ਹੁਕਮਨਾਮਾ ਸਾਹਿਬ

Hukamnama Sahib

Thursday, 24 September 2009

ਵੀਰਵਾਰ ੧੦ ਅੱਸੂ (ਸੰਮਤ ੫੪੧ ਨਾਨਕਸ਼ਾਹੀ)

Ang 490 · Raag Gujri · Guru Amar Daas Ji

Reading: Permalink

ਗੁਰਮੁਖੀ (Gurmukhi)

ਗੂਜਰੀ ਮਹਲਾ ੩ ॥

goojaree mahalaa teejaa ||

ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥

jug maeh naam dhula(n)bh hai gurmukh paiaa jai ||

ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੋ ਵਿਉਪਾਇ ॥੧॥

bin naavai mukat na hoviee vekhahu ko viaupai ||1||

ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥

balihaaree gur aapane sadh balihaarai jaau ||

ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥

satigur miliaai har man vasai sahaje rahai samai ||1|| rahaau ||

ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥

jaa(n) bhau paae aapanaa bairaag upajai man aai ||

ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੨॥

bairaagai te har paieeaai har siau rahai samai ||2||

ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ ਆਇ ॥

sei mukat j man jineh fir dhaat na laagai aai ||

ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥

dhasavai dhuaar rahat kare tirabhavan sojhee pai ||3||

ਨਾਨਕ ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ ਰਜਾਇ ॥

naanak gur te gur hoiaa vekhahu tis kee rajai ||

ਇਹੁ ਕਾਰਣੁ ਕਰਤਾ ਕਰੇ ਜੋਤੀ ਜੋਤਿ ਸਮਾਇ ॥੪॥੩॥੫॥

eih kaaran karataa kare jotee jot samai ||4||3||5||

English Translation

GUJRI, THIRD MEHL:

It is so difficult to obtain the Naam, the Name of the Lord, in this age; only the Gurmukh obtains it. Without the Name, no one is liberated; let anyone make other efforts, and see. || 1 ||

I am a sacrifice to my Guru; I am forever a sacrifice to Him. Meeting the True Guru, the Lord comes to dwell in the mind, and one remains absorbed in Him. || 1 || Pause ||

When God instills His fearl, a balanced detachment springs up in the mind. Through this detachment, the Lord is obtained, and one remains absorbed in the Lord. || 2 ||

He alone is liberated, who conquers his mind; Maya does not stick to him again. He dwells in the Tenth Gate, and obtains the understanding of the three worlds. || 3 ||

O Nanak, through the Guru, one becomes the Guru; behold, His Wondrous Will. This deed was done by the Creator Lord; one’s light merges into the Light. || 4 || 3 || 5 ||

ਪੰਜਾਬੀ ਵਿਆਖਿਆ (Punjabi Explanation)

ਹੇ ਭਾਈ! ਜਗਤ ਵਿਚ ਹੋਰ ਪਦਾਰਥ ਤਾਂ ਸੁਖੈਨ ਮਿਲ ਜਾਂਦੇ ਹਨ, ਪਰ ਪਰਮਾਤਮਾ ਦਾ ਨਾਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, ਇਹ ਨਾਮ ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ। ਤੇ, ਜਿਤਨਾ ਚਿਰ ਹਰਿ-ਨਾਮ ਨਾਂਹ ਮਿਲੇ ਉਤਨਾ ਚਿਰ ਵਿਕਾਰਾਂ ਤੋਂ ਖ਼ਲਾਸੀ ਨਹੀਂ ਹੁੰਦੀ, ਬੇ-ਸ਼ਕ ਕੋਈ ਭੀ ਧਿਰ ਕੋਈ ਹੋਰ ਉਪਾਉ ਕਰ ਕੇ ਨਿਰਨਾ ਕਰ ਕੇ ਵੇਖ ਲਵੇ।੧।

ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਸਦਕੇ ਜਾਂਦਾ ਹਾਂ। ਜੇ ਗੁਰੂ ਮਿਲ ਪਏ ਤਾਂ ਪ੍ਰਭੂ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਤੇ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।

