ਹੁਕਮਨਾਮਾ ਸਾਹਿਬ

Hukamnama Sahib

Saturday, 12 December 2009

ਸ਼ਨੀਵਾਰ, ੨੯ ਮੱਘਰ (ਸੰਮਤ ੫੪੧ ਨਾਨਕਸ਼ਾਹੀ)

Ang 822 · Raag Bilaaval · Guru Arjan Dev Ji

Reading: Permalink

ਗੁਰਮੁਖੀ (Gurmukhi)

ਬਿਲਾਵਲੁ ਮਹਲਾ ੫ ॥

bilaaval mahalaa panjavaa ||

ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥

kiaa ham jeea ja(n)t bechaare baran na saakeh ek romaiee ||

ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਬੇਅੰਤ ਠਾਕੁਰ ਤੇਰੀ ਗਤਿ ਨਹੀ ਪਾਈ ॥੧॥

braham mahes sidh mun i(n)dhraa bea(n)t Thaakur teree gat nahee paiee ||1||

ਕਿਆ ਕਥੀਐ ਕਿਛੁ ਕਥਨੁ ਨ ਜਾਈ ॥

kiaa katheeaai kichh kathan na jaiee ||

ਜਹ ਜਹ ਦੇਖਾ ਤਹ ਰਹਿਆ ਸਮਾਈ ॥੧॥ ਰਹਾਉ ॥

jeh jeh dhekhaa teh rahiaa samaiee ||1|| rahaau ||

ਜਹ ਮਹਾ ਭਇਆਨ ਦੂਖ ਜਮ ਸੁਨੀਐ ਤਹ ਮੇਰੇ ਪ੍ਰਭ ਤੂਹੈ ਸਹਾਈ ॥

jeh mahaa bhiaan dhookh jam suneeaai teh mere prabh toohai sahaiee ||

ਸਰਨਿ ਪਰਿਓ ਹਰਿ ਚਰਨ ਗਹੇ ਪ੍ਰਭ ਗੁਰਿ ਨਾਨਕ ਕਉ ਬੂਝ ਬੁਝਾਈ ॥੨॥੫॥੯੧॥

saran pario har charan gahe prabh gur naanak kau boojh bujhaiee ||2||5||91||

English Translation

BILAAVAL, FIFTH MEHL:

What am I? Just a poor living being. I cannot even describe one of Your hairs, O Lord. Even Brahma, Shiva, the Siddhas and the silent sages do not know Your State, O Infinite Lord and Master. || 1 ||

What can I say? I cannot say anything. Wherever I look, I see the Lord pervading. || 1 || Pause ||

And there, where the most terrible tortures are heard to be inflicted by the Messenger of Death, You are my only help and support, O my God. I have sought His Sanctuary, and grasped hold of the Lord’s Lotus Feet; God has helped Guru Nanak to understand this understanding. || 2 || 5 || 91 ||

ਪੰਜਾਬੀ ਵਿਆਖਿਆ (Punjabi Explanation)

ਹੇ ਮੇਰੇ ਮਾਲਕ! (ਅਸੀ ਜੀਵ ਤੇਰੇ ਪੈਦਾ ਕੀਤੇ ਹੋਏ ਹਾਂ) ਅਸਾਂ ਵਿਚਾਰੇ ਜੀਵਾਂ ਦੀ ਕੋਈ ਪਾਂਇਆਂ ਹੀ ਨਹੀਂ ਕਿ ਤੇਰੀ ਬਾਬਤ ਇਕ ਰੋਮ ਜਿਤਨਾ ਭੀ ਕੁਝ ਕਹਿ ਸਕੀਏ । (ਅਸੀ ਸਾਧਾਰਨ ਜੀਵ ਤਾਂ ਕਿਸੇ ਗਿਣਤੀ ਵਿਚ ਹੀ ਨਹੀਂ) ਬ੍ਰਹਮਾ, ਸ਼ਿਵ, ਸਿੱਧ, ਮੁਨੀ, ਇੰਦ੍ਰ (ਆਦਿਕ ਵਰਗੇ) ਬੇਅੰਤ ਇਹ ਨਹੀਂ ਸਮਝ ਸਕੇ ਕਿ ਤੂੰ ਕਿਹੋ ਜਿਹਾ ਹੈਂ।੧।

ਹੇ ਭਾਈ! (ਪਰਮਾਤਮਾ ਕਿਹੋ ਜਿਹਾ ਹੈ?—ਇਹ ਗੱਲ) ਕੀਹ ਦੱਸੀਏ? ਦੱਸੀ ਨਹੀਂ ਜਾ ਸਕਦੀ । ਮੈਂ ਤਾਂ ਜਿਧਰ ਤੱਕਦਾ ਹਾਂ, ਉਧਰ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ।੧।ਰਹਾਉ।

ਹੇ ਮੇਰੇ ਪ੍ਰਭੂ! ਜਿੱਥੇ ਇਹ ਸੁਣੀਦਾ ਹੈ ਕਿ ਜਮਾਂ ਦੇ ਬੜੇ ਹੀ ਭਿਆਨਕ ਦੁੱਖ ਮਿਲਦੇ ਹਨ, ਉਥੇ ਤੂੰ ਹੀ (ਬਚਾਣ ਵਾਸਤੇ) ਮਦਦਗਾਰ ਬਣਦਾ ਹੈਂ—ਗੁਰੂ ਨੇ (ਮੈਨੂੰ) ਨਾਨਕ ਨੂੰ ਇਹ ਸਮਝ ਬਖ਼ਸ਼ੀ ਹੈ । ਤਾਹੀਏਂ ਮੈਂ ਨਾਨਕ ਤੇਰੀ ਸਰਨ ਆ ਪਿਆ ਹਾਂ, ਤੇਰੇ ਚਰਨ ਫੜ ਲਏ ਹਨ।੨।੫।੯੧।

Source: SGPC Official; BaniDB · Read Ang 822 in Sri Guru Granth Sahib Ji

On this day in earlier years

  • Friday, 12 December 2008 ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ Ang 633 · Raag Sorath
  • Wednesday, 12 December 2007 ਅਯੋ ਅੰਙੈ ਸਭੁ ਜਗੁ ਆਇਆ ਕਾਖੈ ਘੰਙੈ ਕਾਲੁ ਭਇਆ ॥ Ang 434 · Raag Aasaa
  • Tuesday, 12 December 2006 ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ Ang 590 · Raag Vadhans
  • Monday, 12 December 2005 ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ Ang 682 · Raag Dhanaasree
  • Sunday, 12 December 2004 ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥ Ang 845 · Raag Bilaaval
  • Thursday, 12 December 2002 ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥ Ang 741 · Raag Soohee