ਹੁਕਮਨਾਮਾ ਸਾਹਿਬ
Hukamnama Sahib
Tuesday, 13 October 2009
ਮੰਗਲਵਾਰ, ੨੯ ਅੱਸੂ (ਸੰਮਤ ੫੪੧ ਨਾਨਕਸ਼ਾਹੀ)
Ang 682 · Raag Dhanaasree · Guru Arjan Dev Ji
ਗੁਰਮੁਖੀ (Gurmukhi)
ਧਨਾਸਰੀ ਮਹਲਾ ੫ ॥
dhanaasaree mahalaa panjavaa ||
ਮਾਂਗਉ ਰਾਮ ਤੇ ਸਭਿ ਥੋਕ ॥
maa(n)gau raam te sabh thok ||
ਮਾਨੁਖ ਕਉ ਜਾਚਤ ਸ੍ਰਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥
maanukh kau jaachat sram paieeaai prabh kai simaran mokh ||1|| rahaau ||
ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾਂ ਬੇਦ ਪੁਕਾਰਹਿ ਘੋਖ ॥
ghokhe mun jan si(n)mirat puraanaa(n) bedh pukaareh ghokh ||
ਕ੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥੧॥
kirapaa si(n)dh sev sach paieeaai dhovai suhele lok ||1||
ਆਨ ਅਚਾਰ ਬਿਉਹਾਰ ਹੈ ਜੇਤੇ ਬਿਨੁ ਹਰਿ ਸਿਮਰਨ ਫੋਕ ॥
aan achaar biauhaar hai jete bin har simaran fok ||
ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੂ ਬਿਨਸੇ ਸੋਕ ॥੨॥੧੯॥੫੦॥
naanak janam maran bhai kaaTe mil saadhoo binase sok ||2||19||50||
English Translation
DHANAASAREE, FIFTH MEHL:
I beg only from the Lord for all things. I would hesitate to beg from other people. Remembering God in meditation, liberation is obtained. || 1 || Pause ||
I have studied with the silent sages, and carefully read the Simritees, the Puraanas and the Vedas; they all proclaim that, by serving the Lord, the ocean of mercy, Truth is obtained, and both this world and the next are embellished. || 1 ||
All other rituals and customs are useless, without remembering the Lord in meditation. O Nanak, the fear of birth and death has been removed; meeting the Holy Saint, sorrow is dispelled. || 2 || 19 || 50 ||
ਪੰਜਾਬੀ ਵਿਆਖਿਆ (Punjabi Explanation)
ਹੇ ਭਾਈ! ਮੈਂ (ਤਾਂ) ਸਾਰੇ ਪਦਾਰਥ ਪਰਮਾਤਮਾ ਤੋਂ (ਹੀ) ਮੰਗਦਾ ਹਾਂ । ਮਨੁੱਖਾਂ ਪਾਸੋਂ ਮੰਗਦਿਆਂ ਨਿਰੀ ਖੇਚਲ ਹੀ ਹਾਸਲ ਹੁੰਦੀ ਹੈ, (ਦੂਜੇ ਪਾਸੇ,) ਪਰਮਾਤਮਾ ਦੇ ਸਿਮਰਨ ਦੀ ਰਾਹੀਂ (ਪਦਾਰਥ ਭੀ ਮਿਲਦੇ ਹਨ, ਤੇ) ਮਾਇਆ ਦੇ ਮੋਹ ਤੋਂ ਖ਼ਲਾਸੀ (ਭੀ) ਪ੍ਰਾਪਤ ਹੋ ਜਾਂਦੀ ਹੈ।੧।ਰਹਾਉ।
ਹੇ ਭਾਈ! ਰਿਸ਼ੀਆਂ ਨੇ ਸਿੰਮ੍ਰਿਤੀਆਂ ਪੁਰਾਣ ਗਹੁ ਨਾਲ ਵਿਚਾਰ ਵੇਖੇ, ਵੇਦਾਂ ਨੂੰ (ਭੀ) ਵਿਚਾਰ ਕੇ ਉੱਚੀ ਉੱਚੀ ਪੜ੍ਹਦੇ ਹਨ, (ਪਰ) ਕਿਰਪਾ ਦੇ ਸਮੁੰਦਰ ਪਰਮਾਤਮਾ ਦੀ ਸਰਨ ਪੈ ਕੇ ਹੀ ਉਸ ਦਾ ਸਦਾ-ਥਿਰ ਨਾਮ ਪ੍ਰਾਪਤ ਹੁੰਦਾ ਹੈ (ਜਿਸ ਦੀ ਬਰਕਤਿ ਨਾਲ) ਲੋਕ ਪਰਲੋਕ ਦੋਵੇਂ ਹੀ ਸੁਖਦਾਈ ਹੋ ਜਾਂਦੇ ਹਨ।੧।
ਹੇ ਭਾਈ! ਪਰਮਾਤਮਾ ਦੇ ਸਿਮਰਨ ਤੋਂ ਬਿਨਾ ਜਿਤਨੇ ਭੀ ਹੋਰ ਧਾਰਮਿਕ ਰਿਵਾਜ ਤੇ ਵਿਹਾਰ ਹਨ ਸਾਰੇ ਵਿਅਰਥ ਹਨ । ਹੇ ਨਾਨਕ! ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਸਾਰੇ ਡਰ ਕੱਟੇ ਜਾਂਦੇ ਹਨ, ਤੇ ਸਾਰੇ ਚਿੰਤਾ-ਫ਼ਿਕਰ ਨਾਸ ਹੋ ਜਾਂਦੇ ਹਨ।੨।੧੯।੫੦।
Source: SGPC Official; BaniDB · Read Ang 682 in Sri Guru Granth Sahib Ji