ਹੁਕਮਨਾਮਾ ਸਾਹਿਬ
Hukamnama Sahib
Tuesday, 10 November 2009
ਮੰਗਲਵਾਰ, ੨੭ ਕੱਤਕ (ਸੰਮਤ ੫੪੧ ਨਾਨਕਸ਼ਾਹੀ)
Ang 475 · Raag Aasaa · Bhagat Kabeer Ji
ਗੁਰਮੁਖੀ (Gurmukhi)
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ikOankaar satinaam karataa purakh nirabhau niravair akaal moorat ajoonee saibha(n) guraprasaadh ||
ਰਾਗੁ ਆਸਾ ਬਾਣੀ ਭਗਤਾ ਕੀ ॥
raag aasaa baanee bhagataa kee ||
ਕਬੀਰ ਜੀਉ ਨਾਮਦੇਉ ਜੀਉ ਰਵਿਦਾਸ ਜੀਉ ॥
kabeer jeeau naamadheau jeeau ravidhaas jeeau ||
ਆਸਾ ਸ੍ਰੀ ਕਬੀਰ ਜੀਉ ॥
aasaa sree kabeer jeeau ||
ਗੁਰ ਚਰਣ ਲਾਗਿ ਹਮ ਬਿਨਵਤਾ ਪੂਛਤ ਕਹ ਜੀਉ ਪਾਇਆ ॥
gur charan laag ham binavataa poochhat keh jeeau paiaa ||
ਕਵਨ ਕਾਜਿ ਜਗੁ ਉਪਜੈ ਬਿਨਸੈ ਕਹਹੁ ਮੋਹਿ ਸਮਝਾਇਆ ॥੧॥
kavan kaaj jag upajai binasai kahahu moh samajhaiaa ||1||
ਦੇਵ ਕਰਹੁ ਦਇਆ ਮੋਹਿ ਮਾਰਗਿ ਲਾਵਹੁ ਜਿਤੁ ਭੈ ਬੰਧਨ ਤੂਟੈ ॥
dhev karahu dhiaa moh maarag laavahu jit bhai ba(n)dhan tooTai ||
ਜਨਮ ਮਰਨ ਦੁਖ ਫੇੜ ਕਰਮ ਸੁਖ ਜੀਅ ਜਨਮ ਤੇ ਛੂਟੈ ॥੧॥ ਰਹਾਉ ॥
janam maran dhukh feR karam sukh jeea janam te chhooTai ||1|| rahaau ||
ਮਾਇਆ ਫਾਸ ਬੰਧ ਨਹੀ ਫਾਰੈ ਅਰੁ ਮਨ ਸੁੰਨਿ ਨ ਲੂਕੇ ॥
maiaa faas ba(n)dh nahee faarai ar man su(n)n na looke ||
ਆਪਾ ਪਦੁ ਨਿਰਬਾਣੁ ਨ ਚੀਨਿੑਆ ਇਨ ਬਿਧਿ ਅਭਿਉ ਨ ਚੂਕੇ ॥੨॥
aapaa padh nirabaan na cheeni(h)aa in bidh abhiau na chooke ||2||
ਕਹੀ ਨ ਉਪਜੈ ਉਪਜੀ ਜਾਣੈ ਭਾਵ ਅਭਾਵ ਬਿਹੂਣਾ ॥
kahee na upajai upajee jaanai bhaav abhaav bihoonaa ||
ਉਦੈ ਅਸਤ ਕੀ ਮਨ ਬੁਧਿ ਨਾਸੀ ਤਉ ਸਦਾ ਸਹਜਿ ਲਿਵ ਲੀਣਾ ॥੩॥
audhai asat kee man budh naasee tau sadhaa sahaj liv leenaa ||3||
ਜਿਉ ਪ੍ਰਤਿਬਿੰਬੁ ਬਿੰਬ ਕਉ ਮਿਲੀ ਹੈ ਉਦਕ ਕੁੰਭੁ ਬਿਗਰਾਨਾ ॥
jiau pratibi(n)b bi(n)b kau milee hai udhak ku(n)bh bigaraanaa ||
