ਹੁਕਮਨਾਮਾ ਸਾਹਿਬ

Hukamnama Sahib

Tuesday, 29 December 2009

ਮੰਗਲਵਾਰ, ੧੬ ਪੋਹ (ਸੰਮਤ ੫੪੧ ਨਾਨਕਸ਼ਾਹੀ)

Ang 795 · Raag Bilaaval · Guru Nanak Dev Ji

Reading: Permalink

ਗੁਰਮੁਖੀ (Gurmukhi)

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ikOankaar sat naam karataa purakh nirabhau niravair akaal moorat ajoonee saibha(n) gur prasaadh ||

ਰਾਗੁ ਬਿਲਾਵਲੁ ਮਹਲਾ ੧ ਚਉਪਦੇ ਘਰੁ ੧ ॥

raag bilaaval mahalaa pehilaa chaupadhe ghar pehilaa ||

ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥

too sulataan kahaa hau meeaa teree kavan vaddaiee ||

ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥

jo too dheh su kahaa suaamee mai moorakh kahan na jaiee ||1||

ਤੇਰੇ ਗੁਣ ਗਾਵਾ ਦੇਹਿ ਬੁਝਾਈ ॥

tere gun gaavaa dheh bujhaiee ||

ਜੈਸੇ ਸਚ ਮਹਿ ਰਹਉ ਰਜਾਈ ॥੧॥ ਰਹਾਉ ॥

jaise sach meh rahau rajaiee ||1|| rahaau ||

ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥

jo kichh hoaa sabh kichh tujh te teree sabh asanaiee ||

ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥

teraa a(n)t na jaanaa mere saahib mai a(n)dhule kiaa chaturaiee ||2||

ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥

kiaa hau kathee kathe kath dhekhaa mai akath na kathanaa jaiee ||

ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥

jo tudh bhaavai soiee aakhaa til teree vaddiaaiee ||3||

ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥

ete kookar hau begaanaa bhaukaa is tan taiee ||

ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥੪॥੧॥

bhagat heen naanak je hoigaa taa khasamai naau na jaiee ||4||1||

English Translation

ONE UNIVERSAL CREATOR GOD.TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE:

RAAG BILAAVAL, FIRST MEHL, CHAU-PADAS, FIRST HOUSE:

You are the Emperor, and I call You a chief — how does this add to Your greatness? As You permit me, I praise You, O Lord and Master; I am ignorant, and I cannot chant Your Praises. || 1 ||

Please bless me with such understanding, that I may sing Your Glorious Praises. May I dwell in Truth, according to Your Will. || 1 || Pause ||

Whatever has happened, has all come from You. You are All-knowing. Your limits cannot be known, O my Lord and Master; I am blind — what wisdom do I have? || 2 ||

What should I say? While talking, I talk of seeing, but I cannot describe the indescribable. As it pleases Your Will, I speak; it is just the tiniest bit of Your greatness. || 3 ||

Among so many dogs, I am an outcast; I bark for my body’s belly. Without devotional worship, O Nanak, even so, still, my Master’s Name does not leave me. || 4 || 1 ||

ਪੰਜਾਬੀ ਵਿਆਖਿਆ (Punjabi Explanation)

ਹੇ ਪ੍ਰਭੂ! ਤੇਰੀ ਸਿਫ਼ਤਿ ਸਾਲਾਹ ਕਰ ਕੇ ਮੈਂ ਤੇਰੀ ਵਡਿਆਈ ਨਹੀਂ ਕਰ ਰਿਹਾ, ਇਹ ਤਾਂ ਇਉਂ ਹੀ ਹੈ ਕਿ ਤੂੰ ਬਾਦਸ਼ਾਹ ਹੈਂ ਤੇ ਮੈਂ ਤੈਨੂੰ ਮੀਆਂ ਆਖ ਰਿਹਾ ਹਾਂ। ਪਰ ਇਤਨੀ ਕੁ ਸਿਫ਼ਤਿ ਸਾਲਾਹ ਕਰਨੀ ਮੇਰੀ ਆਪਣੀ ਸਮਰੱਥਾ ਨਹੀਂ ਹੈ, ਹੇ ਮਾਲਕ-ਪ੍ਰਭੂ! ਸਿਫ਼ਤਿ ਸਾਲਾਹ ਕਰਨ ਦਾ ਜਿਤਨਾ ਕੁ ਬਲ ਤੂੰ ਦੇਂਦਾ ਹੈਂ, ਮੈਂ ਉਤਨਾ ਕੁ ਤੇਰੇ ਗੁਣ ਆਖ ਲੈਂਦਾ ਹਾਂ। ਮੈਂ ਅੰਞਾਣ ਪਾਸੋਂ ਤੇਰੇ ਗੁਣ ਬਿਆਨ ਨਹੀਂ ਹੋ ਸਕਦੇ।੧।

ਹੇ ਰਜ਼ਾ ਦੇ ਮਾਲਕ-ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ। ਮੈਨੂੰ ਅਜੇਹੀ ਸਮਝ ਬਖ਼ਸ਼ ਕਿ ਮੈਂ ਤੇਰੀ ਸਿਫ਼ਤਿ ਸਾਲਾਹ ਕਰ ਸਕਾਂ, ਤੇ, ਸਿਫ਼ਤਿ ਸਾਲਾਹ ਦੀ ਬਰਕਤਿ ਨਾਲ ਮੈਂ ਤੇਰੇ ਚਰਨਾਂ ਵਿਚ ਟਿਕਿਆ ਰਹਿ ਸਕਾਂ।੧।ਰਹਾਉ।

