ਹੁਕਮਨਾਮਾ ਸਾਹਿਬ

Hukamnama Sahib

Friday, 25 December 2009

ਸ਼ੁੱਕਰਵਾਰ, ੧੨ ਪੋਹ (ਸੰਮਤ ੫੪੧ ਨਾਨਕਸ਼ਾਹੀ)

Ang 559 · Raag Vadhans · Guru Amar Daas Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੩ ॥

vaddaha(n)s mahalaa teejaa ||

ਮਾਇਆ ਮੋਹੁ ਗੁਬਾਰੁ ਹੈ ਗੁਰ ਬਿਨੁ ਗਿਆਨੁ ਨ ਹੋਈ ॥

maiaa moh gubaar hai gur bin giaan na hoiee ||

ਸਬਦਿ ਲਗੇ ਤਿਨ ਬੁਝਿਆ ਦੂਜੈ ਪਰਜ ਵਿਗੋਈ ॥੧॥

sabadh lage tin bujhiaa dhoojai paraj vigoiee ||1||

ਮਨ ਮੇਰੇ ਗੁਰਮਤਿ ਕਰਣੀ ਸਾਰੁ ॥

man mere gurmat karanee saar ||

ਸਦਾ ਸਦਾ ਹਰਿ ਪ੍ਰਭੁ ਰਵਹਿ ਤਾ ਪਾਵਹਿ ਮੋਖ ਦੁਆਰੁ ॥੧॥ ਰਹਾਉ ॥

sadhaa sadhaa har prabh raveh taa paaveh mokh dhuaar ||1|| rahaau ||

ਗੁਣਾ ਕਾ ਨਿਧਾਨੁ ਏਕੁ ਹੈ ਆਪੇ ਦੇਇ ਤਾ ਕੋ ਪਾਏ ॥

gunaa kaa nidhaan ek hai aape dhei taa ko paae ||

ਬਿਨੁ ਨਾਵੈ ਸਭ ਵਿਛੁੜੀ ਗੁਰ ਕੈ ਸਬਦਿ ਮਿਲਾਏ ॥੨॥

bin naavai sabh vichhuRee gur kai sabadh milaae ||2||

ਮੇਰੀ ਮੇਰੀ ਕਰਦੇ ਘਟਿ ਗਏ ਤਿਨਾ ਹਥਿ ਕਿਹੁ ਨ ਆਇਆ ॥

meree meree karadhe ghaT ge tinaa hath kih na aaiaa ||

ਸਤਗੁਰਿ ਮਿਲਿਐ ਸਚਿ ਮਿਲੇ ਸਚਿ ਨਾਮਿ ਸਮਾਇਆ ॥੩॥

satagur miliaai sach mile sach naam samaiaa ||3||

ਆਸਾ ਮਨਸਾ ਏਹੁ ਸਰੀਰੁ ਹੈ ਅੰਤਰਿ ਜੋਤਿ ਜਗਾਏ ॥

aasaa manasaa eh sareer hai a(n)tar jot jagaae ||

ਨਾਨਕ ਮਨਮੁਖਿ ਬੰਧੁ ਹੈ ਗੁਰਮੁਖਿ ਮੁਕਤਿ ਕਰਾਏ ॥੪॥੩॥

naanak manmukh ba(n)dh hai gurmukh mukat karaae ||4||3||

English Translation

WADAHANS, THIRD MEHL:

Emotional attachment to Maya is darkness; without the Guru, there is no spiritual wisdom. Those who are attached to the Word of the Shabad understand; those in duality are ruined. || 1 ||

O my mind, under Guru’s Instruction, do good deeds. Dwell forever and ever upon the Lord God, and you shall find the gate of galvation. || 1 || Pause ||

He alone is the treasure of virtue; He Himself gives, and then one receives. Without the Name, all are separated from Him; through the Word of the Guru’s Shabad, one meets Him. || 2 ||

Acting in selfishness and egotism they lose, and nothing comes into their hands. But meeting with the True Guru, they find Truth, and merge into the True Name. || 3 ||

Hope and desire abide in this body, but the Lord’s Light shines within as well. O Nanak, the self-willed manmukhs are in bondage, while the Gurmukhs are liberated. || 4 || 3 ||

ਪੰਜਾਬੀ ਵਿਆਖਿਆ (Punjabi Explanation)

(ਹੇ ਭਾਈ! ਆਤਮਕ ਜੀਵਨ ਦੇ ਰਸਤੇ ਵਿਚ) ਮਾਇਆ ਦਾ ਮੋਹ (ਮਾਨੋ) ਘੁੱਪ ਹਨੇਰਾ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ (ਇਸ ਘੁੱਪ ਹਨੇਰੇ ਵਿਚੋਂ) ਆਤਮਕ ਜੀਵਨ ਦੀ ਸੂਝ ਨਹੀਂ ਪੈ ਸਕਦੀ । ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜੇ ਰਹਿੰਦੇ ਹਨ ਉਹਨਾਂ ਨੂੰ ਸੂਝ ਪੈ ਜਾਂਦੀ ਹੈ, (ਨਹੀਂ ਤਾਂ) ਮਾਇਆ ਦੇ ਮੋਹ ਵਿਚ ਫਸ ਕੇ ਸ੍ਰਿਸ਼ਟੀ ਖ਼ੁਆਰ ਹੁੰਦੀ ਰਹਿੰਦੀ ਹੈ।੧।

