਜਾਂਦਾ ਹੈ।੪।
੯।੧੨॥
Source: SGPC Official; BaniDB · Read Ang 560 in Sri Guru Granth Sahib Ji