ਹੁਕਮਨਾਮਾ ਸਾਹਿਬ

Hukamnama Sahib

Thursday, 07 January 2010

ਵੀਰਵਾਰ, ੨੫ ਪੋਹ (ਸੰਮਤ ੫੪੧ ਨਾਨਕਸ਼ਾਹੀ)

Ang 699 · Raag Jaithsree · Guru Raam Daas Ji

Reading: Permalink

ਗੁਰਮੁਖੀ (Gurmukhi)

ਜੈਤਸਰੀ ਮਹਲਾ ੪ ॥

jaitasaree mahalaa chauthhaa ||

ਆਪੇ ਜੋਗੀ ਜੁਗਤਿ ਜੁਗਾਹਾ ॥

aape jogee jugat jugaahaa ||

ਆਪੇ ਨਿਰਭਉ ਤਾੜੀ ਲਾਹਾ ॥

aape nirabhau taaRee laahaa ||

ਆਪੇ ਹੀ ਆਪਿ ਆਪਿ ਵਰਤੈ ਆਪੇ ਨਾਮਿ ਓੁਮਾਹਾ ਰਾਮ ॥੧॥

aape hee aap aap varatai aape naam oumaahaa raam ||1||

ਆਪੇ ਦੀਪ ਲੋਅ ਦੀਪਾਹਾ ॥

aape dheep loa dheepaahaa ||

ਆਪੇ ਸਤਿਗੁਰੁ ਸਮੁੰਦੁ ਮਥਾਹਾ ॥

aape satigur samu(n)dh mathaahaa ||

ਆਪੇ ਮਥਿ ਮਥਿ ਤਤੁ ਕਢਾਏ ਜਪਿ ਨਾਮੁ ਰਤਨੁ ਓੁਮਾਹਾ ਰਾਮ ॥੨॥

aape math math tat kaddaae jap naam ratan oumaahaa raam ||2||

ਸਖੀ ਮਿਲਹੁ ਮਿਲਿ ਗੁਣ ਗਾਵਾਹਾ ॥

sakhee milahu mil gun gaavaahaa ||

ਗੁਰਮੁਖਿ ਨਾਮੁ ਜਪਹੁ ਹਰਿ ਲਾਹਾ ॥

gurmukh naam japahu har laahaa ||

ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥

har har bhagat dhiraRee man bhaiee har har naam oumaahaa raam ||3||

ਆਪੇ ਵਡ ਦਾਣਾ ਵਡ ਸਾਹਾ ॥

aape vadd dhaanaa vadd saahaa ||

ਗੁਰਮੁਖਿ ਪੂੰਜੀ ਨਾਮੁ ਵਿਸਾਹਾ ॥

gurmukh poo(n)jee naam visaahaa ||

ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ ਗੁਣ ਨਾਨਕ ਨਾਮੁ ਓੁਮਾਹਾ ਰਾਮ ॥੪॥੪॥੧੦॥

har har dhaat karahu prabh bhaavai gun naanak naam oumaahaa raam ||4||4||10||

English Translation

JAITSREE, FOURTH MEHL:

Joining the Sat Sangat, the True Congregation, and associating with the Guru, the Gurmukh gathers in the merchandise of the Naam. O Lord, Har, Har, Destroyer of demons, have mercy upon me; bless me with a sincere yearning to join the Sat Sangat. || 1 ||

Let me hear with my ears the Banis, the Hymns, in praise of the Lord; be merciful, and let me meet the True Guru. I sing His Glorious Praises, I speak the Bani of His Word; chanting His Glorious Praises, a sincere yearning for the Lord wells up. || 2 ||

I have tried visiting all the sacred shrines of pilgrimage, fasting, ceremonial feasts and giving to charities. They do not measure up to the Name of the Lord, Har, Har. The Lord’s Name is unweighable, utterly heavy in weight; through the Guru’s Teachings, a sincere yearning to chant the Name has welled up in me. || 3 ||

All good karma and righteous living are found in meditation on the Lord’s Name. It washes away the stains of sins and mistakes. Be merciful to meek, humble Nanak; bless him with sincere love and yearning for the Lord. || 4 || 5 || 11 ||

ਪੰਜਾਬੀ ਵਿਆਖਿਆ (Punjabi Explanation)

ਹੇ ਵੈਰੀਆਂ ਦੇ ਨਾਸ ਕਰਨ ਵਾਲੇ ਹਰੀ! (ਅਸਾਂ ਜੀਵਾਂ ਉਤੇ) ਕਿਰਪਾ ਕਰ (ਕਿ) ਸਾਧ ਸੰਗਤਿ ਵਿਚ ਮਿਲ ਕੇ (ਸਾਡੇ ਅੰਦਰ ਤੇਰੇ ਨਾਮ ਦਾ) ਚਾਉ ਪੈਦਾ ਹੋਵੇ, ਸਾਧ ਸੰਗਤਿ ਵਿਚ ਮਿਲ ਕੇ, ਗੁਰੂ ਦੀ ਸੰਗਤਿ ਵਿਚ ਮਿਲ ਕੇ, ਗੁਰੂ ਦੀ ਸਰਨ ਪੈ ਕੇ, ਤੇਰੇ ਨਾਮ ਦਾ ਸਰਮਾਇਆ ਇਕੱਠਾ ਕਰੀਏ।੧।