ਹੇ ਮੇਰੇ ਮਨ! ਗੁਰੂ ਦੀ ਮਤਿ ਲੈ ਕੇ ਜੀਵਨ-ਚਾਲ ਚੱਲ । ਜੇ ਤੂੰ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹੇਂ ਤਾਂ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਦਾ ਰਸਤਾ ਲੱਭ ਲਏਂਗਾ।੧।ਰਹਾਉ।

ਹੇ ਭਾਈ! ਇਕ ਹਰਿ-ਨਾਮ ਹੀ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਪਰ ਇਸ ਖ਼ਜ਼ਾਨੇ ਨੂੰ ਤਦੋਂ ਹੀ ਕੋਈ ਮਨੁੱਖ ਹਾਸਲ ਕਰਦਾ ਹੈ ਜਦੋਂ ਪ੍ਰਭੂ ਆਪ ਹੀ ਇਹ ਖ਼ਜ਼ਾਨਾ ਦੇਂਦਾ ਹੈ । ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਸ੍ਰਿਸ਼ਟੀ ਪਰਮਾਤਮਾ ਤੋਂ ਵਿਛੁੜੀ ਰਹਿੰਦੀ ਹੈ । ਗੁਰੂ ਦੇ ਸ਼ਬਦ ਵਿਚ ਜੋੜ ਕੇ (ਪ੍ਰਭੂ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ।੨।

ਮਾਇਆ ਦੀ ਅਪਣੱਤ ਦੀਆਂ ਗੱਲਾਂ ਕਰ ਕਰ ਕੇ ਜੀਵ ਆਤਮਕ ਜੀਵਨ ਵਿਚ ਕਮਜ਼ੋਰ ਹੁੰਦੇ ਰਹਿੰਦੇ ਹਨ (ਆਤਮਕ ਜੀਵਨ ਦੇ ਸਰਮਾਏ ਵਿਚੋਂ) ਉਹਨਾਂ ਨੂੰ ਕੁਝ ਭੀ ਨਹੀਂ ਮਿਲਦਾ । (ਪਰ) ਜੇ ਗੁਰੂ ਮਿਲ ਪਏ ਤਾਂ ਜੀਵ ਸਦਾ-ਥਿਰ ਪ੍ਰਭੂ ਵਿਚ ਜੁੜੇ ਰਹਿੰਦੇ ਹਨ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦੇ ਹਨ।੩।

ਹੇ ਭਾਈ! ਮਨੁੱਖ ਦਾ ਇਹ ਸਰੀਰ ਆਸਾ ਅਤੇ ਮਨਸਾ (ਨਾਲ ਬੱਝਾ ਰਹਿੰਦਾ) ਹੈ, (ਗੁਰੂ ਇਸ ਦੇ) ਅੰਦਰ ਆਤਮਕ ਜੀਵਨ ਦੀ ਰੌਸ਼ਨੀ ਪੈਦਾ ਕਰਦਾ ਹੈ । ਹੇ ਨਾਨਕ! ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਦੇ ਰਾਹ ਵਿਚ (ਆਸਾ ਮਨਸਾ ਦੀ) ਰੋਕ ਪਈ ਰਹਿੰਦੀ ਹੈ, ਗੁਰੂ ਦੀ ਸਰਨ ਪਏ ਮਨੁੱਖ ਨੂੰ (ਪਰਮਾਤਮਾ ਇਸ ਆਸਾ ਮਨਸਾ ਤੋਂ) ਖ਼ਲਾਸੀ ਦਿਵਾ ਦੇਂਦਾ ਹੈ।੪।੩।

Source: SGPC Official; BaniDB · Read Ang 559 in Sri Guru Granth Sahib Ji

On this day in earlier years

  • Thursday, 25 December 2008 ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ Ang 679 · Raag Dhanaasree
  • Tuesday, 25 December 2007 ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ Ang 649 · Raag Sorath
  • Monday, 25 December 2006 ਬਿਨਸੈ ਮੋਹੁ ਮੇਰਾ ਅਰੁ ਤੇਰਾ ਬਿਨਸੈ ਅਪਨੀ ਧਾਰੀ ॥੧॥ Ang 616 · Raag Sorath
  • Sunday, 25 December 2005 ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ Ang 761 · Raag Soohee
  • Saturday, 25 December 2004 ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥ Ang 724 · Raag Tilang
  • Thursday, 25 December 2003 ਪੂਰਨ ਕਰਮੁ ਹੋਇ ਪ੍ਰਭ ਮੇਰਾ ॥ ੧ ॥ Ang 742