ਇਹ ਜਿਤਨਾ ਕੁ ਜਗਤ ਬਣਿਆ ਹੋਇਆ ਹੈ ਇਹ ਸਾਰਾ ਤੈਥੋਂ ਹੀ ਬਣਿਆ ਹੈ, ਇਹ ਸਾਰੀ ਤੇਰੀ ਹੀ ਬਜ਼ੁਰਗੀ ਹੈ। ਹੇ ਮਾਲਕ-ਪ੍ਰਭੂ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ। ਮੈਂ ਅੰਨ੍ਹਾ ਹਾਂ, ਤੁੱਛ-ਅਕਲ ਹਾਂ ਮੇਰੇ ਵਿਚ ਕੋਈ ਐਸੀ ਸਿਆਣਪ ਨਹੀਂ ਹੈ ਕਿ ਮੈਂ ਤੇਰੇ ਗੁਣਾਂ ਦਾ ਅੰਤ ਜਾਣ ਸਕਾਂ।੨।

ਮੈਂ ਤੇਰੇ ਗੁਣ ਬਿਲਕੁਲ ਨਹੀਂ ਕਹਿ ਸਕਦਾ। ਤੇਰੇ ਗੁਣ ਆਖ ਆਖ ਕੇ ਜਦੋਂ ਮੈਂ ਵੇਖਦਾ ਹਾਂ, ਤਾਂ ਮੈਨੂੰ ਸਮਝ ਪੈਂਦੀ ਹੈ ਕਿ ਤੇਰਾ ਸਰੂਪ ਬਿਆਨ ਤੋਂ ਪਰੇ ਹੈ, ਮੈਂ ਬਿਆਨ ਕਰਨ ਜੋਗਾ ਨਹੀਂ ਹਾਂ। ਤੇਰੀ ਰਤਾ ਮਾਤ੍ਰ ਵਡਿਆਈ ਭੀ ਜੇਹੜੀ ਮੈਂ ਆਖਦਾ ਹਾਂ ਉਹੀ ਆਖਦਾ ਹਾਂ ਜੋ ਤੈਨੂੰ ਭਾਉਂਦੀ ਹੈ, ਭਾਵ, ਜਿਤਨੀ ਕੁ ਤੂੰ ਬਿਆਨ ਕਰਨ ਲਈ ਆਪ ਹੀ ਸਮਝ ਦੇਂਦਾ ਹੈਂ।੩।

ਹੇ ਪ੍ਰਭੂ! ਇਥੇ ਕਾਮਾਦਿਕ ਅਨੇਕਾਂ ਕੁੱਤੇ ਹਨ, ਮੈਂ ਇਹਨਾਂ ਵਿਚ ਓਪਰਾ ਆ ਫਸਿਆ ਹਾਂ, ਜਿਤਨੀ ਕੁ ਤੇਰੀ ਸਿਫ਼ਤਿ ਸਾਲਾਹ ਕਰਦਾ ਹਾਂ ਉਹ ਭੀ ਮੈਂ ਆਪਣੇ ਇਸ ਸਰੀਰ ਨੂੰ ਕਾਮਾਦਿਕ ਕੁੱਤਿਆਂ ਤੋਂ ਬਚਾਣ ਲਈ ਭੌਂਕਦਾ ਹੀ ਹਾਂ, ਜਿਵੇ ਓਪਰਾ ਕੁੱਤਾ ਵੈਰੀ ਕੁੱਤਿਆਂ ਤੋਂ ਬਚਣ ਲਈ ਭੌਂਕਦਾ ਹੈ। ਮੈਨੂੰ ਇਹ ਧਰਵਾਸ ਹੈ ਕਿ ਜੇ ਤੇਰਾ ਦਾਸ ਨਾਨਕ ਭਗਤੀ ਤੋਂ ਸੱਖਣਾ ਹੈ ਤਾਂ ਭੀ ਤੂੰ ਮੇਰੇ ਸਿਰ ਤੇ ਰਾਖਾ ਖਸਮ ਹੈਂ, ਤੇ ਤੈਂ ਖਸਮ ਦੀ ਇਹ ਸੋਭਾ ਦੂਰ ਨਹੀਂ ਹੋ ਗਈ (ਕਿ ਤੂੰ ਮੁੱਢ ਕਦੀਮਾਂ ਤੋਂ ਸ਼ਰਨ ਆਏ ਦੀ ਸਹਾਇਤਾ ਕਰਦਾ ਆਇਆ ਹੈਂ)।੪।੧।

Source: SGPC Official; BaniDB · Read Ang 795 in Sri Guru Granth Sahib Ji

On this day in earlier years

  • Monday, 29 December 2008 ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥ Ang 797 · Raag Bilaaval
  • Friday, 29 December 2006 ਕਰਿ ਕਿਰਪਾ ਅਪੁਨੇ ਕਰਿ ਰਾਖੇ ਮਾਤ ਪਿਤਾ ਜਿਉ ਪਾਲਾ ॥੧॥ ਰਹਾਉ ॥ Ang 623 · Raag Sorath
  • Thursday, 29 December 2005 ਅੰਦਰਿ ਕਪਟੁ ਸਦਾ ਦੁਖੁ ਹੈ ਮਨਮੁਖ ਧਿਆਨੁ ਨ ਲਾਗੈ ॥ Ang 851 · Raag Bilaaval
  • Monday, 29 December 2003 ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥ Ang 763
  • Sunday, 29 December 2002 ਸਰਮੈ ਦੀਆ ਮੁੰਦ੍ਰਾ ਕੰਨੀ ਪਾਇ ਜੋਗੀ ਖਿੰਥਾ ਕਰਿ ਤੂ ਦਇਆ ॥ Ang 908 · Raag Raamkalee