ਹੇ ਹਰੀ! ਕਿਰਪਾ ਕਰ ਕੇ (ਮੈਨੂੰ) ਗੁਰੂ ਮਿਲਾ (ਤਾਂ ਕਿ) ਤੇਰੇ ਗੁਣਾਂ ਵਾਲੀ ਬਾਣੀ ਅਸੀ ਕੰਨ ਨਾਲ ਸੁਣੀਏ, ਗੁਰੂ ਦੀ ਬਾਣੀ ਦੀ ਰਾਹੀਂ ਅਸੀ ਤੇਰੇ ਗੁਣ ਗਾਵੀਏ, ਤੇਰੇ ਗੁਣ ਉਚਾਰੀਏ । ਤੇਰੇ ਗੁਣ ਯਾਦ ਕਰ ਕਰ ਕੇ (ਸਾਡੇ ਅੰਦਰ ਤੇਰੀ ਭਗਤੀ ਦਾ) ਚਾਉ ਪੈਦਾ ਹੋਵੇ।੨।

ਹੇ ਭਾਈ! ਜੇ ਸਾਰੇ ਤੀਰਥ (-ਇਸ਼ਨਾਨ), ਵਰਤ, ਜੱਗ ਅਤੇ ਪੁੰਨ (ਮਿਥੇ ਹੋਏ ਨੇਕ ਕੰਮ) (ਇਕੱਠੇ ਰਲਾ ਕੇ) ਤੋਲੀਏ, ਇਹ ਪਰਮਾਤਮਾ ਦੇ ਨਾਮ ਤਕ ਨਹੀਂ ਅੱਪੜ ਸਕਦੇ । ਪਰਮਾਤਮਾ (ਦਾ ਨਾਮ) ਤੋਲਿਆ ਨਹੀਂ ਜਾ ਸਕਦਾ, ਉਸ ਦਾ ਬਹੁਤ ਭਾਰਾ ਤੋਲ ਹੈ । ਗੁਰੂ ਦੀ ਮਤਿ ਦੀ ਰਾਹੀਂ ਜਪ ਕੇ (ਮਨ ਵਿਚ ਹੋਰ ਜਪਣ ਦਾ) ਉਤਸ਼ਾਹ ਪੈਦਾ ਹੁੰਦਾ ਹੈ।੩।

ਹੇ ਨਾਨਕ! (ਆਖ—) ਹੇ ਹਰੀ! ਆਪਣੇ ਨਿਮਾਣੇ ਦਾਸਾਂ ਉੱਤੇ ਦਇਆਵਾਨ ਹੋ, ਦਾਸਾਂ ਨੂੰ ਆਪਣਾ ਨਾਮ ਬਖ਼ਸ਼, (ਨਾਮ ਜਪਣ ਦਾ) ਉਤਸ਼ਾਹ ਦੇਹ, ਅਸੀ ਤੇਰਾ ਨਾਮ ਜਪੀਏ, ਤੇਰਾ ਨਾਮ ਹੀ ਸਾਰੇ (ਮਿੱਥੇ ਹੋਏ) ਧਾਰਮਿਕ ਕੰਮ ਹੈ, (ਤੇਰੇ ਨਾਮ ਦੀ ਬਰਕਤਿ ਨਾਲ) ਸਾਰੇ ਪਾਪਾਂ ਵਿਕਾਰਾਂ ਦੀ ਮੈਲ ਧੁਪ ਜਾਂਦੀ ਹੈ।੪।੫।੧੧।

Source: SGPC Official; BaniDB · Read Ang 699 in Sri Guru Granth Sahib Ji

On this day in earlier years

  • Wednesday, 07 January 2009 ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ ਲਾਇ ॥ Ang 644 · Raag Sorath
  • Monday, 07 January 2008 ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ Ang 766 · Raag Soohee
  • Sunday, 07 January 2007 ਕਿਸ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ Ang 608 · Raag Sorath
  • Saturday, 07 January 2006 ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ Ang 697 · Raag Jaithsree
  • Friday, 07 January 2005 ਜਾ ਕਉ ਹਰਿ ਰੰਗੁ ਲਾਗੋ ਇਸੁ ਜੁਗ ਮਹਿ ਸੋ ਕਹੀਅਤ ਹੈ ਸੂਰਾ ॥ Ang 679 · Raag Dhanaasree
  • Wednesday, 07 January 2004 ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ Ang 737 · Raag Soohee