ਜਦੋਂ ਪਰਮਾਤਮਾ ਕਿਸੇ ਮਨੁੱਖ ਦੇ ਹਿਰਦੇ ਵਿਚ ਆਪਣਾ ਡਰ-ਅਦਬ ਪਾਉਂਦਾ ਹੈ, ਉਸ ਦੇ ਮਨ ਵਿਚ ਮਾਇਆ ਵਲੋਂ ਉਪਰਾਮਤਾ ਪੈਦਾ ਹੋ ਜਾਂਦੀ ਹੈ। ਇਸ ਉਪਰਾਮਤਾ ਦੀ ਹੀ ਬਰਕਤਿ ਨਾਲ ਪਰਮਾਤਮਾ ਮਿਲ ਪੈਂਦਾ ਹੈ, ਤੇ, ਮਨੁੱਖ ਪਰਮਾਤਮਾ ਦੇ ਚਰਨਾਂ ਨਾਲ ਸੁਰਤਿ ਜੋੜੀ ਰੱਖਦਾ ਹੈ।੨।

ਹੇ ਭਾਈ! ਜੇਹੜੇ ਮਨੁੱਖ ਆਪਣਾ ਮਨ ਜਿੱਤ ਲੈਂਦੇ ਹਨ, ਉਹ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਜਾਂਦੇ ਹਨ, ਉਹਨਾਂ ਉੱਤੇ ਮੁੜ ਮਾਇਆ ਆਪਣਾ ਜ਼ੋਰ ਨਹੀਂ ਪਾ ਸਕਦੀ। ਜੇਹੜਾ ਭੀ ਮਨੁੱਖ ਇੰਦ੍ਰਿਆਂ ਦੀ ਪਹੁੰਚ ਤੋਂ ਉਤਾਂਹ ਚਿੱਤ-ਆਕਾਸ਼ ਵਿਚ ਉੱਚੇ ਆਤਮਕ ਮੰਡਲ ਵਿਚ ਆਪਣੀ ਰਿਹਾਇਸ਼ ਬਣਾ ਲੈਂਦਾ ਹੈ, ਉਸ ਨੂੰ ਤਿੰਨ ਭਵਨਾਂ ਵਿਚ ਵਿਆਪਕ ਪ੍ਰਭੂ ਦੀ ਸਮਝ ਪੈ ਜਾਂਦੀ ਹੈ।੩।

ਹੇ ਨਾਨਕ! ਆਖ- ਹੇ ਭਾਈ! ਵੇਖੋ, ਪਰਮਾਤਮਾ ਦੀ ਅਚਰਜ ਮਰਜ਼ੀ! ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ ਗੁਰੂ ਦੀ ਸਰਨ ਪੈਣ ਨਾਲ ਗੁਰੂ ਦਾ ਰੂਪ ਬਣ ਜਾਂਦਾ ਹੈ। ਪਰਮਾਤਮਾ ਆਪ ਹੀ ਇਹ ਸਬੱਬ ਬਣਾਉਂਦਾ ਹੈ, ਗੁਰੂ ਦੀ ਸਰਨ ਪਏ ਮਨੁੱਖ ਦੀ ਆਤਮਾ ਪਰਮਾਤਮਾ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ।੪।੩।੫।

Source: SGPC Official; BaniDB · Read Ang 490 in Sri Guru Granth Sahib Ji

On this day in earlier years

  • Wednesday, 24 September 2008 ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ Ang 508 · Raag Gujri
  • Monday, 24 September 2007 ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ Ang 710 · Raag Jaithsree
  • Sunday, 24 September 2006 ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ Ang 613 · Raag Sorath
  • Saturday, 24 September 2005 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ Ang 719 · Raag Baihaaree
  • Friday, 24 September 2004 ਹਰਿ ਕੇ ਦਾਸ ਕੀ ਚਿਤਵੈ ਬੁਰਿਆਈ ਤਿਸ ਹੀ ਕਉ ਫਿਰਿ ਮਾਰਿ ॥੧॥ ਰਹਾਉ ॥ Ang 674 · Raag Dhanaasree
  • Wednesday, 24 September 2003 ਹਰਿ ਰਸੁ ਛੋਡਿ ਬਿਖਿਆ ਫਲੁ ਚਾਖਿਆ ॥੧॥ Ang 805 · Raag Bilaaval