ਹੁਕਮਨਾਮਾ ਸਾਹਿਬ
Hukamnama Sahib
Tuesday, 29 September 2009
ਮੰਗਲਵਾਰ ੧੫ ਅੱਸੂ (ਸੰਮਤ ੫੪੧ ਨਾਨਕਸ਼ਾਹੀ)
Ang 883 · Raag Raamkalee · Guru Arjan Dev Ji
ਗੁਰਮੁਖੀ (Gurmukhi)
ਰਾਮਕਲੀ ਮਹਲਾ ੫ ॥
raamakalee mahalaa panjavaa ||
ਪਵਹੁ ਚਰਣਾ ਤਲਿ ਊਪਰਿ ਆਵਹੁ ਐਸੀ ਸੇਵ ਕਮਾਵਹੁ ॥
pavahu charanaa tal uoopar aavahu aaisee sev kamaavahu ||
ਆਪਸ ਤੇ ਊਪਰਿ ਸਭ ਜਾਣਹੁ ਤਉ ਦਰਗਹ ਸੁਖੁ ਪਾਵਹੁ ॥੧॥
aapas te uoopar sabh jaanahu tau dharageh sukh paavahu ||1||
ਸੰਤਹੁ ਐਸੀ ਕਥਹੁ ਕਹਾਣੀ ॥ ਸੁਰ ਪਵਿਤ੍ਰ ਨਰ ਦੇਵ ਪਵਿਤ੍ਰਾ ਖਿਨੁ ਬੋਲਹੁ ਗੁਰਮੁਖਿ ਬਾਣੀ ॥੧॥ ਰਹਾਉ ॥
sa(n)tahu aaisee kathahu kahaanee || sur pavitr nar dhev pavitraa khin bolahu gurmukh baanee ||1|| rahaau ||
ਪਰਪੰਚੁ ਛੋਡਿ ਸਹਜ ਘਰਿ ਬੈਸਹੁ ਝੂਠਾ ਕਹਹੁ ਨ ਕੋਈ ॥
parapa(n)ch chhodd sahaj ghar baisahu jhooThaa kahahu na koiee ||
ਸਤਿਗੁਰ ਮਿਲਹੁ ਨਵੈ ਨਿਧਿ ਪਾਵਹੁ ਇਨ ਬਿਧਿ ਤਤੁ ਬਿਲੋਈ ॥੨॥
satigur milahu navai nidh paavahu in bidh tat biloiee ||2||
ਭਰਮੁ ਚੁਕਾਵਹੁ ਗੁਰਮੁਖਿ ਲਿਵ ਲਾਵਹੁ ਆਤਮੁ ਚੀਨਹੁ ਭਾਈ ॥
bharam chukaavahu gurmukh liv laavahu aatam cheenahu bhaiee ||
ਨਿਕਟਿ ਕਰਿ ਜਾਣਹੁ ਸਦਾ ਪ੍ਰਭੁ ਹਾਜਰੁ ਕਿਸੁ ਸਿਉ ਕਰਹੁ ਬੁਰਾਈ ॥੩॥
nikaT kar jaanahu sadhaa prabh haajar kis siau karahu buraiee ||3||
ਸਤਿਗੁਰਿ ਮਿਲਿਐ ਮਾਰਗੁ ਮੁਕਤਾ ਸਹਜੇ ਮਿਲੇ ਸੁਆਮੀ ॥
satigur miliaai maarag mukataa sahaje mile suaamee ||
ਧਨੁ ਧਨੁ ਸੇ ਜਨ ਜਿਨੀ ਕਲਿ ਮਹਿ ਹਰਿ ਪਾਇਆ ਜਨ ਨਾਨਕ ਸਦ ਕੁਰਬਾਨੀ ॥੪॥੨॥
dhan dhan se jan jinee kal meh har paiaa jan naanak sadh kurabaanee ||4||2||
English Translation
RAAMKALEE, FIFTH MEHL:
Place yourself beneath all men’s feet, and you will be uplifted; serve Him in this way. Know that all are above you, and you shall find peace in the Court of the Lord. || 1 ||
O Saints, speak that speech which purifies the gods and sanctifies the divine beings. As Gurmukh, chant the Word of His Bani, even for an instant. || 1 || Pause ||
Renounce your fraudulent plans, and dwell in the celestial palace; do not call anyone else false. Meeting with the True Guru, you shall receive the nine treasures; in this way, you shall find the essence of reality. || 2 ||
