ਹੁਕਮਨਾਮਾ ਸਾਹਿਬ

Hukamnama Sahib

Tuesday, 24 November 2009

ਮੰਗਲਵਾਰ, ੧੧ ਮੱਘਰ (ਸੰਮਤ ੫੪੧ ਨਾਨਕਸ਼ਾਹੀ)

Ang 633 · Raag Sorath · Guru Tegh Bahaadur Ji

Reading: Permalink

ਗੁਰਮੁਖੀ (Gurmukhi)

ਸੋਰਠਿ ਮਹਲਾ ੯ ॥

soraTh mahalaa nauvaa ||

ਮਨ ਰੇ ਗਹਿਓ ਨ ਗੁਰ ਉਪਦੇਸੁ ॥

man re gahio na gur upadhes ||

ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥੧॥ ਰਹਾਉ ॥

kahaa bhio jau moodd muddaio bhagavau keeno bhes ||1|| rahaau ||

ਸਾਚ ਛਾਡਿ ਕੈ ਝੂਠਹ ਲਾਗਿਓ ਜਨਮੁ ਅਕਾਰਥੁ ਖੋਇਓ ॥

saach chhaadd kai jhooTheh laagio janam akaarath khoio ||

ਕਰਿ ਪਰਪੰਚ ਉਦਰ ਨਿਜ ਪੋਖਿਓ ਪਸੁ ਕੀ ਨਿਆਈ ਸੋਇਓ ॥੧॥

kar parapa(n)ch udhar nij pokhio pas kee niaaiee soio ||1||

ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ ॥

raam bhajan kee gat nahee jaanee maiaa haath bikaanaa ||

ਉਰਝਿ ਰਹਿਓ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥੨॥

aurajh rahio bikhian sa(n)g bauraa naam ratan bisaraanaa ||2||

ਰਹਿਓ ਅਚੇਤੁ ਨ ਚੇਤਿਓ ਗੋਬਿੰਦ ਬਿਰਥਾ ਅਉਧ ਸਿਰਾਨੀ ॥

rahio achet na chetio gobi(n)dh birathaa aaudh siraanee ||

ਕਹੁ ਨਾਨਕ ਹਰਿ ਬਿਰਦੁ ਪਛਾਨਉ ਭੂਲੇ ਸਦਾ ਪਰਾਨੀ ॥੩॥੧੦॥

kahu naanak har biradh pachhaanau bhoole sadhaa paraanee ||3||10||

English Translation

SORAT’H, NINTH MEHL:

O mind, you have not accepted the Guru’s Teachings. What is the use of shaving your head, and wearing saffron robes? || 1 || Pause ||

Abandoning Truth, you cling to falsehood; your life is uselessly wasting away. Practicing hypocrisy, you fill your belly, and then sleep like an animal. || 1 ||

You do not know the Way of the Lord’s meditation; you have sold yourself into Maya’s hands. The madman remains entangled in vice and corruption; he has forgotten the jewel of the Naam. || 2 ||

He remains thoughtless, not thinking of the Lord of the Universe; his life is uselessly passing away. Says Nanak, O Lord, please, confirm your innate nature; this mortal is continually making mistakes. || 3 || 10 ||

ਪੰਜਾਬੀ ਵਿਆਖਿਆ (Punjabi Explanation)

ਹੇ ਮਨ! ਤੂੰ ਗੁਰੂ ਦੀ ਸਿੱਖਿਆ ਗ੍ਰਹਿਣ ਨਹੀਂ ਕਰਦਾ । (ਹੇ ਭਾਈ! ਗੁਰੂ ਦਾ ਉਪਦੇਸ਼ ਭੁਲਾ ਕੇ) ਜੇ ਸਿਰ ਭੀ ਮੁਨਾ ਲਿਆ, ਤੇ, ਭਗਵੇ ਰੰਗ ਦੇ ਕੱਪੜੇ ਪਾ ਲਏ, ਤਾਂ ਭੀ ਕੀਹ ਬਣਿਆ? (ਆਤਮਕ ਜੀਵਨ ਦਾ ਕੁਝ ਭੀ ਨਾਹ ਸੌਰਿਆ)।੧।ਰਹਾਉ।

(ਹੇ ਭਾਈ! ਭਗਵਾ ਭੇਖ ਤਾਂ ਧਾਰ ਲਿਆ, ਪਰ) ਸਦਾ-ਥਿਰ ਪ੍ਰਭੂ ਦਾ ਨਾਮ ਛੱਡ ਕੇ ਨਾਸਵੰਤ ਪਦਾਰਥਾਂ ਵਿਚ ਹੀ ਸੁਰਤਿ ਜੋੜੀ ਰੱਖੀ, (ਲੋਕਾਂ ਨਾਲ) ਛਲ ਕਰ ਕੇ ਆਪਣਾ ਪੇਟ ਪਾਲਦਾ ਰਿਹਾ, ਤੇ, ਪਸ਼ੂਆਂ ਵਾਂਗ ਸੁੱਤਾ ਰਿਹਾ।੧।

ਹੇ ਭਾਈ! (ਗ਼ਾਫ਼ਿਲ ਮਨੁੱਖ) ਪਰਮਾਤਮਾ ਦੇ ਭਜਨ ਦੀ ਜੁਗਤਿ ਨਹੀਂ ਸਮਝਦਾ, ਮਾਇਆ ਦੇ ਹੱਥ ਵਿਚ ਵਿਕਿਆ ਰਹਿੰਦਾ ਹੈ । ਕਮਲਾ ਮਨੁੱਖ ਮਾਇਕ ਪਦਾਰਥਾਂ (ਦੇ ਮੋਹ) ਵਿਚ ਮਗਨ ਰਹਿੰਦਾ ਹੈ, ਤੇ, ਪ੍ਰਭੂ ਦੇ (ਸ੍ਰੇਸ਼ਟ) ਰਤਨ-ਨਾਮ ਨੂੰ ਭੁਲਾਈ ਰੱਖਦਾ ਹੈ।੨।

(ਮਨੁੱਖ ਮਾਇਆ ਵਿਚ ਫਸ ਕੇ) ਅਵੇਸਲਾ ਹੋਇਆ ਰਹਿੰਦਾ ਹੈ, ਪਰਮਾਤਮਾ ਨੂੰ ਯਾਦ ਨਹੀਂ ਕਰਦਾ, ਸਾਰੀ ਉਮਰ ਵਿਅਰਥ ਗੁਜ਼ਾਰ ਲੈਂਦਾ ਹੈ । ਹੇ ਨਾਨਕ! ਆਖ—ਹੇ ਹਰੀ! ਤੂੰ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖ । ਇਹ ਜੀਵ ਤਾਂ ਸਦਾ ਭੁੱਲੇ ਹੀ ਰਹਿੰਦੇ ਹਨ।੩।੧੦।

Source: SGPC Official; BaniDB · Read Ang 633 in Sri Guru Granth Sahib Ji

On this day in earlier years

  • Monday, 24 November 2008 ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥ Ang 676 · Raag Dhanaasree
  • Saturday, 24 November 2007 ਸਜਣ ਮਿਲੇ ਸਜਣਾ ਜਿਨ ਸਤਗੁਰ ਨਾਲਿ ਪਿਆਰੁ ॥ Ang 587 · Raag Vadhans
  • Friday, 24 November 2006 ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ Ang 641 · Raag Sorath
  • Thursday, 24 November 2005 ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ Ang 697 · Raag Jaithsree
  • Wednesday, 24 November 2004 ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥ Ang 754 · Raag Soohee
  • Monday, 24 November 2003 ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ Ang 628 · Raag Sorath