ਕਹੁ ਕਬੀਰ ਐਸਾ ਗੁਣ ਭ੍ਰਮੁ ਭਾਗਾ ਤਉ ਮਨੁ ਸੁੰਨਿ ਸਮਾਨਾਂ ॥੪॥੧॥
kahu kabeer aaisaa gun bhram bhaagaa tau man su(n)n samaanaa(n) ||4||1||
English Translation
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:
RAAG AASAA, THE WORD OF THE DEVOTEES: KABEER, NAAM DAYV AND RAVI DAAS. AASAA, KABEER JEE:
Falling at the Feet of the Guru, I pray, and ask Him, “Why was man created? What deeds cause the world to come into being, and be destroyed? Tell me, that I may understand.” || 1 ||
O Divine Guru, please, show Mercy to me, and place me on the right path, by which the bonds of fear may be cut away. The pains of birth and death come from past actions and karma; peace comes when the soul finds release from reincarnation. || 1 || Pause ||
The mortal does not break free from the bonds of the noose of Maya, and he does not seek the shelter of the profound, absolute Lord. He does not realize the dignity of the self, and Nirvaanaa; because of this, his doubt does not depart. || 2 ||
The soul is not born, even though he thinks it is born; it is free from birth and death. When the mortal gives up his ideas of birth and death, he remains constantly absorbed in the Lord’s Love. || 3 ||
As the reflection of an object blends in the water when the pitcher is broken, says Kabeer, just so virtue dispels doubt, and then the soul is absorbed in the profound, absolute Lord. || 4 || 1 ||
ਪੰਜਾਬੀ ਵਿਆਖਿਆ (Punjabi Explanation)