Eradicate doubt, and as Gurmukh, enshrine love for the Lord; understand your own soul, O Siblings of Destiny. Know that God is near at hand, and ever-present. How could you try to hurt anyone else? || 3 ||
Meeting with the True Guru, your path shall be clear, and you shall easily meet your Lord and Master. Blessed, blessed are those humble beings, who, in this Dark Age of Kali Yuga, find the Lord. Nanak is forever a sacrifice to them. || 4 || 2 ||
ਪੰਜਾਬੀ ਵਿਆਖਿਆ (Punjabi Explanation)
ਹੇ ਸੰਤ ਜਨੋ! ਸਭਨਾਂ ਦੇ ਚਰਨਾਂ ਹੇਠ ਪਏ ਰਹੋ । ਜੇ ਇਹੋ ਜਿਹੀ ਸੇਵਾ-ਭਗਤੀ ਦੀ ਕਮਾਈ ਕਰੋਗੇ, ਤਾਂ ਉੱਚੇ ਜੀਵਨ ਵਾਲੇ ਬਣ ਜਾਉਗੇ । ਜਦੋਂ ਤੁਸੀਂ ਸਭਨਾਂ ਨੂੰ ਆਪਣੇ ਨਾਲੋਂ ਚੰਗੇ ਸਮਝਣ ਲੱਗ ਪਵੋਗੇ, ਤਾਂ ਪਰਮਾਤਮਾ ਦੀ ਹਜ਼ੂਰੀ ਵਿਚ (ਟਿਕੇ ਰਹਿ ਕੇ) ਆਨੰਦ ਮਾਣੋਗੇ।੧।
ਹੇ ਸੰਤ ਜਨੋ! ਇਹੋ ਜਿਹੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਰਹੋ, ਗੁਰੂ ਦੀ ਸਰਨ ਪੈ ਕੇ ਹਰ ਵੇਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਰਹੋ, ਜਿਸ ਦੀ ਬਰਕਤਿ ਨਾਲ ਦੇਵਤੇ ਮਨੁੱਖ ਸਭ ਪਵਿੱਤਰ ਜੀਵਨ ਵਾਲੇ ਹੋ ਜਾਂਦੇ ਹਨ।੧।ਰਹਾਉ।
ਹੇ ਸੰਤ ਜਨੋ! ਮਾਇਆ ਦਾ ਮੋਹ ਛੱਡ ਕੇ ਕਿਸੇ ਨੂੰ ਭੈੜਾ ਨਾਹ ਆਖਿਆ ਕਰੋ, (ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਟਿਕੇ ਰਹੋ । ਗੁਰੂ ਦੀ ਸਰਨ ਪਏ ਰਹੋ । ਇਸ ਤਰ੍ਹਾਂ ਸਹੀ ਜੀਵਨ-ਰਾਹ ਲੱਭ ਕੇ ਦੁਨੀਆ ਦੇ ਸਾਰੇ ਹੀ ਖ਼ਜ਼ਾਨੇ ਹਾਸਲ ਕਰ ਲਵੋਗੇ (ਭਾਵ, ਮਾਇਆ ਦੇ ਮੋਹ ਤੋਂ ਖ਼ਲਾਸੀ ਹਾਸਲ ਕਰ ਲਵੋਗੇ । ਬੇ-ਮੁਥਾਜ ਹੋ ਜਾਉਗੇ)।੨।
ਹੇ ਭਾਈ! ਗੁਰੂ ਦੀ ਸਰਨ ਪੈ ਕੇ ਪ੍ਰਭੂ-ਚਰਨਾਂ ਵਿਚ ਪ੍ਰੀਤ ਜੋੜੋ, (ਮਨ ਵਿਚੋਂ) ਭਟਕਣਾ ਦੂਰ ਕਰੋ, ਆਪਣੇ ਆਪ ਦੀ ਪਛਾਣ ਕਰੋ (ਆਪਣੇ ਜੀਵਨ ਨੂੰ ਪੜਤਾਲਦੇ ਰਹੋ) । ਪਰਮਾਤਮਾ ਨੂੰ ਸਦਾ ਆਪਣੇ ਨੇੜੇ ਪ੍ਰਤੱਖ ਅੰਗ-ਸੰਗ ਵੱਸਦਾ ਸਮਝੋ, (ਫਿਰ) ਕਿਸੇ ਨਾਲ ਭੀ ਕੋਈ ਭੈੜ ਨਹੀਂ ਕਰ ਸਕੋਗੇ (ਇਹੀ ਹੈ ਸਹੀ ਜੀਵਨ-ਰਾਹ)।੩।
ਹੇ ਭਾਈ! ਜੇ ਗੁਰੂ ਮਿਲ ਪਏ, ਤਾਂ (ਜ਼ਿੰਦਗੀ ਦਾ) ਰਸਤਾ ਖੁਲ੍ਹਾ (ਵਿਕਾਰਾਂ ਦੀਆਂ ਰੁਕਾਵਟਾਂ ਤੋਂ ਸੁਤੰਤਰ) ਹੋ ਜਾਂਦਾ ਹੈ (ਆਤਮਕ ਅਡੋਲਤਾ ਪ੍ਰਾਪਤ ਹੋ ਜਾਂਦੀ ਹੈ, ਇਸ) ਆਤਮਕ ਅਡੋਲਤਾ ਵਿਚ ਮਾਲਕ-ਪ੍ਰਭੂ ਮਿਲ ਪੈਂਦਾ ਹੈ । ਉਹ ਮਨੁੱਖ ਭਾਗਾਂ ਵਾਲੇ ਹਨ, ਜਿਨ੍ਹਾਂ ਨੇ ਇਸ ਜੀਵਨ ਵਿਚ ਪ੍ਰਭੂ ਨਾਲ ਮਿਲਾਪ ਪ੍ਰਾਪਤ ਕਰ ਲਿਆ । ਹੇ ਦਾਸ ਨਾਨਕ! (ਆਖ—ਮੈਂ ਉਹਨਾਂ ਤੋਂ) ਸਦਾ ਸਦਕੇ ਜਾਂਦਾ ਹਾਂ।੪।੨।
Source: SGPC Official; BaniDB · Read Ang 883 in Sri Guru Granth Sahib Ji