ਹੁਕਮਨਾਮਾ ਸਾਹਿਬ

Hukamnama Sahib

Tuesday, 05 January 2010

ਮੰਗਲਵਾਰ, ੨੩ ਪੋਹ (ਸੰਮਤ ੫੪੧ ਨਾਨਕਸ਼ਾਹੀ)

Ang 563 · Raag Vadhans · Guru Arjan Dev Ji

Reading: Permalink

ਗੁਰਮੁਖੀ (Gurmukhi)

ਵਡਹੰਸੁ ਮਹਲਾ ੫ ॥

vaddaha(n)s mahalaa panjavaa ||

ਵਿਸਰੁ ਨਾਹੀ ਪ੍ਰਭ ਦੀਨ ਦਇਆਲਾ ॥

visar naahee prabh dheen dhiaalaa ||

ਤੇਰੀ ਸਰਣਿ ਪੂਰਨ ਕਿਰਪਾਲਾ ॥੧॥ ਰਹਾਉ ॥

teree saran pooran kirapaalaa ||1|| rahaau ||

ਜਹ ਚਿਤਿ ਆਵਹਿ ਸੋ ਥਾਨੁ ਸੁਹਾਵਾ ॥

jeh chit aaveh so thaan suhaavaa ||

ਜਿਤੁ ਵੇਲਾ ਵਿਸਰਹਿ ਤਾ ਲਾਗੈ ਹਾਵਾ ॥੧॥

jit velaa visareh taa laagai haavaa ||1||

ਤੇਰੇ ਜੀਅ ਤੂ ਸਦ ਹੀ ਸਾਥੀ ॥

tere jeea too sadh hee saathee ||

ਸੰਸਾਰ ਸਾਗਰ ਤੇ ਕਢੁ ਦੇ ਹਾਥੀ ॥੨॥

sa(n)saar saagar te kadd dhe haathee ||2||

ਆਵਣੁ ਜਾਣਾ ਤੁਮ ਹੀ ਕੀਆ ॥

aavan jaanaa tum hee keeaa ||

ਜਿਸੁ ਤੂ ਰਾਖਹਿ ਤਿਸੁ ਦੂਖੁ ਨ ਥੀਆ ॥੩॥

jis too raakheh tis dhookh na theeaa ||3||

ਤੂ ਏਕੋ ਸਾਹਿਬੁ ਅਵਰੁ ਨ ਹੋਰਿ ॥

too eko saahib avar na hor ||

ਬਿਨਉ ਕਰੈ ਨਾਨਕੁ ਕਰ ਜੋਰਿ ॥੪॥੭॥

binau karai naanak kar jor ||4||7||

English Translation

WADAHANS, FIFTH MEHL:

Do not forget me, O God, Merciful to the meek. I seek Your Sanctuary, O Perfect, Compassionate Lord. || 1 || Pause ||

Wherever You come to mind, that place is blessed. The moment I forget You, I am stricken with regret. || 1 ||

All beings are Yours; You are their constant companion. Please, give me Your hand, and lift me up, out of this world-ocean. || 2 ||

Coming and going are by Your making. One whom You save is not afflicted with suffering. || 3 ||

You are the One Lord and Master; there is no other at all. Nanak offers this prayer with his palms pressed together. || 4 || 7 ||

ਪੰਜਾਬੀ ਵਿਆਖਿਆ (Punjabi Explanation)

ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਹੇ ਸਰਬ-ਵਿਆਪਕ! ਹੇ ਕਿਰਪਾ ਦੇ ਘਰ! ਮੈਂ ਤੇਰੀ ਸਰਨ ਆਇਆ ਹਾਂ, (ਮੇਹਰ ਕਰ, ਮੇਰੇ ਹਿਰਦੇ ਤੋਂ ਕਦੇ) ਨਾਹ ਭੁੱਲ।੧।ਰਹਾਉ।

ਹੇ ਪ੍ਰਭੂ! ਜਿਸ ਹਿਰਦੇ ਵਿਚ ਤੂੰ ਆ ਵੱਸਦਾ ਹੈਂ ਉਹ ਹਿਰਦਾ-ਥਾਂ ਸੋਹਣਾ ਬਣ ਜਾਂਦਾ ਹੈ । ਜਿਸ ਵੇਲੇ ਤੂੰ (ਮੈਨੂੰ) ਭੁੱਲ ਜਾਂਦਾ ਹੈ ਤਦੋਂ (ਮੈਨੂੰ) ਹਾਹੁਕਾ ਲੱਗਦਾ ਹੈ।੧।

(ਹੇ ਪ੍ਰਭੂ! ਇਹ ਸਾਰੇ) ਜੀਵ ਤੇਰੇ (ਪੈਦਾ ਕੀਤੇ ਹੋਏ ਹਨ), ਤੂੰ (ਇਹਨਾਂ ਜੀਵਾਂ ਦਾ) ਸਦਾ ਹੀ ਮਦਦ ਕਰਨ ਵਾਲਾ ਹੈਂ । (ਹੇ ਪ੍ਰਭੂ! ਆਪਣਾ) ਹੱਥ ਦੇ ਕੇ (ਜੀਵਾਂ ਨੂੰ) ਸੰਸਾਰ-ਸਮੁੰਦਰ ਵਿਚੋਂ ਕੱਢ ਲੈ।੨।

(ਹੇ ਪ੍ਰਭੂ! ਜੀਵਾਂ ਵਾਸਤੇ) ਜਨਮ ਮਰਨ ਦਾ ਗੇੜ ਤੂੰ ਹੀ ਬਣਾਇਆ ਹੋਇਆ ਹੈ, ਜਿਸ ਜੀਵ ਨੂੰ ਤੂੰ (ਇਸ ਗੇੜ ਵਿਚੋਂ) ਬਚਾ ਲੈਂਦਾ ਹੈਂ, ਉਸ ਨੂੰ ਕੋਈ ਦੁਖ ਪੋਹ ਨਹੀਂ ਸਕਦਾ।੩।

ਹੇ ਪ੍ਰਭੂ! ਤੂੰ ਹੀ ਇਕ ਮਾਲਕ ਹੈਂ, ਹੋਰ ਅਨੇਕਾਂ ਜੀਵ (ਤੇਰੇ ਬਣਾਏ ਹੋਏ ਹਨ, ਇਹਨਾਂ ਵਿਚੋਂ) ਕੋਈ ਭੀ (ਤੇਰੇ ਵਰਗਾ) ਨਹੀਂ । ਨਾਨਕ (ਤੇਰੇ ਅੱਗੇ ਹੀ) ਹੱਥ ਜੋੜ ਕੇ ਬੇਨਤੀ ਕਰਦਾ ਹੈ।੪।੭।

Source: SGPC Official; BaniDB · Read Ang 563 in Sri Guru Granth Sahib Ji

On this day in earlier years

  • Monday, 05 January 2009 ਸਚੁ ਸਿਰੰਦਾ ਸਚਾ ਜਾਣੀਐ ਸਚੜਾ ਪਰਵਦਗਾਰੋ ॥ Ang 580 · Raag Vadhans
  • Saturday, 05 January 2008 ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ Ang 668 · Raag Dhanaasree
  • Friday, 05 January 2007 ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ Ang 622 · Raag Sorath
  • Thursday, 05 January 2006 ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ ਰਾਮ ॥ Ang 572 · Raag Vadhans
  • Wednesday, 05 January 2005 ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ Ang 624 · Raag Sorath
  • Monday, 05 January 2004 ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ Ang 591 · Raag Vadhans