ਮੈਂ ਆਪਣੇ ਗੁਰੂ ਦੀ ਚਰਨੀਂ ਲੱਗ ਕੇ ਬੇਨਤੀ ਕਰਦਾ ਹਾਂ ਤੇ ਪੁੱਛਦਾ ਹਾਂ—ਹੇ ਗੁਰੂ! ਮੈਨੂੰ ਇਹ ਗੱਲ ਸਮਝਾ ਕੇ ਦੱਸ ਕਿ ਜੀਵ ਕਾਹਦੇ ਲਈ ਪੈਦਾ ਕੀਤਾ ਜਾਂਦਾ ਹੈ, ਤੇ ਕਿਸ ਕਾਰਨ ਜਗਤ ਜੰਮਦਾ ਮਰਦਾ ਰਹਿੰਦਾ ਹੈ (ਭਾਵ, ਜੀਵ ਨੂੰ ਮਨੁੱਖਾ-ਜਨਮ ਦੇ ਮਨੋਰਥ ਦੀ ਸੂਝ ਗੁਰੂ ਤੋਂ ਹੀ ਪੈ ਸਕਦੀ ਹੈ)।੧।
ਹੇ ਗੁਰਦੇਵ! ਮੇਰੇ ਉੱਤੇ ਮਿਹਰ ਕਰ, ਮੈਨੂੰ (ਜ਼ਿੰਦਗੀ ਦੇ ਸਹੀ) ਰਸਤੇ ਉੱਤੇ ਪਾ, ਜਿਸ ਰਾਹ ਤੇ ਤੁਰਿਆਂ ਮੇਰੇ ਦੁਨੀਆ ਵਾਲੇ ਸਹਮ ਤੇ ਮਾਇਆ ਵਾਲੇ ਜਕੜ ਟੁਟ ਜਾਣ, ਮੇਰੇ ਪਿਛਲੇ ਕੀਤੇ ਕਰਮਾਂ ਅਨੁਸਾਰ ਮੇਰੀ ਜਿੰਦ ਦੇ ਸਾਰੀ ਉਮਰ ਦੇ ਜੰਜਾਲ ਉੱਕਾ ਹੀ ਮੁੱਕ ਜਾਣ।੧।ਰਹਾਉ।
ਹੇ ਮੇਰੇ ਗੁਰਦੇਵ! ਮੇਰਾ ਮਨ (ਆਪਣੇ ਗਲੋਂ) ਮਾਇਆ ਦੀਆਂ ਫਾਹੀਆਂ ਤੇ ਬੰਧਨ ਤੋੜਦਾ ਨਹੀਂ, ਨਾਹ ਹੀ ਇਹ (ਮਾਇਆ ਦੇ ਪ੍ਰਭਾਵ ਤੋਂ ਬਚਣ ਲਈ) ਅਫੁਰ ਪ੍ਰਭੂ ਵਿਚ ਜੁੜਦਾ ਹੈ । ਮੇਰੇ ਇਸ ਮਨ ਨੇ ਆਪਣੇ ਵਾਸ਼ਨਾ-ਰਹਿਤ ਅਸਲੇ ਦੀ ਪਛਾਣ ਨਹੀਂ ਕੀਤੀ, ਤੇ ਇਹਨੀਂ ਗੱਲੀਂ ਇਸ ਦਾ ਕੋਰਾ-ਪਨ ਦੂਰ ਨਹੀਂ ਹੋਇਆ।੨।
ਹੇ ਗੁਰਦੇਵ! ਮੇਰਾ ਮਨ, ਜੋ ਚੰਗੇ ਮੰਦੇ ਖ਼ਿਆਲਾਂ ਦੀ ਪਰਖ ਕਰਨ ਦੇ ਅਸਮਰੱਥ ਸੀ, ਇਸ ਜਗਤ ਨੂੰ—ਜੋ ਕਿਸੇ ਹਾਲਤ ਵਿਚ ਭੀ ਪ੍ਰਭੂ ਤੋਂ ਵੱਖਰਾ ਟਿਕ ਨਹੀਂ ਸਕਦਾ—ਉਸ ਤੋਂ ਵੱਖਰੀ ਹਸਤੀ ਵਾਲਾ ਸਮਝਦਾ ਰਿਹਾ ਹੈ । (ਪਰ ਤੇਰੀ ਮਿਹਰ ਨਾਲ ਜਦੋਂ ਤੋਂ) ਮੇਰੇ ਮਨ ਦੀ ਉਹ ਮੱਤ ਨਾਸ ਹੋਈ ਹੈ ਜੋ ਜਨਮ ਮਰਨ ਦੇ ਗੇੜ ਵਿਚ ਪਾਂਦੀ ਹੈ, ਤਾਂ ਹੁਣ ਸਦਾ ਇਹ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ।੩।
ਹੇ ਕਬੀਰ! ਹੁਣ ਆਖ—(ਹੇ ਗੁਰਦੇਵ!) ਜਿਵੇਂ, ਜਦੋਂ ਪਾਣੀ ਨਾਲ ਭਰਿਆ ਹੋਇਆ ਘੜਾ ਟੁੱਟ ਜਾਂਦਾ ਹੈ ਤਾਂ (ਉਸ ਪਾਣੀ ਵਿਚ ਪੈਣ ਵਾਲਾ) ਅਕਸ ਪਾਣੀ ਨਾਲ ਹੀ ਮਿਲ ਜਾਂਦਾ ਹੈ (ਭਾਵ, ਜਿਵੇਂ ਪਾਣੀ ਅਤੇ ਅਕਸ ਦੀ ਹਸਤੀ ਉਸ ਘੜੇ ਵਿਚੋਂ ਮੁੱਕ ਜਾਂਦੀ ਹੈ), ਤਿਵੇਂ ਤੇਰੀ ਮਿਹਰ ਨਾਲ ਰੱਸੀ (ਤੇ ਸੱਪ) ਵਾਲਾ ਭੁਲੇਖਾ ਮਿਟ ਗਿਆ ਹੈ (ਇਹ ਭੁਲੇਖਾ ਮੁੱਕ ਗਿਆ ਹੈ ਕਿ ਇਹ ਦਿੱਸਦਾ ਜਗਤ ਪਰਮਾਤਮਾ ਨਾਲੋਂ ਕੋਈ ਵੱਖਰੀ ਹਸਤੀ ਹੈ), ਤੇ ਮੇਰਾ ਮਨ ਅਫੁਰ ਪ੍ਰਭੂ ਵਿਚ ਟਿਕ ਗਿਆ ਹੈ।੪।੧।
Source: SGPC Official; BaniDB · Read Ang 475 in Sri Guru Granth Sahib Ji